Menu

ਡਿਪਟੀ ਕਮਿਸ਼ਨਰ ਵੱਲੋਂ ਅਮਰਗੜ੍ਹ ਅਤੇ ਚੌਂਦਾ ਅਨਾਜ ਮੰਡੀ ਦਾ ਦੌਰਾ, ਝੋਨੇ ਦੇ ਖ਼ਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ

ਮਾਲੇਰਕੋਟਲਾ 13ਅਕਤੂਬਰ :    ਡਿਪਟੀ ਕਮਿਸ਼ਨਰ ਮਾਲੇਰਕੋਟਲਾ ਡਾ ਪੱਲਵੀ ਨੇ ਅਮਰਗੜ੍ਹ ਅਤੇ ਚੌਂਦਾ ਅਨਾਜ ਮੰਡੀ ਵਿਖੇ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਦੀਆਂ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਮੰਡੀਆਂ ‘ਚ ਆਏ ਝੋਨੇ ਦੀ ਨਾਲੋਂ ਨਾਲ ਖ਼ਰੀਦ ਕਰਨੀ ਯਕੀਨੀ ਬਣਾਈ ਜਾਵੇ ਅਤੇ ਇਹ ਵੀ ਕੋਸ਼ਿਸ਼ਾਂ ਕੀਤੀ ਜਾਵੇ ਕਿ ਕਿਸਾਨ ਨੂੰ ਮੰਡੀ ਵਿੱਚ ਰਾਤ ਨਾ ਕੱਟਣੀ ਪਵੇ। ਖ਼ਰੀਦ ਏਜੰਸੀਆਂ ਦੇ ਅਧਿਕਾਰੀਆਂ ਨੂੰ ਕਿਹਾ ਕਿ ਮੁੱਖ ਮੰਤਰੀ  ਭਗਵੰਤ ਸਿੰਘ ਮਾਨ ਖ਼ਰੀਦ ਪ੍ਰਬੰਧਾਂ ਦਾ ਰੋਜ਼ਾਨਾ ਖ਼ੁਦ ਜਾਇਜ਼ਾ ਲੈ ਰਹੇ ਹਨ, ਇਸ ਲਈ ਕਿਸੇ ਵੀ ਤਰ੍ਹਾਂ ਦੀ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ।

ਇਸ ਮੌਕੇ  ਉਨ੍ਹਾਂ ਵੱਖ ਵੱਖ ਖ਼ਰੀਦ ਏਜੰਸੀਆਂ ਅਤੇ ਹੋਰ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਅਤੇ ਆੜ੍ਹਤੀਆਂ ਨਾਲ ਗੱਲ ਬਾਤ ਕੀਤੀ ਅਤੇ ਝੋਨੇ ਦੇ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ ਅਤੇ ਹਦਾਇਤ ਕੀਤੀ ਕਿ ਮੰਡੀ ਵਿੱਚ ਆਏ ਝੋਨੇ ਦੀ ਜਲਦੀ ਤੋਂ ਜਲਦੀ ਖ਼ਰੀਦ ਕਰਕੇ ਲਿਫ਼ਟਿੰਗ ਕਰਵਾਈ ਜਾਵੇ। ਉਨ੍ਹਾਂ ਇਹ ਵੀ ਹਦਾਇਤ ਕੀਤੀ ਕਿ ਕਿਸੇ ਕਿਸਾਨ ਦੀ ਪ੍ਰੇਸ਼ਾਨੀ ਦਾ ਸਬੱਬ ਨਾ ਬਣਨ ਅਤੇ ਉਨ੍ਹਾਂ ਦੀ ਜਿਨਸ ਦੀ ਮੰਡੀ ‘ਚ ਆਮਦ ਹੋਣ ਸਮੇਂ ਪੱਖਾ ਆਦਿ ਲੱਗਣ ਮਗਰੋਂ ਤੁਰੰਤ ਖ਼ਰੀਦ ਕਰਵਾਉਣ।

ਇਸ ਮੌਕੇ ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਸੁੱਕੀ ਜਿਨਸ ਹੀ ਮੰਡੀ ‘ਚ ਲਿਆਉਣ ਤਾਂ ਕਿ ਉਨ੍ਹਾਂ ਦੀ ਫ਼ਸਲ ਦਾ ਵਾਜਬ ਭਾਅ ਮਿਲ ਸਕੇ ਤੇ ਉਨ੍ਹਾਂ ਨੂੰ ਮੰਡੀ ‘ਚ ਜ਼ਿਆਦਾ ਸਮਾਂ ਨਾ ਬੈਠਣਾ ਪਵੇ। ਜ਼ਿਲ੍ਹਾ ਪ੍ਰਸ਼ਾਸਨ ਚੁਸਤ-ਦਰੁਸਤ ਹੈ ਤੇ ਉਨ੍ਹਾਂ ਨੇ ਇਹ ਯਕੀਨੀ ਬਣਾਇਆ ਹੈ ਕਿ ਮੰਡੀਆਂ ‘ਚ ਆਪਣੀ ਜਿਨਸ ਲੈ ਕੇ ਆ ਰਹੇ ਕਿਸਾਨਾਂ ਨੂੰ ਕਿਸੇ ਕਿਸਮ ਦੀ ਦਿੱਕਤ ਨਾ ਆਵੇ। ਉਨ੍ਹਾਂ ਕਿਸਾਨਾਂ ਨੂੰ ਇਹ ਵੀ ਅਪੀਲ ਕੀਤੀ ਕਿ ਝੋਨੇ ਦੀ ਪਰਾਲੀ ਦਾ ਪ੍ਰਬੰਧਨ  ਸਰਕਾਰ ਵੱਲੋਂ ਸਬਸਿਡੀ ਤੇ ਮੁਹੱਈਆ ਕਰਵਾਏ ਗਏ ਸੰਦਾਂ ਨਾਲ ਬਿਨਾ ਅੱਗ ਲਗਾਏ ਕਰਨ ਨੂੰ ਤਰਜੀਹ ਦੇਣ । ਆਪਣੇ ਅਤੇ ਆਪਣੀਆਂ ਲਈ ਸੁੱਧ ਵਾਤਾਵਰਣ ਦਾ ਤੋਹਫ਼ਾ ਦੇਣ । ਇਸ ਮੌਕੇ ਜ਼ਿਲ੍ਹਾ ਖ਼ੁਰਾਕ ਅਤੇ ਸਿਵਲ ਸਪਲਾਈ ਕੰਟਰੋਲਰ  ਸਰਤਾਜ ਸਿੰਘ ਚੀਮਾ ਤੋਂ ਇਲਾਵਾ  ਵੱਖ ਵੱਖ ਖ਼ਰੀਦ ਏਜੰਸੀਆਂ ਦੇ ਨੁਮਾਇੰਦੇ ਮੌਜੂਦ ਸਨ ।

 

ਸੇਬੀ ਵੱਲੋਂ ਅਡਾਨੀ ਸਮੂਹ ਦੀਆਂ 6 ਕੰਪਨੀਆਂ…

ਨਵੀਂ ਦਿੱਲੀ, 3 ਮਈ: ਅਡਾਨੀ ਸਮੂਹ ਦੀਆਂ ਘੱਟੋ-ਘੱਟ 6 ਕੰਪਨੀਆਂ ਨੂੰ ਭਾਰਤੀ ਸਕਿਓਰਿਟੀਜ਼ ਐਂਡ ਐਕਸਚੇਂਜ ਬੋਰਡ (ਸੇਬੀ) ਨੇ ਸਬੰਧਤ…

ਸੁਪਰੀਮ ਕੋਰਟ ਅਰਵਿੰਦ ਕੇਜਰੀਵਾਲ ਦੀ…

ਨਵੀਂ ਦਿੱਲੀ, 3 ਮਈ 2024: ਅਰਵਿੰਦ ਕੇਜਰੀਵਾਲ …

BSF ਦੇ ਜਵਾਨਾਂ ਨੂੰ ਲੈ…

3 ਮਈ 2024: ਛੱਤੀਸਗੜ੍ਹ ਦੇ ਰਾਏਗੜ੍ਹ ਜ਼ਿਲ੍ਹੇ…

ਮਨੀਸ਼ ਸਿਸੋਦੀਆ ਦੀ ਪਟੀਸ਼ਨ ’ਤੇ…

ਨਵੀਂ ਦਿੱਲੀ, 3 ਮਈ 2024-ਦਿੱਲੀ ਹਾਈ ਕੋਰਟ…

Listen Live

Subscription Radio Punjab Today

ਗੋਲਡੀ ਬਰਾੜ ਦੀ ਮੌਤ ਦੀ ਖਬਰ ਦਾ…

2 ਮਈ 2024-: ਬੀਤੇ ਦਿਨੀਂ ਖਬਰ ਆਈ ਸੀ ਕਿ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦਾ ਮਾਸਟਰ ਮਾਈਂਡ ਅਤੇ…

ਕੀ ਗੋਲਡੀ ਬਰਾੜ ਅਮਰੀਕਾ ਦੇ…

1 ਮਈ 2024-ਅਮਰੀਕਾ ਵਿਚ ਗੈਂਗਸਟਰ ਗੋਲਡੀ ਬਰਾੜ …

ਗੁਰਬਖ਼ਸ਼ ਸਿੰਘ ਸਿੱਧੂ ਨੇ ਅਮਰੀਕਾ…

ਫਰਿਜਨੋ /ਕੈਲੀਫੋਰਨੀਆਂ- (ਗੁਰਿੰਦਰਜੀਤ ਨੀਟਾ ਮਾਛੀਕੇ)-ਫਰਿਜਨੋ ਨਿਵਾਸੀ ਐਥਲੀਟ…

ਕ੍ਰਦ੍ਰਜ਼ ਦੇ ਵਿਸਾਖੀ ਮੇਲੇ ‘ਤੇ…

ਫਰਿਜ਼ਨੋ, ਕੈਲੇਫੋਰਨੀਆਂ, 30 ਅਪ੍ਰੈਲ- (ਕੁਲਵੰਤ ਧਾਲੀਆਂ /…

Our Facebook

Social Counter

  • 40099 posts
  • 0 comments
  • 0 fans