Menu

ਨਵ ਨਿਯੁਕਤ ਬਲਾਕ ਪ੍ਰਧਾਨਾਂ ਨੂੰ ਵਿਧਾਇਕ ਗੋਲਡੀ ਮੁਸਾਫਿਰ ਨੇ ਦਿੱਤੀਆਂ ਵਧਾਈਆਂ

19, ਅਕਤੂਬਰ –  ਆਮ ਆਦਮੀ ਪਾਰਟੀ ਵੱਲੋਂ ਪੰਜਾਬ ਵਿਚ ਵੱਖ-ਵੱਖ ਅਹੁਦਿਆਂ ‘ਤੇ ਨਿਯੁਕਤੀਆਂ ਕੀਤੀਆਂ ਜਾ ਰਹੀਆਂ ਹਨ। ਇਸੇ ਤਹਿਤ ਪਿਛਲੇ ਦਿਨੀ ਬਲਾਕ ਪ੍ਰਧਾਨਾਂ ਦੀ ਨਿਯੁਕਤੀਆਂ ਕੀਤੀਆਂ ਗਈਆਂ ਹਨ ਤਾਂ ਜੋ ਲੋਕਾਂ ਨੂੰ ਕੋਈ ਵੀ ਸਮੱਸਿਆ ਪੇਸ਼ ਆਉਣ ‘ਤੇ ਉਹ ਬਲਾਕ ਪ੍ਰਧਾਨ ਨਾਲ ਰਾਬਤਾ ਕਾਇਮ ਕਰਕੇ ਹਲਕਾ ਵਿਧਾਇਕਾਂ ਦੇ ਅੱਗੇ ਰੱਖਣ ਅਤੇ ਲੋਕ ਸਮੱਸਿਆਵਾਂ ਦਾ ਹੱਲ ਹੋ ਸਕੇ।

ਇਸੇ ਤਹਿਤ ਹਲਕਾ ਬੱਲੂਆਣਾ ਦੇ ਵਿਧਾਇਕ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਨੇ ਹਲਕੇ ਵਿਚ ਨਵ ਨਿਯੁਕਤ ਬਲਾਕ ਪ੍ਰਧਾਨਾਂ ਨੂੰ ਨਵੀਂ ਜ਼ਿੰਮੇਵਾਰੀ ਮਿਲਣ ‘ਤੇ ਵਧਾਈ ਦਿੱਤੀ। ਵਿਧਾਇਕ ਨੇ ਕਿਹਾ ਕਿ ਮੈਨੂੰ ਵਿਸ਼ਵਾਸ ਹੈ ਕਿ ਬਲਾਕ ਪ੍ਰਧਾਨ ਇਸ ਜ਼ਿੰਮੇਵਾਰੀ ਨੂੰ ਤਨਦੇਹੀ ਨਾਲ ਨਿਭਾਉਣਗੇ ਅਤੇ ਲੋਕਾਂ ਦੇ ਮਸਲੇ ਪੂਰੀ ਪਾਰਦਰਸ਼ਤਾ ਨਾਲ ਹੱਲ ਕਰਨਗੇ। ਉਨ੍ਹਾਂ ਕਿਹਾ ਕਿ ਆਮ ਲੋਕਾਂ ਦੀ ਸਰਕਾਰ ਹੈ ਤੇ ਪਾਰਟੀਬਾਜ਼ੀ ਤੋਂ ਉਪਰ ਉਠ ਕੇ ਲੋਕਾਂ ਦੀਆਂ ਸਮੱਸਿਆਵਾਂ ਦੂਰ ਕੀਤੀਆਂ ਜਾਣ।

ਇਸ ਦੌਰਾਨ ਨਵ ਨਿਯੁਕਤ ਬਲਾਕ ਪ੍ਰਧਾਨਾਂ ਨੇ ਆਮ ਆਦਮੀ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ, ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਅਤੇ ਹਲਕਾ ਵਿਧਾਇਕ ਤੇ ਆਮ ਆਦਮੀ ਪਾਰਟੀ ਦਾ ਧੰਨਵਾਦ ਕੀਤਾ ਕਿ ਉਨ੍ਹਾਂ ਨੂੰ ਅਹੁਦੇ ‘ਤੇ ਤਾਇਨਾਤ ਕਰਕੇ ਜ਼ਿੰਮੇਵਾਰੀ ਸੌਂਪੀ। ਇਸ ਮੌਕੇ ਉਨ੍ਹਾਂ ਭਰੋਸਾ ਦਿੱਤਾ ਕਿ ਉਹ ਇਸ ਜ਼ਿੰਮੇਵਾਰੀ ਨੂੰ ਨਿਸਵਾਰਥ ਹੋ ਕੇ ਪੂਰੀ ਪਾਰਦਰਸ਼ਤਾ ਨਾਲ ਲੋਕਾਂ ਦੀ ਸੇਵਾ ਕਰਨਗੇ। ਇਸ ਮੌਕੇ ਸਮੂਹ ਪਾਰਟੀ ਵਰਕਰਾਂ ਨੇ ਆਉਣ ਵਾਲੀਆ ਚੋਣਾਂ ਲਈ ਵਿਚਾਰ ਵਟਾਂਦਰੇ ਕੀਤੇ।

ਇਸ ਮੌਕੇ ਤੇ ਲੋਕ ਸਭਾ ਫ਼ਿਰੋਜ਼ਪੁਰ ਦੇ ਇੰਚਾਰਜ ਜਗਦੇਵ, ਬਲਾਕ ਪ੍ਰਧਾਨ, ਸਰਕਲ ਪ੍ਰਧਾਨ ਅਤੇ ਆਮ ਆਦਮੀ ਪਾਰਟੀ ਦੀ ਸੀਨੀਅਰ ਆਗੂ ਮੌਜੂਦ ਸਨ।

ਸ਼ਿਆਮ ਰੰਗੀਲਾ ਨੇ ਪ੍ਰਧਾਨ ਮੰਤਰੀ ਮੋਦੀ ਖਿਲਾਫ਼…

2 ਮਈ 2024- :ਪ੍ਰਧਾਨ ਮੰਤਰੀ ਮੋਦੀ ਦੀ ਆਵਾਜ਼ ਦੀ ਹੂ-ਬ-ਹੂ ਨਕਲ ਕਰਨ ਵਾਲੇ ਸ਼ਿਆਮ ਰੰਗੀਲਾ ਨੇ ਵਾਰਾਣਸੀ ਲੋਕ ਸਭਾ…

ਜ਼ਮਾਨਤ ਲਈ ਮਨੀਸ਼ ਸਿਸੋਦੀਆ ਨੇ…

ਨਵੀਂ ਦਿੰਲੀ, 2 ਮਈ 2024: ਦਿੱਲੀ ਦੇ…

ਗੋਲਡੀ ਬਰਾੜ ਦੀ ਮੌਤ ਦੀ…

2 ਮਈ 2024-: ਬੀਤੇ ਦਿਨੀਂ ਖਬਰ ਆਈ…

Listen Live

Subscription Radio Punjab Today

ਗੋਲਡੀ ਬਰਾੜ ਦੀ ਮੌਤ ਦੀ ਖਬਰ ਦਾ…

2 ਮਈ 2024-: ਬੀਤੇ ਦਿਨੀਂ ਖਬਰ ਆਈ ਸੀ ਕਿ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦਾ ਮਾਸਟਰ ਮਾਈਂਡ ਅਤੇ…

ਕੀ ਗੋਲਡੀ ਬਰਾੜ ਅਮਰੀਕਾ ਦੇ…

1 ਮਈ 2024-ਅਮਰੀਕਾ ਵਿਚ ਗੈਂਗਸਟਰ ਗੋਲਡੀ ਬਰਾੜ …

ਗੁਰਬਖ਼ਸ਼ ਸਿੰਘ ਸਿੱਧੂ ਨੇ ਅਮਰੀਕਾ…

ਫਰਿਜਨੋ /ਕੈਲੀਫੋਰਨੀਆਂ- (ਗੁਰਿੰਦਰਜੀਤ ਨੀਟਾ ਮਾਛੀਕੇ)-ਫਰਿਜਨੋ ਨਿਵਾਸੀ ਐਥਲੀਟ…

ਕ੍ਰਦ੍ਰਜ਼ ਦੇ ਵਿਸਾਖੀ ਮੇਲੇ ‘ਤੇ…

ਫਰਿਜ਼ਨੋ, ਕੈਲੇਫੋਰਨੀਆਂ, 30 ਅਪ੍ਰੈਲ- (ਕੁਲਵੰਤ ਧਾਲੀਆਂ /…

Our Facebook

Social Counter

  • 40080 posts
  • 0 comments
  • 0 fans