Menu

ਪੇਡਾ ਵੱਲੋਂ ਰੀਨਿਊਏਬਲ ਪਰਚੇਜ਼ ਓਬਲੀਗੇਸ਼ਨ ਦੀ ਨਿਗਰਾਨੀ ਲਈ ਵੈੱਬ ਪੋਰਟਲ ਲਾਂਚ

ਚੰਡੀਗੜ੍ਹ, 20 ਅਕਤੂਬਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਵਚਨਬੱਧਤਾ ਤਹਿਤ ‘ਡਿਜ਼ੀਟਲ ਪੰਜਾਬ’ ਦੀ ਦਿਸ਼ਾ ਵੱਲ ਅਹਿਮ ਕਦਮ ਚੁੱਕਦਿਆਂ ਪੰਜਾਬ ਊਰਜਾ ਵਿਕਾਸ ਏਜੰਸੀ (ਪੇਡਾ) ਨੇ ਸੂਬੇ ਵਿੱਚ ਰੀਨਿਊਏਬਲ ਪਰਚੇਜ਼ ਓਬਲੀਗੇਸ਼ਨ (ਆਰ.ਪੀ.ਓ.) ਦੀ ਨਿਗਰਾਨੀ ਲਈ ਇੱਕ ਵੈੱਬ ਪੋਰਟਲ ਲਾਂਚ ਕੀਤਾ ਹੈ।
ਪੰਜਾਬ ਦੇ ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ  ਅਮਨ ਅਰੋੜਾ ਨੇ ਕਿਹਾ ਕਿ ਸਾਰੀਆਂ ਸਬੰਧਤ ਇਕਾਈਆਂ (ਓਬਲੀਗੇਟਿਡ ਐਂਟਟੀਜ਼) ਜਿਵੇਂ ਡਿਸਟ੍ਰੀਬਿਊਸ਼ਨ ਕੰਪਨੀਆਂ (ਡਿਸਕਾਮ), ਕੈਪਟਿਵ ਪਾਵਰ ਪਲਾਂਟਜ਼ (ਸੀ.ਪੀ.ਪੀ.) ਅਤੇ ਓਪਨ ਐਕਸੈਸ (ਓ.ਏ.) ਖਪਤਕਾਰਾਂ ਲਈ rpo.peda.gov.in ਉਤੇ ਰਜਿਸਟਰ ਕਰਨਾ ਅਤੇ ਆਰ.ਪੀ.ਓ. ਦੀ ਪਾਲਣਾ ਸਬੰਧੀ ਡੇਟਾ ਪੇਸ਼ ਕਰਨਾ ਲਾਜ਼ਮੀ ਹੈ।
ਅਮਨ ਅਰੋੜਾ ਨੇ ਕਿਹਾ ਕਿ ਆਰ.ਪੀ.ਓ. ਪੋਰਟਲ ਨੂੰ ਓਬਲੀਗੇਟਿਡ ਐਂਟਟੀਜ਼ ਬਾਰੇ ਜਾਣਕਾਰੀ ਦੇ ਇੱਕ ਵਿਵਸਥਿਤ ਡੇਟਾਬੇਸ ਵਜੋਂ ਵਿਕਸਤ ਕੀਤਾ ਗਿਆ ਹੈ ਜੋ ਇਹ ਦਰਸਾਏਗਾ ਕਿ ਕੀ ਆਰ.ਪੀ.ਓ. ਟੀਚਿਆਂ ਨੂੰ ਪੂਰਾ ਕੀਤਾ ਜਾ ਰਿਹਾ ਹੈ ਜਾਂ ਨਹੀਂ ਅਤੇ ਇਸ ਦੀ ਪਾਲਣਾ ਨਾ ਕਰਨ ਦੀ ਸੂਰਤ ਵਿੱਚ ਬਣਦੀ ਕਾਰਵਾਈ ਲਈ ਰੈਗੂਲੇਟਰ ਦੇ ਧਿਆਨ ਵਿੱਚ ਲਿਆਂਦਾ ਜਾਵੇਗਾ।
ਪੇਡਾ ਦੇ ਸੀ.ਈ.ਓ.  ਡਾ. ਅਮਰਪਾਲ ਸਿੰਘ ਨੇ ਕਿਹਾ ਕਿ ਨਵਿਆਉਣਯੋਗ ਊਰਜਾ ਖੇਤਰ ਦੇ ਵਿਸਤਾਰ ਨਾਲ ਅਜਿਹੀਆਂ ਇਕਾਈਆਂ ਦੀ ਗਿਣਤੀ ਵਿੱਚ ਵਾਧਾ ਹੋ ਰਿਹਾ ਹੈ ਜੋ ਆਰ.ਪੀ.ਓ. ਸੰਬੰਧੀ ਟੀਚਿਆਂ ਨੂੰ ਪੂਰਾ ਕਰਨ ਲਈ ਪਾਬੰਦ ਹਨ। ਹੁਣ ਉਪਭੋਗਤਾ ਰਵਾਇਤੀ ਅਤੇ ਨਵਿਆਉਣਯੋਗ ਊਰਜਾ ਸਰੋਤਾਂ ਦੇ ਪਲਾਂਟਾਂ ਅਤੇ ਪ੍ਰਾਪਤ ਕੀਤੀ ਊਰਜਾ ਦੀ ਖਪਤ ਸਬੰਧੀ ਡੇਟਾ ਦਰਜ ਕਰ ਸਕਦੇ ਹਨ, ਸਬੰਧਿਤ ਦਸਤਾਵੇਜ਼ਾਂ ਨੂੰ ਅਪਲੋਡ ਕਰ ਸਕਦੇ ਹਨ ਅਤੇ ਰਿਪੋਰਟ ਜਮ੍ਹਾਂ ਕਰ ਸਕਦੇ ਹਨ।
ਡਾ. ਅਮਰਪਾਲ ਸਿੰਘ ਨੇ ਕਿਹਾ ਕਿ ਵੈੱਬ ਪੋਰਟਲ ਨਾਲ ਜ਼ਰੂਰੀ ਡਾਟਾ ਇਕੱਤਰ ਕਰਨ, ਭਾਈਵਾਲਾਂ ਦਰਮਿਆਨ ਸੰਚਾਰ, ਟੀਚੇ ਨਿਰਧਾਰਤ ਕਰਨ ਅਤੇ ਸਮੇਂ-ਸਮੇਂ ‘ਤੇ ਰਿਪੋਰਟਾਂ ਤਿਆਰ ਕਰਨ ਵਿੱਚ ਵੀ ਲਾਹੇਵੰਦ ਹੋਵੇਗਾ। ਇਹ ਪੋਰਟਲ ਆਰ.ਪੀ.ਓ. ਪਾਲਣਾ ਪ੍ਰਕਿਰਿਆ ਵਿੱਚ ਪਾਰਦਰਸ਼ਤਾ ਨੂੰ ਵਧਾਏਗਾ। ਸੀ.ਈ.ਓ. ਨੇ ਕਿਹਾ ਕਿ ਵੈਬ ਪੋਰਟਲ ਉਪਭੋਗਤਾ ਪ੍ਰਮਾਣੀਕਰਣ ‘ਤੇ ਆਧਾਰਤ ਹੋਵੇਗਾ ਅਤੇ ਪੋਰਟਲ ‘ਤੇ ਪਹਿਲਾਂ ਤੋਂ ਹੀ ਅਧਿਕਾਰਤ ਪ੍ਰਵਾਨਗੀਆਂ ਲਈ ਪ੍ਰਵਾਨਗੀ ਦੇਣ ਵਾਲਿਆਂ ਦੀ ਇੱਕ ਡਾਇਰੈਕਟਰੀ ਵੀ ਹੋਵੇਗੀ।

ਸੇਬੀ ਵੱਲੋਂ ਅਡਾਨੀ ਸਮੂਹ ਦੀਆਂ 6 ਕੰਪਨੀਆਂ…

ਨਵੀਂ ਦਿੱਲੀ, 3 ਮਈ: ਅਡਾਨੀ ਸਮੂਹ ਦੀਆਂ ਘੱਟੋ-ਘੱਟ 6 ਕੰਪਨੀਆਂ ਨੂੰ ਭਾਰਤੀ ਸਕਿਓਰਿਟੀਜ਼ ਐਂਡ ਐਕਸਚੇਂਜ ਬੋਰਡ (ਸੇਬੀ) ਨੇ ਸਬੰਧਤ…

ਸੁਪਰੀਮ ਕੋਰਟ ਅਰਵਿੰਦ ਕੇਜਰੀਵਾਲ ਦੀ…

ਨਵੀਂ ਦਿੱਲੀ, 3 ਮਈ 2024: ਅਰਵਿੰਦ ਕੇਜਰੀਵਾਲ …

BSF ਦੇ ਜਵਾਨਾਂ ਨੂੰ ਲੈ…

3 ਮਈ 2024: ਛੱਤੀਸਗੜ੍ਹ ਦੇ ਰਾਏਗੜ੍ਹ ਜ਼ਿਲ੍ਹੇ…

ਮਨੀਸ਼ ਸਿਸੋਦੀਆ ਦੀ ਪਟੀਸ਼ਨ ’ਤੇ…

ਨਵੀਂ ਦਿੱਲੀ, 3 ਮਈ 2024-ਦਿੱਲੀ ਹਾਈ ਕੋਰਟ…

Listen Live

Subscription Radio Punjab Today

ਗੋਲਡੀ ਬਰਾੜ ਦੀ ਮੌਤ ਦੀ ਖਬਰ ਦਾ…

2 ਮਈ 2024-: ਬੀਤੇ ਦਿਨੀਂ ਖਬਰ ਆਈ ਸੀ ਕਿ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦਾ ਮਾਸਟਰ ਮਾਈਂਡ ਅਤੇ…

ਕੀ ਗੋਲਡੀ ਬਰਾੜ ਅਮਰੀਕਾ ਦੇ…

1 ਮਈ 2024-ਅਮਰੀਕਾ ਵਿਚ ਗੈਂਗਸਟਰ ਗੋਲਡੀ ਬਰਾੜ …

ਗੁਰਬਖ਼ਸ਼ ਸਿੰਘ ਸਿੱਧੂ ਨੇ ਅਮਰੀਕਾ…

ਫਰਿਜਨੋ /ਕੈਲੀਫੋਰਨੀਆਂ- (ਗੁਰਿੰਦਰਜੀਤ ਨੀਟਾ ਮਾਛੀਕੇ)-ਫਰਿਜਨੋ ਨਿਵਾਸੀ ਐਥਲੀਟ…

ਕ੍ਰਦ੍ਰਜ਼ ਦੇ ਵਿਸਾਖੀ ਮੇਲੇ ‘ਤੇ…

ਫਰਿਜ਼ਨੋ, ਕੈਲੇਫੋਰਨੀਆਂ, 30 ਅਪ੍ਰੈਲ- (ਕੁਲਵੰਤ ਧਾਲੀਆਂ /…

Our Facebook

Social Counter

  • 40098 posts
  • 0 comments
  • 0 fans