Menu

ਦਸਮੇਸ਼ ਗਲੋਬਲ ਸਕੂਲ ਬਰਗਾੜੀ ਵਿਖੇ ‘ਡਾਂਸ ਟੈਲੇਂਟ ਹੰਟ ਸੀਜ਼ਨ-2’ ਕਰਵਾਇਆ ਗਿਆ

ਜੈਤੋ, 23 ਅਕਤੂਬਰ (ਜਗਦੀਪ ਸਿੰਘ ਗਿੱਲ) : ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਦਸਮੇਸ਼ ਗਲੋਬਲ ਸਕੂਲ ਬਰਗਾੜੀ ਵਿਖੇ ਡਾਂਸ ਟੈਲਿੰਟ ਹੰਟ ਸੀਜ਼ਨ-2 ਕਰਵਾਇਆ ਗਿਆ। ਜਿਸ ਵਿੱਚ ਸਕੂਲ ਦੇ ਚੌਥੀ ਤੋਂ ਅੱਠਵੀਂ ਤੱਕ ਦੇ ਵਿਦਿਆਰਥੀਆਂ ਨੇ ਹਿੱਸਾ ਲਿਆ। ਜਿਸ ਤਹਿਤ ਲੈਵਲ-1 ਵਿੱਚ 133 ਵਿਦਿਆਰਥੀਆਂ ਨੇ, ਲੈਵਲ-2 ਵਿੱਚ 91 ਵਿਦਿਆਰਥੀਆਂ ਨੇ ਅਤੇ ਲੈਵਲ-3 ਵਿੱਚ 65 ਵਿਦਿਆਰਥੀਆਂ ਨੇ ਹਿੱਸਾ ਲਿਆ। ਇਸ ਸਮੇਂ ਬੱਚਿਆਂ ਨੇ ਹਰਿਆਣਵੀ, ਰਾਜਸ਼ਥਾਨੀ, ਗੁਜਰਾਤੀ, ਮਰਾਠੀ, ਹਿਮਾਚਲੀ ਅਤੇ ਪੰਜਾਬੀ ਡਾਂਸ ਕਰਕੇ ਜੱਜ ਸਾਹਿਬਾਨਂ ਨੂੰ ਝੂਮਣ ਲਾ ਦਿੱਤਾ। ਜਿਸ ਵਿੱਚੋਂ ਫਾਈਨਲ ਰਾਊਂਡ ਵਿੱਚ ਵੱਖ-ਵੱਖ ਕਲਾਸਾਂ ਦੇ 25 ਵਿਦਿਆਰਥੀ ਹੀ ਪਹੁੰਚੇ। ਜਿੰਨ੍ਹਾਂ ਨੇ ਆਪਣੀ ਕਲਾ ਦੇ ਜੌਹਰ ਦਿਖਾਏ। ਸਕੂਲ ਦੇ ਪ੍ਰਿੰਸੀਪਲ ਸ਼੍ਰੀ ਅਜੇ ਸ਼ਰਮਾ ਜੀ, ਐਕਟੀਵਿਟੀ ਇੰਚਾਰਜ ਮੈਡਮ ਨੀਲੂ ਸ਼ਰਮਾ, ਕੋਆਰਡੀਨੇਟਰ ਵਿਨੇ ਪ੍ਰਤਾਪ ਸ਼ਰਮਾ ਅਤੇ ਡਾਂਸ ਅਧਿਆਪਕ ਧਰਮਪ੍ਰੀਤ ਸਿੰਘ ਨੇ ਪਹਿਲੀ, ਦੂਜੀ ਅਤੇ ਤੀਸਰੀ ਪੁਜੀਸ਼ਨ ਹਾਸਿਲ ਕਰਨ ਵਾਲੇ ਬੱਚਿਆਂ ਨੂੰ ਟਰਾਫੀਆਂ ਦੇ ਕੇ ਸਨਮਾਨਿਤ ਕੀਤਾ। ਇਸ ਸਮੇਂ ਜੱਜ ਦੀ ਭੂਮਿਕਾ ਮੈਡਮ ਕਿਰਨਪਾਲ ਕੌਰ ਅਤੇ ਮੈਡਮ ਨੀਸ਼ਾ ਨੇ ਨਿਭਾਈ।

ਭਾਜਪਾ ਨੇ ਦਿੱਲੀ ਲਈ ਸਟਾਰ ਪ੍ਰਚਾਰਕਾਂ ਦੀ…

ਨਵੀਂ ਦਿੱਲੀ, 6 ਮਈ : ਦੇਸ਼ ਦੀਆਂ ਸਾਰੀਆਂ ਪਾਰਟੀਆਂ ਵੱਲੋਂ ਲੋਕ ਸਭਾ ਚੋਣਾਂ ਦੀਆਂ ਤਿਆਰੀਆਂ ‘ਜੋਰਾਂ ਸ਼ੋਰਾਂ ‘ਤੇ ਚੱਲ…

ਸਾਂਸਦ ਬ੍ਰਿਜ ਭੂਸ਼ਣ ਦੇ ਪੁੱਤਰ…

ਲਖਨਊ, 6 ਮਈ 2024 : ਪ੍ਰਸ਼ਾਸਨ ਨੇ…

ਹਵਾਈ ਫੌਜ ਦੇ ਕਾਫਲੇ ‘ਤੇ…

6 ਮਈ 2024: 4 ਮਈ ਨੂੰ ਜੰਮੂ-ਕਸ਼ਮੀਰ ਦੇ…

ਬੱਚੇ ਨੇ ਗੇਂਦ ਸਮਝ ਕੇ…

6 ਮਈ 2024- : ਪੱਛਮੀ ਬੰਗਾਲ ਦੇ…

Listen Live

Subscription Radio Punjab Today

ਮੰਦਭਾਗੀ ਖਬਰ-ਆਸਟ੍ਰੇਲੀਆ ‘ਚ ਇੱਕ ਭਾਰਤੀ ਨੌਜਵਾਨ ਦਾ…

6 ਮਈ 2024-ਆਸਟ੍ਰੇਲੀਆ ਤੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਇਥੇ ਮੈਲਬੌਰਨ ‘ਚ ਇੱਕ ਭਾਰਤੀ ਨੌਜਵਾਨ ਦੀ ਚਾਕੂ ਮਾਰ…

ਗੋਲਡੀ ਬਰਾੜ ਦੀ ਮੌਤ ਦੀ…

2 ਮਈ 2024-: ਬੀਤੇ ਦਿਨੀਂ ਖਬਰ ਆਈ…

ਕੀ ਗੋਲਡੀ ਬਰਾੜ ਅਮਰੀਕਾ ਦੇ…

1 ਮਈ 2024-ਅਮਰੀਕਾ ਵਿਚ ਗੈਂਗਸਟਰ ਗੋਲਡੀ ਬਰਾੜ …

ਗੁਰਬਖ਼ਸ਼ ਸਿੰਘ ਸਿੱਧੂ ਨੇ ਅਮਰੀਕਾ…

ਫਰਿਜਨੋ /ਕੈਲੀਫੋਰਨੀਆਂ- (ਗੁਰਿੰਦਰਜੀਤ ਨੀਟਾ ਮਾਛੀਕੇ)-ਫਰਿਜਨੋ ਨਿਵਾਸੀ ਐਥਲੀਟ…

Our Facebook

Social Counter

  • 40155 posts
  • 0 comments
  • 0 fans