Menu

ਠੇਕਾ ਮੁਲਾਜ਼ਮਾਂ ਨੇ ਮੁੱਖ ਮੰਤਰੀ ਪੰਜਾਬ ਦਾ ਆਦਮ ਕੱਦ ਪੂਤਲਾ ਫੂਕ ਕੇ ਕੀਤਾ ਰੋਸ ਪ੍ਰਗਟਾਵਾ

ਬਠਿੰਡਾ, 23 ਅਕਤੂਬਰ (ਵੀਰਪਾਲ ਕੌਰ)-ਠੇਕਾ ਮੁਲਾਜ਼ਮ ਸੰਘਰਸ਼ ਮੋਰਚੇ ਨੇ ਮੁੱਖ ਮੰਤਰੀ ਪੰਜਾਬ ਦਾ ਸਥਾਨਕ ਘਨੱਈਆ ਚੌਕ ‘ਚ ਆਦਮ ਕੱਦ ਪੁਤਲਾ ਫੂਕ ਕੇ ਸਰਕਾਰ ਖਿਲਾਫ ਆਪਣਾ ਰੋਸ ਪ੍ਰਗਟਾਵਾ ਕੀਤਾ। ਇਸ ਮੌਕੇ  ਪ੍ਰਧਾਨ ਗੁਰਵਿੰਦਰ ਸਿੰਘ ਪੰਨੂ,ਰਾਮ ਵਰਨ,ਇਕਬਾਲ ਸਿੰਘ ਪੂਹਲਾ ਅਤੇ ਸੀ.ਐਚ.ਬੀ ਤੋ ਪ੍ਰਧਾਨ ਜਸਵਿੰਦਰ ਸਿੰਘ ਵੇਰਕਾ ਪਲਾਂਟ ਤੋਂ ਜਰਨਲ ਸਕੱਤਰ ਅਮਨਦੀਪ ਸਿੰਘ ਨੇ ਕਿਹਾ ਕਿ ਬਿਨ੍ਹਾਂ ਸ਼ੱਕ ਕਿਸੇ ਸਟੇਜ਼ ਤੇ ਰਾਵਣ ਮਰ ਚੁੱਕਿਆ ਤੇ ਹਰ ਸਾਲ ਦੁਸਹਿਰੇ ਵਾਲੇ ਦਿਨ ਰਾਵਣ ਦਾ ਪੁਤਲਾ ਫੂਕ ਕੇ ਖੁਸ਼ੀ ਦੇ ਰੂਪ ਵਿਚ ਦਿਨ ਮਨਾਉਂਦੇ ਹਨ। ਜਥੇਬੰਦੀ ਸਮਝਦੀ ਹੈ ਕਿ ਭਾਵੇ ਰਾਵਣ ਦੀ ਮੌਤ ਹੋ ਚੁੱਕੀ ਹੈ ਪਰ ਉਸ ਦੇ ਮਰਨ ਤੋਂ ਬਾਅਦ ਵੀ ਬਦੀ ਦਾ ਦੌਰ ਇਉਂ ਦਾ ਤਿਉਂ ਜਾਰੀ ਹੈ। ਅੱਜ ਵੀ ਹਿੰਦੋਸਤਾਨ ਦੇ ਅੰਦਰ ਲੋਕਾਂ ਦੀਆਂ ਧੀਆਂ ਭੈਣਾਂ ਨੂੰ ਅਗਵਾ ਕੀਤਾ ਜਾਂਦਾ ਹੈ ਬਲਾਤਕਾਰ ਕੀਤੇ ਜਾਂਦੇ ਹਨ ਤੇ ਉਨ੍ਹਾਂ ਦਾ ਅਖੀਰ ਨੂੰ ਕਤਲ ਕਰ ਦਿੱਤਾ ਜਾਂਦਾ। ਹਿੰਦੋਸਤਾਨ ਦੀ ਸਰਕਾਰ ਵੱਲੋਂ ਕਾਰਪੋਰੇਟੀ ਲੁੱਟ ਦੇ ਮੁਨਾਫੇ ਦੀ ਲੋੜ ਵਿਚੋਂ ਹਿੰਦੋਸਤਾਨ ਵਿੱਚ ਲੋਕਾਂ ਦੇ ਪੈਸੇ ਨਾਲ ਬਣੇ ਸਾਰੇ ਸੇਵਾ ਦੇ ਅਦਾਰੇ ਉਨ੍ਹਾਂ ਦਾ ਨਿੱਜੀਕਰਨ ਕਰਨ ਦਾ ਫੈਸਲਾ ਲਾਗੂ ਕਰ ਦਿੱਤਾ ਗਿਆ ਅਦਾਰਿਆਂ ਨੂੰ ਵੇਚ ਦਿੱਤਾ ਗਿਆ ਕਾਰਪੋਰੇਟ ਘਰਾਣਿਆਂ ਦੇ ਸਪੁਰਦ ਕਰ ਦਿੱਤਾ ਗਿਆ ਤੇ ਜਿਹੜੇ ਕਿਰਤ ਕਰਨ ਵਾਲੇ ਲੋਕ ਹਨ ਉਨ੍ਹਾਂ ਨੂੰ ਪੱਕਾ ਰੁਜ਼ਗਾਰ ਦੇਣ ਦੀ ਜਗ੍ਹਾ ਆਉਟਸੋਰਸਡ, ਇਨਲਿਸਟਮੈਂਟ ਰਾਹੀਂ ਭਰਤੀ ਕੀਤਾ ਜਾ ਰਿਹਾ ਹੈ, ਮਿਨੀਮਮ ਵੇਜਸ 1948 ਐਕਟ ਮੁਤਾਬਕ ਤਨਖਾਹ ਦੇਣ ਦੀ ਥਾਂ ਮਨ ਮਰਜੀ ਦੀਆਂ ਕੀਮਤਾਂ ਉਤੇ ਤਨਖਾਹ ਦਿੱਤੀ ਜਾ ਰਹੀ ਹੈ, ਸੰਘਰਸ਼ ਦੇ ਹੱਕ ਨੂੰ ਐਸਮਾ ਵਰਗੇ ਕਾਲੇ ਕਾਨੂੰਨ ਲਾਗੂ ਕਰਕੇ ਜਾਮ ਕੀਤਾ ਜਾ ਰਿਹਾ, ਕੰਮ ਦੀ ਦਿਹਾੜੀ ਵਿੱਚ ਅੱਠ ਘੰਟੇ ਤੋਂ ਵਧਾਕੇ 12 ਘੰਟੇ ਕਰ ਦਿੱਤਾ ਗਿਆ ਇਸ ਨਾਲ ਵਰਕਰਾਂ ਅਤੇ ਮੁਲਾਜ਼ਮਾਂ ਦੀ ਛਾਂਟੀ ਦਾ ਰਾਹ ਪੱਧਰਾ ਹੋਵੇਗਾ।

ਆਗੂਆਂ ਨੇ ਕਿਹਾ ਕਿ ਪੰਜਾਬ ਦੇ ਆਉਟਸੋਰਸਡ ਅਤੇ ਇਨਲਿਸਟਮੈਂਟ ਮੁਲਾਜ਼ਮ ਜਦੋਂ ਮੁੱਖ ਮੰਤਰੀ ਪੰਜਾਬ ਨਾਲ ਆਪਣੀਆਂ ਮੰਗਾਂ ਨੂੰ ਸਾਝਾਂ ਕਰਨ ਵਾਸਤੇ ਤੇ ਮੰਗਾਂ ਨੂੰ ਪ੍ਰਵਾਨ ਕਰਵਾਉਣ ਵਾਸਤੇ ਮੀਟਿੰਗ ਦੇ ਸਮੇਂ ਦੀ ਮੰਗ ਕਰਦੇ ਆ ਤਾਂ ਹਕੀਕਤ ਹੈ ਕਿ ਪਿਛਲੇ ਡੇਢ ਸਾਲ ਦੇ ਅੰਦਰ ਮੁੱਖ ਮੰਤਰੀ ਪੰਜਾਬ ਵੱਲੋਂ ਮੋਰਚੇ ਨੂੰ ਅਠਾਰਾਂ ਵਾਰ ਮੀਟਿੰਗ ਦਾ ਸਮਾਂ ਦਿੱਤਾ ਗਿਆ ਤੇ ਅਠਾਰਾਂ ਵਾਰ ਹੀ ਮੀਟਿੰਗ ਕਰਨ ਤੋਂ ਇਨਕਾਰ ਕਰ ਦਿੱਤਾ ਗਿਆ, ਜਿਸ  ਕਰਕੇ ਅਸੀਂ ਸਮਝਦੇ ਹਾਂ  ਕਿ ਮੁੱਖ ਮੰਤਰੀ ਪੰਜਾਬ ਇਹ ਬਦੀ ਦੇ ਰੂਪ ਵਿੱਚ ਰਾਵਣ ਨਾਲੋਂ ਕਿਸੇ ਵੀ ਰੂਪ ਵਿੱਚ ਘੱਟ ਨਹੀਂ ਹੈ ।  ਇਸ ਕਰਕੇ ਪੰਜਾਬ ਦੇ ਸਮੂਹ ਆਊਟਸੋਰਸ਼ਡ ਅਤੇ ਇਨਲਿਸਟਮੈਂਟ ਮੁਲਾਜ਼ਮਾਂ ਨੇ ਅੱਜ ਬਦੀ ਦਾ ਪ੍ਰਤੀਕ ਮੁੱਖ ਮੰਤਰੀ ਪੰਜਾਬ ਦਾ ਪੂਤਲਾ ਫੂਕ ਕੇ ਇਹ ਅਹਿਦ ਕੀਤਾ ਕਿ ਲੋਕ ਮਾਰੂ ਫੈਸਲਿਆਂ ਦੇ ਵਿਰੋਧ ਵੱਡੇ ਸੰਘਰਸ਼ ਉਲੀਕੇ ਜਾਣਗੇ , ਜਿਸ ਤਹਿਤ ਪਿੰਡਾਂ ਅਤੇ ਸ਼ਹਿਰਾਂ ਦੇ ਵਿਚ ਕਾਰਪੋਰੇਟ ਘਰਾਣਿਆਂ ਦੇ ਹੱਲਿਆ ਖਿਲਾਫ ਆਮ ਲੋਕਾਂ ‘ਚ ਪ੍ਰਚਾਰ ਕੀਤਾ ਜਾਵੇਗਾ।  ਆਕੂਆਂ ਨੇ ਕਿਹਾ ਕਿ ਤੱਕ ਉਨ੍ਹਾਂ ਦੀਆਂ ਵਾਜਬ ਮੰਗਾਂ ਦਾ ਹੱਲ ਨਹੀਂ ਹੁੰਦਾ ਮੁੱਖ ਮੰਤਰੀ ਭਗਵੰਤ ਮਾਨ  ਸਾਡੇ ਨਾਲ ਗੱਲਬਾਤ ਨਹੀ ਕਰਦੇ ਉਦੋਂ ਤੱਕ ਇਸ ਜੰਗ ਨੂੰ ਜਾਰੀ ਰੱਖਿਆ ਜਾਵੇਗਾ ਅਤੇ ਆਉਣ ਵਾਲੇ ਦਿਨਾਂ ਵਿੱਚ ਸੰਘਰਸ਼ ਨੂੰ ਤਿੱਖਾ ਕੀਤਾ ਜਾਵੇਗਾ ਜਿਸ ਦੀ ਜਿੰਮੇਵਾਰੀ ਪੰਜਾਬ ਸਰਕਾਰ ਦੀ ਹੋਵੇਗੀ। ਇਸ ਸਮੇਂ ਆਗੂ ਕਰਮਜੀਤ ਸਿੰਘ ਦਿਓਣ, ਅਨਿਲ ਕੁਮਾਰ, ਕੁਲਦੀਪ ਸਿੰਘ, ਅਰੁਣ ਕੁਮਾਰ, ਸੰਦੀਪ ਕੁਮਾਰ, ਗਗਨਦੀਪ ਸਿੰਘ, ਗੁਰਜੀਤ ਸਿੰਘ, ਰੁਪਿੰਦਰ ਸਿੰਘ ਵਿੱਕੀ, ਗੋਰਾ ਭੁੱਚੋ, ਰਤਨ ਲਾਲ, ਮਹਿਦਰ ਕੁਮਾਰ, ਰਾਜੇਸ਼ ਕੁਮਾਰ, ਰਾਮ ਲਾਲ, ਮਾਨ ਸਿੰਘ, ਦਰਵੇਸ਼ ਸਿੰਘ, ਸੋਨੂੰ ਕੁਮਾਰ ਦਨੇਸ਼ ਕੁਮਾਰ, ਗੁਰਵਿੰਦਰ ਸਿੰਘ ਆਦਿ ਹਾਜ਼ਰ ਸਨ।

ਭਾਜਪਾ ਨੇ ਦਿੱਲੀ ਲਈ ਸਟਾਰ ਪ੍ਰਚਾਰਕਾਂ ਦੀ…

ਨਵੀਂ ਦਿੱਲੀ, 6 ਮਈ : ਦੇਸ਼ ਦੀਆਂ ਸਾਰੀਆਂ ਪਾਰਟੀਆਂ ਵੱਲੋਂ ਲੋਕ ਸਭਾ ਚੋਣਾਂ ਦੀਆਂ ਤਿਆਰੀਆਂ ‘ਜੋਰਾਂ ਸ਼ੋਰਾਂ ‘ਤੇ ਚੱਲ…

ਸਾਂਸਦ ਬ੍ਰਿਜ ਭੂਸ਼ਣ ਦੇ ਪੁੱਤਰ…

ਲਖਨਊ, 6 ਮਈ 2024 : ਪ੍ਰਸ਼ਾਸਨ ਨੇ…

ਹਵਾਈ ਫੌਜ ਦੇ ਕਾਫਲੇ ‘ਤੇ…

6 ਮਈ 2024: 4 ਮਈ ਨੂੰ ਜੰਮੂ-ਕਸ਼ਮੀਰ ਦੇ…

ਬੱਚੇ ਨੇ ਗੇਂਦ ਸਮਝ ਕੇ…

6 ਮਈ 2024- : ਪੱਛਮੀ ਬੰਗਾਲ ਦੇ…

Listen Live

Subscription Radio Punjab Today

ਮੰਦਭਾਗੀ ਖਬਰ-ਆਸਟ੍ਰੇਲੀਆ ‘ਚ ਇੱਕ ਭਾਰਤੀ ਨੌਜਵਾਨ ਦਾ…

6 ਮਈ 2024-ਆਸਟ੍ਰੇਲੀਆ ਤੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਇਥੇ ਮੈਲਬੌਰਨ ‘ਚ ਇੱਕ ਭਾਰਤੀ ਨੌਜਵਾਨ ਦੀ ਚਾਕੂ ਮਾਰ…

ਗੋਲਡੀ ਬਰਾੜ ਦੀ ਮੌਤ ਦੀ…

2 ਮਈ 2024-: ਬੀਤੇ ਦਿਨੀਂ ਖਬਰ ਆਈ…

ਕੀ ਗੋਲਡੀ ਬਰਾੜ ਅਮਰੀਕਾ ਦੇ…

1 ਮਈ 2024-ਅਮਰੀਕਾ ਵਿਚ ਗੈਂਗਸਟਰ ਗੋਲਡੀ ਬਰਾੜ …

ਗੁਰਬਖ਼ਸ਼ ਸਿੰਘ ਸਿੱਧੂ ਨੇ ਅਮਰੀਕਾ…

ਫਰਿਜਨੋ /ਕੈਲੀਫੋਰਨੀਆਂ- (ਗੁਰਿੰਦਰਜੀਤ ਨੀਟਾ ਮਾਛੀਕੇ)-ਫਰਿਜਨੋ ਨਿਵਾਸੀ ਐਥਲੀਟ…

Our Facebook

Social Counter

  • 40155 posts
  • 0 comments
  • 0 fans