24, ਅਕਤੂਬਰ – ਪੰਜਾਬ ਦੇ ਜ਼ਿਲ੍ਹਾ ਫ਼ਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਅਤੇ ਮੁੱਖ ਖੇਤੀਬਾੜੀ ਅਫ਼ਸਰ ਡਾ. ਗੁਰਮੀਤ ਸਿੰਘ ਚੀਮਾ ਦੀ ਯੋਗ ਅਗਵਾਈ ਅਧੀਨ ਬਲਾਕ ਖੇਤੀਬਾੜੀ ਅਫ਼ਸਰ ਜਲਾਲਾਬਾਦ ਵੱਲੋਂ ਘੁਬਾਇਆ ਦੇ ਸਮੂਹ ਖਾਦ, ਬੀਜ ਅਤੇ ਦਵਾਈ ਵਿਕਰੇਤਾਵਾ ਨਾਲ ਮੀਟਿੰਗ ਕੀਤੀ ਗਈ। ਇਸ ਮੌਕੇ ਪਰਾਲੀ ਨੂੰ ਅੱਗ ਨਾ ਲਗਾ ਕੇ ਖੇਤਾਂ ਵਿੱਚ ਹੀ ਵਾਹੁਣ ਅਤੇ ਉਸਦਾ ਸੁੱਚਜੀ ਪ੍ਰਬੰਧਨ ਕਰਨ ਸੰਬੰਧੀ ਵਿਸਥਾਰ ਪੂਰਵਕ ਦੱਸਿਆ ਗਿਆ।
ਪਰਾਲੀ ਪ੍ਰਬੰਧਨ ਨਾਲ ਸਬੰਧਤ ਮਸ਼ੀਨਾਂ ਦੀ ਉਪਲਬਧਤਾ ਬਾਰੇ ਵੀ ਚਰਚਾ ਕੀਤੀ ਗਈ, ਉਨ੍ਹਾਂ ਡੀਲਰਾਂ ਨੂੰ ਕਿਹਾ ਕਿ ਉਹ ਆਪਣੇ ਖੇਤਾਂ ਵਿੱਚ ਪਰਾਲੀ ਨੂੰ ਅੱਗ ਨਾ ਲਗਾਉਣ ਅਤੇ ਆਪਣੇ ਨਾਲ ਜੁੜੇ ਕਿਸਾਨਾਂ ਨੂੰ ਵੀ ਪਰਾਲੀ ਪ੍ਰਬੰਧਨ ਸੰਬੰਧੀ ਜਾਗਰੂਕ ਕਰਨ। ਅਜਿਹਾ ਕਰਨ ਨਾਲ ਆਉਣ ਵਾਲੀਆਂ ਫ਼ਸਲਾ ਦਾ ਖਰਚਾ ਵੀ ਘਟੇਗਾ।