Menu

Punjab Open Debate-1 ਨਵੰਬਰ ਨੂੰ ਹੋਣ ਵਾਲੀ ਖੁੱਲ੍ਹੀ ਬਹਿਸ ‘ਚ ਸ਼ਾਮਲ ਹੋਣਗੇ ਸੁਨੀਲ ਜਾਖੜ

25 ਅਕਤੂਬਰ 2023-ਭਾਰਤੀ ਜਨਤਾ ਪਾਰਟੀ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਬੁਧਵਾਰ ਨੂੰ ਐਲਾਨ ਕੀਤਾ ਕਿ ਉਹ 1 ਨਵੰਬਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਸੱਦੀ ਗਈ ਖੁੱਲ੍ਹੀ ਬਹਿਸ ‘ਚ ਜਾਣਗੇ। ਉਨ੍ਹਾਂ ਕਿਹਾ ਕਿ ਉਹ ਸਿਰਫ਼ ਐਸਵਾਈਐਲ ’ਤੇ ਹੀ ਨਹੀਂ ਸਗੋਂ ਪੰਜਾਬ ਵਿਚ ਨਿਯੁਕਤੀ ਪੱਤਰਾਂ ਦੀ ਉਡੀਕ ਕਰ ਰਹੇ ਮੁਲਾਜ਼ਮਾਂ ਦੇ ਮੁੱਦਿਆਂ ’ਤੇ ਵੀ ਜਵਾਬ ਮੰਗਣਗੇ। ਜਾਖੜ ਨੇ ਕਿਹਾ ਕਿ ਅਸੀਂ ਜਵਾਬ ਦੇਣ ਨਹੀਂ ਸਗੋਂ ਸਰਕਾਰ ਤੋਂ ਜਵਾਬ ਮੰਗਣ ਜਾਵਾਂਗੇ। ਇਹ ਬਹਿਸ ਲੁਧਿਆਣਾ ਵਿਚ ਹੋਵੇਗੀ।ਸੁਨੀਲ ਜਾਖੜ ਰੋਪੜ ‘ਚ ਖੁਦਕੁਸ਼ੀ ਕਰਨ ਵਾਲੀ ਅਸਿਸਟੈਂਟ ਪ੍ਰੋਫੈਸਰ ਬਲਵਿੰਦਰ ਕੌਰ ਦੇ ਭਰਾ ਬਲਦੇਵ ਨਾਲ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੂੰ ਮਿਲਣ ਲਈ ਚੰਡੀਗੜ੍ਹ ਆਏ ਸਨ। ਇਸ ਦੌਰਾਨ ਉਨ੍ਹਾਂ ਕਿਹਾ ਕਿ 1158 ਸਹਾਇਕ ਪ੍ਰੋਫੈਸਰ ਸੰਘਰਸ਼ ਮੋਰਚਾ ਦੀ ਥਾਂ ਹੁਣ ਉਨ੍ਹਾਂ ਨੂੰ 1157 ਸਹਾਇਕ ਪ੍ਰੋਫੈਸਰ ਸੰਘਰਸ਼ ਮੋਰਚਾ ਲਿਖਣਾ ਪਵੇਗਾ। ਇਸ ਦੀ ਜ਼ਿੰਮੇਵਾਰੀ ਤੈਅ ਕਰਨ ਲਈ ਉਹ ਰਾਜਪਾਲ ਨੂੰ ਮਿਲੇ ਹਨ।

ਜਾਖੜ ਨੇ ਕਿਹਾ ਕਿ ਪੰਜਾਬ ਸਰਕਾਰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵਲੋਂ ਚਲਾਈ ਜਾ ਰਹੀ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਿਯੁਕਤ ਕੀਤੇ ਗਏ ਮੁੱਖ ਮੰਤਰੀ ਹਨ। ਕੇਜਰੀਵਾਲ ਨੇ ਉਨ੍ਹਾਂ ਨੂੰ ਪੰਜਾਬ ਦੇ ਮੁੱਖ ਮੰਤਰੀ ਦੇ ਅਹੁਦੇ ‘ਤੇ ਨਿਯੁਕਤ ਕੀਤਾ ਹੈ।ਸੁਨੀਲ ਜਾਖੜ ਨੇ ਕਿਹਾ ਕਿ ਅਸਿਸਟੈਂਟ ਪ੍ਰੋਫੈਸਰ ਬਲਵਿੰਦਰ ਕੌਰ ਨੂੰ ਸਿੱਖਿਆ ਮੰਤਰੀ ਹਰਦੇਵ ਬੈਂਸ ਨੇ ਖੁਦਕੁਸ਼ੀ ਕਰਨ ਲਈ ਮਜਬੂਰ ਕੀਤਾ ਸੀ। ਇਹ ਗੱਲ ਉਸ ਦੇ ਸੁਸਾਈਡ ਨੋਟ ਤੋਂ ਵੀ ਸਾਬਤ ਹੁੰਦੀ ਹੈ। ਉਨ੍ਹਾਂ ਨੇ ਇਨ੍ਹਾਂ ਪ੍ਰੋਫੈਸਰਾਂ ਨੂੰ ਪ੍ਰਦਰਸ਼ਨ ਕਰਨ ਦੀ ਚੁਨੌਤੀ ਦਿਤੀ ਸੀ। ਉਨ੍ਹਾਂ ਨੂੰ ਮੰਤਰੀ ਦੇ ਪਿੰਡ ਗੰਭੀਰਪੁਰ ਵਿਚ ਧਰਨਾ ਦੇਣ ਲਈ ਮਜਬੂਰ ਹੋਣਾ ਪਿਆ। ਇਸ ਲਈ ਮੰਤਰੀ ਹਰਜੋਤ ਬੈਂਸ ਵਿਰੁਧ ਖੁਦਕੁਸ਼ੀ ਲਈ ਉਕਸਾਉਣ ਦਾ ਮਾਮਲਾ ਦਰਜ ਕੀਤਾ ਜਾਵੇ। ਇਸ ਦੇ ਨਾਲ ਹੀ ਮ੍ਰਿਤਕਾ ਦੇ ਪਤੀ ਅਤੇ ਸਹੁਰੇ ਵਿਰੁਧ ਦਰਜ ਕੀਤਾ ਕੇਸ ਰੱਦ ਕੀਤਾ ਜਾਵੇ।ਜਾਖੜ ਨੇ ਇਲਜ਼ਾਮ ਲਾਇਆ ਕਿ ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਵੀ ਸਹਾਇਕ ਪ੍ਰੋਫੈਸਰਾਂ ਦੀ ਹੜਤਾਲ ਖਤਮ ਕਰਵਾਉਣ ਲਈ ਗਰੀਬ ਮਨਰੇਗਾ ਮਜ਼ਦੂਰਾਂ ਦਾ ਸਹਾਰਾ ਲਿਆ ਹੈ। ਮਨਰੇਗਾ ਦੀਆਂ ਮਹਿਲਾ ਵਰਕਰਾਂ ਨੂੰ ਉਨ੍ਹਾਂ ਦੀ ਦਿਹਾੜੀ ਰੋਕਣ ਦੀਆਂ ਧਮਕੀਆਂ ਦੇ ਕੇ ਧਰਨਾ ਰੋਕਣ ਦੀ ਕੋਸ਼ਿਸ਼ ਕੀਤੀ ਗਈ ਪਰ ਜਦੋਂ ਮਹਿਲਾ ਪ੍ਰੋਫੈਸਰਾਂ ਨੇ ਅਪਣੀ ਮਜਬੂਰੀ ਦਾ ਪ੍ਰਗਟਾਵਾ ਕੀਤਾ ਤਾਂ ਮਹਿਲਾ ਕਰਮਚਾਰੀ ਵੀ ਉਨ੍ਹਾਂ ਦੇ ਧਰਨੇ ਵਿਚ ਸ਼ਾਮਲ ਹੋ ਗਈਆਂ।

ਸੇਬੀ ਵੱਲੋਂ ਅਡਾਨੀ ਸਮੂਹ ਦੀਆਂ 6 ਕੰਪਨੀਆਂ…

ਨਵੀਂ ਦਿੱਲੀ, 3 ਮਈ: ਅਡਾਨੀ ਸਮੂਹ ਦੀਆਂ ਘੱਟੋ-ਘੱਟ 6 ਕੰਪਨੀਆਂ ਨੂੰ ਭਾਰਤੀ ਸਕਿਓਰਿਟੀਜ਼ ਐਂਡ ਐਕਸਚੇਂਜ ਬੋਰਡ (ਸੇਬੀ) ਨੇ ਸਬੰਧਤ…

ਸੁਪਰੀਮ ਕੋਰਟ ਅਰਵਿੰਦ ਕੇਜਰੀਵਾਲ ਦੀ…

ਨਵੀਂ ਦਿੱਲੀ, 3 ਮਈ 2024: ਅਰਵਿੰਦ ਕੇਜਰੀਵਾਲ …

BSF ਦੇ ਜਵਾਨਾਂ ਨੂੰ ਲੈ…

3 ਮਈ 2024: ਛੱਤੀਸਗੜ੍ਹ ਦੇ ਰਾਏਗੜ੍ਹ ਜ਼ਿਲ੍ਹੇ…

ਮਨੀਸ਼ ਸਿਸੋਦੀਆ ਦੀ ਪਟੀਸ਼ਨ ’ਤੇ…

ਨਵੀਂ ਦਿੱਲੀ, 3 ਮਈ 2024-ਦਿੱਲੀ ਹਾਈ ਕੋਰਟ…

Listen Live

Subscription Radio Punjab Today

ਗੋਲਡੀ ਬਰਾੜ ਦੀ ਮੌਤ ਦੀ ਖਬਰ ਦਾ…

2 ਮਈ 2024-: ਬੀਤੇ ਦਿਨੀਂ ਖਬਰ ਆਈ ਸੀ ਕਿ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦਾ ਮਾਸਟਰ ਮਾਈਂਡ ਅਤੇ…

ਕੀ ਗੋਲਡੀ ਬਰਾੜ ਅਮਰੀਕਾ ਦੇ…

1 ਮਈ 2024-ਅਮਰੀਕਾ ਵਿਚ ਗੈਂਗਸਟਰ ਗੋਲਡੀ ਬਰਾੜ …

ਗੁਰਬਖ਼ਸ਼ ਸਿੰਘ ਸਿੱਧੂ ਨੇ ਅਮਰੀਕਾ…

ਫਰਿਜਨੋ /ਕੈਲੀਫੋਰਨੀਆਂ- (ਗੁਰਿੰਦਰਜੀਤ ਨੀਟਾ ਮਾਛੀਕੇ)-ਫਰਿਜਨੋ ਨਿਵਾਸੀ ਐਥਲੀਟ…

ਕ੍ਰਦ੍ਰਜ਼ ਦੇ ਵਿਸਾਖੀ ਮੇਲੇ ‘ਤੇ…

ਫਰਿਜ਼ਨੋ, ਕੈਲੇਫੋਰਨੀਆਂ, 30 ਅਪ੍ਰੈਲ- (ਕੁਲਵੰਤ ਧਾਲੀਆਂ /…

Our Facebook

Social Counter

  • 40099 posts
  • 0 comments
  • 0 fans