Menu

ਜ਼ਿਲ੍ਹਾ ਪ੍ਰਸ਼ਾਸਨ ਫ਼ਾਜ਼ਿਲਕਾ ਨੇ ਨਸ਼ਿਆਂ ਖ਼ਿਲਾਫ਼ ਵੱਡਾ ਉਪਰਾਲਾ ਹੋਏ ਕਰਵਾਈ ਦੌੜ

26, ਅਕਤੂਬਰ- ਜ਼ਿਲ੍ਹਾ ਪ੍ਰਸ਼ਾਸਨ ਫ਼ਾਜ਼ਿਲਕਾ ਵੱਲੋਂ ਅੱਜ ਇੱਥੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅਤੇ ਪੁਲਿਸ ਵਿਭਾਗ ਨਾਲ ਮਿਲ ਕੇ ਨਸ਼ਿਆਂ ਖ਼ਿਲਾਫ਼ ਜਾਗਰੂਕਤਾ ਲਈ ਕਰਵਾਈ ਦੌੜ ਦੌਰਾਨ ਫ਼ਾਜ਼ਿਲਕਾ ਦੇ ਲੋਕਾਂ ਨੇ ਵੱਡੇ ਉਤਸ਼ਾਹ ਨਾਲ ਭਾਗ ਲਿਆ। ਇਸ ਮੌਕੇ ਜ਼ਿਲ੍ਹਾ ਅਤੇ ਸੈਸ਼ਨ ਜੱਜ ਮੈਡਮ ਜਤਿੰਦਰ ਕੌਰ, ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਅਤੇ ਐਸਐਸਪੀ ਮਨਜੀਤ ਸਿੰਘ ਢੇਸੀ ਨੇ ਇਸ ਦੌੜ ਦੀ ਅਗਵਾਈ ਕੀਤੀ ਅਤੇ ਡਿਪਟੀ ਕਮਿਸ਼ਨਰ ਨੇ ਹਰੀ ਝੰਡੀ ਵਿਖਾ ਕੇ ਦੌੜ ਨੂੰ ਰਵਾਨਾ ਕੀਤਾ। ਦੌੜ ਦੀ ਸ਼ੁਰੂਆਤ ਤੋਂ ਪਹਿਲਾਂ ਡਿਪਟੀ ਕਮਿਸ਼ਨਰ ਨੇ ਸਭ ਨੂੰ ਨਸ਼ਿਆਂ ਖ਼ਿਲਾਫ਼ ਸਮਾਜਿਕ ਮੁਹਿੰਮ ਵਿਚ ਕੰਮ ਕਰਨ ਦੀ ਸਹੁੰ ਚੁੱਕਾਈ। ਇਸ ਦੇ ਨਾਲ ਹੀ ਇਸ ਦੌੜ ਦੌਰਾਨ ਬੇਟੀ ਬਚਾਓ ਬੇਟੀ ਪੜਾਓ ਦਾ ਵੀ ਸੰਦੇਸ਼ ਦਿੱਤਾ ਗਿਆ। ਇਸ ਮੌਕੇ ਵਿਦਿਆਰਥੀਆਂ ਵੱਲੋਂ ਸੇ ਨੋ ਟੂ ਡਰੱਗਸ ਨੂੰ ਦਰਸ਼ਾਉਂਦੀ ਮਨੁੱਖੀ ਲੜੀ ਪੇਸ਼ ਕੀਤੀ ਗਈ।

                ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪ੍ਰਸ਼ਾਸਨਿਕ ਪੱਧਰ ‘ਤੇ ਤਾਂ ਨਸ਼ਿਆਂ ਦੀ ਰੋਕਥਾਮ ਲਈ ਸਰਕਾਰ ਵੱਲੋਂ ਵੱਡੇ ਉਪਰਾਲੇ ਕੀਤੇ ਜਾ ਰਹੇ ਹਨ ਪਰ ਇਸ ਮੁਹਿੰਮ ਵਿਚ ਸਮਾਜਿਕ ਭਾਗੀਦਾਰੀ ਬਹੁਤ ਜ਼ਰੂਰੀ ਹੈ।  ਉਨ੍ਹਾਂ ਨੇ ਕਿਹਾ ਕਿ ਕਿਸੋਰ ਅਵਸਥਾ ਦੇ ਬੱਚੇ ਅਤੇ ਨੌਜਵਾਨ ਕੋਮਲ ਮਾਨਸਿਕ ਅਵਸਥਾ ਦੇ ਹੁੰਦੇ ਹਨ ਅਤੇ ਉਨ੍ਹਾਂ ਨੂੰ ਮਾੜੇ ਅਨਸਰਾਂ ਵੱਲੋਂ ਵਰਗਲਾਉਣ ਦੀਆਂ ਕੋਸ਼ਿਸਾਂ ਵੀ ਹੁੰਦੀਆਂ ਰਹਿੰਦੀਆਂ ਹਨ। ਉਨ੍ਹਾਂ ਨੂੰ ਲਗਾਤਾਰ ਸੁਚੇਤ ਕਰਦੇ ਰਹਿਣ ਵਿਚ ਵੀ ਇਸ ਤਰ੍ਹਾਂ ਦੇ ਆਯੋਜਨ ਕਾਰਗਾਰ ਸਿੱਧ ਹੁੰਦੇ ਹਨ। ਉਨ੍ਹਾਂ ਨੇ ਕਿਹਾ ਕਿ ਸਰਕਾਰ ਵੱਲੋਂ ਨਸ਼ੇ ਦੇ ਪੀੜਤਾਂ ਦਾ ਮੁਫ਼ਤ ਇਲਾਜ ਵੀ ਕੀਤਾ ਜਾ ਰਿਹਾ ਹੈ।

                ਜ਼ਿਲ੍ਹਾ ਅਤੇ ਸੈਸ਼ਨ ਜੱਜ ਮੈਡਮ ਜਤਿੰਦਰ ਕੌਰ ਨੇ ਆਯੋਜਨ ਦੀ ਸਫਲਤਾ ਲਈ ਵਧਾਈ ਦਿੰਦਿਆਂ ਕਿਹਾ ਕਿ ਸਾਂਝੇ ਉਪਰਾਲਿਆਂ ਨਾਲ ਹੀ ਅਸੀਂ ਆਪਣੇ ਸਮਾਜ ਨੂੰ ਨਸ਼ਾ ਮੁਕਤ ਰੱਖ ਸਕਦੇ ਹਾਂ। ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਸਕੱਤਰ ਅਮਨਦੀਪ ਸਿੰਘ ਵੱਲੋਂ ਅਥਾਰਟੀ ਵੱਲੋਂ ਸਮਾਜਿਕ ਜਾਗਰੂਕਤਾ ਲਈ ਕੀਤੇ ਜਾ ਰਹੇ ਉਪਰਾਲਿਆਂ ਬਾਰੇ ਜਾਣਕਾਰੀ ਦਿੱਤੀ ਗਈ। ਐਸਐਸਪੀ ਮਨਜੀਤ ਸਿੰਘ ਢੇਸੀ ਨੇ ਕਿਹਾ ਕਿ ਪੁਲਿਸ ਨਸ਼ਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰ ਰਹੀ ਹੈ ਪਰ ਜ਼ੇਕਰ ਲੋਕ ਵੀ ਇਸ ਮੁਹਿੰਮ ਵਿਚ ਸਾਥ ਦੇਣ ਤਾਂ ਨਤੀਜੇ ਹੋਰ ਵੀ ਚੰਗੇ ਮਿਲਣਗੇ।

                ਦੌੜ ਡੀਸੀ ਦਫ਼ਤਰ ਤੋਂ ਸੁ਼ੁਰੂ ਹੋ ਕੇ ਸ਼ਹੀਦ ਭਗਤ ਸਿੰਘ ਸਟੇਡੀਅਮ ਤੱਕ ਗਈ। ਦੌੜ ਵਿਚ ਜ਼ੋਸ਼ੀਲੇ ਨਾਅਰਿਆਂ ਨਾਲ ਫ਼ਾਜ਼ਿਲਕਾ ਦਾ ਆਸਮਾਨ ਗੂੰਜ ਉਠਿਆ। ਸਟੇਡੀਅਮ ਵਿਖੇ ਬਹੁਤ ਸਾਰੀਆਂ ਰੋਚਕ ਖੇਡਾਂ ਵੀ ਕਰਵਾਈਆਂ ਗਈਆਂ। ਡਾ: ਪਿਕਾਕਸ਼ੀ ਨੇ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਤੇ ਸਤਿੰਦਰ ਕੌਰ ਨੇ ਮਹਿਲਾ ਸ਼ਸਕਤੀਕਰਨ ਬਾਰੇ ਭਾਸ਼ਣ ਦਿੱਤਾ। ਇਸ ਮੌਕੇ ਡਿਪਟੀ ਕਮਿਸ਼ਨਰ ਅਤੇ ਜ਼ਿਲ੍ਹਾ ਤੇ ਸੈਸ਼ਨ ਜੱਜ ਵਲੋਂ ਨਸ਼ਿਆਂ ਖ਼ਿਲਾਫ਼ ਚੰਗਾ ਕੰਮ ਕਰਨ ਵਾਲੇ ਪੁਲਿਸ ਅਧਿਕਾਰੀਆਂ, ਖੇਡਾਂ ਵਿਚ ਮੱਲਾਂ ਮਾਰਨ ਵਾਲੇ ਖਿਡਾਰੀਆਂ ਨੂੰ ਵੀ ਸਨਮਾਨਿਤ ਕੀਤਾ ਗਿਆ।

                ਇਸ ਮੌਕੇ ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ  ਜਗਮੋਹਨ ਸਿੰਘ ਸੰਘਾ, ਏਡੀਸੀ  ਰਵਿੰਦਰ ਸਿੰਘ ਅਰੋੜਾ, ਸਹਾਇਕ ਕਮਿਸ਼ਨਰ ਜਨਰਲ ਸਾਰੰਗਪ੍ਰੀਤ ਸਿੰਘ ਔਜਲਾ, ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਨਵਦੀਪ ਕੌਰ, ਜ਼ਿਲ੍ਹਾ ਸਿੱਖਿਆ ਅਫ਼ਸਰ ਸੁਖਬੀਰ ਸਿੰਘ ਬੱਲ, ਜ਼ਿਲ੍ਹਾ ਖੇਤੀਬਾੜੀ ਅਫ਼ਸਰ ਗੁਰਮੀਤ ਸਿੰਘ ਚੀਮਾ ਆਦਿ ਵੀ ਹਾਜ਼ਰ ਸਨ।

ਚੰਡੀਗੜ੍ਹ ਸਾਈਬਰ ਸੈੱਲ ਦੀ ਵੱਡੀ ਕਾਰਵਾਈ 14.7…

ਚੰਡੀਗੜ੍ਹ , 1 ਮਈ 2024- ਚੰਡੀਗੜ੍ਹ ‘ਚ ਬੁੱਧਵਾਰ ਨੂੰ ਸਾਈਬਰ ਸੈੱਲ ਦੀ ਵੱਡੀ ਕਾਰਵਾਈ ਸਾਹਮਣੇ ਆਈ ਹੈ। ਦੱਸਿਆ ਜਾ…

ਐਪ-ਅਧਾਰਿਤ ਜਾਅਲੀ ਨਿਵੇਸ਼ ਯੋਜਨਾ ਖਿਲਾਫ…

ਚੰਡੀਗੜ੍ਹ 1 ਮਈ 2024: ਸੀਬੀਆਈ ਨੇ ਐਚਪੀਜੇਡ…

ਅਟਾਰੀ ਸਰਹੱਦ ’ਤੇ 700 ਕਰੋੜ…

ਚੰਡੀਗੜ੍ਹ, 1 ਮਈ 2024 – ਰਾਸ਼ਟਰੀ ਜਾਂਚ…

ਹੁਣ ਸੁਪਰੀਮ ਕੋਰਟ ਪਹੁੰਚਿਆ ਕੋਵਿਡਸ਼ੀਲਡ…

ਨਿਵੀਂ ਦਿੱਲੀ, 1 ਮਈ : ਕੋਵੀਸ਼ੀਲਡ ਵੈਕਸੀਨ…

Listen Live

Subscription Radio Punjab Today

ਕੀ ਗੋਲਡੀ ਬਰਾੜ ਅਮਰੀਕਾ ਦੇ ਸ਼ਹਿਰ ਫਰੈਜਨੋ…

1 ਮਈ 2024-ਅਮਰੀਕਾ ਵਿਚ ਗੈਂਗਸਟਰ ਗੋਲਡੀ ਬਰਾੜ  ਦੀ ਮੌਤ ਦੀ ਖਬਰ ਆ ਰਹੀ ਹੈ। ਅਮਰੀਕੀ ਵੈਬਸਾਈਟ ਨੇ ਦਾਅਵਾ ਕੀਤਾ…

ਗੁਰਬਖ਼ਸ਼ ਸਿੰਘ ਸਿੱਧੂ ਨੇ ਅਮਰੀਕਾ…

ਫਰਿਜਨੋ /ਕੈਲੀਫੋਰਨੀਆਂ- (ਗੁਰਿੰਦਰਜੀਤ ਨੀਟਾ ਮਾਛੀਕੇ)-ਫਰਿਜਨੋ ਨਿਵਾਸੀ ਐਥਲੀਟ…

ਕ੍ਰਦ੍ਰਜ਼ ਦੇ ਵਿਸਾਖੀ ਮੇਲੇ ‘ਤੇ…

ਫਰਿਜ਼ਨੋ, ਕੈਲੇਫੋਰਨੀਆਂ, 30 ਅਪ੍ਰੈਲ- (ਕੁਲਵੰਤ ਧਾਲੀਆਂ /…

ਮੰਦਭਾਗੀ ਖਬਰ ਕੈਨੇਡਾ ‘ਚ ਇੱਕ…

29 ਅਪ੍ਰੈਲ 2024- ਮੰਦਭਾਗੀ ਖਬਰ ਕੈਨੇਡਾ ਤੋਂ…

Our Facebook

Social Counter

  • 40058 posts
  • 0 comments
  • 0 fans