Menu

ਸੁਰਜੀਤ ਸਿੰਘ ਰੱਖੜਾ ‘ਤੇ ਮਿਲਕ ਫੂਡ ਕੰਪਨੀ ‘ਤੇ ਕਬਜ਼ਾ ਕਰਨ ਦੇ ਲੱਗੇ ਇਲਜ਼ਾਮ

27 ਅਕਤੂਬਰ 2023- Surjit Rakhra News ਸਾਬਕਾ ਮੰਤਰੀ ਸੁਰਜੀਤ ਸਿੰਘ ਰੱਖੜਾ ‘ਤੇ ਇਕ ਮਿਲਕ ਫੂਡ ਕੰਪਨੀ ‘ਤੇ ਕਬਜ਼ਾ ਕਰਨ ਦੇ ਇਲਜ਼ਾਮ ਲੱਗੇ ਹਨ। ਕਿਹਾ ਜਾ ਰਿਹਾ ਹੈ ਕਿ ਸੁਰਜੀਤ ਰੱਖੜਾ ਦੇ ਇਸ਼ਾਰੇ ‘ਤੇ ਸਮਾਣਾ ਦੇ ਪਤਾਰਾ ਰੋਡ ‘ਤੇ ਸਥਿਤ ਇਕ ਮਿਲਕ ਫੂਡ ਕੰਪਨੀ ‘ਤੇ ਕਬਜ਼ਾ ਕਰਨ ਅਤੇ ਭੰਨਤੋੜ ਕਰਨ ਅਤੇ ਅਹਾਤੇ ‘ਚ ਲੱਗੇ 2 ਕਰੋੜ ਰੁਪਏ ਦੇ ਦਰੱਖਤ ਕੱਟ ਕੇ ਵੇਚਣ ਦਾ ਦੋਸ਼ ਹੈ। ਕੰਪਨੀ ਦੀ ਡਾਇਰੈਕਟਰ ਚੇਅਰਪਰਸਨ ਰਚਨਾ ਗਰਗ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿਚ ਪਟੀਸ਼ਨ ਦਾਇਰ ਕਰ ਕੇ ਕਿਹਾ ਹੈ ਕਿ ਉਸ ਦੀ ਅਤੇ ਉਸ ਦੇ ਪਰਿਵਾਰ ਦੀ ਜਾਨ ਨੂੰ ਖਤਰਾ ਹੈ ਅਤੇ ਸੁਰੱਖਿਆ ਯਕੀਨੀ ਬਣਾਉਣ ਦੀ ਮੰਗ ਕੀਤੀ ਹੈ। ਪਟੀਸ਼ਨ ‘ਚ ਕਿਹਾ ਗਿਆ ਸੀ ਕਿ ਰਚਨਾ ਗਰਗ ਅਤੇ ਉਸ ਦੇ ਪਤੀ ਰਵਿੰਦਰ ਗਰਗ ਕੰਪਨੀ ਦੇ 70 ਫੀਸਦੀ ਹਿੱਸੇਦਾਰ ਹਨ। ਸਾਬਕਾ ਮੰਤਰੀ ਰੱਖੜਾ ਦੀ ਸਰਪ੍ਰਸਤੀ ਹੇਠ ਵਿਰਸਾ ਸਿੰਘ ਸਿੱਧੂ ਨਾਂ ਦੇ ਵਿਅਕਤੀ ਨੇ ਗੁੰਡਿਆਂ ਦੀ ਮਦਦ ਨਾਲ ਫੈਕਟਰੀ ਅੰਦਰ ਜ਼ਬਰਦਸਤੀ ਦਾਖਲ ਹੋ ਕੇ ਭੰਨਤੋੜ ਸ਼ੁਰੂ ਕਰ ਦਿੱਤੀ। ਕੈਂਪਸ ਵਿਚ ਲਗਾਏ ਗਏ 5000 ਦਰੱਖਤਾਂ ਨੂੰ ਵੀ ਗੈਰ-ਕਾਨੂੰਨੀ ਢੰਗ ਨਾਲ ਕੱਟ ਕੇ ਵੇਚ ਦਿੱਤਾ ਗਿਆ।

ਰੱਖੜਾ ਅਤੇ ਕੰਪਨੀ ‘ਤੇ ਜ਼ਬਰਦਸਤੀ ਕਬਜ਼ਾ ਕਰਨ ਵਾਲੇ ਹੋਰ ਅਧਿਕਾਰੀਆਂ ਵਿਰੁੱਧ ਕਾਰਵਾਈ ਦੀ ਮੰਗ ਵੀ ਕੀਤੀ ਗਈ ਹੈ। ਜਸਟਿਸ ਸੰਦੀਪ ਮੌਦਗਿਲ ਨੇ ਪੰਜਾਬ ਦੇ ਗ੍ਰਹਿ ਸਕੱਤਰ, ਡੀਜੀਪੀ, ਡੀਸੀ ਪਟਿਆਲਾ, ਐਸਐਸਪੀ, ਨਗਰ ਨਿਗਮ ਸਮਾਣਾ ਦੇ ਕਮਿਸ਼ਨਰ ਅਤੇ ਹੋਰ ਸਬੰਧਤ ਅਧਿਕਾਰੀਆਂ ਨੂੰ ਪਟੀਸ਼ਨਕਰਤਾ ਦੀ ਜਾਨ-ਮਾਲ ਦੀ ਸੁਰੱਖਿਆ ਯਕੀਨੀ ਬਣਾਉਣ ਦੇ ਹੁਕਮ ਦਿੱਤੇ ਹਨ।ਹਾਈ ਕੋਰਟ ਨੇ ਐਡਵੋਕੇਟ ਰਾਜੀਵ ਗੋਦਾਰਾ ਨੂੰ ਸਥਾਨਕ ਕਮਿਸ਼ਨਰ ਨਿਯੁਕਤ ਕੀਤਾ ਹੈ ਜੋ ਸ਼ੁੱਕਰਵਾਰ ਨੂੰ ਸਵੇਰੇ 10 ਵਜੇ ਕੰਪਨੀ ਦਾ ਦੌਰਾ ਕਰਨਗੇ ਅਤੇ ਨੁਕਸਾਨ ਦਾ ਜਾਇਜ਼ਾ ਲੈਣਗੇ। ਹਾਈ ਕੋਰਟ ਨੇ ਅਗਲੀ ਸੁਣਵਾਈ 3 ਨਵੰਬਰ ਲਈ ਤੈਅ ਕੀਤੀ ਹੈ। ਪਟੀਸ਼ਨਕਰਤਾ ਦੇ ਵਕੀਲ ਅਮਰ ਵਿਵੇਕ ਨੇ ਸਥਾਨਕ ਕਮਿਸ਼ਨਰ ਦੇ ਦੌਰੇ ਦੌਰਾਨ ਸੁਰੱਖਿਆ ਮੁਹੱਈਆ ਕਰਵਾਉਣ ਦੀ ਮੰਗ ਵੀ ਕੀਤੀ, ਜਿਸ ‘ਤੇ ਅਦਾਲਤ ਨੇ ਪੰਜਾਬ ਦੇ ਐਡਵੋਕੇਟ ਜਨਰਲ ਗੁਰਮਿੰਦਰ ਸਿੰਘ ਨੂੰ ਸਥਾਨਕ ਕਮਿਸ਼ਨਰ ਦੇ ਦੌਰੇ ਅਤੇ ਮਾਮਲੇ ਦੀ ਸੁਣਵਾਈ ਤੱਕ ਸੁਰੱਖਿਆ ਯਕੀਨੀ ਬਣਾਉਣ ਦੇ ਹੁਕਮ ਦਿੱਤੇ ਹਨ।

ਟਲਿਆ ਵੱਡਾ ਹਾਦਸਾ,ਵਾਲ ਵਾਲ ਬਚੇ ਅੱਗਜਨੀ ‘ਚ…

ਚੰਡੀਗੜ੍ਹ, 4 ਮਈ  : ਸਿਰਮੌਰ ‘ਚ ਚੰਡੀਗੜ੍ਹ ਤੋਂ ਸ਼ੁੱਕਰਵਾਰ ਸ਼ਾਮ ਇੱਥੇ ਇੱਕ ਸਕੂਲ ’ਚ ਕੈਂਪ ਵਿੱਚ ਹਿੱਸਾ ਲੈਣ ਆਏ…

12ਵੀਂ ‘ਚ ਪਾਸ ਹੋਣ ਦੀ…

ਯਮੁਨਾਨਗਰ, 4 ਮਈ 2024- 12ਵੀਂ ਵਿਚ ਪਾਸ…

ਯੂਟਿਊਬਰ ਐਲਵਿਸ਼ ਯਾਦਵ ਦੀਆਂ ਫਿਰ…

ਨਵੀਂ ਦਿੱਲੀ, 4 ਮਈ: ਬਿੱਗ ਬੌਸ ਓਟੀਟੀ 2…

ਲੋਕ ਸਭਾ ਚੋਣਾਂ ਦੇ ਪ੍ਰਚਾਰ…

ਚੰਡੀਗੜ੍ਹ,4 ਮਈ 2024- : ਪੰਜਾਬ ਦੀਆਂ 13…

Listen Live

Subscription Radio Punjab Today

ਗੋਲਡੀ ਬਰਾੜ ਦੀ ਮੌਤ ਦੀ ਖਬਰ ਦਾ…

2 ਮਈ 2024-: ਬੀਤੇ ਦਿਨੀਂ ਖਬਰ ਆਈ ਸੀ ਕਿ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦਾ ਮਾਸਟਰ ਮਾਈਂਡ ਅਤੇ…

ਕੀ ਗੋਲਡੀ ਬਰਾੜ ਅਮਰੀਕਾ ਦੇ…

1 ਮਈ 2024-ਅਮਰੀਕਾ ਵਿਚ ਗੈਂਗਸਟਰ ਗੋਲਡੀ ਬਰਾੜ …

ਗੁਰਬਖ਼ਸ਼ ਸਿੰਘ ਸਿੱਧੂ ਨੇ ਅਮਰੀਕਾ…

ਫਰਿਜਨੋ /ਕੈਲੀਫੋਰਨੀਆਂ- (ਗੁਰਿੰਦਰਜੀਤ ਨੀਟਾ ਮਾਛੀਕੇ)-ਫਰਿਜਨੋ ਨਿਵਾਸੀ ਐਥਲੀਟ…

ਕ੍ਰਦ੍ਰਜ਼ ਦੇ ਵਿਸਾਖੀ ਮੇਲੇ ‘ਤੇ…

ਫਰਿਜ਼ਨੋ, ਕੈਲੇਫੋਰਨੀਆਂ, 30 ਅਪ੍ਰੈਲ- (ਕੁਲਵੰਤ ਧਾਲੀਆਂ /…

Our Facebook

Social Counter

  • 40124 posts
  • 0 comments
  • 0 fans