Menu

ਵਧੀਕ ਡਿਪਟੀ ਕਮਿਸ਼ਨਰ ਨੇ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਨੁਮਾਂਇੰਦਿਆਂ ਨਾਲ ਕੀਤੀ ਬੈਠਕ

ਬਠਿੰਡਾ, 27 ਅਕਤੂਬਰ (ਨਵਰੀਤ ਚੌਧਰੀ) : ਵਧੀਕ ਡਿਪਟੀ ਕਮਿਸ਼ਨਰ-ਕਮ-ਵਧੀਕ ਜ਼ਿਲ੍ਹਾ ਚੋਣ ਅਫ਼ਸਰ ਮੈਡਮ ਪੂਨਮ ਸਿੰਘ ਨੇ 1 ਜਨਵਰੀ 2024 ਦੇ ਆਧਾਰ ਤੇ ਵੋਟਰ ਸੂਚੀਆਂ ਦੀ ਸਪੈਸ਼ਲ ਸਰਸਰੀ ਸੁਧਾਈ ਦੇ ਮੱਦੇਨਜ਼ਰ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਨੁਮਾਂਇੰਦਿਆਂ ਨਾਲ ਬੈਠਕ ਕੀਤੀ। ਇਸ ਮੌਕੇ ਉਨ੍ਹਾਂ ਮੀਟਿੰਗ ਵਿੱਚ ਸ਼ਾਮਲ ਰਾਜਨੀਤਿਕ ਪਾਰਟੀਆਂ ਦੇ ਨੁਮਾਂਇੰਦਿਆਂ ਕੋਲੋਂ ਲੋੜੀਂਦੇ ਸੁਝਾਅ ਵੀ ਲਏ ਗਏ।

          ਵਧੀਕ ਡਿਪਟੀ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਵੋਟਰ ਸੂਚੀ ਦੀ ਮੁੱਢਲੀ ਪ੍ਰਕਾਸ਼ਨਾ 27 ਅਕਤੂਬਰ 2023, ਦਾਅਵੇ ਤੇ ਇਤਰਾਜ਼ ਪ੍ਰਾਪਤ ਕਰਨ ਦਾ ਸਮਾਂ 27 ਅਕਤੂਬਰ 2023 ਤੋਂ 9 ਦਸੰਬਰ 2023 ਤੱਕ ਹੈ। ਉਨ੍ਹਾਂ ਕਿਹਾ ਕਿ ਵੋਟਾਂ ਸਬੰਧੀ ਸਪੈਸ਼ਲ ਕੈਂਪ 04, 05 ਨਵੰਬਰ 2023 (ਸਨਿੱਚਰਵਾਰ ਅਤੇ ਐਤਵਾਰ) ਅਤੇ 02 ਅਤੇ 03 ਦਸੰਬਰ 2023 (ਸਨਿੱਚਰਵਾਰ ਅਤੇ ਐਤਵਾਰ) ਨੂੰ ਲਗਾਏ ਜਾਣਗੇ ਤਾਂ ਕਿ ਕੋਈ ਵੀ ਯੋਗ ਵੋਟਰ ਆਪਣੀ ਵੋਟ ਬਨਵਾਉਣ ਤੋਂ ਵਾਂਝਾ ਨਾ ਰਹਿ ਜਾਵੇ। ਇਨ੍ਹਾਂ ਸਪੈਸ਼ਲ ਕੈਂਪਾਂ ਦੌਰਾਨ ਸਬੰਧਤ ਬੂਥ ਲੈਵਲ ਅਫ਼ਸਰ ਆਪਣੇ-ਆਪਣੇ ਸਟੇਸ਼ਨਾਂ ਤੇ ਹਾਜ਼ਰ ਰਹਿਣਗੇ ਅਤੇ ਆਮ ਲੋਕਾਂ ਪਾਸੋਂ ਦਾਅਵੇ/ਇਤਰਾਜ਼ ਪ੍ਰਾਪਤ ਕਰਨਗੇ। ਉਨ੍ਹਾਂ ਕਿਹਾ ਕਿ ਵੋਟਰ ਸੂਚੀਆਂ ਦੀ ਸਰਸਰੀ ਸੁਧਾਈ ਦੌਰਾਨ ਪ੍ਰਾਪਤ ਹੋਏ ਦਾਅਵੇ ਤੇ ਇਤਰਾਜਾਂ ਦਾ ਨਿਪਟਾਰਾ 26 ਦਸੰਬਰ 2023 ਤੱਕ ਕੀਤਾ ਜਾਣਾ ਹੈ ਅਤੇ ਵੋਟਰ ਸੂਚੀ ਦੀ ਅੰਤਿਮ ਪ੍ਰਕਾਸ਼ਨਾ 05 ਜਨਵਰੀ 2024 ਨੂੰ ਕੀਤੀ ਜਾਣੀ ਹੈ।

          ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਦੱਸਿਆ ਕਿ ਨਵੀਂ ਵੋਟ ਬਣਵਾਉਣ ਲਈ ਫਾਰਮ ਨੰਬਰ 6, ਪਹਿਲਾਂ ਦਰਜ ਵੋਟ ਕਟਵਾਉਣ ਲਈ ਫਾਰਮ ਨੰਬਰ 7 ਅਤੇ ਵੋਟ ਸਿਫ਼ਟ ਕਰਵਾਉਣ ਲਈ ਫਾਰਮ ਨੰਬਰ 8 ਭਰਨਾ ਜ਼ਰੂਰੀ ਹੈ। ਇਹ ਫਾਰਮ ਆਨਲਾਈਨ/ਆਫਲਾਈਨ ਭਰੇ ਜਾ ਸਕਦੇ ਹਨ। ਇਹ ਫਾਰਮ ਵੋਟਰ ਵੱਲੋਂ Voter Service Portal/Voter Helpline App ਤੇ ਖੁਦ ਵੀ ਆਨਲਾਈਨ ਭਰਿਆ ਜਾ ਸਕਦਾ ਹੈ। ਮੀਟਿੰਗ ਦੌਰਾਨ ਪ੍ਰਕਾਸ਼ਿਤ ਕੀਤੀ ਫੋਟੋ ਵੋਟਰ ਸੂਚੀ ਦੀ ਇੱਕ ਹਾਰਡ ਕਾਪੀ ਅਤੇ ਬਗੈਰ ਫੋਟੋ ਸੂਚੀ ਦੀ 1 ਸਾਫ਼ਟ ਕਾਪੀ ਵੀ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਮੁਹੱਈਆ ਕਰਵਾਈ ਗਈ।

          ਇਸ ਮੌਕੇ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਚੋਂ ਆਮ ਆਦਮੀ ਪਾਰਟੀ ਤੋਂ ਸ਼੍ਰੀ ਬਿਕਰਮ ਕੁਮਾਰ ਲਵਲੀ, ਇੰਡੀਅਨ ਨੈਸ਼ਨਲ ਕਾਂਗਰਸ ਪਾਰਟੀ ਤੋਂ  ਸੁਨੀਲ ਕੁਮਾਰ, ਭਾਰਤੀ ਜਨਤਾ ਪਾਰਟੀ ਤੋਂ  ਰਵੀ ਮੋਰਿਆ, ਬਹੁਜਨ ਸਮਾਜ ਪਾਰਟੀ ਤੋਂ ਸ਼੍ਰੀ ਨਰੇਸ਼ ਚੋਪੜਾ, ਸੀਪੀਆਈ ਤੋਂ ਡਾ. ਸੁਖਮਿੰਦਰ ਸਿੰਘ ਬਾਠ, ਸ਼੍ਰੋਮਣੀ ਅਕਾਲੀ ਦਲ ਤੋਂ ਗੁਰਪ੍ਰੀਤ ਸਿੰਘ ਸੰਧੂ ਤੋਂ ਇਲਾਵਾ ਸਹਾਇਕ ਕਮਿਸ਼ਨਰ (ਸਿਕਾਇਤਾਂ)  ਪੰਕਜ ਕੁਮਾਰ, ਤਹਿਸੀਲੀਦਾਰ ਚੋਣਾਂ  ਭੂਸਣ ਕੁਮਾਰ ਅਤੇ ਚੋਣ ਕਾਨੂੰਗੋ  ਪਰਮਜੀਤ ਸਿੰਘ ਹਾਜ਼ਰ ਸਨ।

 

 

ਟਲਿਆ ਵੱਡਾ ਹਾਦਸਾ,ਵਾਲ ਵਾਲ ਬਚੇ ਅੱਗਜਨੀ ‘ਚ…

ਚੰਡੀਗੜ੍ਹ, 4 ਮਈ  : ਸਿਰਮੌਰ ‘ਚ ਚੰਡੀਗੜ੍ਹ ਤੋਂ ਸ਼ੁੱਕਰਵਾਰ ਸ਼ਾਮ ਇੱਥੇ ਇੱਕ ਸਕੂਲ ’ਚ ਕੈਂਪ ਵਿੱਚ ਹਿੱਸਾ ਲੈਣ ਆਏ…

12ਵੀਂ ‘ਚ ਪਾਸ ਹੋਣ ਦੀ…

ਯਮੁਨਾਨਗਰ, 4 ਮਈ 2024- 12ਵੀਂ ਵਿਚ ਪਾਸ…

ਯੂਟਿਊਬਰ ਐਲਵਿਸ਼ ਯਾਦਵ ਦੀਆਂ ਫਿਰ…

ਨਵੀਂ ਦਿੱਲੀ, 4 ਮਈ: ਬਿੱਗ ਬੌਸ ਓਟੀਟੀ 2…

ਲੋਕ ਸਭਾ ਚੋਣਾਂ ਦੇ ਪ੍ਰਚਾਰ…

ਚੰਡੀਗੜ੍ਹ,4 ਮਈ 2024- : ਪੰਜਾਬ ਦੀਆਂ 13…

Listen Live

Subscription Radio Punjab Today

ਗੋਲਡੀ ਬਰਾੜ ਦੀ ਮੌਤ ਦੀ ਖਬਰ ਦਾ…

2 ਮਈ 2024-: ਬੀਤੇ ਦਿਨੀਂ ਖਬਰ ਆਈ ਸੀ ਕਿ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦਾ ਮਾਸਟਰ ਮਾਈਂਡ ਅਤੇ…

ਕੀ ਗੋਲਡੀ ਬਰਾੜ ਅਮਰੀਕਾ ਦੇ…

1 ਮਈ 2024-ਅਮਰੀਕਾ ਵਿਚ ਗੈਂਗਸਟਰ ਗੋਲਡੀ ਬਰਾੜ …

ਗੁਰਬਖ਼ਸ਼ ਸਿੰਘ ਸਿੱਧੂ ਨੇ ਅਮਰੀਕਾ…

ਫਰਿਜਨੋ /ਕੈਲੀਫੋਰਨੀਆਂ- (ਗੁਰਿੰਦਰਜੀਤ ਨੀਟਾ ਮਾਛੀਕੇ)-ਫਰਿਜਨੋ ਨਿਵਾਸੀ ਐਥਲੀਟ…

ਕ੍ਰਦ੍ਰਜ਼ ਦੇ ਵਿਸਾਖੀ ਮੇਲੇ ‘ਤੇ…

ਫਰਿਜ਼ਨੋ, ਕੈਲੇਫੋਰਨੀਆਂ, 30 ਅਪ੍ਰੈਲ- (ਕੁਲਵੰਤ ਧਾਲੀਆਂ /…

Our Facebook

Social Counter

  • 40124 posts
  • 0 comments
  • 0 fans