Menu

ਪਿੰਡ ਕਬੂਲ ਸ਼ਾਹ ਖੁੱਬਣ ਦਾ ਕਿਸਾਨ ਫ਼ਤੇਹ ਸਿੰਘ ਪਰਾਲੀ ਨਾਲ ਬਣਾਉਂਦਾ ਜ਼ਮੀਨ ਨੂੰ ਉਪਜਾਊ

27, ਅਕਤੂਬਰ –  ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਨੇ ਦੱਸਿਆ ਕਿ ਝੋਨੇ ਦੀ ਪਰਾਲੀ ਨੂੰ ਅਗ ਲਗਾਉਣ ਦੀ ਬਜਾਏ ਇਸ ਦੀ ਵੱਖ-ਵੱਖ ਤਰੀਕਿਆ ਰਾਹੀਂ ਵਰਤੋਂ ਵਿਚ ਲਿਆਉਣ ਲਈ ਸਰਕਾਰ ਵੱਲੋਂ ਖੇਤੀਬਾੜੀ ਸੰਦ ਸਬਸਿਡੀ ‘ਤੇ ਮੁਹੱਈਆ ਕਰਵਾਏ ਜਾ ਰਹੇ ਹਨ ਤਾਂ ਜੋ ਪਰਾਲੀ ਸਾੜਨ ਦੇ ਰੁਝਾਨ ਨੂੰ ਰੋਕਿਆ ਜਾ ਸਕੇ ਅਤੇ ਵਾਤਾਵਰਣ ਨੂੰ ਵੀ ਗੰਧਲਾ ਹੋਣ ਤੋਂ ਬਚਾਇਆ ਜਾ ਸਕੇ। ਕਾਫੀ ਗਿਣਤੀ ਵਿਚ ਅਗਾਂਹਵਧੂ ਕਿਸਾਨ ਵੀਰਾਂ ਵੱਲੋਂ ਖੇਤੀਬਾੜੀ ਸੰਦਾਂ ਦੀ ਵਰਤੋਂ ਕਰਕੇ ਜਿਥੇ ਫਸਲ ਨੂੰ ਅਗ ਨਹੀਂ ਲਗਾਈ ਉਥੇ ਸਿੱਧੀ ਫ਼ਸਲ ਦੀ ਬਿਜਾਈ ਕਰਕੇ ਵਧ ਝਾੜ ਪ੍ਰਾਪਤ ਕੀਤਾ ਗਿਆ।

          ਪਿੰਡ ਕਬੂਲਸਾਹ ਖੁੱਬਣ ਦੇ ਅਗਾਂਹਵਧੂ ਕਿਸਾਨ ਫ਼ਤੇਹ ਸਿੰਘ ਇਲਾਕੇ ਲਈ ਇਕ ਉਦਾਹਰਣ ਹੈ ਜ਼ੋ ਕਿ ਪਿਛਲੇ ਪੰਜ ਸਾਲਾਂ ਤੋਂ  ਝੋਨੇ ਦੀ ਪਰਾਲੀ ਨੂੰ ਅੱਗ ਨਹੀਂ ਲਗਾਉਂਦਾ ਸਗੋਂ  ਵੱਖ ਵੱਖ ਮਸ਼ੀਨਾਂ ਦੀ ਵਰਤੋਂ ਕਰਕੇ ਪਰਾਲੀ ਨੂੰ ਜ਼ਮੀਨ ਦੇ ਅੰਦਰ ਜ਼ਜ਼ਬ ਕਰਕੇ ਜ਼ਮੀਨ ਦੀ ਉਪਜਾਊ ਸ਼ਕਤੀ ਵਧਾ ਕੇ ਜ਼ਮੀਨ ਦੀ ਬਣਤਰ ਅਤੇ ਸਿਹਤ ਨੂੰ ਸੁਧਾਰ ਕੇ ਕਿਸਾਨੀ ਨੂੰ ਲਾਹੇਵੰਦ ਬਣਾ ਰਹੇ ਹਨ।

ਇਸ ਵਾਰੀ ਵੀ ਫ਼ਤੇਹ ਸਿੰਘ ਅਪਣੀ 18 ਏਕੜ ਝੋਨੇ ਦੀ ਪਰਾਲੀ ਨੂੰ ਮੱਲਚਰ ਦੀ ਵਰਤੋਂ ਤੋਂ ਬਾਅਦ ਰਿਵਰਸੀਬਲ ਪਲਟਾਊ ਹਲ ਦਾ ਪ੍ਰਯੋਗ ਕਰਕੇ ਪਰਾਲੀ ਨੂੰ ਜਮੀਨ ਦੇ ਵਿੱਚ ਹੀ ਮਿਲਾ ਰਹੇ ਹਨ। ਉਨ੍ਹਾਂ ਨੇ ਅੱਜ ਆਪਣੇ ਖੇਤ ਵਿਚ ਡੈਮੋਂਸਟ੍ਰੇਸਨ ਦੌਰਾਨ ਦੱਸਿਆ ਕਿ ਪਰਾਲੀ ਨੂੰ ਜ਼ਮੀਨ ਦੇ ਅੰਦਰ ਵਾਹੁਣ ਨਾਲ ਜ਼ਮੀਨ ਦੀ ਸਿਹਤ ਵਿੱਚ ਸੁਧਾਰ ਹੁੰਦਾ ਹੈ ਅਤੇ ਉਪਜ ਵੱਧ ਮਿਲਦੀ ਹੈ। ਉਨ੍ਹਾਂ ਨੇ ਸਾਰੇ ਕਿਸਾਨ ਭਰਾਵਾਂ ਨੂੰ ਵੀ ਅਪੀਲ ਕਰਦੇ ਹੋਏ ਕਿਹਾ ਕਿ ਇਸ ਵਿਚ ਕੁੱਝ ਮਿਹਨਤ ਜ਼ਰੂਰ ਜ਼ਿਆਦਾ ਕਰਨੀ ਪੈਂਦੀ ਹੈ ਪ੍ਰੰਤੂ ਇਸ ਦੇ ਫਾਇਦੇ ਵੀ ਬਹੁਤ ਹਨ। ਇਸ ਮੋਕੇ ਖੇਤੀਬਾੜੀ ਵਿਭਾਗ ਤੋਂ ਖੇਤੀਬਾੜੀ ਵਿਕਾਸ ਅਫਸਰ  ਰਾਜਿੰਦਰ ਕੁਮਾਰ ਵਰਮਾ ਅਤੇ ਖੇਤੀਬਾੜੀ ਉਪ ਨਿਰੀਖਕ ਸੁਨੀਲ ਕੁਮਾਰ ਵੀ ਮੌਜੂਦ ਸਨ।

ਉਨ੍ਹਾਂ ਨੇ ਦਸਿਆ ਕਿ ਪਰਾਲੀ ਨੂੰ ਸਾੜਨ ਨਾਲ ਵਾਤਾਵਰਣ ਵੀ ਦੂਸ਼ਿਤ ਹੁੰਦਾ ਹੈ ਜਿਸ ਨਾਲ ਮਨੁਖੀ ਸਿਹਤ ਉਤੇ ਮਾੜਾ ਅਸਰ ਪੈਂਦਾ ਹੈ ਇਸ ਲਈ ਸਾਨੂੰ ਪਰਾਲੀ ਨੂੰ ਨਹੀਂ ਸਾੜਨਾ ਚਾਹੀਦਾ। ਸਰਕਾਰ ਵੱਲੋਂ ਪਰਾਲੀ ਦੀ ਸਾਂਭ ਸੰਭਾਲ ਲਈ ਵਰਤਨ ਵਾਲਿਆਂ ਵੱਖ ਵੱਖ ਮਸ਼ੀਨਾਂ ਸਬਸਿਡੀ ਉਤੇ ਮੁਹੱਈਆ ਕਰਵਾਈਆਂ ਗਈਆਂ ਹਨ ਜਿਨ੍ਹਾਂ ਨੂੰ ਵਰਤ ਕੇ ਪਰਾਲੀ ਦਾ ਪ੍ਰਬੰਧਨ ਕੀਤਾ ਜਾ ਸਕਦਾ ਹੈ।

ਚੰਡੀਗੜ੍ਹ ਸਾਈਬਰ ਸੈੱਲ ਦੀ ਵੱਡੀ ਕਾਰਵਾਈ 14.7…

ਚੰਡੀਗੜ੍ਹ , 1 ਮਈ 2024- ਚੰਡੀਗੜ੍ਹ ‘ਚ ਬੁੱਧਵਾਰ ਨੂੰ ਸਾਈਬਰ ਸੈੱਲ ਦੀ ਵੱਡੀ ਕਾਰਵਾਈ ਸਾਹਮਣੇ ਆਈ ਹੈ। ਦੱਸਿਆ ਜਾ…

ਐਪ-ਅਧਾਰਿਤ ਜਾਅਲੀ ਨਿਵੇਸ਼ ਯੋਜਨਾ ਖਿਲਾਫ…

ਚੰਡੀਗੜ੍ਹ 1 ਮਈ 2024: ਸੀਬੀਆਈ ਨੇ ਐਚਪੀਜੇਡ…

ਅਟਾਰੀ ਸਰਹੱਦ ’ਤੇ 700 ਕਰੋੜ…

ਚੰਡੀਗੜ੍ਹ, 1 ਮਈ 2024 – ਰਾਸ਼ਟਰੀ ਜਾਂਚ…

ਹੁਣ ਸੁਪਰੀਮ ਕੋਰਟ ਪਹੁੰਚਿਆ ਕੋਵਿਡਸ਼ੀਲਡ…

ਨਿਵੀਂ ਦਿੱਲੀ, 1 ਮਈ : ਕੋਵੀਸ਼ੀਲਡ ਵੈਕਸੀਨ…

Listen Live

Subscription Radio Punjab Today

ਕੀ ਗੋਲਡੀ ਬਰਾੜ ਅਮਰੀਕਾ ਦੇ ਸ਼ਹਿਰ ਫਰੈਜਨੋ…

1 ਮਈ 2024-ਅਮਰੀਕਾ ਵਿਚ ਗੈਂਗਸਟਰ ਗੋਲਡੀ ਬਰਾੜ  ਦੀ ਮੌਤ ਦੀ ਖਬਰ ਆ ਰਹੀ ਹੈ। ਅਮਰੀਕੀ ਵੈਬਸਾਈਟ ਨੇ ਦਾਅਵਾ ਕੀਤਾ…

ਗੁਰਬਖ਼ਸ਼ ਸਿੰਘ ਸਿੱਧੂ ਨੇ ਅਮਰੀਕਾ…

ਫਰਿਜਨੋ /ਕੈਲੀਫੋਰਨੀਆਂ- (ਗੁਰਿੰਦਰਜੀਤ ਨੀਟਾ ਮਾਛੀਕੇ)-ਫਰਿਜਨੋ ਨਿਵਾਸੀ ਐਥਲੀਟ…

ਕ੍ਰਦ੍ਰਜ਼ ਦੇ ਵਿਸਾਖੀ ਮੇਲੇ ‘ਤੇ…

ਫਰਿਜ਼ਨੋ, ਕੈਲੇਫੋਰਨੀਆਂ, 30 ਅਪ੍ਰੈਲ- (ਕੁਲਵੰਤ ਧਾਲੀਆਂ /…

ਮੰਦਭਾਗੀ ਖਬਰ ਕੈਨੇਡਾ ‘ਚ ਇੱਕ…

29 ਅਪ੍ਰੈਲ 2024- ਮੰਦਭਾਗੀ ਖਬਰ ਕੈਨੇਡਾ ਤੋਂ…

Our Facebook

Social Counter

  • 40058 posts
  • 0 comments
  • 0 fans