Menu

ਰੋਪੜ ਦੇ ਵਕੀਲ ਪੁੱਤਰ, ਨੂੰਹ ਅਤੇ ਪੋਤੇ ਵੱਲੋਂ ਬਜ਼ੁਰਗ ਲੈਕਚਰਾਰ ਮਾਂ ਦੀ ਕੁੱਟਮਾਰ ਕਰਨਾ ਬਹੁਤ ਹੀ ਨਿੰਦਣਯੋਗ- ਡਾ: ਬਲਜੀਤ ਕੌਰ

29, ਅਕਤੂਬਰ : ਪੰਜਾਬ ਜ਼ਿਲ੍ਹਾ ਰੋਪੜ ਦੇ ਇੱਕ ਵਕੀਲ ਅੰਕੁਰ ਵਰਮਾ, ਉਸ ਦੀ ਪਤਨੀ ਅਤੇ ਪੁੱਤਰ ਵੱਲੋਂ ਲੈਕਚਰਾਰ ਮਾਂ ਦੀ ਕੁੱਟਮਾਰ ਦੀ ਕਾਰਵਾਈ ਅਤਿ ਨਿੰਦਣਯੋਗ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾਂ ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕੀਤਾ। ਉਨ੍ਹਾਂ ਇਸ ਮਾਮਲੇ ਸੰਬੰਧੀ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਡਾਇਰੈਕਟਰ ਨੂੰ ਹੁਕਮ ਦਿੱਤੇ ਕਿ ਉਹ ਇਸ ਮਾਮਲੇ ਦੀ ਜਾਂਚ ਕਰਕੇ ਰਿਪੋਰਟ ਜਲਦ ਤੋਂ ਜਲਦ ਪੇਸ਼ ਕਰਨ। ਇਸ ਦੇ ਨਾਲ ਹੀ ਡਿਪਟੀ ਕਮਿਸ਼ਨਰ ਰੋਪੜ ਨੂੰ ਨਿਰਦੇਸ਼ ਦਿੱਤੇ ਕਿ ਅੰਡਰ ਸੈਕਸ਼ਨ 327, 342, 344, 355 ਆਈ.ਪੀ.ਸੀ ਅਤੇ ਸੈਕਸ਼ਨ 6 ਮੇਨਟੇਨੈਸ ਆਫ ਪੇਰੈਂਟਸ ਐਡ ਵੈਲਫੇਅਰ ਆਫ ਸੀਨੀਅਰ ਸਿਟੀਜਨ ਐਕਟ  ਅਧੀਨ ਕੁੱਟਮਾਰ ਕਰਨ ਵਾਲਿਆਂ ਖ਼ਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾਵੇ। ਜਿਸ ਉਪਰੰਤ ਕੁੱਟਮਾਰ ਕਰਨ ਵਾਲੇ ਵਕੀਲ ਅੰਕੁਰ ਵਰਮਾ ਖ਼ਿਲਾਫ਼ ਐਫ.ਆਈ.ਆਰ ਦਰਜ਼ ਕਰਕੇ  ਗ੍ਰਿਫ਼ਤਾਰ ਕੀਤਾ ਗਿਆ ਹੈ।
ਕੈਬਨਿਟ ਮੰਤਰੀ ਨੇ ਦੱਸਿਆ ਕਿ ਇਹ ਜਾਣਕਾਰੀ ਸਖੀ ਵਨ ਸਟਾਪ ਸੈਂਟਰ ਰਾਹੀਂ ਪ੍ਰਾਪਤ ਹੋਈ ਸੀ। ਸੂਬੇ ਦੇ ਸਖੀ ਵਨ ਸਟਾਪ ਸੈਂਟਰਾਂ ਵਿੱਚ ਔਰਤਾਂ ਦੀ ਸੁਰੱਖਿਆ ਲਈ ਮੁਫ਼ਤ ਸੇਵਾਵਾਂ ਉਪਲਬੱਧ ਕਰਵਾਈਆਂ ਜਾਂਦੀਆਂ ਹਨ। ਡਾ.ਬਲਜੀਤ ਕੌਰ ਨੇ ਕਿਹਾ ਕਿ ਰੋਪੜ ਵਿੱਚ ਵਾਪਰੀ ਘਟਨਾ ਦੇ ਰੋਸ ਵਜੋਂ ਸ਼ਹਿਰ ਵਿੱਚ ਇੱਕ ਜਾਗਰੂਕਤਾ ਮਾਰਚ ਕੱਢਣਗੇ ਤਾਂ ਜੋ ਲੋਕਾਂ ਨੂੰ ਬਜ਼ੁਰਗਾਂ ਪ੍ਰਤੀ ਸਹੀ ਨਜ਼ਰੀਆਂ ਅਪਣਾਉਣ ਲਈ ਪ੍ਰੇਰਿਤ ਕੀਤਾ ਜਾ ਸਕੇ।

ਟਲਿਆ ਵੱਡਾ ਹਾਦਸਾ,ਵਾਲ ਵਾਲ ਬਚੇ ਅੱਗਜਨੀ ‘ਚ…

ਚੰਡੀਗੜ੍ਹ, 4 ਮਈ  : ਸਿਰਮੌਰ ‘ਚ ਚੰਡੀਗੜ੍ਹ ਤੋਂ ਸ਼ੁੱਕਰਵਾਰ ਸ਼ਾਮ ਇੱਥੇ ਇੱਕ ਸਕੂਲ ’ਚ ਕੈਂਪ ਵਿੱਚ ਹਿੱਸਾ ਲੈਣ ਆਏ…

12ਵੀਂ ‘ਚ ਪਾਸ ਹੋਣ ਦੀ…

ਯਮੁਨਾਨਗਰ, 4 ਮਈ 2024- 12ਵੀਂ ਵਿਚ ਪਾਸ…

ਯੂਟਿਊਬਰ ਐਲਵਿਸ਼ ਯਾਦਵ ਦੀਆਂ ਫਿਰ…

ਨਵੀਂ ਦਿੱਲੀ, 4 ਮਈ: ਬਿੱਗ ਬੌਸ ਓਟੀਟੀ 2…

ਲੋਕ ਸਭਾ ਚੋਣਾਂ ਦੇ ਪ੍ਰਚਾਰ…

ਚੰਡੀਗੜ੍ਹ,4 ਮਈ 2024- : ਪੰਜਾਬ ਦੀਆਂ 13…

Listen Live

Subscription Radio Punjab Today

ਗੋਲਡੀ ਬਰਾੜ ਦੀ ਮੌਤ ਦੀ ਖਬਰ ਦਾ…

2 ਮਈ 2024-: ਬੀਤੇ ਦਿਨੀਂ ਖਬਰ ਆਈ ਸੀ ਕਿ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦਾ ਮਾਸਟਰ ਮਾਈਂਡ ਅਤੇ…

ਕੀ ਗੋਲਡੀ ਬਰਾੜ ਅਮਰੀਕਾ ਦੇ…

1 ਮਈ 2024-ਅਮਰੀਕਾ ਵਿਚ ਗੈਂਗਸਟਰ ਗੋਲਡੀ ਬਰਾੜ …

ਗੁਰਬਖ਼ਸ਼ ਸਿੰਘ ਸਿੱਧੂ ਨੇ ਅਮਰੀਕਾ…

ਫਰਿਜਨੋ /ਕੈਲੀਫੋਰਨੀਆਂ- (ਗੁਰਿੰਦਰਜੀਤ ਨੀਟਾ ਮਾਛੀਕੇ)-ਫਰਿਜਨੋ ਨਿਵਾਸੀ ਐਥਲੀਟ…

ਕ੍ਰਦ੍ਰਜ਼ ਦੇ ਵਿਸਾਖੀ ਮੇਲੇ ‘ਤੇ…

ਫਰਿਜ਼ਨੋ, ਕੈਲੇਫੋਰਨੀਆਂ, 30 ਅਪ੍ਰੈਲ- (ਕੁਲਵੰਤ ਧਾਲੀਆਂ /…

Our Facebook

Social Counter

  • 40124 posts
  • 0 comments
  • 0 fans