Menu

ਟ੍ਰੈਫ਼ਿਕ ਨਿਯਮਾਂ ਦੀ ਪਾਲਣਾ ਕੀਤੀ ਜਾਵੇ, ਨਾ ਕਿ ਜ਼ਿੰਦਗੀ ਨੂੰ ਦੁੱਖਾਂ ਦੀਆਂ ਜੰਜੀਰਾਂ ਵਿਚ ਕੈਦ- ਡਿਪਟੀ ਕਮਿਸ਼ਨਰ

ਬਠਿੰਡਾ, 30 ਅਕਤੂਬਰ (ਨਵਰੀਤ ਚੌਧਰੀ): ਅਸੀਂ ਜਦੋਂ ਵੀ ਸੜਕ ‘ਤੇ ਕੋਈ ਵੀ ਵਾਹਨ ਲੈਕੇ ਨਿਕਲਦੇ ਹਾਂ ਤਾਂ ਸਾਨੂੰ ਟ੍ਰੈਫ਼ਿਕ ਦੇ ਨਿਯਮਾਂ ਦੀ ਪਾਲਣਾ ਕਰਨੀ ਚਾਹੀਦੀ ਹੈ, ਕਿਉਂਕਿ ਥੋੜੀ ਜਿਹੀ ਲਾਹਪਰਵਾਹੀ ਕਾਰਨ ਅਸੀਂ ਆਪਣੀ ਜ਼ਿੰਦਗੀ ਨੂੰ ਦੁੱਖਾਂ ਦੀਆਂ ਜੰਜੀਰਾਂ ਵਿੱਚ ਕੈਦ ਕਰ ਲੈਂਦੇ ਹਾਂ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ‘ਚ ਰੋਡ ਸੇਫਟੀ ਅਤੇ ਸੜਕ ਦੁਰਘਟਨਾਵਾਂ ਤੋਂ ਬਚਾਅ ਦੇ ਮੱਦੇਨਜ਼ਰ ਲੀਡ ਏਜੰਸੀ ਪੰਜਾਬ ਸਟੇਟ ਰੋਡ ਸੇਫ਼ਟੀ ਕਾਊਂਸਲ ਵਲੋਂ ਕਰਵਾਈ ਗਈ ਇੱਕ ਰੋਜ਼ਾ ਟ੍ਰੇਨਿੰਗ ਦੀ ਸ਼ੁਰੂਆਤ ਕਰਨ ਉੁਪਰੰਤ ਸਾਂਝੇ ਕੀਤੇ।

ਡਾਇਰੈਕਟਰ ਜਨਰਲ ਆਰ ਵਿਕਟਰ ਰਤਨਮ ਆਈਏਐਸ (ਸੇਵਾ ਮੁਕਤ) ਦੇ ਦਿਸ਼ਾ-ਨਿਰਦੇਸ਼ਾਂ ਤੇ ਜੁਆਇੰਟ ਡਾਇਰੈਕਟਰ ਟ੍ਰੈਫ਼ਿਕ ਲੀਡ ਏਜੰਸੀ ਰੋਡ ਸੇਫ਼ਟੀ ਦੇਸਰਾਜ (ਪੀਪੀਐਸ) ਦੀ ਯੋਗ ਅਗਵਾਈ ਹੇਠ ਕਰਵਾਏ ਗਏ ਇਸ ਸਿਖਲਾਈ ਪ੍ਰੋਗਰਾਮ ‘ਚ ਬਠਿੰਡਾ ਤੋਂ ਇਲਾਵਾ ਮਾਨਸਾ, ਬਰਨਾਲਾ, ਸ਼੍ਰੀ ਮੁਕਤਸਰ ਸਾਹਿਬ ਜ਼ਿਲ੍ਹਿਆਂ ਦੇ ਪੁਲਿਸ ਤੇ ਸਿਵਲ ਪ੍ਰਸ਼ਾਸਨ ਦੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਵਲੋਂ ਭਾਰੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ ਗਈ।

ਇਸ ਦੌਰਾਨ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ ਸੰਬੋਧਨ ਕਰਦਿਆਂ ਕਿਹਾ ਕਿ ਸੜਕ ਦੁਰਘਟਨਾਵਾਂ ਨੂੰ ਰੋਕਣ ਲਈ ਸਮਾਜ ਦੇ ਹਰ ਵਰਗ ਵਲੋਂ ਸਾਥ ਦੇਣਾ ਅਤਿ ਜ਼ਰੂਰੀ ਹੈ। ਉਨ੍ਹਾਂ ਆਮ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਸੀਟ ਬੈਲਟ, ਸਪੀਡ ਲਿਮਟ, ਆਪਣੇ ਵਾਹਨਾਂ ਤੇ ਰਿਫਲੈਕਟਰ ਲਗਾਉਣ, ਸਿਰ ਉੱਤੇ ਹੈਲਮੈਟ ਪਹਿਣਨ ਤੋਂ ਇਲਾਵਾ ਹੋਰ ਆਵਾਜਾਈ ਦੇ ਨਿਯਮਾਂ ਦੀ ਸੁਚੱਜੇ ਢੰਗ ਨਾਲ ਪਾਲਣਾ ਕੀਤੀ ਜਾਵੇ।

ਇਸ ਮੌਕੇ ਪੁਲਿਸ, ਮੰਡੀ ਬੋਰਡ, ਲੋਕ ਨਿਰਮਾਣ, ਐਨਐਚਏਆਈ, ਸਥਾਨਕ ਸਰਕਾਰਾਂ ਅਤੇ ਸਿਹਤ ਤੇ ਸਿੱਖਿਆ ਵਿਭਾਗ ਦੇ ਉੱਚ ਅਧਿਕਾਰੀਆਂ ਤੇ ਕਰਮਚਾਰੀਆਂ ਵਲੋਂ ਵਿਸ਼ੇਸ਼ ਤੌਰ ‘ਤੇ ਸ਼ਮੂਲੀਅਤ ਕੀਤੀ ਗਈ।

ਭਾਜਪਾ ਸੱਤਾ ‘ਚ ਵਾਪਸ ਨਹੀਂ ਆਵੇਗੀ ਅਤੇ…

ਨਵੀਂ ਦਿੱਲੀ, 11 ਮਈ 2024 – ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸ਼ਨੀਵਾਰ ਨੂੰ ਦਾਅਵਾ ਕੀਤਾ ਕਿ ਜੇਕਰ…

50 ਸੀਟਾਂ ਵੀ ਨਹੀਂ ਜਿੱਤੇਗੀ…

ਨਵੀਂ ਦਿੱਲੀ , 11 ਮਈ 2024- ਪ੍ਰਧਾਨ…

ਮੋਦੀ ਜੀ ਜੋ ਵੀ ਬੋਲਦੇ…

ਨਵੀਂ ਦਿੱਲੀ ,11 ਮਈ- ਕਾਂਗਰਸ ਨੇਤਾ ਪ੍ਰਿਯੰਕਾ…

ਕੇਜਰੀਵਾਲ ਨੇ ਆਪਣੀ ਪਤਨੀ ਸੁਨੀਤਾ…

ਨਵੀਂ ਦਿੱਲੀ , 11 ਮਈ – ਦਿੱਲੀ…

Listen Live

Subscription Radio Punjab Today

ਸਹੁਰਿਆਂ ਦੇ ਖਰਚੇ ‘ਤੇ ਵਿਦੇਸ਼ ਗਈ ਨੂੰਹ,…

ਮੋਗਾ, 11 ਮਈ :  ਵਿਆਹ ਤੋਂ ਬਾਅਦ ਸਹੁਰਿਆਂ ਦੇ ਖਰਚੇ ‘ਤੇ ਵਿਦੇਸ਼  ਗਈ ਇਕ ਹੋ ਕੁੜੀ  ਨੇ ਆਪਣੇ ਪਤੀ ਅਤੇ…

ਮਨੁੱਖੀ ਤਸਕਰੀ ਰੈਕੇਟ ‘ਚ ਸ਼ਾਮਲ…

8 ਮਈ 2024: ਕੇਂਦਰੀ ਜਾਂਚ ਬਿਊਰੋ (ਸੀਬੀਆਈ)…

ਏਅਰ ਇੰਡੀਆ ਦੀਆਂ 70 ਤੋਂ…

ਨਵੀਂ ਦਿੱਲੀ, 8 ਅਪ੍ਰੈਲ 2024- ਏਅਰ ਇੰਡੀਆ ਐਕਸਪ੍ਰੈਸ…

Our Facebook

Social Counter

  • 40286 posts
  • 0 comments
  • 0 fans