Menu

ਸ਼੍ਰੋਮਣੀ ਅਕਾਲੀ ਦਲ (ਅ) ਜਥੇਬੰਦੀ ਫ਼ਰੀਦਕੋਟ ਦੇ ਆਗੂਆਂ ਵੱਲੋਂ ਚੋਣਾਂ ਸੰਬੰਧੀ ਕੀਤੀ ਮੀਟਿੰਗ

ਜੈਤੋ, 30 ਅਕਤੂਬਰ (ਜਗਦੀਪ ਸਿੰਘ ਗਿੱਲ) : ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਕੌਮੀ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਫ਼ਰੀਦਕੋਟ ਦੇ ਇੰਚਾਰਜ ਜਸਕਰਨ ਸਿੰਘ ਪੰਜਗਰਾਈਂ ਦੀ ਅਗਵਾਈ ਵਿੱਚ ਆਗੂਆਂ ਅਤੇ ਵਰਕਰਾਂ ਦੀ ਹਾਜ਼ਰ ਵਿੱਚ ਮੀਟਿੰਗ ਹੋਈ। ਇਸ ਮੌਕੇ ਜਸਕਰਨ ਸਿੰਘ ਪੰਜਗਰਾਈਂ ਵੱਲੋਂ ਆਗੂਆਂ ਅਤੇ ਵਰਕਰਾਂ ਨਾਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਸੰਬੰਧੀ ਵਿਚਾਰ ਵਟਾਂਦਰਾ ਜ਼ਿਲ੍ਹਾ ਜਥੇਬੰਦੀ ਵੱਲੋਂ ਵਿਚਾਰ ਚਰਚਾ ਦੌਰਾਨ ਸਰਵਸੰਮਤੀ ਨਾਲ ਉਮੀਦਵਾਰ ਬਨਾਉਣ ਸੰਬੰਧੀ ਸਹਿਮਤੀ ਪ੍ਰਗਟਾਈ ਗਈ ਹੈ। ਇਸ ਮੌਕੇ ਉਨ੍ਹਾਂ ਨੇ ਨਵੀਆਂ ਵੋਟਾਂ ਬਨਾਉਣ ਸੰਬੰਧੀ ਜਾਣਕਾਰੀ ਦਿੰਦਿਆਂ ਸਿੱਖ ਸੰਗਤਾਂ ਨੂੰ ਅਪੀਲ ਕੀਤੀ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਮਰਿਆਦਾ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਹਦਾਇਤਾਂ ਅਨੁਸਾਰ ਕੇਸਾਧਾਰੀ ਸਿੱਖ ਨੌਜਵਾਨ ਗੁਰਸਿੱਖ ਪਰਿਵਾਰਾਂ ਨੂੰ ਵੱਧ ਤੋਂ ਵੱਧ ਗਿਣਤੀ ਵਿੱਚ ਵੋਟਾਂ ਬਨਾਉਣ ਲਈ ਅੱਗੇ ਆਉਣ ਦੀ ਲੋੜ ਹੈ ਕਿਉਂਕਿ ਪਿਛਲੇ 12 ਸਾਲਾਂ ਤੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਚੋਣਾਂ ਨਾ ਹੋਣ ਕਾਰਨ ਸਿੱਖ ਸੰਗਤਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਸੀ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਸੰਬੰਧੀ ਐਲਾਨ ਹੋਣ ਉਪਰੰਤ ਸਿੱਖ ਜਗਤ ਵਿੱਚ ਖੁਸ਼ੀ ਦਾ ਮਾਹੌਲ ਪਾਇਆ ਜਾ ਰਿਹਾ ਹੈ। ਇਸ ਮੌਕੇ ਸਮੂਹ ਜਥੇਬੰਦੀ ਦੇ ਆਗੂਆਂ ਵੱਲੋਂ 31 ਅਕਤੂਬਰ ਨੂੰ ਗੁਰਦੁਆਰਾ ਰਕਾਬਗੰਜ ਸਾਹਿਬ ਵਿਖੇ ਸ਼ਹੀਦ ਬਰਸੀ ਮਨਾਉਣ ਮੌਕੇ ਸਿੱਖ ਸੰਗਤਾਂ ਨੂੰ ਵੱਧ ਤੋਂ ਵੱਧ ਗਿਣਤੀ ਵਿੱਚ ਪਹੁੰਚਣ ਦੀ ਅਪੀਲ ਕੀਤੀ ਗਈ। ਇਸ ਮੌਕੇ ਡਾਕਟਰ ਬਲਵੀਰ ਸਿੰਘ ਸਰਾਂਵਾਂ ਯੂਥ ਪ੍ਰਧਾਨ ਫ਼ਰੀਦਕੋਟ, ਜਸਵੰਤ ਸਿੰਘ ਦੀਪ ਸਿੰਘ ਵਾਲਾ ਜ਼ਿਲ੍ਹਾ ਪ੍ਰਧਾਨ, ਜੰਗ ਸਿੰਘ ਫੌਜੀ ਮੀਤ ਪ੍ਰਧਾਨ ਫ਼ਰੀਦਕੋਟ, ਬਾਬਾ ਅਮਰਜੀਤ ਸਿੰਘ ਬਰਗਾੜੀ, ਸੁਖਪਾਲ ਸਿੰਘ, ਇਕਬਾਲ ਸਿੰਘ ਸੰਧੂ ਬਰਗਾੜੀ, ਰਣਜੀਤ ਸਿੰਘ ਪੰਜਗਰਾਈਂ ਜਨਰਲ ਸਕੱਤਰ ਫਰੀਦਕੋਟ, ਕੁਲਵੰਤ ਸਿੰਘ ਮੀਤ ਪ੍ਰਧਾਨ, ਸੁਖਮੰਦਰ ਸਿੰਘ ਪੰਚ, ਕਰਮ ਸਿੰਘ ਗੋਲੇਵਾਲਾ, ਬਲਦੇਵ ਸਿੰਘ ਵੜਿੰਗ ਸ੍ਰੀ ਮੁਕਤਸਰ ਸਾਹਿਬ, ਸੁਰਿੰਦਰ ਸਿੰਘ ਅਤੇ ਮਨਪ੍ਰੀਤ ਸਿੰਘ ਕੋਟਕਪੂਰਾ ਹਾਜ਼ਰ ਸਨ।

ਕੇਜਰੀਵਾਲ ਨੇ ਆਪਣੀ ਪਤਨੀ ਸੁਨੀਤਾ ਅਤੇ CM…

ਨਵੀਂ ਦਿੱਲੀ , 11 ਮਈ – ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਆਪਣੀ ਪਤਨੀ ਸੁਨੀਤਾ ਅਤੇ ਪੰਜਾਬ ਦੇ…

ਦਿੱਲੀ ਆਬਕਾਰੀ ਨੀਤੀ ਮਾਮਲੇ ’ਚ…

ਨਵੀਂ ਦਿੱਲੀ, 11 ਮਈ : ਇਨਫੋਰਸਮੈਂਟ ਡਾਇਰੈਕਟੋਰੇਟ…

ਸਹੁਰਿਆਂ ਦੇ ਖਰਚੇ ‘ਤੇ ਵਿਦੇਸ਼…

ਮੋਗਾ, 11 ਮਈ :  ਵਿਆਹ ਤੋਂ ਬਾਅਦ ਸਹੁਰਿਆਂ…

ਬ੍ਰਿਜ ਭੂਸ਼ਣ ਸ਼ਰਨ ਸਿੰਘ ਦੀਆਂ…

10 ਮਈ 2024- : ਮਹਿਲਾ ਪਹਿਲਵਾਨਾਂ ਨਾਲ…

Listen Live

Subscription Radio Punjab Today

ਸਹੁਰਿਆਂ ਦੇ ਖਰਚੇ ‘ਤੇ ਵਿਦੇਸ਼ ਗਈ ਨੂੰਹ,…

ਮੋਗਾ, 11 ਮਈ :  ਵਿਆਹ ਤੋਂ ਬਾਅਦ ਸਹੁਰਿਆਂ ਦੇ ਖਰਚੇ ‘ਤੇ ਵਿਦੇਸ਼  ਗਈ ਇਕ ਹੋ ਕੁੜੀ  ਨੇ ਆਪਣੇ ਪਤੀ ਅਤੇ…

ਮਨੁੱਖੀ ਤਸਕਰੀ ਰੈਕੇਟ ‘ਚ ਸ਼ਾਮਲ…

8 ਮਈ 2024: ਕੇਂਦਰੀ ਜਾਂਚ ਬਿਊਰੋ (ਸੀਬੀਆਈ)…

ਏਅਰ ਇੰਡੀਆ ਦੀਆਂ 70 ਤੋਂ…

ਨਵੀਂ ਦਿੱਲੀ, 8 ਅਪ੍ਰੈਲ 2024- ਏਅਰ ਇੰਡੀਆ ਐਕਸਪ੍ਰੈਸ…

Our Facebook

Social Counter

  • 40269 posts
  • 0 comments
  • 0 fans