ਜੈਤੋ, 30 ਅਕਤੂਬਰ (ਜਗਦੀਪ ਸਿੰਘ ਗਿੱਲ) : ਨਜ਼ਦੀਕੀ ਪਿੰਡ ਮੱਲ੍ਹਾ ਦੀ ਦਾਣਾ ਮੰਡੀ ਵਿਖੇ ਝੋਨੇ ਦੀ ਖਰੀਦ ਪ੍ਰਬੰਧਾਂ ਸੰਬੰਧੀ ਖੁਸ਼ੀ ਜਤਾਈ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਇਕਾਈ ਮੱਲ੍ਹਾ ਦੇ ਜਨਰਲ ਸਕੱਤਰ ਗੁਰਮੇਲ ਸਿੰਘ ਨੇ ਦੱਸਿਆ ਕਿ ਇਸ ਵਾਰ ਝੋਨੇ ਖਰੀਦ ਅਤੇ ਤੁਲਾਈ ਸੰਬੰਧੀ ਮੁਸ਼ਕਲਾਂ ਦਾ ਸਾਹਮਣਾ ਨਹੀਂ ਕਰਨਾ ਪੈ ਰਿਹਾ ਕਿਉਂਕਿ ਇਸ ਵਾਰ ਪੰਜਾਬ ਸਰਕਾਰ ਅਤੇ ਆੜ੍ਹਤੀਆਂ ਵੱਲੋਂ ਕਿਸਾਨਾਂ ਦੀ ਫ਼ਸਲ ਦੀ ਬੋਲੀ, ਤੁਲਾਈ ਅਤੇ ਲਿਫਟਿੰਗ ਸੰਬੰਧੀ ਪ੍ਰਬੰਧ ਪੂਰੀ ਤਰ੍ਹਾਂ ਲਈ ਕਿਸਾਨਾਂ ਦੀ ਸਹੂਲਤ ਅਨੁਸਾਰ ਚੱਲ ਰਹੇ ਹਨ ਅਤੇ ਜਿਸ ਕਰਕੇ ਕਿਸਾਨਾਂ ਨੂੰ ਕਿਸੇ ਵੀ ਤਰ੍ਹਾਂ ਦੀ ਮੁਸ਼ਕਿਲ ਦਾ ਸਾਹਮਣਾ ਨਹੀਂ ਕਰਨਾ ਪੈ ਰਿਹਾ। ਇਸ ਮੌਕੇ ਰਣਜੀਤ ਸਿੰਘ, ਗੁਰਚਰਨ ਸਿੰਘ, ਬੰਤਾ ਸਿੰਘ, ਗੁਰਲਾਲ ਸਿੰਘ ਅਤੇ ਹਰਪ੍ਰੀਤ ਕੌਰ ਹਾਜ਼ਰ ਸਨ।