Menu

ਆਧੁਨਿਕ ਮਸ਼ੀਨਾਂ ਦੀ ਮਦਦ ਨਾਲ ਪਰਾਲੀ ਨੂੰ ਖੇਤਾਂ ਵਿਚ ਜ਼ਜ਼ਬ ਕਰਨ ਵਾਲਾ ਕਿਸਾਨ ਹਰਪ੍ਰੀਤ ਸਿੰਘ

31, ਅਕਤੂਬਰ – ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਦੀ ਬਜਾਏ ਵੱਖ-ਵੱਖ ਤਰੀਕਿਆ ਰਾਹੀਂ ਵਰਤੋਂ ਵਿਚ ਲਿਆਉਣ ਲਈ ਸਰਕਾਰ ਵੱਲੋਂ ਖੇਤੀਬਾੜੀ ਸੰਦ ਸਬਸਿਡੀ ‘ਤੇ ਮੁਹੱਈਆ ਕਰਵਾਏ ਜਾ ਰਹੇ ਹਨ ਤਾਂ ਜੋ ਪਰਾਲੀ ਸਾੜਨ ਦੇ ਰੁਝਾਨ ਨੂੰ ਰੋਕਿਆ ਜਾ ਸਕੇ ਅਤੇ ਵਾਤਾਵਰਣ ਨੂੰ ਵੀ ਗੰਧਲਾ ਹੋਣ ਤੋਂ ਬਚਾਇਆ ਜਾ ਸਕੇ। ਕਾਫੀ ਗਿਣਤੀ ਵਿਚ ਅਗਾਂਹਵਧੂ ਕਿਸਾਨ ਵੀਰਾਂ ਵੱਲੋਂ ਆਧੁਨਿਕ ਖੇਤੀਬਾੜੀ ਸੰਦਾਂ ਦੀ ਵਰਤੋਂ ਕਰਕੇ ਜਿਥੇ ਫ਼ਸਲ ਨੂੰ ਅੱਗ ਨਹੀਂ ਲਗਾਈ ਉੱਥੇ ਸਿਧੀ ਫ਼ਸਲ ਦੀ ਬਿਜਾਈ ਕਰਕੇ ਵੱਧ ਝਾੜ ਪ੍ਰਾਪਤ ਕਰ ਰਹੇ ਹਨ।
ਅਬੋਹਰ ਦੇ ਪਿੰਡ ਬੁਰਜ ਮੁਹਾਰ ਦੇ ਅਗਾਂਹਵਧੂ ਕਿਸਾਨ ਹਰਪ੍ਰੀਤ ਸਿੰਘ ਨੇ ਪਿਛਲੇ 7 ਸਾਲਾਂ ਤੋਂ ਝੋਨੇ ਦੀ ਪਰਾਲੀ ਨੂੰ ਅੱਗ ਨਹੀਂ ਲਗਾਈ ਸਗੋਂ ਵੱਖ-ਵੱਖ ਆਧੁਨਿਕ ਮਸ਼ੀਨਾਂ ਦੀ ਵਰਤੋਂ ਕਰਕੇ ਪਰਾਲੀ ਨੂੰ ਜ਼ਮੀਨ ਦੇ ਅੰਦਰ ਜ਼ਜ਼ਬ ਕਰਕੇ ਜ਼ਮੀਨ ਦੀ ਉਪਜਾਊ ਸ਼ਕਤੀ ਵਧਾ ਕੇ ਜ਼ਮੀਨ ਦੀ ਬਣਤਰ ਅਤੇ ਸਿਹਤ ਨੂੰ ਸੁਧਾਰ ਕੇ ਵੱਧ ਮੁਨਾਫਾ ਕਮਾ ਰਿਹਾ ਹੈ ਅਤੇ ਇਲਾਕੇ ਦੇ ਕਿਸਾਨਾਂ ਨੂੰ ਪਰਾਲੀ ਨਾ ਸਾੜ ਕੇ ਜ਼ਮੀਨ ਵਿੱਚ ਵਹਾ ਕੇ ਖੇਤੀ ਕਰਨ ਲਈ ਪ੍ਰੇਰਿਤ ਕਰ ਰਿਹਾ ਹੈ।
ਹਰਪ੍ਰੀਤ ਸਿੰਘ 19 ਏਕੜ ਝੋਨੇ ਦੀ ਪਰਾਲੀ ਨੂੰ ਸਮਾਰਟ ਸੀਡਰ ਅਤੇ ਹੈਪੀ ਸੀਡਰ ਦੀ ਵਰਤੋਂ ਕਰਕੇ ਪਰਾਲੀ ਨੂੰ ਜ਼ਮੀਨ ਦੇ ਵਿੱਚ ਹੀ ਮਿਲਾ ਰਿਹਾ ਹੈ। ਖੇਤੀਬਾੜੀ ਵਿਭਾਗ ਤੋਂ ਬਲਾਕ ਖੇਤੀਬਾੜੀ ਅਫ਼ਸਰ ਸੁੰਦਰ ਲਾਲ, ਖੇਤੀਬਾੜੀ ਵਿਕਾਸ ਅਫ਼ਸਰ ਵਿਕਰਾਂਤ ਅਤੇ ਖੇਤੀਬਾੜੀ ਉਪ ਨਿਰੀਖਕ ਵਿਪਨ ਕੁਮਾਰ ਨੇ ਦੱਸਿਆ ਕਿ ਪਰਾਲੀ ਨੂੰ ਸਾੜਨ ਨਾਲ ਵਾਤਾਵਰਣ ਵੀ ਦੂਸ਼ਿਤ ਹੁੰਦਾ ਹੈ ਜਿਸ ਨਾਲ ਮਨੁਖੀ ਸਿਹਤ ਉਤੇ ਮਾੜਾ ਅਸਰ ਪੈਂਦਾ ਹੈ ਇਸ ਲਈ ਸਾਨੂੰ ਪਰਾਲੀ ਨੂੰ ਨਹੀਂ ਸਾੜਨਾ ਚਾਹੀਦਾ। ਸਰਕਾਰ ਵੱਲੋਂ ਪਰਾਲੀ ਦੀ ਸਾਂਭ ਸੰਭਾਲ ਲਈ ਵਰਤਣ ਵਾਲਿਆਂ ਵੱਖ-ਵੱਖ ਮਸ਼ੀਨਾਂ ਸਬਸਿਡੀ ਉਤੇ ਮੁਹੱਈਆ ਕਰਵਾਈਆਂ ਗਈਆਂ ਹਨ ਜਿਨ੍ਹਾਂ ਨੂੰ ਵਰਤ ਕੇ ਪਰਾਲੀ ਦਾ ਪ੍ਰਬੰਧਨ ਕੀਤਾ ਜਾ ਸਕਦਾ ਹੈ।

ਟਲਿਆ ਵੱਡਾ ਹਾਦਸਾ,ਵਾਲ ਵਾਲ ਬਚੇ ਅੱਗਜਨੀ ‘ਚ…

ਚੰਡੀਗੜ੍ਹ, 4 ਮਈ  : ਸਿਰਮੌਰ ‘ਚ ਚੰਡੀਗੜ੍ਹ ਤੋਂ ਸ਼ੁੱਕਰਵਾਰ ਸ਼ਾਮ ਇੱਥੇ ਇੱਕ ਸਕੂਲ ’ਚ ਕੈਂਪ ਵਿੱਚ ਹਿੱਸਾ ਲੈਣ ਆਏ…

12ਵੀਂ ‘ਚ ਪਾਸ ਹੋਣ ਦੀ…

ਯਮੁਨਾਨਗਰ, 4 ਮਈ 2024- 12ਵੀਂ ਵਿਚ ਪਾਸ…

ਯੂਟਿਊਬਰ ਐਲਵਿਸ਼ ਯਾਦਵ ਦੀਆਂ ਫਿਰ…

ਨਵੀਂ ਦਿੱਲੀ, 4 ਮਈ: ਬਿੱਗ ਬੌਸ ਓਟੀਟੀ 2…

ਲੋਕ ਸਭਾ ਚੋਣਾਂ ਦੇ ਪ੍ਰਚਾਰ…

ਚੰਡੀਗੜ੍ਹ,4 ਮਈ 2024- : ਪੰਜਾਬ ਦੀਆਂ 13…

Listen Live

Subscription Radio Punjab Today

ਗੋਲਡੀ ਬਰਾੜ ਦੀ ਮੌਤ ਦੀ ਖਬਰ ਦਾ…

2 ਮਈ 2024-: ਬੀਤੇ ਦਿਨੀਂ ਖਬਰ ਆਈ ਸੀ ਕਿ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦਾ ਮਾਸਟਰ ਮਾਈਂਡ ਅਤੇ…

ਕੀ ਗੋਲਡੀ ਬਰਾੜ ਅਮਰੀਕਾ ਦੇ…

1 ਮਈ 2024-ਅਮਰੀਕਾ ਵਿਚ ਗੈਂਗਸਟਰ ਗੋਲਡੀ ਬਰਾੜ …

ਗੁਰਬਖ਼ਸ਼ ਸਿੰਘ ਸਿੱਧੂ ਨੇ ਅਮਰੀਕਾ…

ਫਰਿਜਨੋ /ਕੈਲੀਫੋਰਨੀਆਂ- (ਗੁਰਿੰਦਰਜੀਤ ਨੀਟਾ ਮਾਛੀਕੇ)-ਫਰਿਜਨੋ ਨਿਵਾਸੀ ਐਥਲੀਟ…

ਕ੍ਰਦ੍ਰਜ਼ ਦੇ ਵਿਸਾਖੀ ਮੇਲੇ ‘ਤੇ…

ਫਰਿਜ਼ਨੋ, ਕੈਲੇਫੋਰਨੀਆਂ, 30 ਅਪ੍ਰੈਲ- (ਕੁਲਵੰਤ ਧਾਲੀਆਂ /…

Our Facebook

Social Counter

  • 40123 posts
  • 0 comments
  • 0 fans