Menu

ਮਹਾਂ ਡਿਬੇਟ ਤੋਂ ਪਹਿਲਾਂ ਰਾਜਪਾਲ ਪੰਜਾਬ ਦਾ ਬਦਲਿਆ ਰੁਖ, ਦੋ ਵਿੱਤੀ ਬਿੱਲਾਂ ’ਤੇ ਲੱਗੀ ਮੋਹਰ

ਚੰਡੀਗੜ੍ਹ, 1 ਨਵੰਬਰ, 2023: ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਦੇ ਬਦਲੇ ਰੁੱਖ ਦੇ ਨਤੀਜੇ ਵਜੋਂ ਪੰਜਾਬ ਦੀ ਭਗਵੰਤ ਮਾਨ ਸਰਕਾਰ ਵੱਲੋਂ ਭੇਜੇ ਤਿੰਨ ਵਿੱਤੀ ਬਿੱਲਾਂ ਵਿਚੋਂ ਦੋ ਨੂੰ ਰਾਜਪਾਲ ਨੇ ਪ੍ਰਵਾਨਗੀ ਦੇ ਦਿੱਤੀ ਹੈ। ਇਸ ਗੱਲ ਦੀ ਪੁਸ਼ਟੀ ਰਾਜ ਭਵਨ ਦੇ ਅਧਿਕਾਰਤ ਸੂਤਰਾਂ ਨੇ ਬਾਬੂਸ਼ਾਹੀ ਕੋਲ ਕੀਤੀ ਹੈ।ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਨੇ ਰਾਜਪਾਲ ਦੇ ਖਿਲਾਫ ਸੁਪਰੀਮ ਕੋਰਟ ਵਿਚ ਪਟੀਸ਼ਨ ਦਾਇਰ ਕੀਤੀ ਹੈ ਜਿਸਦੀ 3 ਨਵੰਬਰ ਨੂੰ ਸੁਣਵਾਈ ਹੋਣੀ ਹੈ। ਰਾਜਪਾਲ ਬਦਲੇ ਰੁੱਖ ਵਜੋਂ ਪਹਿਲਾਂ ਵੀ ਮੁੱਖ ਮੰਤਰੀ ਨੂੰ ਪੱਤਰ ਲਿਖ ਕੇ ਆਖ ਚੁੱਕੇ ਹਨ ਕਿ ਉਹ ਉਹਨਾਂ ਕੋਲ ਪੈਂਡਿੰਗ ਪਏ ਬਿੱਲਾਂ ’ਤੇ ਜਲਦੀ ਹੀ ਆਪਣਾ ਫੈਸਲਾ ਦੇਣਗੇ। ਜਿਹੜੇ ਵਿੱਤੀ ਬਿੱਲਾਂ ਨੂੰ ਹੁਣ ਰਾਜਪਾਲ ਨੇ ਮਨਜ਼ੂਰੀ ਦਿੱਤੀ ਹੈ ਉਹਨਾਂ ਵਿਚ ਪੰਜਾਬ ਗੁੱਡਜ਼ ਐਂਡ ਸਰਵਿਸਿਜ਼ ਟੈਕਸ (ਸੋਧ) ਬਿੱਲ 2023 ਅਤੇ ਇੰਡੀਅਨ ਸਟੈਂਪ (ਪੰਜਾਬ ਸੋਧ) ਬਿੱਲ 2023 ਨੂੰ ਮਨਜ਼ੂਰੀ ਦਿੱਤੀ ਗਈ ਹੈ। ਪਹਿਲਾ ਬਿੱਲ ਆਨਲਾਈਨ ਗੇਮਿੰਗ ’ਤੇ ਜੀ ਐਸ ਟੀ ਲਗਾਉਣ ਅਤੇ ਜੀ ਐਸ ਟੀ ਅਪੀਲੀ ਟ੍ਰਿਬਿਊਨਲ ਸਥਾਪਿਤ ਕੀਤੇ ਜਾਣ ਦਾ ਰਾਹ ਪੱਧਰਾ ਕਰਦਾ ਹੈ ਜਦੋਂ ਕਿ ਦੂਜਾ ਜਾਇਦਾਦ ਗਹਿਣੇ ਰੱਖਣ ’ਤੇ ਸਟੈਂਪ ਡਿਊਟੀ ਲਗਾਉਣ ਬਾਰੇ ਹੈ। ਰਾਜਪਾਲ ਨੇ ਹਾਲੇ ਤੀਜੇ ਬਿੱਲ ਪੰਜਾਬ ਵਿੱਤੀ ਜ਼ਿੰਮੇਵਾਰੀ ਅਤੇ ਬਜਟ ਪ੍ਰਬੰਧਨ (ਸੋਧ) ਬਿੱਲ 2023 ਨੂੰ ਮਨਜ਼ੂਰੀ ਨਹੀਂ ਦਿੱਤੀ।

AAP ਆਗੂ ਮਨੀਸ਼ ਸਿਸੋਦੀਆ ਨੂੰ ਨਹੀਂ ਮਿਲੀ…

ਨਵੀਂ ਦਿੱਲੀ, 30 ਅਪ੍ਰੈਲ- ਦਿੱਲੀ ਆਬਕਾਰੀ ਨੀਤੀ ਮਾਮਲੇ ‘ਚ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਜ਼ਮਾਨਤ…

ਗੁਰਬਖ਼ਸ਼ ਸਿੰਘ ਸਿੱਧੂ ਨੇ ਅਮਰੀਕਾ…

ਫਰਿਜਨੋ /ਕੈਲੀਫੋਰਨੀਆਂ- (ਗੁਰਿੰਦਰਜੀਤ ਨੀਟਾ ਮਾਛੀਕੇ)-ਫਰਿਜਨੋ ਨਿਵਾਸੀ ਐਥਲੀਟ…

CM ਮਾਨ ਨੇ ਜੇਲ੍ਹ ‘ਚ…

ਚੰਡੀਗੜ੍ਹ  30 ਅਪ੍ਰੈਲ 2024-: ਪੰਜਾਬ ਦੇ ਮੁੱਖ ਮੰਤਰੀ ਭਗਵੰਤ…

ਪਤੰਜਲੀ ਇਸਤਿਹਾਰ ਮਾਮਲਾ! ਅਦਾਲਤ ਨੇ…

ਨਵੀਂ ਦਿੱਲੀ, 30 ਅਪ੍ਰੈਲ 2024: ਸੁਪਰੀਮ ਕੋਰਟ…

Listen Live

Subscription Radio Punjab Today

ਗੁਰਬਖ਼ਸ਼ ਸਿੰਘ ਸਿੱਧੂ ਨੇ ਅਮਰੀਕਾ ਦੇ ਮੋਰਪਾਰਕ…

ਫਰਿਜਨੋ /ਕੈਲੀਫੋਰਨੀਆਂ- (ਗੁਰਿੰਦਰਜੀਤ ਨੀਟਾ ਮਾਛੀਕੇ)-ਫਰਿਜਨੋ ਨਿਵਾਸੀ ਐਥਲੀਟ ਗੁਰਬਖ਼ਸ਼ ਸਿੰਘ ਸਿੱਧੂ ਅਮਰੀਕਾ ਵਿੱਚ ਅਕਸਰ ਸੀਨੀਅਰ ਖੇਡਾਂ ਵਿੱਚ ਭਾਗ ਲੈਕੇ ਭਾਈਚਾਰੇ…

ਕ੍ਰਦ੍ਰਜ਼ ਦੇ ਵਿਸਾਖੀ ਮੇਲੇ ‘ਤੇ…

ਫਰਿਜ਼ਨੋ, ਕੈਲੇਫੋਰਨੀਆਂ, 30 ਅਪ੍ਰੈਲ- (ਕੁਲਵੰਤ ਧਾਲੀਆਂ /…

ਮੰਦਭਾਗੀ ਖਬਰ ਕੈਨੇਡਾ ‘ਚ ਇੱਕ…

29 ਅਪ੍ਰੈਲ 2024- ਮੰਦਭਾਗੀ ਖਬਰ ਕੈਨੇਡਾ ਤੋਂ…

UK ‘ਚ ਸਾਬਕਾ ਪ੍ਰੇਮਿਕਾ ਦਾ…

29 ਅਪ੍ਰੈਲ 2024-: ਬ੍ਰਿਟੇਨ ‘ਚ ਆਪਣੀ ਸਾਬਕਾ…

Our Facebook

Social Counter

  • 40031 posts
  • 0 comments
  • 0 fans