Menu

ਸ਼ੂਟਰ ਲਾਡੀ ਸ਼ੇਰ ਖਾਂ ਦਾ ਗੋ.ਲੀ.ਆਂ ਮਾਰ ਕੇ ਕਤ.ਲ

ਫ਼ਿਰੋਜ਼ਪੁਰ , 1 ਨਵੰਬਰ 2023- ਅੱਜ ਫਿਰ ਗੋਲੀਬਾਰੀ ਦਾ ਮਾਮਲਾ ਸਾਹਮਣੇ ਆਇਆ ਹੈ। ਇਥੇ ਬੀਤੀ ਦੇਰ ਸ਼ਾਮ ਸਥਾਨਕ ਭੱਟੀਆਂ ਵਾਲੀ ਬਸਤੀ ਸਥਿਤ ਮਾਨਵਤਾ ਪਬਲਿਕ ਸਕੂਲ ਦੇ ਕੋਲ ਦੋ ਧੜਿਆਂ ਵਿਚ ਗੈਂਗਵਾਰ ਹੋਈ।ਇਸ ਗੈਂਗਵਾਰ ‘ਚ ਗੈਂਗਸਟਰ ਲਾਡੀ ਉਰਫ ਲਾਡੀ ਸ਼ੂਟਰ ਦਾ ਗੋਲੀ ਮਾਰ ਕੇ ਕਤਲ ਕਰ ਦਿਤਾ ਗਿਆ। ਵਾਰਦਾਤ ਦੀ ਸੂਚਨਾ ਮਿਲਦਿਆਂ ਹੀ ਉੱਚ ਪੁਲਿਸ ਅਧਿਕਾਰੀ ਮੌਕੇ ‘ਤੇ ਪਹੁੰਚੇ ਅਤੇ ਲੋੜੀਂਦੀ ਕਾਰਵਾਈ ਮਗਰੋਂ ਲਾਡੀ ਸ਼ੂਟਰ ਦੀ ਲਾਸ਼ ਨੂੰ ਪੋਸਟਮਾਰਟਮ ਲਈ ਸਥਾਨਕ ਸਿਵਲ ਹਸਪਤਾਲ ਭੇਜ ਦਿੱਤਾ ਗਿਆ।

ਘਟਨਾ ਦਾ ਪਤਾ ਲੱਗਦਿਆਂ ਹੀ ਡੀਐਸਪੀ ਸੁਰਿੰਦਰ ਕੁਮਾਰ ਥਾਣਾ ਸਿਟੀ ਇੰਚਾਰਜ ਜਤਿੰਦਰ ਸਿੰਘ ਅਤੇ ਥਾਣਾ ਸਦਰ ਇੰਚਾਰਜ ਅਭਿਨਵ ਚੌਹਾਨ ਮੌਕੇ ’ਤੇ ਪੁੱਜੇ। ਉਨ੍ਹਾਂ ਆਸ-ਪਾਸ ਦੇ ਹਾਲਾਤ ਦਾ ਜਾਇਜ਼ਾ ਲੈਣ ਉਪਰੰਤ ਲਾਸ਼ ਨੂੰ ਸਿਵਲ ਹਸਪਤਾਲ ਦੀ ਮੋਰਚਰੀ ‘ਚ ਰਖਵਾਇਆ।

ਜ਼ਿਕਰਯੋਗ ਹੈ ਕਿ ਲਾਡੀ ਸ਼ੂਟਰ ਸ਼ਿਸ਼ੂ ਗੈਂਗ (ਸ਼ੇਰਖਾਂ) ਦਾ ਸਰਗਰਮ ਮੈਂਬਰ ਸੀ, ਜਿਸ ਨੇ ਅਪ੍ਰੈਲ 2022 ‘ਚ ਹਾਊਸਿੰਗ ਬੋਰਡ ਕਲੋਨੀ ‘ਚ ਗੋਲੀਬਾਰੀ ਦੀ ਘਟਨਾ ਨੂੰ ਅੰਜ਼ਾਮ ਦਿੱਤਾ ਸੀ। ਇਸ ਤੋਂ ਬਾਅਦ ਪੁਲਿਸ ਨੇ ਗਿਰੋਹ ਦੇ ਸਰਗਨਾ ਸ਼ਿਸ਼ੂ, ਉਸਦੇ ਸਾਥੀਆਂ ਅਤੇ ਮਹਿਲਾ ਸ਼ੂਟਰ ਨੂੰ ਗ੍ਰਿਫਤਾਰ ਕਰ ਲਿਆ ਸੀ। ਅਤੇ ਨਜਾਇਜ਼ ਹਥਿਆਰ ਵੀ ਬਰਾਮਦ ਕੀਤੇ ਸਨ।

ਡੀਐਸਪੀ ਸੁਰਿੰਦਰ ਕੁਮਾਰ ਬਾਂਸਲ ਨੇ ਦੱਸਿਆ ਕਿ ਆਸ-ਪਾਸ ਲੱਗੇ ਸੀਸੀਟੀਵੀ ਕੈਮਰਿਆਂ ਤੋਂ ਇਲਾਵਾ ਪੁਲੀਸ ਵੱਲੋਂ ਪੂਰੀ ਜਾਂਚ ਕੀਤੀ ਜਾ ਰਹੀ ਹੈ ਅਤੇ ਮੁਲਜ਼ਮਾਂ ਨੂੰ ਜਲਦੀ ਗ੍ਰਿਫ਼ਤਾਰ ਕਰ ਲਿਆ। ਪੁਲਸ ਮੁਤਾਬਿਕ ਮ੍ਰਿਤਕ ਉਪਰ ਕਈ ਹੋਰ ਮੁੱਕਦਮੇ ਵੀ ਚੱਲ ਰਹੇ ਸਨ।ਪਹਿਲੀ ਨਜ਼ਰੇ ਇਹ ਆਪਸੀ ਗੈਂਗਵਾਰ ਹੀ ਲੱਗ ਰਹੀ ਹੈ। ਸੰਘਣੀ ਆਬਾਦੀ ਵਿਚ ਸ਼ਰੇਆਮ ਚੱਲੀ ਗੋਲੀ ਨਾਲ ਸ਼ਹਿਰ ਵਿਚ ਸਹਿਮ ਦਾ ਮਾਹੌਲ ਬਣਿਆ ਹੋਇਆ ਹੈ।

ਚੌਥੇ ਪੜਾਅ ਤਹਿਤ 9 ਸੂਬਿਆਂ ਅਤੇ ਇਕ…

ਨਵੀਂ ਦਿੱਲੀ, 13 ਮਈ : ਲੋਕ ਸਭਾ ਚੋਣਾਂ ਦੇ ਚੌਥੇ ਪੜਾਅ ‘ਚ 9 ਸੂਬਿਆਂ ਅਤੇ ਇਕ ਕੇਂਦਰ ਸ਼ਾਸਿਤ ਪ੍ਰਦੇਸ਼…

ਕੇਸਰੀ ਦਸਤਾਰ ਸਜਾ ਕੇ ਗੁਰਦੁਆਰਾ…

ਨਵੀਂ ਦਿੱਲੀ, 13 ਮਈ 2024: ਬਿਹਾਰ ਦੌਰੇ…

ਕੈਨੇਡਾ ਵਿਚ ਲੱਖਾਂ ਡਾਲਰ ਦਾ…

13 ਮਈ 2024- : ਕੈਨੇਡਾ ਦੇ ਟੋਰਾਂਟੋ…

ਭਾਜਪਾ ਸੱਤਾ ‘ਚ ਵਾਪਸ ਨਹੀਂ…

ਨਵੀਂ ਦਿੱਲੀ, 11 ਮਈ 2024 – ਦਿੱਲੀ…

Listen Live

Subscription Radio Punjab Today

ਕੈਨੇਡਾ ਵਿਚ ਲੱਖਾਂ ਡਾਲਰ ਦਾ ਸੋਨਾ ਚੋਰੀ…

13 ਮਈ 2024- : ਕੈਨੇਡਾ ਦੇ ਟੋਰਾਂਟੋ ਦੇ ਮੁੱਖ ਹਵਾਈ ਅੱਡੇ ਤੋਂ ਲੱਖਾਂ ਡਾਲਰ ਦਾ ਸੋਨਾ ਚੋਰੀ ਕਰਨ ਦੇ…

ਸਹੁਰਿਆਂ ਦੇ ਖਰਚੇ ‘ਤੇ ਵਿਦੇਸ਼…

ਮੋਗਾ, 11 ਮਈ :  ਵਿਆਹ ਤੋਂ ਬਾਅਦ ਸਹੁਰਿਆਂ…

ਮਨੁੱਖੀ ਤਸਕਰੀ ਰੈਕੇਟ ‘ਚ ਸ਼ਾਮਲ…

8 ਮਈ 2024: ਕੇਂਦਰੀ ਜਾਂਚ ਬਿਊਰੋ (ਸੀਬੀਆਈ)…

ਏਅਰ ਇੰਡੀਆ ਦੀਆਂ 70 ਤੋਂ…

ਨਵੀਂ ਦਿੱਲੀ, 8 ਅਪ੍ਰੈਲ 2024- ਏਅਰ ਇੰਡੀਆ ਐਕਸਪ੍ਰੈਸ…

Our Facebook

Social Counter

  • 40294 posts
  • 0 comments
  • 0 fans