Menu

ਬਲੈਰੋ ਵਾਲੇ ਨੇ ਮੋਟਰਸਾਈਕਲ ਸਵਾਰ ਤਿੰਨ ਸਕੇ ਭਰਾਵਾਂ ਨੂੰ ਦਰੜਿਆ, 2 ਦੀ ਮੌ.ਤ, ਇੱਕ ਜ਼ਖ਼ਮੀ

01, ਨਵੰਬਰ- ਅੱਜ ਬਹੁਤ ਹੀ ਦੁਖਦਾਈ ਖ਼ਬਰ ਸਾਹਮਣੇ ਆਈ ਹੈ ਜੋ ਕਿ ਹਰਿਆਣਾ ਦੇ ਜ਼ਿਲ੍ਹਾ ਨੂੰਹ ਦੇ ਬਿਛੌਰ ਥਾਣਾ ਖੇਤਰ ਅਧੀਨ ਪੁਨਹਾਣਾ-ਜੁਰਹੇੜਾ ਰੋਡ ‘ਤੇ ਇਕ ਤੇਜ਼ ਰਫ਼ਤਾਰ ਬਲੈਰੋ ਨੇ ਸੜਕ ਕਿਨਾਰੇ ਖੜ੍ਹੇ ਤਿੰਨ ਸਕੇ ਭਰਾਵਾਂ ਨੂੰ ਟੱਕਰ ਮਾਰ ਦਿੱਤੀ, ਜਿਸ ਦੌਰਾਨ  ਦੋ ਭਰਾਵਾਂ ਦੀ ਮੌ.ਤ ਹੋ ਗਈ ਤੇ ਇਕ ਗੰਭੀਰ ਜ਼ਖ਼ਮੀ ਹੋ ਗਿਆ। ਹਾਦਸਾ ਇੰਨਾ ਜ਼ਬਰਦਸਤ ਸੀ ਕਿ ਮੋਟਰਸਾਈਕਲ ਦੇ ਪਰਖੱਚੇ ਉਡ ਗਏ। ਗੱਡੀ ਚਾਲਕ ਮੌਕੇ ‘ਤੇ ਹੀ ਫਰਾਰ ਹੋ ਗਿਆ। ਪ੍ਰਾਪਤ ਜਾਣਕਾਰੀ ਅਨੁਸਾਰ ਸਵੇਰੇ ਧਰਮਵੀਰ, ਧਰਮ ਸਿੰਘ ਤੇ ਅਮਿਤ ਮੋਟਰਸਾਈਕਲ ‘ਤੇ ਸਵਾਰ ਹੋ ਕੇ ਕਾਮਾ ਜਾ ਰਹੇ ਸਨ। ਜਦੋਂ ਉਹ ਪੁਨਹਾੜਾ-ਜੁਰਹੇੜਾ ਰੋਡ ‘ਤੇ ਖੇਲੜਾ ਮੋੜ ‘ਤੇ ਪਹੁੰਚੇ ਤਾਂ ਉਥੇ ਥੋੜ੍ਹੀ ਦੇਰ ਲਈ ਰੁਕੇ। ਉਨ੍ਹਾਂ ਦੱਸਿਆ ਕਿ ਧਰਮਵੀਰ, ਧਰਮ ਸਿੰਘ ਤੇ ਅਮਿਤ ਸੜਕ ਕਿਨਾਰੇ ਮੋਟਰਸਾਈਕਲ ਕੋਲ ਖੜ੍ਹੇ ਸਨ, ਕਿ ਸਾਹਮਣੇ ਤੋਂ ਆ ਰਹੇ ਤੇਜ਼ ਰਫਤਾਰ ਬਲੈਰੋ ਗੱਡੀ ਨੇ ਤਿੰਨੋਂ ਭਰਾਵਾਂ ਨੂੰ ਟੱਕਰ ਮਾਰ ਦਿੱਤੀ। ਟੱਕਰ ਦੌਰਾਨ ਤਿੰਨੋਂ ਜ਼ਖ਼ਮੀ ਹੋ ਗਏ ਤੇ ਉਨ੍ਹਾਂ ਨੂੰ ਇਲਾਜ ਲਈ ਹਸਪਤਾਲ ਲਿਜਾਇਆ ਗਿਆ, ਜਿਥੇ ਧਰਮਵੀਰ ਤੇ ਧਰਮ ਸਿੰਘ ਨੂੰ ਡਾਕਟਰ ਨੇ ਮ੍ਰਿਤਕ ਐਲਾਨ ਦਿੱਤਾ ਤੇ ਅਮਿਤ ਦੀ ਹਾਲਤ ਗੰਭੀਰ ਬਣੀ ਹੋਈ ਹੈ ਜਿਸ ਦਾ ਇਲਾਜ ਚੱਲ ਰਿਹਾ ਹੈ। ਜਿਵੇਂ ਹੀ ਇਹ ਸੂਚਨਾ ਇਨ੍ਹਾਂ ਦੇ ਪਰਿਵਾਰ ਵਿਚ ਪਹੁੰਚੀ ਤਾਂ ਸਾਰੀਆਂ ਦਾ ਰੋ-ਰੋ ਕੇ ਬੁਰਾ ਹਾਲ ਹੋ ਗਿਆ ਅਤੇ ਪਿੰਡ ਤੇ ਇਲਾਕੇ ਵਿਚ ਸੋਗ ਦੀ ਲਹਿਰ ਦੌੜ ਗਈ। ਮ੍ਰਿਤਕਾਂ ਦੇ ਭਰਾ ਦੀ ਸ਼ਿਕਾਇਤ ਦੇ ਆਧਾਰ ‘ਤੇ ਅਣਪਛਾਤੇ ਗੱਡੀ ਚਾਲਕ ਖ਼ਿਲਾਫ਼ ਕੇਸ ਦਰਜ ਕਰ ਦਿੱਤਾ ਗਿਆ ਹੈ।

ਜੇਪੀ ਨੱਡਾ BJP ਉਮੀਦਵਾਰ ਸੰਜੇ ਟੰਡਨ ਦੀ…

ਭਾਜਪਾ 10 ਮਈ ਨੂੰ ਚੰਡੀਗੜ੍ਹ ਵਿੱਚ ਵੱਡੀ ਰੈਲੀ ਕਰਨ ਜਾ ਰਹੀ ਹੈ, ਜਿਸ ਵਿੱਚ ਭਾਰਤੀ ਜਨਤਾ ਪਾਰਟੀ ਦੇ ਰਾਸ਼ਟਰੀ…

ਸਲਮਾਨ ਖਾਨ ਦੇ ਘਰ ਦੇ…

ਮੁੰਬਈ, 7 ਮਈ 2024 : ਮੁੰਬਈ ‘ਚ…

ਅਰਵਿੰਦ ਕੇਜਰੀਵਾਲ ਦੀ ਅੰਤਰਿਮ ਜ਼ਮਾਨਤ…

ਨਵੀਂ ਦਿੱਲੀ, 7 ਮਈ 2024 – ਸ਼ਰਾਬ…

ਗੁਰਦੁਆਰਾ ਗੁਰੂ ਨਾਨਕ ਪ੍ਰਕਾਸ਼ ਫਰਿਜਨੋ…

ਫਰਿਜਨੋ ( ਕੈਲੀਫੋਰਨੀਆਂ) ਗੁਰਿੰਦਰਜੀਤ ਨੀਟਾ ਮਾਛੀਕੇ /…

Listen Live

Subscription Radio Punjab Today

ਗੁਰਦੁਆਰਾ ਗੁਰੂ ਨਾਨਕ ਪ੍ਰਕਾਸ਼ ਫਰਿਜਨੋ ਦੀ ਕਮੇਟੀ…

ਫਰਿਜਨੋ ( ਕੈਲੀਫੋਰਨੀਆਂ) ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ ਧਾਲੀਆਂ- ਦਮਦਮੀ ਟਕਸਾਲ ਦੀ ਰਹਿਨੁਮਾਈ ਹੇਠ ਸੇਵਾਵਾਂ ਦੇ ਰਹੇ ਗੁਰਦਵਾਰਾ ਗੁਰੂ…

ਮੰਦਭਾਗੀ ਖਬਰ-ਆਸਟ੍ਰੇਲੀਆ ‘ਚ ਇੱਕ ਭਾਰਤੀ…

6 ਮਈ 2024-ਆਸਟ੍ਰੇਲੀਆ ਤੋਂ ਇਕ ਮੰਦਭਾਗੀ ਖਬਰ…

ਗੋਲਡੀ ਬਰਾੜ ਦੀ ਮੌਤ ਦੀ…

2 ਮਈ 2024-: ਬੀਤੇ ਦਿਨੀਂ ਖਬਰ ਆਈ…

ਕੀ ਗੋਲਡੀ ਬਰਾੜ ਅਮਰੀਕਾ ਦੇ…

1 ਮਈ 2024-ਅਮਰੀਕਾ ਵਿਚ ਗੈਂਗਸਟਰ ਗੋਲਡੀ ਬਰਾੜ …

Our Facebook

Social Counter

  • 40164 posts
  • 0 comments
  • 0 fans