Menu

ਏਮਜ਼ ਵਿਖੇ ਮਰੀਜ਼ਾਂ ਦੀ ਸਹੂਲਤ ਲਈ 10 ਕਰੋੜ ਦੀ ਲਾਗਤ ਨਾਲ ਬਣਨ ਵਾਲੀ ਧਰਮਸ਼ਾਲਾ ਦਾ ਰੱਖਿਆ ਨੀਂਹ ਪੱਥਰ

ਏਮਜ਼ ਤੋਂ ਵਧੀਆ ਮਾਲਵੇ ਦੇ ਇਲਾਕੇ ਵਿਚ ਸਿਹਤ ਸੇਵਾਵਾਂ ਲਈ ਹੋਰ ਕੋਈ ਮੈਡੀਕਲ ਅਦਾਰਾ ਨਹੀਂ : ਸੋਮ ਪ੍ਰਕਾਸ਼

ਬਠਿੰਡਾ, 1 ਨਵੰਬਰ (ਨਵਰੀਤ ਚੌਧਰੀ): ਬਠਿੰਡਾ ਤੋਂ ਡੱਬਵਾਲੀ ਰੋਡ ‘ਤੇ ਸਥਿਤ ਏਮਜ਼ ਹਸਪਤਾਲ ਜੋ ਕਿ ਮਾਲਵਾ ਅਤੇ ਨਾਲ ਲਗਦੇ ਗੁਆਂਢੀ ਰਾਜਾਂ ਹਰਿਆਣਾ ਤੇ ਰਾਜਸਥਾਨ ਦੇ ਲੋਕਾਂ ਨੂੰ ਬੇਹਤਰ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਧੀਆਂ ਅਦਾਰਾ ਹੈ। ਏਮਜ਼ ਤੋਂ ਵਧੀਆਂ ਹੋਰ ਕੋਈ ਇਸ ਇਲਾਕੇ ਵਿਚ ਮੈਡੀਕਲ ਅਦਾਰਾ ਨਹੀਂ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾਂ ਕੇਂਦਰੀ ਰਾਜ ਮੰਤਰੀ ਆਫ਼ ਸਟੇਟ ਫਾਰ ਕਮਰਸ ਤੇ ਇੰਡਸਟਰੀ ਭਾਰਤ ਸਰਕਾਰ ਸੋਮ ਪ੍ਰਕਾਸ਼ ਆਈਏਐਸ (ਸੇਵਾ ਮੁਕਤ) ਨੇ ਏਮਜ਼ ਵਲੋਂ ਕਰਵਾਏ ਗਏ ਸਲਾਨਾ ਚੌਥੇ ਇੰਸਟੀਚਿਊਟ ਡੇਅ ਦੌਰਾਨ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨ ਮੌਕੇ ਸੰਬੋਧਨ ਕਰਦਿਆਂ ਕੀਤਾ। ਇਸ ਤੋਂ ਪਹਿਲਾਂ ਉਨ੍ਹਾਂ ਨੂੰ ਪੰਜਾਬ ਪੁਲਿਸ ਦੀ ਟੁਕੜੀ ਵਲੋਂ ਗਾਰਡ ਆਫ਼ ਆਨਰ ਦੇ ਕੇ ਸਨਮਾਨਿਤ ਵੀ ਕੀਤਾ ਗਿਆ। ਇਸ ਮੌਕੇ ਵਿਧਾਇਕ ਬਠਿੰਡਾ ਸ਼ਹਿਰੀ  ਜਗਰੂਪ ਸਿੰਘ ਗਿੱਲ, ਡਿਪਟੀ ਕਮਿਸ਼ਨਰ  ਸ਼ੌਕਤ ਅਹਿਮਦ ਪਰੇ, ਏਮਜ਼ ਦੇ ਡਾਇਰੈਕਟਰ ਪ੍ਰੋ: ਡਾ. ਡੀਕੇ ਸਿੰਘ, ਕੇਂਦਰੀ ਯੂਨੀਵਰਸਿਟੀ ਬਠਿੰਡਾ ਦੇ ਵਾਈਸ ਚਾਂਸਲਰ ਪ੍ਰੋ. ਆਰ.ਪੀ. ਤਿਵਾੜੀ, ਬਾਬਾ ਫ਼ਰੀਦ ਯੂਨੀਵਰਸਿਟੀ ਆਫ ਹੈਲਥ ਸਾਇੰਸ ਵਾਈਸ ਚਾਂਸਲਰ ਪ੍ਰੋ. ਡਾ. ਰਾਜੀਵ ਸੂਦ, ਏਮਜ ਦੇ ਪ੍ਰੈਜ਼ੀਡੈਂਟ ਪ੍ਰੋ: ਡਾ. ਅਨਿੱਲ ਕੁਮਾਰ ਗੁਪਤਾ, ਜ਼ਿਲ੍ਹਾ ਪੁਲਿਸ ਮੁਖੀ  ਗੁਲਨੀਤ ਸਿੰਘ ਖੁਰਾਣਾ ਅਤੇ ਰਜਿੰਦਰ ਮਿੱਤਲ ਆਦਿ ਵਿਸ਼ੇਸ਼ ਤੌਰ ‘ਤੇ ਹਾਜ਼ਰ ਰਹੇ।

ਇਸ ਮੌਕੇ ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਨੇ ਏਮਜ਼ ਦੇ ਸਲਾਨਾ ਚੌਥੇ ਇੰਸਟੀਚਿਊਟ ਡੇਅ ਦੇ ਨਾਲ-ਨਾਲ ਪੰਜਾਬ ਦਿਵਸ ਦੀ ਵੀ ਵਧਾਈ ਦਿੱਤੀ। ਉਨ੍ਹਾਂ ਆਪਣੀਆਂ ਬਠਿੰਡਾ ਜ਼ਿਲ੍ਹੇ ਨਾਲ ਯਾਦਾਂ ਸਾਂਝੀਆਂ ਕਰਦਿਆਂ ਕਿਹਾ ਕਿ ਅੱਜ ਤੋਂ 50 ਸਾਲ ਪਹਿਲਾਂ ਉਹ ਸਰਕਾਰੀ ਰਜਿੰਦਰਾ ਕਾਲਜ ਦੇ ਵਿਦਿਆਰਥੀ ਰਹਿ ਚੁੱਕੇ ਹਨ। ਉਨ੍ਹਾਂ ਏਮਜ਼ ਦੇ ਵਿਦਿਆਰਥੀਆਂ ਨੂੰ ਖੁਸ਼ਕਿਸਮਤ ਦੱਸਦਿਆਂ ਕਿਹਾ ਕਿ ਉਹ ਬਹੁਤ ਹੀ ਲੱਕੀ ਹਨ ਜਿਨ੍ਹਾਂ ਨੂੰ ਏਮਜ਼ ਵਰਗੇ ਮੈਡੀਕਲ ਅਦਾਰੇ ‘ਚ ਡਾਕਟਰੀ ਦੀ ਸਿੱਖਿਆ ਲੈਣ ਦਾ ਸੁਭਾਗ ਪ੍ਰਾਪਤ ਹੋਇਆ ਹੈ। ਉਨ੍ਹਾਂ ਏਮਜ਼ ਵਿਖੇ ਪੜ੍ਹਾਈ ਕਰ ਰਹੇ ਵਿਦਿਆਰਥੀਆਂ ਨੂੰ ਕਿਹਾ ਕਿ ਉਹ ਮੈਡੀਕਲ ਸਿੱਖਿਆ ਲੈਣ ਉਪਰੰਤ ਆਪਣੀਆਂ ਸੇਵਾਵਾਂ ਸੱਚੀ ਸੇਵਾ ਤੇ ਭਾਵਨਾ ਨਾਲ ਨਿਭਾਉਂਦਿਆਂ ਦੇਸ਼ ਦਾ ਨਾਮ ਚਮਕਾਉਣ।

ਇਸ ਮੌਕੇ ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਨੇ ਕਿਹਾ ਕਿ ਦੇਸ਼ ਤੇਜ਼ੀ ਨਾਲ ਤਰੱਕੀ ਕਰ ਰਿਹਾ ਹੈ ਉਨ੍ਹਾਂ ਦਾਅਵਾ ਕੀਤਾ ਕਿ 2047 ਤੱਕ ਦੇਸ਼ ਦੁਨੀਆਂ ਦੀ ਸਭ ਤੋਂ ਵੱਡੀ ਤਾਕਤ ਹੋਵੇਗਾ। ਉਨ੍ਹਾਂ ਆਸ ਜਤਾਉਂਦਿਆਂ ਕਿਹਾ ਕਿ ਏਮਜ਼ ਹੋਰ ਤਰੱਕੀ ਕਰੇ ਅਤੇ ਵਿਦਿਆਰਥੀ ਸਮਾਜ ਸੇਵਾ ਵਿੱਚ ਆਪਣਾ ਵਡਮੁੱਲਾ ਯੋਗਦਾਨ ਪਾਉਣ। ਉਨ੍ਹਾਂ ਇਹ ਵੀ ਕਿਹਾ ਕਿ ਉਹ ਕੇਂਦਰੀ ਸਿਹਤ ਮੰਤਰੀ ਨਾਲ ਗੱਲ ਕਰਕੇ ਇੱਥੇ ਟਰੋਮਾ ਸੈਂਟਰ ਖੁਲਵਾਉਣ ਦੀ ਕੋਸ਼ਿਸ਼ ਕਰਨਗੇ।

        ਇਸ ਤੋਂ ਪਹਿਲਾਂ ਏਮਜ਼ ਦੇ ਡਾਇਰੈਕਟਰ ਪ੍ਰੋ: ਡਾ. ਡੀਕੇ ਸਿੰਘ, ਬਾਬਾ ਫ਼ਰੀਦ ਯੂਨੀਵਰਸਿਟੀ ਆਫ ਹੈਲਥ ਸਾਇੰਸ ਦੇ ਵਾਈਸ ਚਾਂਸਲਰ ਪ੍ਰੋ. ਡਾ. ਰਾਜੀਵ ਸੂਦ, ਏਮਜ ਦੇ ਪ੍ਰੈਜ਼ੀਡੈਂਟ ਪ੍ਰੋ: ਡਾ. ਅਨਿੱਲ ਕੁਮਾਰ ਗੁਪਤਾ ਵਲੋਂ ਏਮਜ਼ ਵਲੋਂ ਸਿਹਤ ਖੇਤਰ ਵਿੱਚ ਨਿਭਾਈਆਂ ਜਾ ਸੇਵਾਵਾਂ ਬਾਰੇ ਵਡਮੁੱਲੀ ਜਾਣਕਾਰੀ ਸਾਂਝੀ ਕੀਤੀ।

        ਇਸ ਤੋਂ ਪਹਿਲਾਂ ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਵਲੋਂ ਦੁਆਰਕਾ ਦਾਸ ਮਿੱਤਲ ਚੈਰੀਟੇਬਲ ਟਰੱਸਟ (ਰਜਿ) ਵੱਲੋਂ ਸਥਾਨਕ ਏਮਜ ਵਿਖੇ ਮਰੀਜ਼ਾਂ ਦੇ ਨਾਲ ਆਉਣ ਵਾਲੇ ਸਕੇ-ਸੰਬੰਧੀਆਂ ਦੇ ਰਹਿਣ-ਸਹਿਣ ਲਈ ਬਣਾਈ ਜਾਣ ਵਾਲੀ ਧਰਮਸ਼ਾਲਾ ਦੇ ਭੂਮੀ ਪੂਜਨ ਚ ਸ਼ਿਰਕਤ ਕਰਦਿਆਂ 10 ਕਰੋੜ ਦੀ ਲਾਗਤ ਨਾਲ ਬਣਨ ਵਾਲੀ ਧਰਮਸ਼ਾਲਾ ਦਾ ਨੀਂਹ ਪੱਥਰ ਵੀ ਰੱਖਿਆ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਜਨਰਲ ਮੈਡਮ ਪੂਨਮ ਸਿੰਘ, ਸਾਬਕਾ ਵਿਧਾਇਕ  ਸਰੂਪ ਚੰਦ ਸਿੰਗਲਾ, ਮੈਡੀਕਲ ਸੁਪਰਡੈਂਟ ਡਾ. ਰਾਜੀਵ ਕੁਮਾਰ, ਡਾ. ਕੰਵਲਜੀਤ ਕੌੜਾ, ਸ਼੍ਰੀ ਦਿਆਲ ਸੋਢੀ, ਸੰਦੀਪ ਸਿੰਗਲਾ, ਐਮ.ਸੀ ਸੁਖਦੀਪ ਸਿੰਘ ਢਿੱਲੋਂ ਤੋਂ ਇਲਾਵਾ ਏਮਜ਼ ਦੇ ਡਾਕਟਰ, ਪ੍ਰੋਫ਼ੈਸਰ ਤੇ ਵਿਦਿਆਰਥੀ ਆਦਿ ਹਾਜ਼ਰ ਸਨ।

ਸਲਮਾਨ ਖਾਨ ਦੇ ਘਰ ਦੇ ਬਾਹਰ ਗੋਲੀਬਾਰੀ…

ਮੁੰਬਈ, 7 ਮਈ 2024 : ਮੁੰਬਈ ‘ਚ ਅਦਾਕਾਰ ਸਲਮਾਨ ਖਾਨ ਦੇ ਗਲੈਕਸੀ ਅਪਾਰਟਮੈਂਟ ਦੇ ਬਾਹਰ ਗੋਲੀਬਾਰੀ ਮਾਮਲੇ ‘ਚ ਮੁੰਬਈ…

ਅਰਵਿੰਦ ਕੇਜਰੀਵਾਲ ਦੀ ਅੰਤਰਿਮ ਜ਼ਮਾਨਤ…

ਨਵੀਂ ਦਿੱਲੀ, 7 ਮਈ 2024 – ਸ਼ਰਾਬ…

ਗੁਰਦੁਆਰਾ ਗੁਰੂ ਨਾਨਕ ਪ੍ਰਕਾਸ਼ ਫਰਿਜਨੋ…

ਫਰਿਜਨੋ ( ਕੈਲੀਫੋਰਨੀਆਂ) ਗੁਰਿੰਦਰਜੀਤ ਨੀਟਾ ਮਾਛੀਕੇ /…

ਭਾਜਪਾ ਨੇ ਦਿੱਲੀ ਲਈ ਸਟਾਰ…

ਨਵੀਂ ਦਿੱਲੀ, 6 ਮਈ : ਦੇਸ਼ ਦੀਆਂ…

Listen Live

Subscription Radio Punjab Today

ਗੁਰਦੁਆਰਾ ਗੁਰੂ ਨਾਨਕ ਪ੍ਰਕਾਸ਼ ਫਰਿਜਨੋ ਦੀ ਕਮੇਟੀ…

ਫਰਿਜਨੋ ( ਕੈਲੀਫੋਰਨੀਆਂ) ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ ਧਾਲੀਆਂ- ਦਮਦਮੀ ਟਕਸਾਲ ਦੀ ਰਹਿਨੁਮਾਈ ਹੇਠ ਸੇਵਾਵਾਂ ਦੇ ਰਹੇ ਗੁਰਦਵਾਰਾ ਗੁਰੂ…

ਮੰਦਭਾਗੀ ਖਬਰ-ਆਸਟ੍ਰੇਲੀਆ ‘ਚ ਇੱਕ ਭਾਰਤੀ…

6 ਮਈ 2024-ਆਸਟ੍ਰੇਲੀਆ ਤੋਂ ਇਕ ਮੰਦਭਾਗੀ ਖਬਰ…

ਗੋਲਡੀ ਬਰਾੜ ਦੀ ਮੌਤ ਦੀ…

2 ਮਈ 2024-: ਬੀਤੇ ਦਿਨੀਂ ਖਬਰ ਆਈ…

ਕੀ ਗੋਲਡੀ ਬਰਾੜ ਅਮਰੀਕਾ ਦੇ…

1 ਮਈ 2024-ਅਮਰੀਕਾ ਵਿਚ ਗੈਂਗਸਟਰ ਗੋਲਡੀ ਬਰਾੜ …

Our Facebook

Social Counter

  • 40162 posts
  • 0 comments
  • 0 fans