Menu

ਚੁੱਪ ਚੁਪੀਤੇ ਪੰਜਾਬ ਸਰਕਾਰ ਨੇ ਇਹ ਅਸਾਮੀਆਂ ਕੀਤੀਆਂ ਖਤਮ

3 ਨਵੰਬਰ 2023: ਪੰਜਾਬ ਦੀ ਭਗਵੰਤ ਮਾਨ ਸਰਕਾਰ ਨੇ ਸੱਤਾ ਵਿਚ ਆਉਣ ਤੋਂ ਬਾਅਦ ਹੁਣ ਤੱਕ 37,000 ਤੋਂ ਵੱਧ ਨੌਜਵਾਨਾਂ ਨੂੰ ਨੌਕਰੀਆਂ ਦਿੱਤੀਆਂ ਗਈਆਂ ਹਨ ਪਰ ਹੁਣ ਇਸ ਦੇ ਨਾਲ ਹੀ ਹੁਣ ਸਰਕਾਰ ਨੇ 830 ਪੋਸਟਾਂ ਖ਼ਤਮ ਵੀ ਕਰ ਦਿੱਤੀਆਂ ਹਨ ਜਿਸ ਨੂੰ ਲੈ ਕੇ ਸਿਆਸਤ ਭਖ ਗਈ ਹੈ। ਪੰਜਾਬ ਸਰਕਾਰ ਨੇ ਇੱਕ ਨੋਟੀਫਿਕੇਸ਼ਨ ਜਾਰੀ ਕਰਦੇ ਹੋਏ 830 ਪੋਸਟਾਂ ਨੂੰ ਖ਼ਤਮ ਕਰ ਦਿੱਤਾ ਹੈ, ਜਿਸ ਕਾਰਨ ਹੁਣ ਤੋਂ ਬਾਅਦ ਇਨ੍ਹਾਂ 830 ਪੋਸਟਾਂ ਲਈ ਕੋਈ ਵੀ ਭਰਤੀ ਨਹੀਂ ਕੀਤੀ ਜਾਵੇਗੀ ਅਤੇ ਨਾ ਹੀ ਕਿਸੇ ਦੀ ਤੈਨਾਤੀ ਕੀਤੀ ਜਾਵੇਗੀ।ਖ਼ਾਸ ਗੱਲ ਇਹ ਹੈ ਕਿ ਇਹ 830 ਪੋਸਟਾਂ ਪੰਜਾਬ ਸਰਕਾਰ ਦੇ ਕਿਸੇ ਆਮ ਵਿਭਾਗ ਦੀਆਂ ਨਹੀਂ ਸਗੋਂ 298 ਪੋਸਟਾਂ ਮਨੀਸਟੀਰੀਅਲ ਸਟਾਫ਼ ਅਤੇ 532 ਤਕਨੀਕੀ ਸਟਾਫ਼ ਦੀਆਂ ਪੋਸਟਾਂ ਹਨ। ਇਨ੍ਹਾਂ ਪੋਸਟਾਂ ਵਿਚ ਸੀਨੀਅਰ ਡਾਕਟਰ ਤੋਂ ਲੈ ਕੇ ਫਾਰਮਾਸਿਸਟ ਅਤੇ ਕਲਰਕ ਤੋਂ ਲੈ ਕੇ ਪੁਲਿਸ ਕਾਂਸਟੇਬਲ ਤੱਕ ਸ਼ਾਮਲ ਹਨ। ਸਰਕਾਰ ਦੇ ਫ਼ੈਸਲੇ ਅਨੁਸਾਰ ਕੁੱਲ 101 ਕੈਟਾਗਿਰੀ ਵਿਚ ਪੋਸਟਾਂ ਨੂੰ ਖ਼ਤਮ ਕੀਤਾ ਗਿਆ ਹੈ, ਇਨ੍ਹਾਂ ਵਿਚ ਕਲਰਕ ਦੀਆਂ ਪੋਸਟਾਂ ਸਭ ਤੋਂ ਜ਼ਿਆਦਾ ਹਨ, ਜਦੋਂ ਕਿ ਬਾਕੀ ਪੋਸਟਾਂ ਦੀ ਗਿਣਤੀ 1 ਤੋਂ ਲੈ ਕੇ 15 ਤੱਕ ਹੈ।  ਪੰਜਾਬ ਸਰਕਾਰ ਵੱਲੋਂ 31 ਅਕਤੂਬਰ 2023 ਨੂੰ ਨੋਟੀਫਿਕੇਸ਼ਨ ਨੰਬਰ 8/27/2019-14/240 ਜਾਰੀ ਕੀਤਾ ਗਿਆ ਹੈ, ਜਿਸ ਅਨੁਸਾਰ ਜ਼ਾਹਰ ਕੀਤਾ ਗਿਆ ਹੈ ਕਿ ਇਹ ਪੋਸਟਾਂ ਕਾਫ਼ੀ ਸਮੇਂ ਤੋਂ ਖਾਲੀ ਪਈਆਂ ਸਨ ਅਤੇ ਇਨ੍ਹਾਂ ਪੋਸਟਾਂ ਨੂੰ ਭਵਿੱਖ ਲਈ ਜਾਰੀ ਨਹੀਂ ਰੱਖਿਆ ਜਾਵੇਗਾ। ਭਾਵ ਇਨ੍ਹਾਂ ਪੋਸਟਾਂ ਲਈ ਹੁਣ ਤੋਂ ਬਾਅਦ ਕੋਈ ਵੀ ਭਰਤੀ ਨਹੀਂ ਕੀਤੀ ਜਾਵੇਗੀ।

ਇਸ ਸਭ ਵਿਚਾਲੇ ਸਰਕਾਰ ਵੱਲੋਂ 830 ਪੋਸਟਾਂ ਖ਼ਤਮ ਕਰਨ ਦੀ ਗੱਲ ਸਾਹਮਣੇ ਆਈ ਹੈ ਜਿਸ ਨੂੰ ਲੈ ਕੇ ਸਿਆਸਤ ਭਖ ਗਈ ਹੈ।ਸ਼੍ਰੋਮਣੀ ਅਕਾਲੀ ਦਲ ਦੇ ਲੀਡਰ ਬਿਕਰਮ ਸਿੰਘ ਮਜੀਠੀਆ ਨੇ ਟਵੀਟ ਕਰਦਿਆਂ ਕਿਹਾ, ਲੈ ਲਓ ਨੌਕਰੀਆਂ……ਸ੍ਰੀਮਾਨ ਭਗਵੰਤ ਮਾਨ ਜੀਆਂ ਨੇ ਚੁੱਪ ਚੁਪੀਤੇ 830 ਪੋਸਟਾਂ ਖਤਮ ਕਰ ਦਿੱਤੀਆਂ, ਕੈਬਨਿਟ ਮੀਟਿੰਗ ’ਚ ਫੈਸਲਾ ਲੈਣ ਮਗਰੋਂ ਇਸਦੀ ਜਾਣਕਾਰੀ ਵੀ ਸਾਂਝੀ ਨਹੀਂ ਕੀਤੀ। ਮਜੀਠੀਆ ਨੇ ਕਿਹਾ ਕਿ ਹੁਣ ਨੋਟੀਫਿਕੇਸ਼ਨ ਜਾਰੀ ਹੋਣ ਮਗਰੋਂ ਬਿੱਲੀ ਥੈਲਿਓਂ ਬਾਹਰ ਆਈ ਹੈ। ਰੋਜ਼ਗਾਰ ਦੇਣ ਦੇ ਵੱਡੇ-ਵੱਡੇ ਦਾਅਵੇ ਕਰਨ ਵਾਲਿਆਂ ਦਾ ਅਸਲ ਸੱਚ,ਕੱਟੜ ਬੇਈਮਾਨ,ਭਗਵੰਤ ਮਾਨ, ਅਰਵਿੰਦ ਕੇਜਰੀਵਾਲ

ਬੀਤੇ ਦਿਨੀਂ ਫਤਿਹਗੜ੍ਹ ਸਾਹਿਬ ਦੀ ਭਾਖੜਾ ਨਹਿਰ…

ਫਤਿਹਗੜ੍ਹ ਸਾਹਿਬ  27 ਅਪ੍ਰੈਲ2024: ਸ਼ਨੀਵਾਰ ਨੂੰ ਇਕ ਲੋਹਾ ਵਪਾਰੀ ਦੀ ਕਾਰ ਫਤਿਹਗੜ੍ਹ ਸਾਹਿਬ ਦੇ ਸਰਹਿੰਦ ਸ਼ਹਿਰ ਵਿਚੋਂ ਲੰਘਦੀ ਭਾਖੜਾ…

ਹੇਮੰਤ ਸੋਰੇਨ ਨੂੰ ਫਿਰ ਝਟਕਾ…

27 ਅਪ੍ਰੈਲ 2024 : ਜ਼ਮੀਨ ਘੁਟਾਲੇ ਮਾਮਲੇ…

ਹਿਮਾਚਲ ਪ੍ਰਦੇਸ਼ ‘ਚ ਤਕਰੀਬਨ 10.60…

27,ਅਪ੍ਰੈਲ2024:ਹਿਮਾਚਲ ਪ੍ਰਦੇਸ਼ ਵਿੱਚ ਸੱਤਵੇਂ ਅਤੇ ਆਖਰੀ ਪੜਾਅ…

ਪੰਜਾਬ ’ਚ ਹਥਿਆਰਾਂ ਦੇ ਮੁੱਦੇ…

ਚੰਡੀਗੜ੍ਹ26 ਅਪ੍ਰੈਲ: ਪੰਜਾਬ ਦੇ ਡੀ.ਜੀ.ਪੀ. ਵਲੋਂ ਹਾਈ…

Listen Live

Subscription Radio Punjab Today

ਕੈਨੇਡਾ ‘ਚ ਪੰਜਾਬੀ ਨੌਜਵਾਨ ਦਾ ਭੇਦਭਰੇ ਹਾਲਾਤਾਂ…

27,ਅਪ੍ਰੈਲ2024: ਕੈਨੇਡਾ ਵਿੱਚ ਪੰਜਾਬੀ ਨੌਜਵਾਨ ਨਾਲ ਵਾਪਰਿਆ ਹਾਦਸਾ ਜਿਸਦੀ ਭੇਦਭਰੇ ਹਾਲਾਤਾਂ ਵਿਚ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਕੁਲਵਿੰਦਰ…

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ…

26 ਅਪ੍ਰੈਲ 2024-ਵਿਦੇਸ਼ ਵਿਚ ਹਰ ਰੋਜ਼ ਪੰਜਾਬੀਆਂ…

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ…

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ…

ਸਰੀ , 25 ਅਪ੍ਰੈਲ – ਕੈਨੇਡਾ ਦੇ…

Our Facebook

Social Counter

  • 39979 posts
  • 0 comments
  • 0 fans