Menu

ਗੁਰਦੁਆਰਾ ਸਾਹਿਬਾਨਾਂ ਨੂੰ ਲੈ ਕੇ ਇਤਰਾਜ਼ਯੋਗ ਟਿੱਪਣੀ ਕਰਨ ਵਾਲੇ ਭਾਜਪਾ ਆਗੂ ਸੰਦੀਪ ਦਾਇਮਾ ਨੇ ਮੰਗੀ ਮੁਆਫ਼ੀ

4 ਨਵੰਬਰ 2023: ਰਾਜਸਥਾਨ ਦੇ ਤਿਜਾੜਾ ਤੋਂ ਭਾਜਪਾ ਆਗੂ ਸੰਦੀਪ ਦਾਇਮਾ ਦੀ ਗੁਰਦੁਆਰਾ ਸਾਹਿਬਾਨਾਂ ਨੂੰ ਲੈ ਕੇ ਇਤਰਾਜ਼ਯੋਗ ਟਿੱਪਣੀ ਦੀ ਹਰ ਪਾਸੇ ਨਿਖੇਧੀ ਹੋ ਰਹੀ ਹੈ। ਸਿੱਖ ਭਾਈਚਾਰੇ ਵਲੋਂ ਉਨ੍ਹਾਂ ਦਾ ਵਿਰੋਧ ਕੀਤਾ ਜਾ ਰਿਹਾ ਹੈ। ਇਸ ਦੇ ਚਲਦਿਆਂ ਅਪਣੀ ਭੁੱਲ ਬਖਸ਼ਾਉਣ ਲਈ ਉਹ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋਏ ਅਤੇ ਉਥੇ ਸੇਵਾ ਕੀਤੀ। ਇਸ ਦੌਰਾਨ ਉਨ੍ਹਾਂ ਨੇ ਗੁਰਦੁਆਰਾ ਸਾਹਿਬ ਦੇ ਗ੍ਰੰਥੀ ਨੂੰ ਮੁਆਫ਼ੀ ਪੱਤਰ ਵੀ ਸੌਂਪਿਆ। ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਵੀ ਇਸ ਦੀ ਨਿਖੇਧੀ ਕੀਤੀ ਸੀ।ਸੋਸ਼ਲ ਮੀਡੀਆ ’ਤੇ ਵਾਇਰਲ ਹੋ ਰਹੀਆਂ ਵੀਡੀਉਜ਼ ਵਿਚ ਦੇਖਿਆ ਜਾ ਸਕਦਾ ਹੈ ਕਿ ਸੰਦੀਪ ਦਾਮਿਆ ਨੇ ਰਾਜਸਥਾਨ ਵਿਚ ਰੈਲੀ ਦੌਰਾਨ ਕਿਹਾ ਸੀ ਕਿ, “ਕੁੱਝ ਲੋਕ ਧਰਮ ਅਤੇ ਜਾਤੀਆਂ ਨੇ ਨਾਂ ਉਤੇ ਸਾਨੂੰ ਵੰਡਣਾ ਚਾਹੁੰਦੇ ਹਨ, ਸਾਨੂੰ ਬਹੁਤ ਸਮਝ ਕੇ ਰਹਿਣ ਦੀ ਲੋੜ ਹੈ। ਉਨ੍ਹਾਂ ਅੱਗੇ ਕਿਹਾ,“ਜਿਸ ਤਰ੍ਹਾਂ ਮਸਜਿਦਾਂ ਅਤੇ ਗੁਰਦੁਆਰੇ ਬਣਾ ਕੇ ਛੱਡੇ ਦਿਤੇ ਗਏ ਹਨ, ਉਹ ਅੱਗੇ ਜਾ ਕੇ ਨਾਸੂਰ ਬਣ ਜਾਣਗੇ। ਇਸ ਲਈ ਸਾਡਾ ਸਾਰਿਆਂ ਦਾ ਧਰਮ ਵੀ ਬਣਦਾ ਹੈ ਕਿ ਇਥੋਂ ਨਾਸੂਰ ਨੂੰ ਉਖਾੜ ਕੇ ਸੁੱਟ ਦਿਤਾ ਜਾਵੇ।”

ਇਸ ਮਾਮਲੇ ਦੀ ਖਾਸ ਗੱਲ ਇਹ ਹੈ ਕਿ ਜਿਸ ਵੇਲੇ ਇਹ ਬਿਆਨ ਦਿਤਾ ਜਾ ਰਿਹਾ ਸੀ, ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਵੀ ਹਾਜ਼ਰ ਸਨ, ਉਹ ਵੀ ਬਿਆਨ ਸੁਣ ਕੇ ਤਾੜੀਆਂ ਮਾਰਨ ਵਾਲਿਆਂ ਵਿਚ ਸ਼ਾਮਲ ਸਨ। ਇਸ ਗੱਲ ਉਤੇ ਕਿਸੇ ਨੇ ਵੀ ਘਟਨਾ ਵੇਲੇ ਇਤਰਾਜ਼ ਜ਼ਾਹਰ ਨਹੀਂ ਕੀਤਾ, ਪਰ ਜਦੋਂ ਸੋਸ਼ਲ ਮੀਡੀਆ ਅਤੇ ਸ਼੍ਰੋਮਣੀ ਕਮੇਟੀ ਨੇ ਇਸ ਦੀ ਸਖ਼ਤ ਨਿੰਦਾ ਕੀਤੀ ਤਾਂ ਭਾਜਪਾ ਨੇ ਇਸ ਉਤੇ ਮੁਆਫ਼ੀ ਮੰਗੀ।

Photo

ਰਾਜਸਥਾਨ ਦੇ ਤਿਜਾਰਾ ਵਿਚ ਭਾਜਪਾ ਦੀ ਚੋਣ ਰੈਲੀ ਨੂੰ ਸੰਬੋਧਨ ਕਰਦਿਆਂ ਭਾਜਪਾ ਆਗੂ ਸੰਦੀਪ ਦਾਇਮਾ ਨੇ ਗੁਰਦੁਆਰਿਆਂ ਬਾਰੇ ਦਿਤੇ ਆਪਣੇ ਬਿਆਨ ਨੂੰ ਗ਼ਲਤ ਦੱਸਦਿਆਂ, ਸਿੱਖ ਕੌਮ ਤੋਂ ਮੁਆਫ਼ੀ ਮੰਗੀ ਹੈ। ਉਨ੍ਹਾਂ ਨੇ ਮੁਆਫ਼ੀ ਮੰਗਦਿਆਂ ਜਾਰੀ ਕੀਤੀ ਵੀਡੀਉ ਵਿਚ ਕਿਹਾ ਕਿ ਉਹ ਗੁਰਦੁਆਰਿਆਂ ਬਾਰੇ ਨਹੀਂ ਬਲਕਿ ਮਸਜਿਦ ਜਾਂ ਮਦਰਸਿਆਂ ਦੀ ਗੱਲ ਕਰਨਾ ਚਾਹੁੰਦੇ ਸਨ।ਇਸ ਵੀਡੀਉ ‘ਚ ਉਨ੍ਹਾਂ ਕਿਹਾ, ‘ਮੈਂ ਅਪਣੇ ਚੋਣ ਭਾਸ਼ਣ ‘ਚ ਮਸਜਿਦ-ਮਦਰੱਸੇ ਦੀ ਬਜਾਏ ਗੁਰਦੁਆਰਾ ਸਾਹਿਬ ਬਾਰੇ ਕੁੱਝ ਗਲਤ ਸ਼ਬਦਾਂ ਦੀ ਵਰਤੋਂ ਕੀਤੀ। ਸਿੱਖ ਕੌਮ ਤੋਂ ਹੱਥ ਜੋੜ ਕੇ ਮੁਆਫੀ ਮੰਗਦਾ ਹਾਂ। ਮੈਨੂੰ ਨਹੀਂ ਪਤਾ ਕਿ ਮੈਂ ਗਲਤੀ ਕਿਵੇਂ ਕੀਤੀ। ਮੈਂ ਸੋਚ ਵੀ ਨਹੀਂ ਸਕਦਾ ਕਿ ਮੈਂ ਸਿੱਖ ਕੌਮ ਬਾਰੇ ਅਜਿਹੀ ਗਲਤੀ ਕਰ ਸਕਦਾ ਹਾਂ ਜਿਸ ਨੇ ਹਮੇਸ਼ਾ ਹਿੰਦੂ ਧਰਮ ਅਤੇ ਸਨਾਤਨ ਦੀ ਰੱਖਿਆ ਕੀਤੀ ਹੈ”।

ਬੀਤੇ ਦਿਨੀਂ ਫਤਿਹਗੜ੍ਹ ਸਾਹਿਬ ਦੀ ਭਾਖੜਾ ਨਹਿਰ…

ਫਤਿਹਗੜ੍ਹ ਸਾਹਿਬ  27 ਅਪ੍ਰੈਲ2024: ਸ਼ਨੀਵਾਰ ਨੂੰ ਇਕ ਲੋਹਾ ਵਪਾਰੀ ਦੀ ਕਾਰ ਫਤਿਹਗੜ੍ਹ ਸਾਹਿਬ ਦੇ ਸਰਹਿੰਦ ਸ਼ਹਿਰ ਵਿਚੋਂ ਲੰਘਦੀ ਭਾਖੜਾ…

ਹੇਮੰਤ ਸੋਰੇਨ ਨੂੰ ਫਿਰ ਝਟਕਾ…

27 ਅਪ੍ਰੈਲ 2024 : ਜ਼ਮੀਨ ਘੁਟਾਲੇ ਮਾਮਲੇ…

ਹਿਮਾਚਲ ਪ੍ਰਦੇਸ਼ ‘ਚ ਤਕਰੀਬਨ 10.60…

27,ਅਪ੍ਰੈਲ2024:ਹਿਮਾਚਲ ਪ੍ਰਦੇਸ਼ ਵਿੱਚ ਸੱਤਵੇਂ ਅਤੇ ਆਖਰੀ ਪੜਾਅ…

ਪੰਜਾਬ ’ਚ ਹਥਿਆਰਾਂ ਦੇ ਮੁੱਦੇ…

ਚੰਡੀਗੜ੍ਹ26 ਅਪ੍ਰੈਲ: ਪੰਜਾਬ ਦੇ ਡੀ.ਜੀ.ਪੀ. ਵਲੋਂ ਹਾਈ…

Listen Live

Subscription Radio Punjab Today

ਕੈਨੇਡਾ ‘ਚ ਪੰਜਾਬੀ ਨੌਜਵਾਨ ਦਾ ਭੇਦਭਰੇ ਹਾਲਾਤਾਂ…

27,ਅਪ੍ਰੈਲ2024: ਕੈਨੇਡਾ ਵਿੱਚ ਪੰਜਾਬੀ ਨੌਜਵਾਨ ਨਾਲ ਵਾਪਰਿਆ ਹਾਦਸਾ ਜਿਸਦੀ ਭੇਦਭਰੇ ਹਾਲਾਤਾਂ ਵਿਚ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਕੁਲਵਿੰਦਰ…

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ…

26 ਅਪ੍ਰੈਲ 2024-ਵਿਦੇਸ਼ ਵਿਚ ਹਰ ਰੋਜ਼ ਪੰਜਾਬੀਆਂ…

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ…

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ…

ਸਰੀ , 25 ਅਪ੍ਰੈਲ – ਕੈਨੇਡਾ ਦੇ…

Our Facebook

Social Counter

  • 39979 posts
  • 0 comments
  • 0 fans