Menu

ਇੱਕ ਲੱਖ ਟਨ ਤੋਂ ਵੱਧ ਪਰਾਲੀ ਦੀ ਗੱਠਾਂ ਬਣਾਈਆਂ, ਮਿਹਨਤੀ ਕਿਸਾਨ ਪਰਾਲੀ ਪ੍ਰਬੰਧਨ ਲਈ ਕਰ ਰਹੇ ਉਪਰਾਲੇ

ਫ਼ਾਜ਼ਿਲਕਾ, 5 ਨਵੰਬਰ – ਫ਼ਾਜ਼ਿਲਕਾ ਜ਼ਿਲ੍ਹੇ ਦੇ ਕੁਦਰਤ ਨੂੰ ਪਿਆਰ ਕਰਨ ਵਾਲੇ ਮਿਹਨਤੀ ਕਿਸਾਨ ਪਰਾਲੀ ਨੂੰ ਸਾੜਨ ਦੀ ਬਜਾਏ ਇਸਦੇ ਯੋਗ ਤਰੀਕੇ ਨਾਲ ਨਿਪਟਾਰੇ ਲਈ ਦਿਲੋ ਜਾਨ ਨਾਲ ਉਪਰਾਲੇ ਕਰ ਰਹੇ ਹਨ। ਜ਼ਿਲ੍ਹੇ ਵਿਚ ਹੁਣ ਤੱਕ 1 ਲੱਖ 5 ਹਜ਼ਾਰ ਟਨ ਪਰਾਲੀ ਦੀਆਂ  ਗੱਠਾਂ ਬਣਾ ਕੇ ਕਿਸਾਨਾਂ ਨੇ ਸੰਭਾਲ ਕੀਤੀ ਹੈ। ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਨੇ ਇੰਨ੍ਹਾਂ ਵਾਤਾਵਰਨ ਦੇ ਰਾਖੇ ਕਿਸਾਨਾਂ ਦੀ ਮਿਹਨਤ ਨੂੰ ਸਿਜਦਾ ਕਰਦਿਆਂ ਇੰਨ੍ਹਾਂ ਦੀ ਜੋਰਦਾਰ ਸ਼ਲਾਘਾ ਕੀਤੀ ਹੈ ਜੋ ਕਿ ਹੋਰਨਾਂ ਲਈ ਵੀ ਪ੍ਰੇਰਣਾ ਸ਼ੋ੍ਰਤ ਬਣ ਰਹੇ ਹਨ।
ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਨੇ ਦੱਸਿਆ ਕਿ ਡੀ ਡਿਵੈਪਲਪਮੈਂਟ ਪ੍ਰਾਈਵੇਟ ਲਿਮਟਿਡ ਵੱਲੋਂ ਜ਼ਿਲ੍ਹੇ ਵਿਚੋਂ ਹੁਣ ਤੱਕ 43 ਹਜ਼ਾਰ ਟਨ ਪਰਾਲੀ ਇੱਕਠੀ ਕੀਤੀ ਗਈ ਹੈ। ਸੇਤੀਆ ਪੇਪਰ ਮਿੱਲ 36 ਹਜ਼ਾਰ ਟਨ ਪ੍ਰਰਾਲੀ ਇਕੱਠੀ ਕੀਤੀ ਗਈ ਹੈ। ਇਸੇ ਤਰਾਂ ਸੁਸਟੇਨੇਬਲ ਐਗਰੀ ਵੈਂਚਰ ਕਰਨੀਖੇੜਾ ਵੱਲੋਂ 10 ਹਜ਼ਾਰ ਟਨ, ਸੰਪੂਰਨਾ ਐਗਰੀਵੈਂਚਰ ਵੱਲੋਂ 12000 ਟਨ ਅਤੇ ਬਾਰੇਕਾ ਵਿਖੇ ਬਣੇ ਇਕ ਡੰਪ ਵਿਚ 4000 ਟਨ ਪਰਾਲੀ ਸਟੋਰ ਕੀਤੀ ਗਈ ਹੈ।ਉਨ੍ਹਾਂ ਨੇ ਦੱਸਿਆ ਕਿ ਇਸਤੋਂ ਬਿਨ੍ਹਾਂ ਜ਼ਿਲ੍ਹਾਂ ਪ੍ਰਸ਼ਾਸਨ ਵੱਲੋਂ ਪਰਾਲੀ ਸਟੋਰ ਕਰਨ ਲਈ ਲੈਂਡ ਬੈਂਕ ਵੀ ਕਿਸਾਨਾਂ ਨੂੰ ਮੁਹਈਆ ਕਰਵਾਏ ਗਏ ਹਨ ਜਿੱਥੇ ਕਿਸਾਨ ਆਪਣੀ ਪਰਾਲੀ ਸਟੋਰ ਕਰ ਸਕਦੇ ਹਨ।ਜਿਕਰਯੋਗ ਹੈ ਕਿ ਜਿਲ਼੍ਹੇ ਵਿਚ 2 ਲੱਖ 10 ਹਜ਼ਾਰ ਟਨ ਪਰਾਲੀ ਸਟੋਰ ਕਰਨ ਦਾ ਟੀਚਾ ਮਿੱਥਿਆ ਗਿਆ ਹੈ।
ਡਿਪਟੀ ਕਮਿਸ਼ਨਰ ਨੇ ਹੋਰ ਦੱਸਿਆ ਕਿ ਕਿਨੂੰ ਦੇ ਬਾਗਾਂ ਵਿਚ ਵੀ ਪਰਾਲੀ ਨਾਲ ਮਲਚਿੰਗ ਕਰਕੇ ਇਸਦੀ ਵਰਤੋਂ ਕਿਸਾਨ ਕਰ ਰਹੇ ਹਨ। ਉਨ੍ਹਾਂ ਨੇ ਦੱਸਿਆ ਕਿ ਕਿਨੂੰ ਵਿਚ ਮਲਚਿੰਗ ਕਰਨ ਨਾਲ ਬਾਗ ਨੂੰ ਪਾਣੀ ਦੀ ਘੱਟ ਲੋੜ ਪੈਂਦੀ ਹੈ, ਬਾਗ ਤੇ ਗਰਮੀ ਸਰਦੀ ਦਾ ਅਸਰ ਘੱਟ ਹੁੰਦਾ ਹੈ ਅਤੇ ਬਾਗ ਨੂੰ ਰੂੜੀ ਦੀ ਖਾਦ ਘੱਟ ਪਾਉਣੀ ਪੈਂਦੀ ਹੈ।
ਡਿਪਟੀ ਕਮਿਸ਼ਨਰ ਨੇ ਹੋਰਨਾਂ ਕਿਸਾਨਾਂ ਨੂੰ ਵੀ ਅਪੀਲ ਕੀਤੀ ਕਿ ਉਹ ਪਰਾਲੀ ਦਾ ਵਿਭਾਗ ਵੱਲੋਂ ਸੁਝਾਏ ਤਰੀਕੇ ਨਾਲ ਨਿਪਟਾਰਾ ਕਰਨ ਅਤੇ ਅੱਗ ਨਾ ਲਗਾਉਣ। ਜ਼ਿਕਰਯੋਗ ਹੈ ਕਿ ਇਸ ਸਾਲ ਜ਼ਿਲ੍ਹੇ ਵਿਚ ਪਰਾਲੀ ਪ੍ਰਬੰਧਨ ਲਈ ਸਰਕਾਰ ਨੇ ਵੱਡੀ ਪੱਧਰ ਤੇ ਮਸ਼ੀਨਾਂ ਉਪਲਬੱਧ ਕਰਵਾਈਆਂ ਹਨ।

ਟੈਂਡਰ ਘੁਟਾਲੇ ਵਿੱਚ ਈਡੀ ਦੀ ਇੱਕ ਵੱਡੀ…

ਨਵੀਂ ਦਿੱਲੀ, 6 ਮਈ 2024-  ਵਿੱਚ ਈਡੀ ਦੀ ਇੱਕ ਵੱਡੀ ਕਾਰਵਾਈ ਸਾਹਮਣੇ ਆਈ ਹੈ। ਪੀਐਮਐਲਏ ਤਹਿਤ ਅੱਧੀ ਦਰਜਨ ਦੇ…

ਟਲਿਆ ਵੱਡਾ ਹਾਦਸਾ,ਵਾਲ ਵਾਲ ਬਚੇ…

ਚੰਡੀਗੜ੍ਹ, 4 ਮਈ  : ਸਿਰਮੌਰ ‘ਚ ਚੰਡੀਗੜ੍ਹ…

12ਵੀਂ ‘ਚ ਪਾਸ ਹੋਣ ਦੀ…

ਯਮੁਨਾਨਗਰ, 4 ਮਈ 2024- 12ਵੀਂ ਵਿਚ ਪਾਸ…

ਯੂਟਿਊਬਰ ਐਲਵਿਸ਼ ਯਾਦਵ ਦੀਆਂ ਫਿਰ…

ਨਵੀਂ ਦਿੱਲੀ, 4 ਮਈ: ਬਿੱਗ ਬੌਸ ਓਟੀਟੀ 2…

Listen Live

Subscription Radio Punjab Today

ਗੋਲਡੀ ਬਰਾੜ ਦੀ ਮੌਤ ਦੀ ਖਬਰ ਦਾ…

2 ਮਈ 2024-: ਬੀਤੇ ਦਿਨੀਂ ਖਬਰ ਆਈ ਸੀ ਕਿ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦਾ ਮਾਸਟਰ ਮਾਈਂਡ ਅਤੇ…

ਕੀ ਗੋਲਡੀ ਬਰਾੜ ਅਮਰੀਕਾ ਦੇ…

1 ਮਈ 2024-ਅਮਰੀਕਾ ਵਿਚ ਗੈਂਗਸਟਰ ਗੋਲਡੀ ਬਰਾੜ …

ਗੁਰਬਖ਼ਸ਼ ਸਿੰਘ ਸਿੱਧੂ ਨੇ ਅਮਰੀਕਾ…

ਫਰਿਜਨੋ /ਕੈਲੀਫੋਰਨੀਆਂ- (ਗੁਰਿੰਦਰਜੀਤ ਨੀਟਾ ਮਾਛੀਕੇ)-ਫਰਿਜਨੋ ਨਿਵਾਸੀ ਐਥਲੀਟ…

ਕ੍ਰਦ੍ਰਜ਼ ਦੇ ਵਿਸਾਖੀ ਮੇਲੇ ‘ਤੇ…

ਫਰਿਜ਼ਨੋ, ਕੈਲੇਫੋਰਨੀਆਂ, 30 ਅਪ੍ਰੈਲ- (ਕੁਲਵੰਤ ਧਾਲੀਆਂ /…

Our Facebook

Social Counter

  • 40127 posts
  • 0 comments
  • 0 fans