Menu

ਮਿਲਟਰੀ ਸਟੇਸ਼ਨ ਵਿਖੇ ਚੇਤਕ ਪ੍ਰੀਮੀਅਰ ਲੀਗ-2023 ਦੀ ਕੀਤੀ ਸ਼ੁਰੂਆਤ 

ਬਠਿੰਡਾ, 5 ਨਵੰਬਰ (ਨਵਰੀਤ ਚੌਧਰੀ): “ਖੇਲੋ ਇੰਡੀਆ” ਨਾਲ ਤਾਲਮੇਲ ‘ਚ ਖੇਡਾਂ ਤੇ ਨਵੀਂ ਪ੍ਰਤਿਭਾ ਨੂੰ ਉਤਸ਼ਾਹਿਤ ਕਰਨ ਲਈ ਲੈਫਟੀਨੈਂਟ ਜਨਰਲ ਸੰਜੀਵ ਰਾਏ, ਜਨਰਲ ਆਫਿਸ ਕਮਾਂਡਿੰਗ, ਚੇਤਕ ਕੋਰ ਨੇ ਮਿਲਟਰੀ ਸਟੇਸ਼ਨ ਵਿਖੇ ਚੇਤਕ ਪ੍ਰੀਮੀਅਰ ਲੀਗ 2023 ਦੇ ਆਯੋਜਨ ਦੀ ਸ਼ੁਰੂਆਤ ਕੀਤੀ। ਚੇਤਕ ਕੋਰ ਦੇ ਜਨਰਲ ਆਫੀਸਰ ਕਮਾਂਡਿੰਗ ਵੱਲੋਂ ਪਰਮਵੀਰ ਚੱਕਰ (ਮਰਨ ਉਪਰੰਤ) ਕੈਪਟਨ ਗੁਰਬਚਨ ਸਿੰਘ ਸਲਾਰੀਆ ਦੀ ਯਾਦ ਨੂੰ ਸਮਰਪਿਤ ਸਲਾਰੀਆ ਖੇਡ ਸਟੇਡੀਅਮ ਦਾ ਨਵੀਨੀਕਰਨ ਕੀਤਾ ਗਿਆ। ਇਸ ਮੌਕੇ ਟੀ-20 ਟੂਰਨਾਮੈਂਟ ਜੋ ਕਿ 23 ਅਕਤੂਬਰ 2023 ਨੂੰ ਸ਼ੁਰੂ ਹੋਇਆ ਸੀ ਤੇ ਬਠਿੰਡਾ ਮਿਲਟਰੀ ਸਟੇਸ਼ਨ ਦੇ ਵੱਖ-ਵੱਖ ਗਠਨ ਦੀਆਂ ਅੱਠ ਟੀਮਾਂ ਦੀ ਭਾਗੀਦਾਰੀ ਦੇਖੀ ਗਈ ਸੀ। ਟੀਮਾਂ ਨੂੰ ਦੋ ਗਰੁੱਪਾਂ ਵਿੱਚ ਵੰਡਿਆ ਗਿਆ ਸੀ ਤੇ ਸ਼ੁਰੂਆਤੀ ਗਰੁੱਪ ਪੜਾਅ ਦੇ ਮੈਚਾਂ ਤੋਂ ਬਾਅਦ, ਗਰੁੱਪਾਂ ਵਿੱਚ ਚੋਟੀ ਦੀਆਂ ਦੋ ਟੀਮਾਂ ਨੇ ਸੈਮੀਫਾਈਨਲ ਮੈਚ ਖੇਡਿਆ। ਉਨ੍ਹਾਂ ਦੱਸਿਆ ਕਿ 3 ਨਵੰਬਰ ਨੂੰ ਫਾਈਨਲ ਮੈਚ ਖੇਡਿਆ ਗਿਆ ਅਤੇ ਚੇਤਕ ਪ੍ਰੀਮੀਅਰ ਲੀਗ ਦੀ ਟਰਾਫੀ ਨੂੰ ਹੇਲਸ ਏਂਜਲ ਟੀਮ ਨੇ ਆਪਣੇ ਹਿੱਸ ਲੈ ਲਿਆ। ਇਸ ਸਮਾਗਮ ਨੂੰ ਬਠਿੰਡਾ ਮਿਲਟਰੀ ਸਟੇਸ਼ਨ ਦੇ ਸਮੂਹ ਰੈਂਕਾਂ ਨੇ ਦੇਖਿਆ ਜਿਨ੍ਹਾਂ ਨੇ ਟੀਮਾਂ ਦੀ ਹੌਂਸਲਾ ਅਫਜਾਈ ਕੀਤੀ ਅਤੇ ਅੰਤ ਵਿੱਚ ਟੂਰਨਾਮੈਂਟ ਦੇ ਭਾਗੀਦਾਰ, ਉਪ ਜੇਤੂ ਅਤੇ ਜੇਤੂਆਂ ਨੂੰ ਇਨਾਮ ਵੰਡੇ ਗਏ।
ਚੇਤਕ ਕੋਰ ਦੀ ਇਸ ਪਹਿਲਕਦਮੀ ਨੇ ਨਵੀਂ ਪ੍ਰਤਿਭਾ ਵਾਲੇ ਖਿਡਾਰੀਆਂ ਨੂੰ ਪਛਾਣਨ ਦਾ ਮੌਕਾ ਦਿੱਤਾ ਜੋ ਖੇਡ ਵਿੱਚ ਡੂੰਘੀ ਦਿਲਚਸਪੀ ਰੱਖਦੇ ਹਨ। ਪਛਾਣੇ ਗਏ ਖਿਡਾਰੀਆਂ ਨੂੰ ਉਨ੍ਹਾਂ ਦੇ ਜਨੂੰਨ ਨੂੰ ਅੱਗੇ ਵਧਾਉਣ ਅਤੇ ਫੌਜ ਦੇ ਟਰਾਇਲਾਂ ਲਈ ਤਿਆਰ ਕਰਨ ਲਈ ਉਤਸ਼ਾਹਿਤ ਕੀਤਾ ਜਾਵੇਗਾ।

ਯੂਟਿਊਬਰ ਐਲਵਿਸ਼ ਯਾਦਵ ਦੀਆਂ ਫਿਰ ਵਧੀਆਂ ਮੁਸ਼ਕਿਲਾਂ,…

ਨਵੀਂ ਦਿੱਲੀ, 4 ਮਈ: ਬਿੱਗ ਬੌਸ ਓਟੀਟੀ 2 ਦੇ ਵਿਜੇਤਾ ਅਤੇ ਯੂਟਿਊਬਰ ਐਲਵਿਸ਼ ਯਾਦਵ ਦੀਆਂ ਮੁਸੀਬਤਾਂ ਖਤਮ ਹੋਣ ਦਾ ਨਾਂ…

ਲੋਕ ਸਭਾ ਚੋਣਾਂ ਦੇ ਪ੍ਰਚਾਰ…

ਚੰਡੀਗੜ੍ਹ,4 ਮਈ 2024- : ਪੰਜਾਬ ਦੀਆਂ 13…

ਹੁਣ ਤਾਂ ਸਰਕਾਰ ਵੀ ਮੰਨ…

ਚੰਡੀਗੜ੍ਹ , 4 ਮਈ 2024– ਪੰਜਾਬ ਸਰਕਾਰ…

ਸੇਬੀ ਵੱਲੋਂ ਅਡਾਨੀ ਸਮੂਹ ਦੀਆਂ…

ਨਵੀਂ ਦਿੱਲੀ, 3 ਮਈ: ਅਡਾਨੀ ਸਮੂਹ ਦੀਆਂ…

Listen Live

Subscription Radio Punjab Today

ਗੋਲਡੀ ਬਰਾੜ ਦੀ ਮੌਤ ਦੀ ਖਬਰ ਦਾ…

2 ਮਈ 2024-: ਬੀਤੇ ਦਿਨੀਂ ਖਬਰ ਆਈ ਸੀ ਕਿ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦਾ ਮਾਸਟਰ ਮਾਈਂਡ ਅਤੇ…

ਕੀ ਗੋਲਡੀ ਬਰਾੜ ਅਮਰੀਕਾ ਦੇ…

1 ਮਈ 2024-ਅਮਰੀਕਾ ਵਿਚ ਗੈਂਗਸਟਰ ਗੋਲਡੀ ਬਰਾੜ …

ਗੁਰਬਖ਼ਸ਼ ਸਿੰਘ ਸਿੱਧੂ ਨੇ ਅਮਰੀਕਾ…

ਫਰਿਜਨੋ /ਕੈਲੀਫੋਰਨੀਆਂ- (ਗੁਰਿੰਦਰਜੀਤ ਨੀਟਾ ਮਾਛੀਕੇ)-ਫਰਿਜਨੋ ਨਿਵਾਸੀ ਐਥਲੀਟ…

ਕ੍ਰਦ੍ਰਜ਼ ਦੇ ਵਿਸਾਖੀ ਮੇਲੇ ‘ਤੇ…

ਫਰਿਜ਼ਨੋ, ਕੈਲੇਫੋਰਨੀਆਂ, 30 ਅਪ੍ਰੈਲ- (ਕੁਲਵੰਤ ਧਾਲੀਆਂ /…

Our Facebook

Social Counter

  • 40111 posts
  • 0 comments
  • 0 fans