Menu

ਬਰਾਤ ਆਉਣ ਤੋਂ ਪਹਿਲਾਂ ਮੈਰਿਜ ਪੈਲੇਸ ਦੀ ਅਚਾਨਕ ਡਿੱਗੀ ਛੱਤ

6 ਨਵੰਬਰ 2023-ਮਾਨਸਾ ਵਿੱਚ ਸੋਮਵਾਰ ਸਵੇਰੇ ਮੈਰਿਜ ਪੈਲੇਸ ਦੀ ਛੱਤ ਅਚਾਨਕ ਡਿੱਗ ਗਈ। ਬਰਨਾਲਾ ਰੋਡ ’ਤੇ ਸਥਿਤ ਮਧੁਰ ਮਿਲਨ ਪੈਲੇਸ ਵਿੱਚ ਅੱਜ ਵਿਆਹ ਸਮਾਗਮ ਹੋਣਾ ਸੀ। ਇਸ ਲਈ ਇੱਥੇ ਤਿਆਰੀ ਕੀਤੀ ਜਾ ਰਹੀ ਸੀ। ਕੁਝ ਸਮੇਂ ਲਈ ਇਸ ਪੈਲੇਸ ਵਿੱਚ ਬਾਰਾਤ ਅਤੇ ਹੋਰ ਮਹਿਮਾਨਾਂ ਨੇ ਵੀ ਆਉਣਾ ਸੀ, ਪਰ ਅਚਾਨਕ ਪੈਲੇਸ ਦੀ ਛੱਤ ਢਹਿ ਢੇਰੀ ਹੋ ਗਈ।ਹਾਦਸੇ ‘ਚ ਜਾਨੀ ਨੁਕਸਾਨ ਦੀ ਕੋਈ ਖਬਰ ਨਹੀਂ ਹੈ। ਫਿਲਹਾਲ ਪੈਲੇਸ ਦੇ ਮਲਬੇ ਨੂੰ ਹਟਾਉਣ ਦਾ ਕੰਮ ਚੱਲ ਰਿਹਾ ਹੈ। ਇਸ ਪੈਲੇਸ ਵਿੱਚ ਵਿਆਹ ਦੀ ਰਸਮ ਰੱਖੀ ਗਈ ਸੀ। ਉਨ੍ਹਾਂ ਵੱਲੋਂ ਪ੍ਰੋਗਰਾਮ ਨੂੰ ਕਿਸੇ ਹੋਰ ਪੈਲੇਸ ਵਿੱਚ ਸ਼ਿਫਟ ਕਰ ਦਿੱਤਾ ਹੈ, ਤੁਹਾਨੂੰ ਦੱਸ ਦੇਈਏ ਕਿ ਅੱਜ ਸਵੇਰੇ ਹੀ ਛੱਤ ਡਿੱਗਣ ਕਾਰਨ ਵੱਡਾ ਹਾਦਸਾ ਹੋਣ ਤੋਂ ਟਲ ਗਿਆ ਹੈ।

ਪਰਿਵਾਰ ਨੇ ਪ੍ਰਮਾਤਮਾ ਦਾ ਸ਼ੁਕਰਾਨਾ ਕਰਦਿਆਂ ਕਿਹਾ ਕਿ ਜੇਕਰ ਇਹ ਹਾਦਸਾ ਕੁਝ ਘੰਟਿਆਂ ਬਾਅਦ ਵਾਪਰਿਆ ਹੁੰਦਾ ਤਾਂ ਵੱਡਾ ਨੁਕਸਾਨ ਹੋ ਸਕਦਾ ਸੀ। ਮੌਕੇ ‘ਤੇ ਮੌਜੂਦ ਲੋਕਾਂ ਨੇ ਦੱਸਿਆ ਕਿ ਉਹ ਵਿਆਹ ਦੀ ਤਿਆਰੀ ਕਰ ਰਹੇ ਸਨ ਕਿ ਪੈਲੇਸ ਦੇ ਦੋਵੇਂ ਪਾਸੇ ਦੀਆਂ ਕੰਧਾਂ ਡਿੱਗ ਗਈਆਂ। ਛੱਤ ਡਿੱਗ ਗਈ ਅਤੇ ਅੰਦਰ ਰੱਖਿਆ ਸਾਮਾਨ ਨੁਕਸਾਨਿਆ ਗਿਆ।ਪਰਿਵਾਰ ਦਾ ਕਹਿਣਾ ਹੈ ਕਿ ਉਹ ਮਾਨਸਾ ਜ਼ਿਲ੍ਹੇ ਦੇ ਪਿੰਡ ਲਾਲਾ ਦੇ ਰਹਿਣ ਵਾਲੇ ਹਨ। ਉਨ੍ਹਾਂ ਦੀ ਲੜਕੀ ਦਾ ਵਿਆਹ ਹੋ ਰਿਹਾ ਹੈ ਅਤੇ ਉਸ ਤੋਂ ਪਹਿਲਾਂ ਦੁਪਹਿਰ ਵੇਲੇ ਬਰਨਾਲੇ ਦੇ ਪਿੰਡ ਲੱਖੀਵਾਲਾ ਤੋਂ ਬਾਰਾਤ ਨੇ ਆਉਣਾ ਸੀ ਪੈ ਇਸ ਤੋਂ ਪਹਿਲਾਂ ਹੀ ਇਹ ਘਟਨਾ ਵਾਪਰ ਗਈ। ਉਨ੍ਹਾਂ ਮਾਨਸਾ ਦੇ ਡਿਪਟੀ ਕਮਿਸ਼ਨਰ ਤੋਂ ਇਹ ਵੀ ਮੰਗ ਕੀਤੀ ਹੈ ਕਿ ਮਾਨਸਾ ਜ਼ਿਲ੍ਹੇ ਵਿੱਚ ਬਣੇ ਸਾਰੇ ਪੈਲੇਸਾਂ ਦੀ ਜਾਂਚ ਕਰਵਾਈ ਜਾਵੇ ਅਤੇ ਭਵਿੱਖ ਵਿੱਚ ਅਜਿਹੀ ਕੋਈ ਘਟਨਾ ਨਾ ਵਾਪਰੇ।

 

ਟਲਿਆ ਵੱਡਾ ਹਾਦਸਾ,ਵਾਲ ਵਾਲ ਬਚੇ ਅੱਗਜਨੀ ‘ਚ…

ਚੰਡੀਗੜ੍ਹ, 4 ਮਈ  : ਸਿਰਮੌਰ ‘ਚ ਚੰਡੀਗੜ੍ਹ ਤੋਂ ਸ਼ੁੱਕਰਵਾਰ ਸ਼ਾਮ ਇੱਥੇ ਇੱਕ ਸਕੂਲ ’ਚ ਕੈਂਪ ਵਿੱਚ ਹਿੱਸਾ ਲੈਣ ਆਏ…

12ਵੀਂ ‘ਚ ਪਾਸ ਹੋਣ ਦੀ…

ਯਮੁਨਾਨਗਰ, 4 ਮਈ 2024- 12ਵੀਂ ਵਿਚ ਪਾਸ…

ਯੂਟਿਊਬਰ ਐਲਵਿਸ਼ ਯਾਦਵ ਦੀਆਂ ਫਿਰ…

ਨਵੀਂ ਦਿੱਲੀ, 4 ਮਈ: ਬਿੱਗ ਬੌਸ ਓਟੀਟੀ 2…

ਲੋਕ ਸਭਾ ਚੋਣਾਂ ਦੇ ਪ੍ਰਚਾਰ…

ਚੰਡੀਗੜ੍ਹ,4 ਮਈ 2024- : ਪੰਜਾਬ ਦੀਆਂ 13…

Listen Live

Subscription Radio Punjab Today

ਗੋਲਡੀ ਬਰਾੜ ਦੀ ਮੌਤ ਦੀ ਖਬਰ ਦਾ…

2 ਮਈ 2024-: ਬੀਤੇ ਦਿਨੀਂ ਖਬਰ ਆਈ ਸੀ ਕਿ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦਾ ਮਾਸਟਰ ਮਾਈਂਡ ਅਤੇ…

ਕੀ ਗੋਲਡੀ ਬਰਾੜ ਅਮਰੀਕਾ ਦੇ…

1 ਮਈ 2024-ਅਮਰੀਕਾ ਵਿਚ ਗੈਂਗਸਟਰ ਗੋਲਡੀ ਬਰਾੜ …

ਗੁਰਬਖ਼ਸ਼ ਸਿੰਘ ਸਿੱਧੂ ਨੇ ਅਮਰੀਕਾ…

ਫਰਿਜਨੋ /ਕੈਲੀਫੋਰਨੀਆਂ- (ਗੁਰਿੰਦਰਜੀਤ ਨੀਟਾ ਮਾਛੀਕੇ)-ਫਰਿਜਨੋ ਨਿਵਾਸੀ ਐਥਲੀਟ…

ਕ੍ਰਦ੍ਰਜ਼ ਦੇ ਵਿਸਾਖੀ ਮੇਲੇ ‘ਤੇ…

ਫਰਿਜ਼ਨੋ, ਕੈਲੇਫੋਰਨੀਆਂ, 30 ਅਪ੍ਰੈਲ- (ਕੁਲਵੰਤ ਧਾਲੀਆਂ /…

Our Facebook

Social Counter

  • 40124 posts
  • 0 comments
  • 0 fans