Menu

ਪੰਜਾਬ ਹੈਂਡੀਕਰਾਫਟ ਫੈਸਟੀਵਲ ਦਾ ਉਦੇਸ਼ ਹੋ ਰਿਹਾ ਸਫਲ ਸਾਬਿਤ

ਫ਼ਾਜ਼ਿਲਕਾ, 8 ਨਵੰਬਰ –  ਪੰਜਾਬ ਦੇ ਜ਼ਿਲ੍ਹਾ ਫ਼ਾਜ਼ਿਲਕਾ ਦੇ ਪ੍ਰਤਾਪ ਬਾਗ ਵਿਖੇ ਲਗਾਏ ਜਾ ਰਹੇ ਪੰਜਾਬ ਹੈਂਡੀਕਰਾਫਟ ਫੈਸਟੀਵਲ ਦੇ ਦੂਜੇ ਦਿਨ ਦੀ ਸ਼ਾਮ ਲੋਕਾਂ ਦੇ ਚਿਹਰਿਆਂ ‘ਤੇ ਮੁਸਕਾਨਾਂ ਲਿਆਉਂਦੀ ਅਤੇ ਰੋਣਕਾਂ ਨਾਲ ਭਰਪੂਰ ਰਹੀ। ਇਸ ਮੌਕੇ ਪ੍ਰੋਗਰਾਮ ਦੌਰਾਨ ਮੁੱਖ ਮਹਿਮਾਨ ਵਜੋਂ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਪਹੁੰਚੇ ਸਨ। ਇਸ ਮੌਕੇ ਜ਼ਿਲ੍ਹਾ ਤੇ ਸੈਸ਼ਨ ਜੱਜ ਮੈਡਮ ਜਤਿੰਦਰ ਕੌਰ, ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ, ਜ਼ਿਲ੍ਹਾ ਪੁਲਿਸ ਮੁੱਖੀ ਮਨਜੀਤ ਸਿੰਘ ਢੇਸੀ ਅਤੇ ਵਧੀਕ ਡਿਪਟੀ ਕਮਿਸ਼ਨਰ ਰਵਿੰਦਰ ਸਿੰਘ ਅਰੋੜਾ ਵਿਸ਼ੇਸ਼ ਤੌਰ ‘ਤੇ ਮੌਜੂਦ ਸਨ।
ਇਸ ਮੌਕੇ ਪ੍ਰੋਗਰਾਮ ਦੀ ਸ਼ੁਰੂਆਤ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਨੇ ਜਯੋਤੀ ਪ੍ਰਜਲਿਤ ਕਰਕੇ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਆਯੋਜਿਤ ਕੀਤੇ ਗਏ ਪੰਜਾਬ ਹੈਂਡੀਕਰਾਫਟ ਫੈਸਟੀਵਲ ਦਾ ਉਦੇਸ਼ ਸਫਲ ਸਾਬਿਤ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਉਲੀਕੇ ਗਏ ਇਸ ਫੈਸਟੀਵਲ ਨਾਲ ਸਰਹੱਦੀ ਜ਼ਿਲ੍ਹਾ ਫ਼ਾਜ਼ਿਲਕਾ ਵਿਚ ਪ੍ਰਯਟਨ ਦੀਆਂ ਸੰਭਾਵਨਾਵਾਂ ਬਣੀਆਂ ਹਨ।
ਪੰਜਾਬ ਦੇ ਪ੍ਰਸਿੱਧ ਪੰਜਾਬੀ ਗੀਤਕਾਰ ਦੇਬੀ ਮਖਸੂਸਪੂਰੀ ਵੱਲੋ ਆਪਣੇ ਗੀਤਾਂ ਅਤੇ ਬੋਲੀਆਂ ਨਾਲ ਪ੍ਰੋਗਰਾਮ ਦੀ ਸ਼ਾਮ ਨੂੰ ਚਾਰ—ਚੰਨ ਲਗਾ ਦਿੱਤੇ ਤੇ ਸਭਨਾਂ ਨੂੰ ਆਪਣੇ ਗੀਤਾਂ ਨਾਲ ਬੰਨੀ ਰਖਿਆ। ਇਸ ਤੋਂ ਇਲਾਵਾ ਇਕ ਛੋਟੇ ਬੱਚੇ ਵੱਲੋਂ ਭੰਗੜਾ ਪੇਸ਼ ਕੀਤਾ ਗਿਆ ਜਿਸ ਨੇ ਹਾਜਰੀਨ ਦੇ ਮਨਾਂ ਨੂੰ ਮੋਹ ਲਿਆ।
ਪ੍ਰੋਗਰਾਮ ਦੌਰਾਨ ਸਟੇਜ਼ ਦਾ ਸੰਚਾਲਨ ਪ੍ਰਿੰਸੀਪਲ ਪੰਕਜ ਧਮੀਜਾ, ਰਵੀ ਖੁਰਾਣਾ, ਰੀਪੂ ਝਾਂਬ ਵੱਲੋਂ ਕੀਤਾ ਗਿਆ। ਪੰਜਾਬੀਅਤ ਨੂੰ ਸੁਸ਼ੋਭਿਤ ਕਰਦਿਆਂ ਮੁੱਖ ਮਹਿਮਾਨਾਂ ਨੂੰ ਸਨਮਾਨ ਚਿੰਨ ਭੇਂਟ ਕੀਤੇ ਗਏ। ਇਸ ਮੌਕੇ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅਮਨਦੀਪ ਸਿੰਘ, ਖੁਸ਼ਬੂ, ਜੁਡੀਸ਼ਰੀ ਤੋਂ ਜੱਜ ਸਾਹਿਬਾਨ, ਗ੍ਰੈਜੂਏਟ ਵੈਲਫੇਅਰ ਐਸੋਸੀਏਸ਼ਨ ਤੋਂ  ਨਵਦੀਪ ਅਸੀਜਾ, ਰੀਤੀਸ਼ ਕੁਕੜ, ਜ਼ਸਵਿੰਦਰ ਚਾਵਲਾ, ਪਾਰਸ ਕਟਾਰੀਆ, ਅੰਕੁਸ਼ ਗਰੋਵਰ, ਪਰਮਿੰਦਰ ਸਿੰਘ ਜੱਸਲ, ਰਾਜੀਵ ਚੋਪੜਾ ਅਤੇ ਹੋਰ ਅਧਿਕਾਰੀ ਮੌਜੂਦ ਸਨ।

ਸਾਂਸਦ ਬ੍ਰਿਜ ਭੂਸ਼ਣ ਦੇ ਪੁੱਤਰ ਕਰਨ ਭੂਸ਼ਣ…

ਲਖਨਊ, 6 ਮਈ 2024 : ਪ੍ਰਸ਼ਾਸਨ ਨੇ ਸਾਂਸਦ ਬ੍ਰਿਜ ਭੂਸ਼ਣ ਸ਼ਰਨ ਸਿੰਘ ਦੇ ਪੁੱਤਰ ਅਤੇ ਯੂਪੀ ਦੀ ਕੈਸਰਗੰਜ ਸੰਸਦੀ…

ਹਵਾਈ ਫੌਜ ਦੇ ਕਾਫਲੇ ‘ਤੇ…

6 ਮਈ 2024: 4 ਮਈ ਨੂੰ ਜੰਮੂ-ਕਸ਼ਮੀਰ ਦੇ…

ਬੱਚੇ ਨੇ ਗੇਂਦ ਸਮਝ ਕੇ…

6 ਮਈ 2024- : ਪੱਛਮੀ ਬੰਗਾਲ ਦੇ…

ਮੰਦਭਾਗੀ ਖਬਰ-ਆਸਟ੍ਰੇਲੀਆ ‘ਚ ਇੱਕ ਭਾਰਤੀ…

6 ਮਈ 2024-ਆਸਟ੍ਰੇਲੀਆ ਤੋਂ ਇਕ ਮੰਦਭਾਗੀ ਖਬਰ…

Listen Live

Subscription Radio Punjab Today

ਮੰਦਭਾਗੀ ਖਬਰ-ਆਸਟ੍ਰੇਲੀਆ ‘ਚ ਇੱਕ ਭਾਰਤੀ ਨੌਜਵਾਨ ਦਾ…

6 ਮਈ 2024-ਆਸਟ੍ਰੇਲੀਆ ਤੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਇਥੇ ਮੈਲਬੌਰਨ ‘ਚ ਇੱਕ ਭਾਰਤੀ ਨੌਜਵਾਨ ਦੀ ਚਾਕੂ ਮਾਰ…

ਗੋਲਡੀ ਬਰਾੜ ਦੀ ਮੌਤ ਦੀ…

2 ਮਈ 2024-: ਬੀਤੇ ਦਿਨੀਂ ਖਬਰ ਆਈ…

ਕੀ ਗੋਲਡੀ ਬਰਾੜ ਅਮਰੀਕਾ ਦੇ…

1 ਮਈ 2024-ਅਮਰੀਕਾ ਵਿਚ ਗੈਂਗਸਟਰ ਗੋਲਡੀ ਬਰਾੜ …

ਗੁਰਬਖ਼ਸ਼ ਸਿੰਘ ਸਿੱਧੂ ਨੇ ਅਮਰੀਕਾ…

ਫਰਿਜਨੋ /ਕੈਲੀਫੋਰਨੀਆਂ- (ਗੁਰਿੰਦਰਜੀਤ ਨੀਟਾ ਮਾਛੀਕੇ)-ਫਰਿਜਨੋ ਨਿਵਾਸੀ ਐਥਲੀਟ…

Our Facebook

Social Counter

  • 40150 posts
  • 0 comments
  • 0 fans