Menu

ਪਰਾਲੀ ਸਾੜਨ ਦੇ ਮਾਮਲੇ ਤਹਿਤ ਪੰਜਾਬ ਪੁਲਿਸ ਵੱਲੋਂ 932 ਐਫ.ਆਈ.ਆਰ ਦਰਜ, 1.67 ਕਰੋੜ ਰੁਪਏ ਦਾ ਲਗਾਇਆ ਜੁਰਮਾਨਾ

ਚੰਡੀਗੜ੍ਹ, 20 ਨਵੰਬਰ : ਸੂਬੇ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਲਈ ਪੰਜਾਬ ਪੁਲਿਸ ਵੱਲੋਂ ਕੀਤੇ ਜਾ ਰਹੇ ਠੋਸ ਯਤਨਾਂ ਦੇ ਸਾਰਥਕ ਨਤੀਜੇ ਸਾਹਮਣੇ ਆਏ ਹਨ, ਕਿਉਂਕਿ ਪਿਛਲੇ ਦੋ ਦਿਨਾਂ ਵਿੱਚ ਖੇਤਾਂ ਵਿੱਚ ਪਰਾਲੀ ਸਾੜਨ ਦੇ ਮਾਮਲਿਆਂ ਵਿੱਚ ਭਾਰੀ ਗਿਰਾਵਟ ਆਈ ਹੈ। ਇਹ ਜਾਣਕਾਰੀ ਅੱਜ ਇੱਥੇ ਸਪੈਸ਼ਲ ਡਾਇਰੈਕਟਰ ਜਨਰਲ ਆਫ਼ ਪੁਲਿਸ (ਸਪੈਸ਼ਲ ਡੀਜੀਪੀ) ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਦਿੱਤੀ। ਦੱਸਣਯੋਗ ਹੈ ਕਿ ਸੂਬੇ ਵਿੱਚ ਐਤਵਾਰ ਅਤੇ ਸ਼ਨੀਵਾਰ ਨੂੰ ਪਰਾਲੀ ਸਾੜਨ ਦੇ ਕ੍ਰਮਵਾਰ 740 ਅਤੇ 637 ਮਾਮਲੇ ਦਰਜ ਕੀਤੇ ਗਏ ਹਨ।
ਜ਼ਿਕਰਯੋਗ ਹੈ ਕਿ ਪਰਾਲੀ ਸਾੜਨ ਦੇ ਮਾਮਲਿਆਂ ‘ਤੇ ਪੂਰਨ ਰੋਕ ਨੂੰ ਯਕੀਨੀ ਬਣਾਉਣ ਸੰਬੰਧੀ ਮਾਣਯੋਗ ਸੁਪਰੀਮ ਕੋਰਟ ਦੇ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਡੀਜੀਪੀ ਗੌਰਵ ਯਾਦਵ ਵੱਲੋਂ ਪਰਾਲੀ ਸਾੜਨ ਦੇ ਮਾਮਲਿਆਂ ਵਿਰੁੱਧ ਕਾਰਵਾਈ ਦੀ ਨਿਗਰਾਨੀ ਲਈ ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਨੂੰ ਪੁਲਿਸ ਨੋਡਲ ਅਫ਼ਸਰ ਨਿਯੁਕਤ ਕੀਤਾ ਗਿਆ ਹੈ।
ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਨੇ ਕਿਹਾ ਕਿ ਪਰਾਲੀ ਸਾੜਨ ਵਾਲੇ ਵਿਅਕਤੀਆਂ ਖ਼ਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ 8 ਨਵੰਬਰ ਤੋਂ ਲੈ ਕੇ ਹੁਣ ਤੱਕ ਪੁਲਿਸ ਟੀਮਾਂ ਵੱਲੋਂ 932 ਐਫਆਈਆਰਜ਼ ਦਰਜ ਕੀਤੀਆਂ ਗਈਆਂ ਹਨ, ਜਦਕਿ 7405 ਮਾਮਲਿਆਂ ਵਿੱਚ 1.67 ਕਰੋੜ ਰੁਪਏ ਦੇ ਜੁਰਮਾਨੇ ਕੀਤੇ ਗਏ ਹਨ। ਉਨ੍ਹਾਂ ਅੱਗੇ ਕਿਹਾ ਕਿ ਇਸ ਸਮੇਂ ਦੌਰਾਨ 340 ਕਿਸਾਨਾਂ ਦੇ ਮਾਲ ਰਿਕਾਰਡ ਵਿੱਚ ਰੈਡ ਐਂਟਰੀਜ਼ ਵੀ ਕੀਤੀਆਂ ਗਈਆਂ ਹਨ।
ਸਪੈਸ਼ਲ ਡੀਜੀਪੀ ਨੇ ਕਿਸਾਨਾਂ ਨੂੰ ਸਹਿਯੋਗ ਦੇਣ ਅਤੇ ਫ਼ਸਲੀ ਰਹਿੰਦ-ਖੂੰਹਦ ਨਾ ਸਾੜਨ ਦੀ ਅਪੀਲ ਕਰਦਿਆਂ ਕਿਹਾ ਕਿ ਇਸ ਨੂੰ ਸਾੜਨ ਨਾਲ ਨਾ ਸਿਰਫ਼ ਵਾਤਾਵਰਨ ਪ੍ਰਦੂਸ਼ਿਤ ਹੁੰਦਾ ਹੈ ਬਲਿਕ ਬੱਚਿਆਂ ਦੀ ਸਿਹਤ ‘ਤੇ ਵੀ ਮਾੜਾ ਅਸਰ ਪੈਂਦਾ ਹੈ। ਇਸ ਦੌਰਾਨ, ਪੁਲਿਸ ਸਟੇਸ਼ਨ ਦੇ ਖੇਤਰ ਅਤੇ ਆਕਾਰ ਦੇ ਅਧਾਰ ‘ਤੇ, ਕਾਫ਼ੀ ਗਿਣਤੀ ਵਿੱਚ ਵਾਧੂ ਗਸ਼ਤ ਪਾਰਟੀਆਂ ਪਹਿਲਾਂ ਹੀ ਸਰਗਰਮ ਕੀਤੀਆਂ ਗਈਆਂ ਹਨ, ਜਦਕਿ ਉੱਡਣ ਦਸਤੇ ਵੀ ਪਰਾਲੀ ਸਾੜਨ ਦੇ ਮਾਮਲਿਆਂ ‘ਤੇ ਚੌਕਸੀ ਰੱਖ ਰਹੇ ਹਨ।

ਸ਼ਰਧਾਲੂਆਂ ਨਾਲ ਭਰੀ ਬੱਸ ਨੂੰ ਲੱਗੀ ਅੱਗ,…

 ਹਰਿਆਣਾ, 18 ਮਈ: ਹਰਿਆਣਾ ‘ਚ ਕੁੰਡਲੀ-ਮਾਨੇਸਰ-ਪਲਵਲ ਐਕਸਪ੍ਰੈਸਵੇਅ ‘ਤੇ ਸ਼ੁੱਕਰਵਾਰ ਤੜਕੇ 1.30 ਵਜੇ ਸ਼ਰਧਾਲੂਆਂ ਨਾਲ ਭਰੀ ਬੱਸ ਨੂੰ ਅੱਗ ਲੱਗ…

NIA ਵੱਲੋਂ ਪਾਕਿਸਤਾਨੀ ਖੁਫੀਆ ਯੂਨਿਟ…

17 ਮਈ 2024- : ਪਾਕਿਸਤਾਨ ਦੀ ਖੁਫੀਆ…

ਭਾਬੀ ਨੇ ਪ੍ਰੇਮੀ ਨਾਲ ਮਿਲ…

17 ਮਈ 2024: ਰਾਜਸਥਾਨ ਦੇ ਕੋਟਾ ਸ਼ਹਿਰ…

ਦਿੱਲੀ ਪੁਲਿਸ ਮੁਕਾਬਲੇ ‘ਚ ਮਾਰਿਆ…

ਨਵੀਂ ਦਿੱਲੀ17 ਮਈ : ਵਿਦੇਸ਼ ਸਥਿਤ ਗੈਂਗਸਟਰ…

Listen Live

Subscription Radio Punjab Today

ਕੇਂਦਰੀ ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਇਕ…

17 ਮਈ 2024: ਕੇਂਦਰੀ ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਇਕ ਵਾਰ ਫਿਰ ਕੈਨੇਡਾ ‘ਤੇ ਨਿਸ਼ਾਨਾ ਸਾਧਿਆ ਹੈ। ਮਹਾਰਾਸ਼ਟਰ ਦੇ…

ਚਾਰ ਲੋਕਾਂ ਦੀ ਮੌਤ ਦੇ…

ਫਰਿਜਨੋ (ਕੈਲੀਫੋਰਨੀਆਂ) ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ…

ਸ਼ਹੀਦ ਭਾਈ ਪੰਜਵੜ੍ਹ ਦੇ ਸ਼ਹੀਦੀ…

ਫਰੈਂਕਫੋਰਟ (ਜਰਮਨੀ), 14 ਮਈ –  ਸ਼ਹੀਦ ਭਾਈ…

ਜ਼ਫ਼ਰਨਾਮਾ ਨਾਟਕ ਦੀ ਫਰਿਜਨੋ ਵਿਖੇ…

ਫਰਿਜਨੋ /ਕੈਲੀਫੋਰਨੀਆਂ 14 ਮਈ (ਗੁਰਿੰਦਰਜੀਤ ਨੀਟਾ ਮਾਛੀਕੇ…

Our Facebook

Social Counter

  • 40447 posts
  • 0 comments
  • 0 fans