Menu

ਪਰਾਲੀ ਨਾ ਸਾੜਨ ਵਾਲੇ ਕਿਸਾਨਾਂ ਨੂੰ ਪੰਜਾਬ ਵਿਧਾਨ ਸਭਾ ‘ਚ ਕੀਤਾ ਜਾਵੇਗਾ ਸਨਮਾਨ: ਕੁਲਤਾਰ ਸਿੰਘ ਸੰਧਵਾਂ

ਚੰਡੀਗੜ੍ਹ, 20 ਨਵੰਬਰ : ਪੰਜਾਬ ਦੇ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਅਤੇ ਫ਼ਸਲੀ ਰਹਿੰਦ-ਖੂੰਹਦ ਨੂੰ ਖੇਤਾਂ ਵਿੱਚ ਨਾ ਸਾੜਨ ਲਈ ਪ੍ਰੇਰਿਤ ਕਰਨ ਦੇ ਉਦੇਸ਼ ਨਾਲ, ਅਜਿਹੇ ਕਿਸਾਨਾਂ ਨੂੰ ਪੰਜਾਬ ਵਿਧਾਨ ਸਭਾ ‘ਚ ਸਨਮਾਨਿਤ ਕੀਤਾ ਜਾਵੇਗਾ, ਜਿਨ੍ਹਾਂ ਨੇ ਵੱਡੇ ਜਨਤਕ ਹਿੱਤਾਂ ਅਤੇ ਵਾਤਾਵਰਣ ਦੀ ਵਾਜਿਬ ਸੰਭਾਲ ਦੇ ਮੱਦੇਨਜ਼ਰ ਇਸ ਮਾੜੇ ਅਮਲ ਤੋਂ ਪਾਸਾ ਵੱਟਿਆ ਹੈ। ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਦੱਸਿਆ ਕਿ ਸੂਬਾ ਸਰਕਾਰ ਅਜਿਹੇ ਸੂਝਵਾਨ ਕਿਸਾਨਾਂ ਦੀ, ਪਰਾਲੀ ਨੂੰ ਅੱਗ ਲਾਉਣ ਨਾਲ ਪੈਦਾ ਹੋਣ ਵਾਲੇ ਹਵਾ ਅਤੇ ਹੋਰ ਪ੍ਰਦੂਸ਼ਣ ਨੂੰ ਰੋਕਣ ਲਈ ਪਾਏ ਇਸ ਵਡਮੁੱਲੇ ਯੋਗਦਾਨ ਲਈ ਭਰਪੂਰ ਸ਼ਲਾਘਾ ਕਰਦੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਅਗਵਾਈ ਵਾਲੀ ਸਰਕਾਰ ਨੇ ਸਾਰੇ ਜ਼ਿਲ੍ਹਿਆਂ ਵਿੱਚ ਇਨ੍ਹਾਂ ਕਿਸਾਨਾਂ ਦਾ ਸਨਮਾਨ ਕਰਨ ਦਾ ਫੈਸਲਾ ਕੀਤਾ ਹੈ। ਉਨ੍ਹਾਂ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨੂੰ ਅਜਿਹੇ ਕਿਸਾਨਾਂ ਦੀ ਸੂਚੀ ਤਿਆਰ ਕਰਨ ਲਈ ਕਿਹਾ ਤਾਂ ਜੋ ਉਨ੍ਹਾਂ ਦਾ ਵਿਸ਼ੇਸ਼ ਮਾਣ-ਸਨਮਾਨ ਕੀਤਾ ਜਾ ਸਕੇ।
ਸੰਧਵਾਂ ਨੇ ਕਿਸਾਨਾਂ ਨੂੰ ਸੱਦਾ ਦਿੱਤਾ ਕਿ ਉਹ ਆਪਣੇ ਪਿੰਡਾਂ ਦੇ ਕੋਨੇ-ਕੋਨੇ ਤੱਕ ਖੇਤਾਂ ’ਚ ਅੱਗ ਨਾ ਲਗਾਉਣ ਦੇ ਸੁਨੇਹੇ ਦੇਣ ਤਾਂ ਜੋ ਹੋਰਨਾਂ ਨੂੰ ਵੀ ਉਨ੍ਹਾਂ ਦੀ ਇਸ ਵਾਤਾਵਰਣ-ਪੱਖੀ ਅਮਲ ਤੋਂ ਸੇਧ ਮਿਲ ਸਕੇ, ਜੋ ਨਾ ਸਿਰਫ਼ ਵਾਤਾਵਰਣ ਸਗੋਂ ਜ਼ਮੀਨ ਦੀ ਉਪਜਾਊ ਸ਼ਕਤੀ ਦੇ ਨਾਲ-ਨਾਲ ਮਨੁੱਖੀ ਸਿਹਤ ਲਈ ਵੀ ਬਹੁਤ ਲਾਹੇਵੰਦ ਹੋਵੇਗਾ। ਸਪੀਕਰ ਨੇ ਸੂਬੇ ਦੇ ਕਿਸਾਨਾਂ ਨੂੰ ਖੇਤਰਾਂ ਵਿੱਚ ਵੱਧ ਤੋਂ ਵੱਧ ਬੂਟੇ ਲਗਾਉਣ ਦੀ ਅਪੀਲ ਵੀ ਕੀਤੀ ਤਾਂ ਜੋ ਸਾਫ਼-ਸੁਥਰਾ, ਹਰਿਆ ਭਰਿਆ ਅਤੇ ਪ੍ਰਦੂਸ਼ਣ ਰਹਿਤ ਵਾਤਾਵਰਣ ਯਕੀਨੀ ਬਣਾਇਆ ਜਾ ਸਕੇ। ਉਨ੍ਹਾਂ ਨੇ ਕਿਸਾਨਾਂ ਨੂੰ ਆਧੁਨਿਕ ਤਕਨੀਕ ਵਾਲੀਆਂ ਮਸ਼ੀਨਾਂ ਦੀ ਮਦਦ ਨਾਲ ਕਣਕ ਦੀ ਫ਼ਸਲ ਦੀ ਬਿਜਾਈ ਕਰਨ ਲਈ ਵੀ ਪ੍ਰੇਰਿਆ। ਉਨ੍ਹਾਂ ਕਿਹਾ ਕਿ ਖੇਤੀਬਾੜੀ ਅਧਿਕਾਰੀ ਪੰਜਾਬ ਭਰ ’ਚ ਇਨ੍ਹਾਂ ਮਸ਼ੀਨਾਂ ਬਾਰੇ ਕਿਸਾਨਾਂ ਨੂੰ ਜਾਣੂ ਕਰਵਾ ਰਹੇ ਹਨ ਅਤੇ ਉਨ੍ਹਾਂ ਦੀ ਮਦਦ ਕਰ ਰਹੇ ਹਨ।

ਟਲਿਆ ਵੱਡਾ ਹਾਦਸਾ,ਵਾਲ ਵਾਲ ਬਚੇ ਅੱਗਜਨੀ ‘ਚ…

ਚੰਡੀਗੜ੍ਹ, 4 ਮਈ  : ਸਿਰਮੌਰ ‘ਚ ਚੰਡੀਗੜ੍ਹ ਤੋਂ ਸ਼ੁੱਕਰਵਾਰ ਸ਼ਾਮ ਇੱਥੇ ਇੱਕ ਸਕੂਲ ’ਚ ਕੈਂਪ ਵਿੱਚ ਹਿੱਸਾ ਲੈਣ ਆਏ…

12ਵੀਂ ‘ਚ ਪਾਸ ਹੋਣ ਦੀ…

ਯਮੁਨਾਨਗਰ, 4 ਮਈ 2024- 12ਵੀਂ ਵਿਚ ਪਾਸ…

ਯੂਟਿਊਬਰ ਐਲਵਿਸ਼ ਯਾਦਵ ਦੀਆਂ ਫਿਰ…

ਨਵੀਂ ਦਿੱਲੀ, 4 ਮਈ: ਬਿੱਗ ਬੌਸ ਓਟੀਟੀ 2…

ਲੋਕ ਸਭਾ ਚੋਣਾਂ ਦੇ ਪ੍ਰਚਾਰ…

ਚੰਡੀਗੜ੍ਹ,4 ਮਈ 2024- : ਪੰਜਾਬ ਦੀਆਂ 13…

Listen Live

Subscription Radio Punjab Today

ਗੋਲਡੀ ਬਰਾੜ ਦੀ ਮੌਤ ਦੀ ਖਬਰ ਦਾ…

2 ਮਈ 2024-: ਬੀਤੇ ਦਿਨੀਂ ਖਬਰ ਆਈ ਸੀ ਕਿ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦਾ ਮਾਸਟਰ ਮਾਈਂਡ ਅਤੇ…

ਕੀ ਗੋਲਡੀ ਬਰਾੜ ਅਮਰੀਕਾ ਦੇ…

1 ਮਈ 2024-ਅਮਰੀਕਾ ਵਿਚ ਗੈਂਗਸਟਰ ਗੋਲਡੀ ਬਰਾੜ …

ਗੁਰਬਖ਼ਸ਼ ਸਿੰਘ ਸਿੱਧੂ ਨੇ ਅਮਰੀਕਾ…

ਫਰਿਜਨੋ /ਕੈਲੀਫੋਰਨੀਆਂ- (ਗੁਰਿੰਦਰਜੀਤ ਨੀਟਾ ਮਾਛੀਕੇ)-ਫਰਿਜਨੋ ਨਿਵਾਸੀ ਐਥਲੀਟ…

ਕ੍ਰਦ੍ਰਜ਼ ਦੇ ਵਿਸਾਖੀ ਮੇਲੇ ‘ਤੇ…

ਫਰਿਜ਼ਨੋ, ਕੈਲੇਫੋਰਨੀਆਂ, 30 ਅਪ੍ਰੈਲ- (ਕੁਲਵੰਤ ਧਾਲੀਆਂ /…

Our Facebook

Social Counter

  • 40124 posts
  • 0 comments
  • 0 fans