20, ਨਵੰਬਰ – ਸਿਵਲ ਸਰਜਨ ਡਾ: ਕਵਿਤਾ ਸਿੰਘ ਦੀ ਅਗਵਾਈ ਹੇਠ 0 ਤੋਂ 5 ਸਾਲ ਤੋਂ ਛੋਟੇ ਬੱਚੇ ਅਤੇ ਗਰਭਵਤੀ ਔਰਤਾਂ ਦੇ ਵਿੱਚ ਟੀਕਾਕਰਨ ‘ਚ ਰਹਿ ਗਏ ਪਾੜੇ ਨੂੰ ਪੂਰਨ ਲਈ 20 ਨਵੰਬਰ ਤੋਂ 25 ਨਵੰਬਰ ਤੱਕ ਵਿਸੇਸ ਟੀਕਾਕਰਨ ਮੁਹਿੰਮ ਸ਼ੁਰੂ ਕੀਤੀ ਗਈ ਹੈ। ਇਹ ਮੁਹਿੰਮ ਦਾ ਤੀਸਰਾ ਰਾਊਂਡ ਹੈ ।
ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਡਾਕਟਰ ਕਵਿਤਾ ਸਿੰਘ ਨੇ ਦੱਸਿਆ ਕਿ ਇਸ ਦਾ ਮੁੱਖ ਮੰਤਵ 0 ਤੋਂ 5 ਸਾਲ ਉਮਰ ਦੇ ਛੋਟੇ ਬੱਚਿਆਂ ਅਤੇ ਗਰਭਵਤੀ ਔਰਤਾਂ ਦਾ ਮੁਕੰਮਲ ਟੀਕਾਕਰਨ ਕਰਨਾ ਹੈ ਤਾਂ ਜੋ ਬੱਚਿਆਂ ਅਤੇ ਗਰਭਵਤੀ ਔਰਤਾਂ ਦੀ ਮੌਤ ਦਰ ਅਤੇ ਬਹਤ ਸਾਰੀਆਂ ਮਾਰੂ ਬਿਮਾਰੀਆਂ ਤੋਂ ਬਚਾਇਆ ਜਾ ਸਕੇ। ਕਾਰਜਕਾਰੀ ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ: ਐਡੀਸਨ ਐਰਿਕ ਨੇ ਦੱਸਿਆ ਕਿ ਮਿਸ਼ਨ ਇੰਦਰਧਨੁਸ ਤਹਿਤ ਜ਼ਿਲ੍ਹਾ ਫ਼ਾਜ਼ਿਲਕਾ ‘ਚ ਤਿੰਨ ਗੇੜਾਂ ‘ਚ ਟੀਕਾਕਰਨ ਕੀਤਾ ਗਿਆ ਹੈ । ਟੀਕਾਕਰਨ ਦਾ ਦੂਜਾ ਗੇੜ 9 ਤੋਂ 14 ਅਕਤੂਬਰ ਅਤੇ ਤੀਜਾ ਗੇੜ 20 ਤੋਂ 25 ਨਵੰਬਰ ਤੱਕ ਹੈ। ਜਿਹੜੇ ਬੱਚੇ ਅਤੇ ਗਰਭਵਤੀ ਔਰਤਾਂ ਸਲੱਮ ਏਰੀਆ, ਭੱਠੇ,ਸੈਲਰ,ਜੇਲ੍ਹਾਂ,ਝੁੱਗੀ-ਝੋਪੜੀ,ਖੇਤਾਂ ‘ਚ ਪ੍ਰਵਾਸੀ ਅਤੇ ਪੋਲਟਰੀ ਫਾਰਮ ਆਦਿ ਰਹਿ ਰਹੇ ਹਨ ਜੋ ਕਿਸੇ ਕਾਰਨ ਟੀਕਾਕਰਨ ਤੋਂ ਵਾਂਝੇਰਹਿ ਗਏ ਜਾਂ ਅਧੂਰਾ ਟੀਕਾਕਰਨ ਹੋਇਆ ਹੈ । ਉਨ੍ਹਾਂ ਦੱਸਿਆ ਕਿ ਮੁਕੰਮਲ ਟੀਕਾਕਰਨ ਨਾਲ ਬੱਚਿਆਂ ਨੂੰ ਬਹਤ ਸਾਰੀਆਂ ਮਾਰੂ ਬਿਮਾਰੀਆਂ ਜਿਵੇਂ ਪੇਟਾਇਟਸ (ਪੀਲੀਆ),ਪੋਲੀਓ, ਤਪਦਿਕ , ਅੰਧਰਾਤਾ , ਗਲਘੋਟੂ , ਕਾਲੀ ਖੰਘ , ਟੈਟਨਸ , ਨਮੂਨੀਆ , ਦਿਮਾਗੀ ਬੁਖਾਰ , ਦਸਤ ,ਖਸਰਾ ਤੇ ਰੁਬੇਲਾ ਆਦਿ ਤੋਂ ਬਚਾਇਆ ਜਾ ਸਕਦਾ ਹੈ।