Menu

ਐੱਸਐੱਸਡੀ ਗਰਲਜ਼ ਕਾਲਜ ਵਿਖੇ ਨਸ਼ਿਆਂ ਖ਼ਿਲਾਫ਼ ਚਲਾਈ ਮੁਹਿੰਮ

ਬਠਿੰਡਾ, 20 ਨਵੰਬਰ (ਵੀਰਪਾਲ ਕੌਰ) : ਪੰਜਾਬ ਸਰਕਾਰ ਵੱਲੋਂ ਮਿਲੀਆਂ ਹਦਾਇਤਾਂ ਅਨੁਸਾਰ ਐੱਸਐੱਸਡੀ ਗਰਲਜ਼ ਕਾਲਜ ਦੇ ਪਿੰ੍ਸੀਪਲ ਡਾ. ਨੀਰੂ ਗਰਗ ਦੀ ਰਹਿਨੁਮਾਈ ਹੇਠ ਨਸ਼ਿਆ ਖਿਲਾਫ ਪੋ੍ਗਰਾਮ ਕਰਵਾਇਆ ਗਿਆ। ਬਾਡੀ ਗਰੁੱਪ ਦੇ ਕੋਆਰਡੀਨੇਟਰ ਮੈਡਮ ਨੇਹਾ ਭੰਡਾਰੀ ਅਤੇ ਪੋ੍ਗਰਾਮ ਅਫਸਰਾਂ ਐਨਐੱਸਐਸ. ਡਾ. ਸਿਮਰਜੀਤ ਕੌਰ,  ਗੁਰਮਿੰਦਰ ਜੀਤ ਕੌਰ ਅਤੇ ਡਾ. ਪੂਜਾ ਗੋਸਵਾਮੀ (ਐਨਸੀਸੀ ਇੰਚਾਰਜ) ਦੀ ਅਗਵਾਈ ਹੇਠ ਕਾਲਜ ਦੇ ਐੱਨਐੱਸਐੱਸ. ਯੂਨਿਟਾਂ, ਰੈਡ ਰਿੱਬਨ ਕਲੱਬਾਂ ਅਤੇ ਐਨਸੀਸੀ. ਯੂਨਿਟਾਂ ਵੱਲੋਂ ਬਾਡੀ ਡੇ ਪੋ੍ਗਰਾਮ ਮਨਾਉਂਦੇ ਹੋਏ 14 ਨਵੰਬਰ ਤੋਂ 17 ਨਵੰਬਰ, 2023 ਤੱਕ ਵਲੰਟੀਅਰਾਂ ਵਿਚ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਗਈਆਂ। ਕੁਲਜੀਤ ਕੌਰ ਬੀਏ ਭਾਗ ਦੂਜਾ ਦੁਆਰਾ ਸਹੁੰ ਚੁੱਕਵਾਈ ਗਈ। ਨਿਹਾਰੀਕਾ ਨੇ ਨਸ਼ਿਆਂ ਤੇ ਕਵਿਤਾ ਪੇਸ਼ ਕੀਤੀ ਅਤੇ ਨੰਦਿਨੀ ਨੇ ਨਸ਼ਿਆਂ ਦੇ ਖਿਲਾਫ਼ ਆਪਣੇ ਵਿਚਾਰ ਪੇਸ਼ ਕੀਤੇ ਅਤੇ ਵਲੰਟੀਅਰਾਂ ਵੱਲੋਂ ਨਸ਼ਿਆਂ ਦੇ ਖਿਲਾਫ਼ ਰੰਗੋਲੀ ਬਣਾਈ ਗਈ ਅਤੇ ਨਾਅਰੇ (ਅਮਲੀ ਕਿਸੇ ਨੂੰ ਕਹਿਣ ਨਹੀਂ ਦੇਣਾ, ਨਸ਼ਾ ਪੰਜਾਬ ‘ਚ ਰਹਿਣ ਨੀ ਦੇਣਾ ਅਤੇ ਪੰਜਾਬੀਓ ਜਾਗੋ, ਨਸ਼ੇ ਤਿਆਗੋ ਆਦਿ) ਵੀ ਲਾਏ । ਇਸ ਮੁਹਿੰਮ ਵਿਚ 70 ਵਲੰਟੀਅਰਾਂ ਨੇ ਹਿੱਸਾ ਲਿਆ। ਮੈਡਮ ਨੇਹਾ ਭੰਡਾਰੀ ਵੱਲੋਂ ਸਾਰੇ ਵਲੰਟੀਅਰਾਂ ਨੂੰ ਆਪਣੀ ਸੰਸਥਾ, ਆਪਣੇ ਪਰਿਵਾਰਕ ਮੈਂਬਰਾਂ ਅਤੇ ਆਪਣੇ ਰਿਸ਼ਤੇਦਾਰਾਂ ਨੂੰ ਨਸ਼ਿਆਂ ਤੋਂ ਬਚਣ ਲਈ ਪੇ੍ਰਿਤ ਕੀਤਾ। ਕਾਲਜ ਪ੍ਰਿੰਸੀਪਲ ਡਾ. ਨੀਰੂ ਗਰਗ ਨੇ ਵਲੰਟੀਅਰਾਂ ਨੂੰ ਨਸ਼ਿਆਂ ਦੇ ਭੈੜੇ ਪ੍ਰਭਾਵ ਬਾਰੇ ਦੱਸਿਆ ਕਿ ਕਿਸ ਤਰ੍ਹਾਂ ਨਸ਼ੇ ਸਾਡੀ ਸਿਹਤ, ਪੈਸਾ ਅਤੇ ਪਰਿਵਾਰ ਨੂੰ ਤਬਾਹ ਕਰ ਦਿੰਦੇ ਹਨ। ਕਾਲਜ ਪ੍ਰਧਾਨ ਐਡਵੋਕੇਟ ਸੰਜੇ ਗੋਇਲ ਜੀ, ਕਾਲਜ ਸਕੱਤਰ ਵਿਕਾਸ ਗਰਗ ਜੀ ਨੇ ਐਨਐਨਐਸ. ਯੂਨਿਟਾਂ, ਰੈੱਡ ਰਿਬਨ ਕਲੱਬਾਂ ਅਤੇ ਐਨਸੀਸੀ. ਯੂਨਿਟਾਂ ਨੂੰ ਨਸ਼ਿਆਂ ਵਿਰੋਧੀ ਮੁਹਿੰਮ ਚਲਾਉਣ ਲਈ ਪ੍ਰਸ਼ੰਸਾ ਕੀਤੀ।

ਹਰਿਆਣਾ ‘ਚ ਰੋਡ ਸ਼ੋਅ, ਜਨਤਕ ਮੀਟਿੰਗਾਂ, ਜਲੂਸ…

ਹਰਿਆਣਾ, 23 ਮਈ -25 ਮਈ ਨੂੰ ਹੋਣ ਵਾਲੀਆਂ ਲੋਕ ਸਭਾ ਚੋਣਾਂ 2024 ਲਈ ਛੇਵੇਂ ਪੜਾਅ ਦੀ ਵੋਟਿੰਗ ਲਈ ਅੱਜ…

ਚੋਣ ਕਮਿਸ਼ਨ ਨੇ ਸੁਪਰੀਮ ਕੋਰਟ…

ਨਵੀਂ ਦਿੱਲੀ 23 ਮਈ  – ਚੋਣ ਕਮਿਸ਼ਨ…

ਭੋਜਪੁਰੀ ਸਟਾਰ ਪਵਨ ਸਿੰਘ ਨੂੰ…

ਨਵੀਂ ਦਿੱਲੀ, 22 ਮਈ, 2024 : ਭਾਜਪਾ…

ਨਿੱਝਰ ਕਤਲ ਮਾਮਲਾ! ਤਿੰਨ ਦੋਸ਼ੀ…

ਓਟਾਵਾ 22 ਮਈ – ਗਰਮਖਿਆਲੀ ਹਰਦੀਪ ਸਿੰਘ…

Listen Live

Subscription Radio Punjab Today

ਨਿੱਝਰ ਕਤਲ ਮਾਮਲਾ! ਤਿੰਨ ਦੋਸ਼ੀ ਭਾਰਤੀ ਕੈਨੇਡਾ…

ਓਟਾਵਾ 22 ਮਈ – ਗਰਮਖਿਆਲੀ ਹਰਦੀਪ ਸਿੰਘ ਨਿੱਝਰ ਦੇ ਕਤਲ ਦੇ ਦੋਸ਼ੀ ਤਿੰਨ ਭਾਰਤੀ ਨਾਗਰਿਕਾਂ ਨੂੰ ਮੰਗਲਵਾਰ ਨੂੰ ਕੈਨੇਡਾ…

ਬਲਵਿੰਦਰ ਸਿੰਘ ਨੇ ਪੰਜਾਬੀਆਂ ਦਾ…

21 ਮਈ 2024-ਪੰਜਾਬ ਦੇ ਜ਼ਿਲ੍ਹਾ ਤਰਨਤਾਰਨ ਦੇ…

ਈਰਾਨ ਦੇ ਰਾਸ਼ਟਰਪਤੀ ਦੇ ਹੈਲੀਕਾਪਟਰ…

20 ਮਈ 2024: ਈਰਾਨ ਦੇ ਰਾਸ਼ਟਰਪਤੀ ਇਬਰਾਹਿਮ…

ਕੇਂਦਰੀ ਵਿਦੇਸ਼ ਮੰਤਰੀ ਐਸ ਜੈਸ਼ੰਕਰ…

17 ਮਈ 2024: ਕੇਂਦਰੀ ਵਿਦੇਸ਼ ਮੰਤਰੀ ਐਸ…

Our Facebook

Social Counter

  • 40566 posts
  • 0 comments
  • 0 fans