Menu

ਕਸਟਮ ਵਿਭਾਗ ਨੇ ਚੰਡੀਗੜ੍ਹ ਹਵਾਈ ਅੱਡੇ ‘ਤੇ ਦੋ ਯਾਤਰੀਆਂ ਕੋਲੋਂ ਕਰੀਬ 2 ਕਿਲੋ ਸੋਨਾ ਕੀਤਾ ਬਰਾਮਦ

21 ਨਵੰਬਰ 2023-: ਕਸਟਮ ਵਿਭਾਗ ਨੇ ਚੰਡੀਗੜ੍ਹ ਹਵਾਈ ਅੱਡੇ ‘ਤੇ ਦੋ ਯਾਤਰੀਆਂ ਕੋਲੋਂ ਕਰੀਬ 2 ਕਿਲੋ ਸੋਨਾ ਬਰਾਮਦ ਕੀਤਾ ਹੈ। ਇਸ ਦੀ ਬਾਜ਼ਾਰੀ ਕੀਮਤ 1.07 ਕਰੋੜ ਰੁਪਏ ਦੱਸੀ ਜਾ ਰਹੀ ਹੈ। ਇਹ ਯਾਤਰੀ ਦੁਬਈ ਤੋਂ ਭਾਰਤ ਆਏ ਸਨ। ਇਹ ਸੋਨਾ ਚੰਡੀਗੜ੍ਹ ਹਵਾਈ ਅੱਡੇ ‘ਤੇ ਸਾਮਾਨ ਦੀ ਜਾਂਚ ਦੌਰਾਨ ਬਰਾਮਦ ਹੋਇਆ। ਕਸਟਮ ਵਿਭਾਗ ਨੇ ਇਸ ਬਾਰੇ ਸਥਾਨਕ ਪੁਲਿਸ ਨੂੰ ਸੂਚਿਤ ਕਰ ਦਿਤਾ ਹੈ। ਪੁਲਿਸ ਨੇ ਦੋਵਾਂ ਯਾਤਰੀਆਂ ਵਿਰੁਧ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿਤੀ ਹੈ।

ਕਸਟਮ ਵਿਭਾਗ ਦੇ ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਇਕ ਯਾਤਰੀ ਕੋਲੋਂ ਤਿੰਨ ਚਾਂਦੀ ਦੀਆਂ ਕੋਟੇਡ ਸੋਨੇ ਦੀਆਂ ਚੂੜੀਆਂ ਅਤੇ ਦੋ ਸੋਨੇ ਦੀਆਂ ਚੇਨਾਂ ਬਰਾਮਦ ਹੋਈਆਂ ਹਨ। ਜਿਸ ਦਾ ਭਾਰ ਲਗਭਗ 750 ਗ੍ਰਾਮ ਹੈ। ਇਨ੍ਹਾਂ ਦੀ ਬਾਜ਼ਾਰੀ ਕੀਮਤ ਲਗਭਗ 39.98 ਲੱਖ ਰੁਪਏ ਹੈ। ਜਦਕਿ ਦੂਜੇ ਯਾਤਰੀ ਦੀ ਜਾਂਚ ਦੌਰਾਨ 520 ਗ੍ਰਾਮ ਵਜ਼ਨ ਵਾਲੇ ਆਇਤਾਕਾਰ ਕ੍ਰੈਡਿਟ ਕਾਰਡ ਦੀ ਤਰ੍ਹਾਂ ਦਿਸਣ ਵਾਲਾ 1 ਸੋਨੇ ਦਾ ਬਿਸਕੁਟ ਅਤੇ 5 ਸੋਨੇ ਦੇ ਕੜੇ ਬਰਾਮਦ ਹੋਏ। ਇਸ ਦਾ ਕੁੱਲ੍ਹ ਵਜ਼ਨ 1270 ਗ੍ਰਾਮ ਸੀ, ਜਿਸ ਦੀ ਬਾਜ਼ਾਰੀ ਕੀਮਤ 67.71 ਲੱਖ ਰੁਪਏ ਹੈ। ਇਸ ਸਬੰਧੀ ਕਸਟਮ ਅਧਿਕਾਰੀਆਂ ਨੇ ਯਾਤਰੀਆਂ ਦੇ ਨਾਮ ਦਾ ਖੁਲਾਸਾ ਨਹੀਂ ਕੀਤਾ।ਅਜਿਹਾ ਹੀ ਮਾਮਲਾ ਦੋ ਮਹੀਨੇ ਪਹਿਲਾਂ ਚੰਡੀਗੜ੍ਹ ਏਅਰਪੋਰਟ ‘ਤੇ ਸਾਹਮਣੇ ਆਇਆ ਸੀ। ਇਸ ‘ਚ ਦੁਬਈ ਤੋਂ ਸਿਗਰਟ ਦੇ ਡੱਬੇ ‘ਚ ਸੋਨਾ ਚੋਰੀ ਕਰਨ ਦੇ ਦੋਸ਼ ‘ਚ ਪਤੀ-ਪਤਨੀ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਚੰਡੀਗੜ੍ਹ ਕਸਟਮ ਵਿਭਾਗ ਨੇ 12 ਸੋਨੇ ਦੇ ਬਿਸਕੁਟ ਜ਼ਬਤ ਕੀਤੇ ਸਨ। ਇਸ ਦਾ ਕੁੱਲ ਵਜ਼ਨ 1.04 ਕਿਲੋਗ੍ਰਾਮ ਸੀ। ਭਾਰਤੀ ਬਾਜ਼ਾਰ ‘ਚ ਇਸ ਦੀ ਕੀਮਤ ਕਰੀਬ 83 ਲੱਖ ਰੁਪਏ ਦੱਸੀ ਜਾ ਰਹੀ ਹੈ।

ਬਜੁਰਗ ਦਾ ਭੇਸ ਬਣਾ ਕੇ ਕੈਨੇਡਾ ਜਾ…

ਨਵੀਂ ਦਿੱਲੀ, 19 ਜੂਨ : ਦਿੱਲੀ ਕੌਮਾਂਤਰੀ ਹਵਾਈ ਅੱਡੇ ’ਤੇ ਇਕ 24 ਸਾਲ ਦੇ ਵਿਅਕਤੀ ਨੂੰ ਇਕ ਬਜ਼ੁਰਗ ਵਿਅਕਤੀ…

ਪਤਨੀ ਦੀ ਮੌਤ ਦਾ ਸਦਮਾ…

ਇੰਦੌਰ, 19 ਜੂਨ – ਅਸਾਮ ਦੇ ਗ੍ਰਹਿ…

ਸਵਾਤੀ ਮਾਲੀਵਾਲ ਨੇ ਇੰਡੀਆ ਗਠਜੋੜ…

ਨਵੀਂ ਦਿੱਲੀ, 18 ਜੂਨ -13 ਮਈ ਨੂੰ…

ਨਿਖਿਲ ਗੁਪਤਾ ’ਤੇ ਅਮਰੀਕੀ ਅਦਾਲਤ…

ਵਾਸ਼ਿੰਗਟਨ, 18 ਜੂਨ : ਅਮਰੀਕਾ ’ਚ ਇਕ…

Listen Live

Subscription Radio Punjab Today

ਨਿਖਿਲ ਗੁਪਤਾ ’ਤੇ ਅਮਰੀਕੀ ਅਦਾਲਤ ’ਚ ਮੁਕੱਦਮਾ…

ਵਾਸ਼ਿੰਗਟਨ, 18 ਜੂਨ : ਅਮਰੀਕਾ ’ਚ ਇਕ ਸਿੱਖ ਵੱਖਵਾਦੀ ਦਾ ਸੁਪਾਰੀ ਦੇ ਕੇ ਕਤਲ ਕਰਵਾਉਣ ਦੀ ਸਾਜ਼ਸ਼ ’ਚ ਸ਼ਾਮਲ…

ਇੰਸਟਾਗ੍ਰਾਮ ਦੀ ਲੋਕੇਸ਼ਨ ਤੋਂ ਲੱਭੀ…

14 ਜੂਨ 2024-ਬੁੱਧਵਾਰ ਨੂੰ ਅਮਰੀਕਾ ਦੇ ਸ਼ਹਿਰ…

ਕੁਵੈਤ ਅਗਜ਼ਨੀ ਹਾਦਸਾ: PM ਮੋਦੀ…

ਨਵੀਂ ਦਿੱਲੀ, 13 ਜੂਨ, 2024: ਕੁਵੈਤ ਵਿਚ…

ਮਾਲਾਵੀ ਦੇ ਉਪ ਰਾਸ਼ਟਰਪਤੀ ਦੀ…

11 ਜੁਨ 2024-ਪੂਰਬੀ ਅਫ਼ਰੀਕੀ ਦੇਸ਼ ਮਾਲਾਵੀ ਦੇ…

Our Facebook

Social Counter

  • 41107 posts
  • 0 comments
  • 0 fans