21, ਨਵੰਬਰ- ਰਾਜਸਥਾਨ ਵਿਧਾਨ ਸਭਾ ਚੋਣਾਂ ਦੌਰਾਨ ਸਾਰੀਆਂ ਪਾਰਟੀਆਂ ਦਾ ਚੋਣ ਪ੍ਰਚਾਰ ਪੂਰੀ ਤਰ੍ਹਾਂ ਜ਼ੋਰਾਂ ‘ਤੇ ਹੈ, ਇਸੇ ਦੌਰਾਨ ਰਾਜਸਥਾਨ ਦੇ ਜੈਪੁਰ ਵਿਚ ਚੋਣਾਂ ਦੌਰਾਨ ਜਨਸਭਾ ਨੂੰ ਸੰਬੋਧਨ ਕਰਦੇ ਹੋਏ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਕਾਂਗਰਸ ਦੀਆਂ ਨੀਤੀਆਂ ਕਾਰਨ ਰਾਜਸਥਾਨ ਪ੍ਰਦੇਸ਼ ਅੱਜ ਉਨ੍ਹਾਂ ਰਾਜਾਂ ਵਿਚੋਂ ਇਕ ਹੈ, ਜਿੱਥੇ ਬੇਰੁਜ਼ਗਾਰੀ ਅਤੇ ਮਹਿੰਗਾਈ ਸਭ ਤੋਂ ਵੱਧ ਹੈ। ਰਾਜਸਥਾਨ ਵਿਚ ਭਾਜਪਾ ਸਰਕਾਰ ਨੇ ਪੈਟਰੋਲ ਅਤੇ ਡੀਜ਼ਲ ’ਤੇ ਟੈਕਸ ਘਟਾ ਦਿੱਤਾ ਸੀ। ਪਰ ਕਾਂਗਰਸ ਸਰਕਾਰ ਨੇ ਟੈਕਸ ਵਧਾ ਕੇ ਲੋਕਾਂ ਦੀਆਂ ਜੇਬਾਂ ’ਤੇ ਵਾਧੂ ਬੋਝ ਪਾਇਆ ਹੈ। ਪ੍ਰਧਾਨ ਮੰਤਰੀ ਨੇ ਕਿਹਾ ਕਿ ਰਾਜਸਥਾਨ ਦੇ ਲੋਕ ਜਾਣਦੇ ਹਨ ਕਿ ਕਾਂਗਰਸ ਸਰਕਾਰ ਰਾਜਸਥਾਨ ਦੇ ਲੋਕਾਂ ਨਾਲ ਕਿਵੇਂ ਖੇਡ ਰਹੀ ਹੈ। ਕਾਂਗਰਸ ਸਰਕਾਰ ਨੇ ਇੱਥੇ ਬਿਜਲੀ ਦੇ ਬਿੱਲ ਘਟਾਉਣ ਦੀ ਗੱਲ ਕੀਤੀ ਸੀ, ਪਰ ਹੁਣ ਗਹਿਲੋਤ ਸਰਕਾਰ ਰਾਜਸਥਾਨ ਦੇ ਹਜ਼ਾਰਾਂ ਭੈਣ-ਭਰਾਵਾਂ ਨੂੰ ਬਿਜਲੀ ਦੇ ਬਿੱਲਾਂ ਦੀ ਵਸੂਲੀ ਲਈ ਨੋਟਿਸ ਭੇਜ ਰਹੀ ਹੈ। ਭਾਜਪਾ ਸਰਕਾਰ ਨੇ ਰਾਜਸਥਾਨ ਵਿਚ ਸੜਕਾਂ, ਪਾਣੀ, ਬਿਜਲੀ ਆਦਿ ਦੀਆਂ ਸੁਵਿਧਾਵਾਂ ਮੁਹੱਈਆਂ ਕਰਵਾਈਆਂ ਹਨ।