Menu

ਜਗਦੀਸ਼ ਟਾਈਟਲਰ ਖ਼ਿਲਾਫ਼ ਦੋਸ਼ ਆਇਦ ਕਰਨ ਦੀ ਸੁਣਵਾਈ ਟਲੀ

21 ਨਵੰਬਰ 2023-: 1984 ਦੇ ਪੁਲਬੰਗਸ਼ ਵਿਚ ਸਿੱਖਾਂ ਦੇ ਕਤਲ ਕੇਸ ਵਿਚ ਕਾਂਗਰਸੀ ਆਗੂ ਜਗਦੀਸ਼ ਟਾਈਟਲਰ ਖ਼ਿਲਾਫ਼ ਦੋਸ਼ ਆਇਦ ਕਰਨ ਦੀ ਸੁਣਵਾਈ ਮੰਗਲਵਾਰ ਨੂੰ ਮੁਲਤਵੀ ਕਰ ਦਿੱਤੀ ਗਈ। ਟਾਈਟਲਰ ਦੇ ਵਕੀਲ ਮਨੂ ਸ਼ਰਮਾ ਨੇ ਸੁਣਵਾਈ ਮੁਲਤਵੀ ਕਰਨ ਦੀ ਮੰਗ ਕਰਦਿਆਂ ਕਿਹਾ ਕਿ ਜਾਂਚ ਏਜੰਸੀ ਨੇ ਅਜੇ ਤੱਕ ਉਨ੍ਹਾਂ ਨੂੰ ਸਾਰੇ ਪ੍ਰਮਾਣਿਤ ਦਸਤਾਵੇਜ਼ਾਂ ਦੀਆਂ ਕਾਪੀਆਂ ਮੁਹੱਈਆ ਨਹੀਂ ਕਰਵਾਈਆਂ ਹਨ। ਇਸ ਤੋਂ ਬਾਅਦ ਅਦਾਲਤ ਨੇ ਮਾਮਲੇ ਦੀ ਸੁਣਵਾਈ 18 ਦਸੰਬਰ ਤੱਕ ਮੁਲਤਵੀ ਕਰ ਦਿੱਤੀ ਹੈ।ਟਾਈਟਲਰ ਦੇ ਵਕੀਲ ਵੱਲੋਂ ਦਸਤਾਵੇਜ਼ ਮਿਲਣ ਤੋਂ ਬਾਅਦ ਅਦਾਲਤ 18 ਦਸੰਬਰ ਨੂੰ ਦੋਸ਼ ਤੈਅ ਕਰਨ ਦੀ ਸੁਣਵਾਈ ਕਰ ਸਕਦੀ ਹੈ। ਦੱਸ ਦਈਏ ਕਿ ਇਸ ਤੋਂ ਪਹਿਲਾਂ 5 ਅਗਸਤ ਨੂੰ ਸੈਸ਼ਨ ਕੋਰਟ ਨੇ ਟਾਈਟਲਰ ਨੂੰ ਅਗਾਊਂ ਜ਼ਮਾਨਤ ਦਿੱਤੀ ਸੀ। ਟਾਈਟਲਰ ਨੂੰ ਦਿੱਤੀ ਗਈ ਜ਼ਮਾਨਤ ਦਾ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (DSGMC) ਨੇ ਵਿਰੋਧ ਕੀਤਾ ਸੀ, ਜੋ ਦੰਗਾ ਪੀੜਤਾਂ ਦਾ ਕੇਸ ਲੜ ਰਹੀ ਹੈ। ਡੀਐਸਜੀਐਮਸੀ ਦੇ ਬੈਨਰ ਹੇਠ ਦੰਗਾ ਪੀੜਤ ਪਰਿਵਾਰਾਂ ਨੇ ਟਾਈਟਲਰ ਦੀ ਪੇਸ਼ੀ ਮੌਕੇ ਰਾਊਜ਼  ਐਵੇਨਿਊ ਅਦਾਲਤ ਦੇ ਬਾਹਰ ਜ਼ੋਰਦਾਰ ਪ੍ਰਦਰਸ਼ਨ ਕੀਤਾ।

ਪੀੜਤ ਪਰਿਵਾਰ ਦਾ ਕਹਿਣਾ ਹੈ, “ਅਸੀਂ ਅਦਾਲਤ ਦਾ ਸਤਿਕਾਰ ਕਰਦੇ ਹਾਂ, ਪਰ ਇਸ ਮਾਮਲੇ ‘ਚ ਟਾਈਟਲ ਨੂੰ ਜ਼ਮਾਨਤ ਦੇਣਾ ਉਚਿਤ ਨਹੀਂ ਹੈ। ਅਸੀਂ ਇਸ ਦੇ ਖਿਲਾਫ਼ ਹਾਈਕੋਰਟ ‘ਚ ਅਪੀਲ ਕਰਾਂਗੇ। ਅਸੀਂ 39 ਸਾਲਾਂ ਤੋਂ ਇਨਸਾਫ਼ ਲਈ ਇਹ ਲੜਾਈ ਲੜ ਰਹੇ ਹਾਂ।” ਵੱਡਾ ਜੁਰਮ ਹੋਇਆ ਹੈ। ਹੁਣ ਸਾਨੂੰ ਇਨਸਾਫ਼ ਚਾਹੀਦਾ ਹੈ।

 

ਬਜੁਰਗ ਦਾ ਭੇਸ ਬਣਾ ਕੇ ਕੈਨੇਡਾ ਜਾ…

ਨਵੀਂ ਦਿੱਲੀ, 19 ਜੂਨ : ਦਿੱਲੀ ਕੌਮਾਂਤਰੀ ਹਵਾਈ ਅੱਡੇ ’ਤੇ ਇਕ 24 ਸਾਲ ਦੇ ਵਿਅਕਤੀ ਨੂੰ ਇਕ ਬਜ਼ੁਰਗ ਵਿਅਕਤੀ…

ਪਤਨੀ ਦੀ ਮੌਤ ਦਾ ਸਦਮਾ…

ਇੰਦੌਰ, 19 ਜੂਨ – ਅਸਾਮ ਦੇ ਗ੍ਰਹਿ…

ਸਵਾਤੀ ਮਾਲੀਵਾਲ ਨੇ ਇੰਡੀਆ ਗਠਜੋੜ…

ਨਵੀਂ ਦਿੱਲੀ, 18 ਜੂਨ -13 ਮਈ ਨੂੰ…

ਨਿਖਿਲ ਗੁਪਤਾ ’ਤੇ ਅਮਰੀਕੀ ਅਦਾਲਤ…

ਵਾਸ਼ਿੰਗਟਨ, 18 ਜੂਨ : ਅਮਰੀਕਾ ’ਚ ਇਕ…

Listen Live

Subscription Radio Punjab Today

ਨਿਖਿਲ ਗੁਪਤਾ ’ਤੇ ਅਮਰੀਕੀ ਅਦਾਲਤ ’ਚ ਮੁਕੱਦਮਾ…

ਵਾਸ਼ਿੰਗਟਨ, 18 ਜੂਨ : ਅਮਰੀਕਾ ’ਚ ਇਕ ਸਿੱਖ ਵੱਖਵਾਦੀ ਦਾ ਸੁਪਾਰੀ ਦੇ ਕੇ ਕਤਲ ਕਰਵਾਉਣ ਦੀ ਸਾਜ਼ਸ਼ ’ਚ ਸ਼ਾਮਲ…

ਇੰਸਟਾਗ੍ਰਾਮ ਦੀ ਲੋਕੇਸ਼ਨ ਤੋਂ ਲੱਭੀ…

14 ਜੂਨ 2024-ਬੁੱਧਵਾਰ ਨੂੰ ਅਮਰੀਕਾ ਦੇ ਸ਼ਹਿਰ…

ਕੁਵੈਤ ਅਗਜ਼ਨੀ ਹਾਦਸਾ: PM ਮੋਦੀ…

ਨਵੀਂ ਦਿੱਲੀ, 13 ਜੂਨ, 2024: ਕੁਵੈਤ ਵਿਚ…

ਮਾਲਾਵੀ ਦੇ ਉਪ ਰਾਸ਼ਟਰਪਤੀ ਦੀ…

11 ਜੁਨ 2024-ਪੂਰਬੀ ਅਫ਼ਰੀਕੀ ਦੇਸ਼ ਮਾਲਾਵੀ ਦੇ…

Our Facebook

Social Counter

  • 41107 posts
  • 0 comments
  • 0 fans