Menu

ਅਮਨ ਅਰੋੜਾ ਵੱਲੋਂ ਭਵਿੱਖ ਨੂੰ ਬਚਾਉਣ ਲਈ ਨਵੀਨਤਮ ਊਰਜਾ ਕੁਸ਼ਲ ਤਕਨੀਕਾਂ ਦੀ ਦਿਸ਼ਾ ਵਿੱਚ ਕੰਮ ਕਰਨ ਦਾ ਸੱਦਾ

ਚੰਡੀਗੜ੍ਹ, 22 ਨਵੰਬਰ : ਵਾਤਾਵਰਣ ‘ਤੇ ਗ੍ਰੀਨ ਹਾਊਸ ਗੈਸਾਂ ਦੇ ਮਾੜੇ ਪ੍ਰਭਾਵ ਨੂੰ ਘੱਟ ਕਰਨ ਅਤੇ ਸੂਬੇ ਦੇ ਭਵਿੱਖ ਨੂੰ ਸੁਰੱਖਿਅਤ ਕਰਨ ਲਈ ਨਵੀਂ ਤੇ ਨਵਿਆਉਣਯੋਗ ਊਰਜਾ ਸ੍ਰੋਤ ਮੰਤਰੀ ਅਮਨ ਅਰੋੜਾ ਨੇ ਅੱਜ ਨਵੀਨਤਮ ਊਰਜਾ ਕੁਸ਼ਲ ਤਕਨੀਕਾਂ ਦੀ ਦਿਸ਼ਾ ਵਿੱਚ ਕੰਮ ਕਰਨ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਦੁਨੀਆਂ ਭਰ ਵਿੱਚ ਹੁਣ ਗਰੀਨ ਐਨਰਜੀ ਵੱਲ ਵਧਣ ਦੀ ਚਰਚਾ ਚੱਲ ਰਹੀ ਹੈ ਅਤੇ ਹਾਲ ਹੀ ਵਿੱਚ ਗਲਾਸਗੋ ਵਿਖੇ ਹੋਈ ਅੰਤਰਾਰਸ਼ਟਰੀ ਕਾਨਫਰੰਸ ਵਿੱਚ ਸ਼ਾਮਲ ਮੁਲਕਾਂ ਨੇ ਗਰੀਨ ਐਨਰਜੀ ਦੀ ਦਿਸ਼ਾ ਵਿੱਚ ਤੇਜ਼ੀ ਨਾਲ ਕੰਮ ਕਰਨ ਦਾ ਅਹਿਦ ਲਿਆ ਹੈ। ਉਨ੍ਹਾਂ ਅੱਗੇ ਕਿਹਾ ਕਿ ਹੁਣ ਸਮਾਂ ਆ ਗਿਆ ਹੈ ਜਦੋਂ ਵਾਤਾਵਰਣ ਦੀ ਸੰਭਾਲ ਵੱਲ ਹੋਰ ਸੁਹਿਰਦਤਾ ਨਾਲ ਕੰਮ ਕੀਤਾ ਜਾਣਾ ਚਾਹੀਦਾ ਹੈ।

ਅਮਨ ਅਰੋੜਾ ਇੱਕ ਹੋਟਲ ਵਿੱਚ ਹਾਫ਼ ਡੇਅ ਸਟੇਕਹੋਲਡਰ ਵੈਲੀਡੇਸ਼ਨ ਵਰਕਸ਼ਾਪ ਅਤੇ ਸਟੇਟ ਐਨਰਜੀ ਐਫੀਸ਼ੈਂਸੀ ਐਕਸ਼ਨ ਪਲਾਨ ਲਾਂਚ ਸਮਾਗਮ ਦੀ ਪ੍ਰਧਾਨਗੀ ਕਰ ਰਹੇ ਸਨ। ਇਹ ਸਮਾਗਮ ਸਟੇਟ ਡੈਜੀਗਨੇਟਿਡ ਏਜੰਸੀ (ਐਸ.ਡੀ.ਏ.), ਪੰਜਾਬ ਐਨਰਜੀ ਡਿਵੈਲਪਮੈਂਟ ਏਜੰਸੀ (ਪੇਡਾ) ਵੱਲੋਂ ਬਿਊਰੋ ਆਫ਼ ਐਨਰਜੀ ਐਫੀਸ਼ੈਂਸੀ (ਬੀਈਈ) ਨਾਲ ਮਿਲ ਕੇ ਐਸੋਸੀਏਟਿਡ ਚੈਂਬਰਜ਼ ਆਫ਼ ਕਾਮਰਸ ਐਂਡ ਇੰਡਸਟਰੀ ਆਫ਼ ਇੰਡੀਆ (ਐਸੋਚੈਮ) ਅਤੇ ਡਿਜ਼ਾਈਨ2ਆਕੂਪੈਂਸੀ ਸਰਵਿਸਿਜ਼ ਐਲਐਲਪੀ (ਡੀ2ਓ) ਦੇ ਸਹਿਯੋਗ ਨਾਲ ਆਯੋਜਿਤ ਕੀਤਾ ਗਿਆ ਸੀ।

ਇਸ ਤੋਂ ਪਹਿਲਾਂ, ਪੇਡਾ ਦੇ ਸੀਈਓ ਡਾ. ਅਮਰਪਾਲ ਸਿੰਘ ਨੇ ਕਿਹਾ ਕਿ ਊਰਜਾ ਕੁਸ਼ਲਤਾ ਸੰਬੰਧੀ ਕਾਰਜ ਯੋਜਨਾ ਮੁੱਖ ਤੌਰ ‘ਤੇ ਕਾਰਬਨ ਨਿਕਾਸ ਵਿੱਚ ਕਮੀ ਲਿਆਉਣ ਦੇ ਨਾਲ-ਨਾਲ ਊਰਜਾ ਕੁਸ਼ਲਤਾ ਦੇ ਮਾਪਦੰਡਾਂ ਨੂੰ ਉਜਾਗਰ ਕਰੇਗੀ। ਇਸ ਸੰਬੰਧੀ ਸੁਝਾਅ ਲੈਣ ਲਈ ਉਹਨਾਂ ਨੇ ਕਾਰਜ ਯੋਜਨਾ ਨੂੰ ਜਨਤਕ ਖੇਤਰ ਵਿੱਚ ਰੱਖਣ ਦੀ ਲੋੜ ‘ਤੇ ਜ਼ੋਰ ਦਿੱਤਾ। ਸਕੱਤਰ ਬੀ.ਈ.ਈ. ਮਿਲਿੰਦ ਦਿਉੜਾ ਨੇ ਸੂਬੇ ਵਿੱਚ ਊਰਜਾ ਕੁਸ਼ਲਤਾ ਪ੍ਰੋਜੈਕਟਾਂ ਨੂੰ ਲਾਗੂ ਕਰਨ ਦੀ ਮਹੱਤਤਾ ਅਤੇ ਵੱਖ-ਵੱਖ ਭਾਈਵਾਲਾਂ ਦੀ ਸ਼ਮੂਲੀਅਤ ਬਾਰੇ ਜਾਣਕਾਰੀ ਦਿੱਤੀ ਜੋ ਆਰਥਿਕਤਾ ਅਤੇ ਊਰਜਾ ਕੁਸ਼ਲਤਾ ਨੂੰ ਹੁਲਾਰਾ ਦੇਣਗੇ।

ਪੇਡਾ ਦੇ ਚੇਅਰਮੈਨ ਐਚ.ਐਸ. ਹੰਸਪਾਲ ਨੇ ਕਿਹਾ ਕਿ ਸਵੱਛ ਅਤੇ ਕਾਰਬਨ ਦੀ ਘੱਟ ਨਿਕਾਸੀ ਵਾਲੇ ਉਪਾਵਾਂ ਨੂੰ ਲਾਗੂ ਕਰਨ ਅਤੇ ਨਵਿਆਉਣਯੋਗ ਖਰੀਦ ਜ਼ਿੰਮੇਵਾਰੀਆਂ ਨੂੰ ਪੂਰਾ ਕਰਨ ਲਈ ਦੇਸ਼ ਵਿੱਚ ਊਰਜਾ ਤਬਦੀਲੀ ‘ਚ ਮੋਹਰੀ ਭੂਮਿਕਾ ਨਿਭਾਉਣ ਵਾਸਤੇ ਪੰਜਾਬ ਦੇ ਨਾਮ ‘ਤੇ ਵਿਚਾਰ ਕੀਤਾ ਜਾ ਰਿਹਾ ਹੈ। ਪ੍ਰੋਜੈਕਟ ਮੈਨੇਜਰ ਐਸੋਚੈਮ ਮੋਹਿਤ ਤ੍ਰਿਪਾਠੀ ਅਤੇ ਪ੍ਰੋਜੈਕਟ ਕੋਆਰਡੀਨੇਟਰ ਐਸੋਚੈਮ ਆਸ਼ੀਸ਼ ਕੌਂਲ ਨੇ ਪੰਜਾਬ ਲਈ ਰਾਜ ਊਰਜਾ ਕੁਸ਼ਲਤਾ ਕਾਰਜ ਯੋਜਨਾ ਬਾਰੇ ਵਿਸਥਾਰਤ ਪੇਸ਼ਕਾਰੀ ਦਿੱਤੀ ਜਿਸ ਵਿੱਚ ਇਮਾਰਤਾਂ, ਉਦਯੋਗਾਂ, ਟਰਾਂਸਪੋਰਟ ਅਤੇ ਖੇਤੀਬਾੜੀ ਸਮੇਤ ਹੋਰਨਾਂ ਵੱਖ-ਵੱਖ ਖੇਤਰਾਂ ਵਿੱਚ ਊਰਜਾ ਕੁਸ਼ਲਤਾ ਦੀਆਂ ਸੰਭਾਵਨਾਵਾਂ ਨੂੰ ਉਜਾਗਰ ਕੀਤਾ ਗਿਆ। ਪੰਜਾਬ ਦੀ ਸਟੇਟ ਊਰਜਾ ਕੁਸ਼ਲਤਾ ਕਾਰਜ ਯੋਜਨਾ ਵਿੱਚ ਪ੍ਰਸਤਾਵਿਤ ਰਣਨੀਤੀ ਵਿੱਚ ਰਾਜ ਲਈ 2025 ਤੱਕ 0.7345 ਐਮ.ਟੀ.ਓ.ਈ. (ਮਿਲੀਅਨ ਟਨ ਤੇਲ ਦੇ ਬਰਾਬਰ) ਅਤੇ 2030 ਤੱਕ 1.8952 ਐਮ.ਟੀ.ਓ.ਈ. ਸੰਭਾਵੀਂ ਊਰਜਾ ਬੱਚਤ ਟੀਚਾ ਤੈਅ ਕੀਤਾ ਗਿਆ ਹੈ।

ਇਸ ਵਰਕਸ਼ਾਪ ਵਿੱਚ ਪੇਡਾ ਦੇ ਡਾਇਰੈਕਟਰ ਐਮ.ਪੀ. ਸਿੰਘ, ਵਿਵੇਕ ਅਤਰਾਏ, ਚੇਅਰਮੈਨ ਐਸੋਚੈਮ ਯੂ.ਟੀ. ਕੌਂਸਲ ਆਫ਼ ਪਾਲਿਸੀ ਐਡਵੋਕੇਸੀ, ਪੇਡਾ ਦੇ ਜੁਆਇੰਟ ਡਾਇਰੈਕਟਰ ਕੁਲਬੀਰ ਸਿੰਘ ਸੰਧੂ ਅਤੇ ਵੱਖ-ਵੱਖ ਸੰਸਥਾਵਾਂ ਦੇ ਮਾਹਿਰਾਂ ਸਮੇਤ ਕਈ ਸਰਕਾਰੀ ਵਿਭਾਗਾਂ ਦੇ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।

ਵੋਟਿੰਗ ਦੌਰਾਨ ਫਤਿਹਪੁਰ ‘ਚ ਬੂਥ ਦੇ ਬਾਹਰ…

ਫਤਿਹਪੁਰ (ਯੂਪੀ),  20 ਮਈ 2024 : ਲੋਕ ਸਭਾ ਚੋਣਾਂ-2024 ਦੇ ਪੰਜਵੇਂ ਪੜਾਅ ਤਹਿਤ ਸੋਮਵਾਰ ਨੂੰ ਵੋਟਿੰਗ ਜਾਰੀ ਹੈ। ਇਸ…

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ…

ਨਵੀਂ ਦਿੱਲੀ, 20 ਮਈ 2024 : ਭਾਰਤ…

ਵਿਦਿਆਰਥੀਆਂ ਲਈ ਜ਼ਰੂਰੀ ਖਬਰ, ਵਧਦੀ…

ਹਰਿਆਣਾ, 20 ਮਈ : ਹਰਿਆਣਾ ‘ਚ ਗਰਮੀ…

ਈਰਾਨ ਦੇ ਰਾਸ਼ਟਰਪਤੀ ਦੇ ਹੈਲੀਕਾਪਟਰ…

20 ਮਈ 2024: ਈਰਾਨ ਦੇ ਰਾਸ਼ਟਰਪਤੀ ਇਬਰਾਹਿਮ…

Listen Live

Subscription Radio Punjab Today

ਈਰਾਨ ਦੇ ਰਾਸ਼ਟਰਪਤੀ ਦੇ ਹੈਲੀਕਾਪਟਰ ਦਾ ਮਿਲਿਆ…

20 ਮਈ 2024: ਈਰਾਨ ਦੇ ਰਾਸ਼ਟਰਪਤੀ ਇਬਰਾਹਿਮ ਰਈਸੀ ਅਤੇ ਉਨ੍ਹਾਂ ਦੇ ਵਿਦੇਸ਼ ਮੰਤਰੀ ਨੂੰ ਲੈ ਕੇ ਜਾ ਰਹੇ ਹੈਲੀਕਾਪਟਰ…

ਕੇਂਦਰੀ ਵਿਦੇਸ਼ ਮੰਤਰੀ ਐਸ ਜੈਸ਼ੰਕਰ…

17 ਮਈ 2024: ਕੇਂਦਰੀ ਵਿਦੇਸ਼ ਮੰਤਰੀ ਐਸ…

ਚਾਰ ਲੋਕਾਂ ਦੀ ਮੌਤ ਦੇ…

ਫਰਿਜਨੋ (ਕੈਲੀਫੋਰਨੀਆਂ) ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ…

ਸ਼ਹੀਦ ਭਾਈ ਪੰਜਵੜ੍ਹ ਦੇ ਸ਼ਹੀਦੀ…

ਫਰੈਂਕਫੋਰਟ (ਜਰਮਨੀ), 14 ਮਈ –  ਸ਼ਹੀਦ ਭਾਈ…

Our Facebook

Social Counter

  • 40487 posts
  • 0 comments
  • 0 fans