Menu

ਪੰਜਾਬ ਪੁਲਿਸ ਮੈਪਮਾਈਇੰਡੀਆ ਦੀ ਮੈਪਲਸ ਐਪ ਰਾਹੀਂ ਰੀਅਲ-ਟਾਈਮ ਟ੍ਰੈਫਿਕ ਅਪਡੇਟਸ ਪ੍ਰਾਪਤ ਕਰਨ ਵਿੱਚ ਯਾਤਰੀਆਂ ਦੀ ਮਦਦ ਕਰੇਗੀ

24, ਨਵੰਬਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਮਹੱਤਵਪੂਰਨ ਪ੍ਰੋਜੈਕਟ ‘ਸੜਕ ਸੁਰੱਖਿਆ ਫੋਰਸ’ ਦੀ ਸ਼ੁਰੂਆਤ ਤੋਂ ਪਹਿਲਾਂ, ਪੰਜਾਬ ਪੁਲਿਸ ਮੈਪਮਾਈਇੰਡੀਆ ਦੀ ਮੈਪਲਸ ਐਪ, ਜਿਸ ਨੂੰ ਵਿਸ਼ੇਸ਼ ਤੌਰ ‘ਤੇ ਭਾਰਤ ਲਈ 100 ਫ਼ੀਸਦ ਸਵਦੇਸ਼ੀ ਐਪ ਵਜੋਂ ਤਿਆਰ ਕੀਤਾ ਗਿਆ ਹੈ, ਦੀ ਸਹਾਇਤਾ ਲੈਣ ਲਈ ਪੂਰੀ ਤਰ੍ਹਾਂ ਤਿਆਰ ਹੈ, ਤਾਂ ਜੋ ਰੀਅਲ-ਟਾਈਮ ਟ੍ਰੈਫਿਕ ਅਪਡੇਟਸ ਅਤੇ ਸੁਰੱਖਿਆ ਚੇਤਾਵਨੀਆਂ ਨਾਲ ਯਾਤਰੀਆਂ ਦਾ ਮਾਰਗਦਰਸ਼ਨ ਕੀਤਾ ਜਾ ਸਕੇ। ਐਸ.ਐਸ.ਐਫ. ਇੱਕ ਵਿਸ਼ੇਸ਼ ਪੁਲਿਸ ਟੀਮ ਹੈ ਜੋ ਸੜਕ ਸੁਰੱਖਿਆ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਅਪਰਾਧੀਆਂ ਦਾ ਪਿੱਛਾ ਕਰਨ ਲਈ ਸਮਰਪਿਤ ਹੈ।
ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਿਸ (ਏ.ਡੀ.ਜੀ.ਪੀ.) ਟ੍ਰੈਫਿਕ ਅਮਰਦੀਪ ਸਿੰਘ ਰਾਏ ਨੇ ਕਿਹਾ ਕਿ ਮੈਪਮਾਈਇੰਡੀਆ ਦੇ ਸਹਿਯੋਗ ਨਾਲ ਸੂਬੇ ਭਰ ਵਿੱਚ ਟ੍ਰੈਫਿਕ ਪ੍ਰਬੰਧਨ ਨੂੰ ਸੁਚਾਰੂ ਬਣਾਉਣ ਦੇ ਨਾਲ-ਨਾਲ ਬਿਨਾਂ ਕਿਸੇ ਲਾਗਤ ਦੇ ਨਾਗਰਿਕਾਂ, ਯਾਤਰੀਆਂ ਅਤੇ ਆਮ ਲੋਕਾਂ ਦੀ ਸੁਰੱਖਿਆ ਨੂੰ ਤਰਜੀਹ ਦੇਣ ਲਈ ਸਾਡੇ ਯਤਨਾਂ ਵਿੱਚੋਂ ਇੱਕ ਵਿਸ਼ੇਸ਼ ਕਦਮ ਹੈ। ਉਹਨਾਂ ਅੱਗੇ ਕਿਹਾ, “ਅਸੀਂ ਆਪਣੇ ਨਾਗਰਿਕਾਂ ਲਈ ਵਧੇਰੇ ਸੁਰੱਖਿਅਤ ਰੋਡਵੇਜ਼ ਬਣਾਉਣ ਲਈ ਰੀਅਲ-ਟਾਈਮ ਜਾਣਕਾਰੀ ਪ੍ਰਦਾਨ ਕਰਨ ਅਤੇ ਜਨਤਕ ਭਾਗੀਦਾਰੀ ਲਈ ਉਤਸ਼ਾਹਿਤ ਹਾਂ।”
ਮੈਪਮਾਈਇੰਡੀਆ ਦੀ ਮੈਪਲਸ ਟੀਮ ਵੱਲੋਂ ਪਹਿਲਾਂ ਹੀ ਕਪੂਰਥਲਾ ਵਿਖੇ ਸੜਕ ਸੁਰੱਖਿਆ ਫੋਰਸ (ਐਸ.ਐਸ.ਐਫ.) ਦੇ ਕਰਮਚਾਰੀਆਂ ਲਈ ਇੱਕ ਮਹੱਤਵਪੂਰਨ ਸਿਖਲਾਈ ਪ੍ਰੋਗਰਾਮ ਆਯੋਜਿਤ ਕੀਤਾ ਜਾ ਚੁੱਕਾ ਹੈ ਤਾਂ ਜੋ ਸਰਕਾਰੀ ਪ੍ਰਣਾਲੀਆਂ ਨਾਲ ਅਤਿ-ਆਧੁਨਿਕ ਤਕਨਾਲੋਜੀ ਦੀ ਵਰਤੋਂ ਕਰਕੇ ਟ੍ਰੈਫਿਕ ਪ੍ਰਬੰਧਨ ਅਤੇ ਸੁਰੱਖਿਆ ਦੇ ਇੱਕ ਨਵੇਂ ਯੁੱਗ ਦੀ ਸ਼ੁਰੂਆਤ ਕੀਤੀ ਜਾ ਸਕੇ। ਜ਼ਿਕਰਯੋਗ ਹੈ ਕਿ ਮੈਪਮਾਈਇੰਡੀਆ ਦੀ ਮੈਪਲਸ ਐਪ ਪੰਜਾਬ ਟ੍ਰੈਫਿਕ ਪੁਲਿਸ ਵੱਲੋਂ ਡਿਜ਼ੀਟਲ ਨਕਸ਼ਿਆਂ, ਨੈਵੀਗੇਸ਼ਨ ਜਾਣਕਾਰੀ ਦੇ ਨਾਲ-ਨਾਲ ਸਲਾਹਾਂ ਅਤੇ ਯੋਜਨਾਵਾਂ ਨਾਲ ਜੁੜੀ ਆਪਣੀ ਵੈੱਬ ਅਤੇ ਮੋਬਾਈਲ-ਅਧਾਰਿਤ ਐਪ ਨਾਗਰਿਕਾਂ ਨੂੰ ਮੁਫ਼ਤ ਵਿੱਚ ਪ੍ਰਦਾਨ ਕਰੇਗੀ। ਮੈਪਮਾਈਇੰਡੀਆ ਦੇ ਸੀਈਓ ਰੋਹਨ ਵਰਮਾ ਨੇ ਇਸ ਪਹਿਲਕਦਮੀ ਲਈ ਆਪਣਾ ਉਤਸ਼ਾਹ ਜ਼ਾਹਰ ਕਰਦਿਆਂ ਕਿਹਾ, “ਅਸੀਂ ਸਵਦੇਸ਼ੀ ਤਕਨੀਕਾਂ ਰਾਹੀਂ ਭਾਰਤੀਆਂ ਦੇ ਜੀਵਨ ਨੂੰ ਉੱਚਾ ਚੁੱਕਣ ਲਈ ਵਚਨਬੱਧ ਹਾਂ। ਪੰਜਾਬ ਟ੍ਰੈਫਿਕ ਪੁਲਿਸ ਨਾਲ ਮੈਪਲਸ ਦੀਆਂ ਸਲਾਹਾਂ ਅਤੇ ਯੋਜਨਾਵਾਂ ਦਾ ਏਕੀਕਰਣ ਸਾਡੀ ਵਚਨਬੱਧਤਾ ਨੂੰ ਦਰਸਾਉਂਦਾ ਹੈ।” ਉਹਨਾਂ ਅੱਗੇ ਕਿਹਾ ਕਿ ਯਾਤਰੀ ਫੀਡਬੈਕ ਅਤੇ ਰੀਅਲ-ਟਾਈਮ ਅਲਰਟ ਬਾਰੇ ਜਾਣਕਾਰੀ ਦੇ ਕੇ  ਬਿਹਤਰ ਟ੍ਰੈਫਿਕ ਪ੍ਰਬੰਧਨ, ਸੜਕ ਸੁਰੱਖਿਆ ਅਤੇ ਸੁਚੱਜੀਆਂ ਐਮਰਜੈਂਸੀ ਸੇਵਾਵਾਂ ਪ੍ਰਦਾਨ ਕਰਨ ਲਈ ਸਹਿਯੋਗੀ ਯਤਨਾਂ ਵਿੱਚ ਹਿੱਸਾ ਲੈ ਸਕਦੇ ਹਨ।

NIA ਵੱਲੋਂ ਪਾਕਿਸਤਾਨੀ ਖੁਫੀਆ ਯੂਨਿਟ ਦੇ ਮੁੱਖ…

17 ਮਈ 2024- : ਪਾਕਿਸਤਾਨ ਦੀ ਖੁਫੀਆ ਏਜੰਸੀ ਭਾਰਤੀ ਜਲ ਸੈਨਾ ਦੇ ਜਵਾਨਾਂ ਨੂੰ ਹਨੀਟ੍ਰੈਪ ‘ਚ ਫਸਾਉਣ ਦੀ ਸਾਜ਼ਿਸ਼…

ਭਾਬੀ ਨੇ ਪ੍ਰੇਮੀ ਨਾਲ ਮਿਲ…

17 ਮਈ 2024: ਰਾਜਸਥਾਨ ਦੇ ਕੋਟਾ ਸ਼ਹਿਰ…

ਦਿੱਲੀ ਪੁਲਿਸ ਮੁਕਾਬਲੇ ‘ਚ ਮਾਰਿਆ…

ਨਵੀਂ ਦਿੱਲੀ17 ਮਈ : ਵਿਦੇਸ਼ ਸਥਿਤ ਗੈਂਗਸਟਰ…

ਕੇਂਦਰੀ ਵਿਦੇਸ਼ ਮੰਤਰੀ ਐਸ ਜੈਸ਼ੰਕਰ…

17 ਮਈ 2024: ਕੇਂਦਰੀ ਵਿਦੇਸ਼ ਮੰਤਰੀ ਐਸ…

Listen Live

Subscription Radio Punjab Today

ਕੇਂਦਰੀ ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਇਕ…

17 ਮਈ 2024: ਕੇਂਦਰੀ ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਇਕ ਵਾਰ ਫਿਰ ਕੈਨੇਡਾ ‘ਤੇ ਨਿਸ਼ਾਨਾ ਸਾਧਿਆ ਹੈ। ਮਹਾਰਾਸ਼ਟਰ ਦੇ…

ਚਾਰ ਲੋਕਾਂ ਦੀ ਮੌਤ ਦੇ…

ਫਰਿਜਨੋ (ਕੈਲੀਫੋਰਨੀਆਂ) ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ…

ਸ਼ਹੀਦ ਭਾਈ ਪੰਜਵੜ੍ਹ ਦੇ ਸ਼ਹੀਦੀ…

ਫਰੈਂਕਫੋਰਟ (ਜਰਮਨੀ), 14 ਮਈ –  ਸ਼ਹੀਦ ਭਾਈ…

ਜ਼ਫ਼ਰਨਾਮਾ ਨਾਟਕ ਦੀ ਫਰਿਜਨੋ ਵਿਖੇ…

ਫਰਿਜਨੋ /ਕੈਲੀਫੋਰਨੀਆਂ 14 ਮਈ (ਗੁਰਿੰਦਰਜੀਤ ਨੀਟਾ ਮਾਛੀਕੇ…

Our Facebook

Social Counter

  • 40438 posts
  • 0 comments
  • 0 fans