28, ਨਵੰਬਰ – ਡਾਕਟਰ ਭੀਮ ਰਾਓ ਅੰਬੇਡਕਰ ਸਮਾਜ ਭਲਾਈ ਸਭਾ ਪੀਰ ਗੁਰਾਇਆ ਅਤੇ ਸ੍ਰੀ ਗੁਰੂ ਰਵਿਦਾਸ ਸਭਾ ਨਵੀਂ ਆਬਾਦੀ ਇਸਲਾਮਾਬਾਦ ਪੀਰ ਗੁਰਾਇਆ ਵੱਲੋਂ ਡਾਕਟਰ ਗੁਰਚਰਨ ਸਿੰਘ ਅਤੇ ਭੀਮ ਸੈਨ ਸੋਲੀਆ ਪ੍ਰਧਾਨ ਦੀ ਪ੍ਰਧਾਨਗੀ ਹੇਠ ਸ਼੍ਰੀ ਗੁਰੂ ਰਵਿਦਾਸ ਮੰਦਰ ਪੀਰ ਗੁਰਾਇਆ ਫ਼ਾਜ਼ਿਲਕਾ ਵਿਖੇ ਸੰਵਿਧਾਨ ਦਿਵਸ ਦੇ ਸਬੰਧ ਵਿੱਚ ਇੱਕ ਪ੍ਰਭਾਵਸ਼ਾਲੀ ਸਮਾਗਮ ਕੀਤਾ ਗਿਆ। ਭਾਰਤ ਦੇ ਸੰਵਿਧਾਨ ਨਿਰਮਾਤਾ ਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਡਕਰ ਜੀ ਵੱਲੋਂ ਤਿਆਰ ਕੀਤਾ ਭਾਰਤ ਦਾ ਸੰਵਿਧਾਨ 26 ਨਵੰਬਰ 1949 ਨੂੰ ਉਸ ਸਮੇਂ ਦੀ ਸਰਕਾਰ ਦੇ ਸਪੁਰਦ ਕੀਤਾ ਗਿਆ, ਜੋ ਕਿ 26 ਜਨਵਰੀ 1950 ਨੂੰ ਭਾਰਤ ਵਿੱਚ ਲਾਗੂ ਕਰ ਦਿੱਤਾ ਗਿਆ। ਇਸ ਮੌਕੇ ਡਾਕਟਰ ਗੁਰਚਰਨ ਸਿੰਘ, ਭੀਮ ਸੈਨ ਪ੍ਰਧਾਨ, ਓਮ ਪ੍ਰਕਾਸ਼, ਖੇਮਰਾਜ, ਅਸ਼ਵਨੀ ਕੁਮਾਰ, ਨਰੇਸ਼ ਕੁਮਾਰ ਸੋਲੀਆ, ਜਤਿੰਦਰ ਕੁਮਾਰ ਸੋਲੀਆ ਅਤੇ ਸੰਤ ਰਾਮ ਸੋਲੀਆ ਨੇ ਵੀ ਸੰਬੋਧਨ ਕੀਤਾ।