Menu

ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਦਾ ਵੱਡਾ ਐਲਾਨ ਹੁਣ ਚੰਡੀਗੜ੍ਹ ‘ਚ ਲੱਗੂ ਪੱਕਾ ਮੋਰਚਾ

2 ਦਸੰਬਰ 2023-ਪੰਜਾਬ ਦੇ ਕਿਸਾਨਾਂ ਨੇ 18 ਜਨਵਰੀ ਤੋਂ ਚੰਡੀਗੜ੍ਹ ਵਿੱਚ ਪੱਕਾ ਮੋਰਚਾ ਲਾਉਣ ਦਾ ਐਲਾਨ ਕੀਤਾ ਹੈ। ਇਸ ਵਾਰ ਕੇਂਦਰ ਖ਼ਿਲਾਫ਼ ਅਣਮਿੱਥੇ ਸਮੇਂ ਲਈ ਹੜਤਾਲ ਕੀਤੀ ਜਾਵੇਗੀ। ਇਹ ਜਾਣਕਾਰੀ ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਨੇ ਕਿਸਾਨ ਭਵਨ ਵਿਖੇ ਦਿੱਤੀ। ਕਿਸਾਨ ਪੰਜਾਬ ‘ਚ ਪਾਣੀ ਦੇ ਡਿੱਗ ਰਹੇ ਪੱਧਰ ਨੂੰ ਲੈ ਕੇ ਕਿਸਾਨ ਪ੍ਰਦਰਸ਼ਨ ਕਰਨਗੇ। ਇਸ ਸਬੰਧੀ ਕਿਸਾਨ 8 ਜਨਵਰੀ ਨੂੰ ਚੰਡੀਗੜ੍ਹ ਦੇ ਅਧਿਕਾਰੀਆਂ ਨੂੰ ਮਿਲਣਗੇ। ਇਸ ਤੋਂ ਇਲਾਵਾ ਇਸ ਅੰਦੋਲਨ ਬਾਰੇ ਜਾਣਕਾਰੀ ਦੇਣ ਲਈ ਪੰਜਾਬ ਦੇ ਪਿੰਡਾਂ ਵਿੱਚ ਇੱਕ ਲੱਖ ਪੋਸਟਰ ਵੀ ਵੰਡੇ ਜਾਣਗੇ।

ਉਨ੍ਹਾਂ ਦੱਸਿਆ ਕਿ ਇਸ ਸੰਘਰਸ਼ ਵਿੱਚ 5 ਕਿਸਾਨ ਯੂਨੀਅਨਾਂ ਸ਼ਾਮਲ ਹੋਣ ਜਾ ਰਹੀਆਂ ਹਨ, ਇਸ ਮੋਰਚੇ ਵਿੱਚ ਸੰਯੁਕਤ ਕਿਸਾਨ ਮੋਰਚਾ ਵੀ ਸ਼ਾਮਲ ਹੋਵੇਗਾ। ਮੀਟਿੰਗ ਵਿੱਚ ਭਾਰਤੀ ਕਿਸਾਨ ਯੂਨੀਅਨ ਦੀ ਤਰਫੋਂ ਬਲਵੀਰ ਸਿੰਘ ਰਾਜੇਵਾਲ, ਕੁੱਲ ਹਿੰਦ ਕਿਸਾਨ ਫੈਡਰੇਸ਼ਨ ਦੀ ਤਰਫੋਂ ਪ੍ਰੇਮ ਸਿੰਘ, ਕਿਸਾਨ ਸੰਘਰਸ਼ ਕਮੇਟੀ ਦੀ ਤਰਫੋਂ ਕਮਲਪ੍ਰੀਤ ਪੰਨੂ, ਭਾਰਤੀ ਕਿਸਾਨ ਯੂਨੀਅਨ ਮਾਨਸਾ ਦੀ ਤਰਫੋਂ ਭੋਗ ਸਿੰਘ ਅਤੇ ਆਜ਼ਾਦ ਕਿਸਾਨ ਸੰਘਰਸ਼ ਕਮੇਟੀ ਦੀ ਤਰਫੋਂ ਹਰਜਿੰਦਰ ਸਿੰਘ ਟਾਂਡਾ ਸਣੇ ਹੋਰ ਵੀ ਕਈ ਕਿਸਾਨ ਆਗੂਆਂ ਨੇ ਸ਼ਿਰਕਤ ਕੀਤੀ। ਇਸ ਦੌਰਾਨ ਕਿਸਾਨ ਆਗੂਆਂ ਨੇ ਪੰਜਾਬ ਸਰਕਾਰ ਵੱਲੋਂ ਗੰਨੇ ਦੇ ਭਾਅ ਵਿੱਚ ਕੀਤੇ ਵਾਧੇ ਨੂੰ ਗਲਤ ਕਰਾਰ ਦਿੱਤਾ। ਉਨ੍ਹਾਂ ਦੀ ਦਲੀਲ ਸੀ ਕਿ ਪੰਜਾਬ ਵਿੱਚ ਗੰਨੇ ਦੀ ਕੀਮਤ ਸਭ ਤੋਂ ਵੱਧ ਹੈ। ਸਰਕਾਰੀ ਏਜੰਸੀ ਦਾ ਕਹਿਣਾ ਹੈ ਕਿ ਗੰਨੇ ਦੀ ਕੀਮਤ 470 ਰੁਪਏ ਹੈ ਜਦੋਂਕਿ ਸਰਕਾਰ ਸਿਰਫ਼ 11 ਰੁਪਏ ਦਾ ਵਾਧਾ ਕਰਕੇ ਖੁਸ਼ੀ ਜ਼ਾਹਰ ਕਰਨ ਦੀ ਗੱਲ ਕਰ ਰਹੀ ਹੈ।

ਚਾਚੇ ਨੇ 7 ਸਾਲਾ ਮਸੂਮ ਭਤੀਜੀ ਦਾ…

2 ਮਾਰਚ 2024: ਹਰਿਆਣਾ ਦੇ ਨੂਹ ਜ਼ਿਲ੍ਹੇ ‘ਚ ਚਾਚੇ ਨੇ 7 ਸਾਲਾ ਭਤੀਜੀ ਦਾ ਕਤਲ ਕਰ ਦਿਤਾ। ਇਸ ਤੋਂ…

ਤੇਜ਼ਧਾਰ ਹਥਿਆਰਾਂ ਨਾਲ ਭਾਜਪਾ ਨੇਤਾ…

ਛੱਤੀਸਗੜ੍ਹ 2 ਮਾਰਚ 2024 : ਛੱਤੀਸਗੜ੍ਹ ‘ਚ…

ਸ਼ਾਨਨ ਪਾਵਰ ਪ੍ਰੋਜੈਕਟ ਦੀ ਲੀਜ਼…

ਚੰਡੀਗੜ੍ਹ, 2 ਮਾਰਚ 2024 – ਸ਼ਾਨਨ ਪਾਵਰ…

ਗੌਤਮ ਗੰਭੀਰ ਵੱਲੋਂ ਰਾਜਨੀਤੀ ਤੋਂ…

ਨਵੀਂ ਦਿੱਲੀ, 2 ਮਾਰਚ 2024: ਸਾਬਕਾ ਕ੍ਰਿਕਟਰ…

Listen Live

Subscription Radio Punjab Today

6 ਮੰਜ਼ਿਲਾ ਰੈਸਟੋਰੈਂਟ ‘ਚ ਲੱਗੀ ਭਿਆਨਕ ਅੱਗ,…

ਢਾਕਾ 1 ਮਾਰਚ 2024 – ਢਾਕਾ – ਬੰਗਲਾਦੇਸ਼ ਦੀ ਰਾਜਧਾਨੀ ਢਾਕਾ ਦੇ ਬੈਲੀ ਰੋਡ ਸਥਿਤ ਇਕ 6 ਮੰਜ਼ਿਲਾ ਰੈਸਟੋਰੈਂਟ ‘ਚ…

ਭਿਆਨਕ ਹਾਦਸਾ: ਪੁਲ ਤੋਂ ਹੇਠਾਂ…

28 ਫਰਵਰੀ 2024: ਅਫਰੀਕੀ ਦੇਸ਼ ਮਾਲੀ ‘ਚ…

ਅਮਰੀਕਾ ‘ਚ ਅਣਪਛਾਤਿਆਂ ਨੇ ਗੋ.ਲੀਆਂ…

ਨਿਊਯਾਰਕ, 26 ਫਰਵਰੀ 2024 – ਬੀਤੇ ਦਿਨ…

ਯੂਕੇ ਦੀ ਸੰਸਦ ‘ਚ ਸਿੱਖ…

ਲੰਡਨ: 23 ਫਰਵਰੀ 2024- ਭਾਰਤ ਵਿਚ ਇੱਕ…

Our Facebook

Social Counter

  • 38861 posts
  • 0 comments
  • 0 fans