Menu

ਵਿੱਤ ਮੰਤਰੀ ਨੇ ਇਸ ਸਾਲ ਦੀ ਸਰਕਾਰੀ ਆਮਦਨ ਦਾ ਦਿੱਤਾ ਹਿਸਾਬ ਕਿਤਾਬ

ਚੰਡੀਗੜ੍ਹ, 02 ਦਸੰਬਰ-ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ  ਦੱਸਿਆ ਕਿ ਸੂਬੇ ਨੇ ਵਿੱਤੀ ਸਾਲ 2023-24 ਦੇ ਪਹਿਲੇ 8 ਮਹੀਨਿਆਂ ਦੌਰਾਨ ਨਵੰਬਰ ਤੱਕ ਵਸਤੂਆਂ ਅਤੇ ਸੇਵਾ ਕਰ (ਜੀ.ਐੱਸ.ਟੀ.) ਤੋਂ ਨੈਟ ਪ੍ਰਾਪਤੀਆਂ ਵਿੱਚ 16.61 ਫੀਸਦੀ ਦਾ ਵਾਧਾ ਅਤੇ ਆਬਕਾਰੀ ਤੋਂ ਪ੍ਰਾਪਤ ਹੋਣ ਵਾਲੇ ਮਾਲੀਏ ਵਿੱਚ 11.45 ਫੀਸਦੀ ਦਾ ਵਾਧਾ ਦਰ ਦਰਜ ਕੀਤਾ ਹੈ। ਵਿੱਤੀ ਸਾਲ 2022-23 ਵਿੱਚ ਨਵੰਬਰ ਤੱਕ ਰਾਜ ਦੀ ਨੈੱਟ ਜੀਐਸਟੀ ਪ੍ਰਾਪਤੀ 11967.76 ਕਰੋੜ ਰੁਪਏ ਸੀ ਜਦੋਂ ਕਿ ਚਾਲੂ ਮਾਲੀ ਸਾਲ ਦੌਰਾਨ ਰਾਜ ਦੀ ਨੈੱਟ ਜੀਐਸਟੀ ਪ੍ਰਾਪਤੀ 13955.38 ਕਰੋੜ ਰੁਪਏ ਹੈ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਨੈਟ ਜੀ.ਐਸ.ਟੀ ਪ੍ਰਾਪਤੀ ਵਿੱਚ ਕੁੱਲ 1987.62 ਕਰੋੜ ਰੁਪਏ ਦਾ ਵਾਧਾ ਦਰਜ ਕੀਤਾ ਗਿਆ ਹੈ।
ਆਬਕਾਰੀ ਤੋਂ ਪ੍ਰਾਪਤ ਮਾਲੀਏ ਦੇ ਅੰਕੜਿਆਂ ਦਾ ਖੁਲਾਸਾ ਕਰਦਿਆਂ ਵਿੱਤ ਮੰਤਰੀ ਨੇ ਕਿਹਾ ਕਿ ਚਾਲੂ ਵਿੱਤੀ ਸਾਲ ਵਿੱਚ ਨਵੰਬਰ ਤੱਕ ਆਬਕਾਰੀ ਤੋਂ ਕੁੱਲ ਮਾਲੀਆ 5947.47 ਕਰੋੜ ਰੁਪਏ ਹੈ ਜਦੋਂ ਕਿ ਵਿੱਤੀ ਸਾਲ 2022-23 ਦੇ ਪਹਿਲੇ 8 ਮਹੀਨਿਆਂ ਵਿੱਚ ਕੁੱਲ ਜੀ.ਐਸ.ਟੀ ਮਾਲੀਆ 5336.61 ਕਰੋੜ ਰੁਪਏ ਸੀ, ਇਸ ਤਰ੍ਹਾਂ ਆਬਕਾਰੀ ਤੋਂ ਪ੍ਰਾਪਤ ਮਾਲੀਏ ਵਿੱਚ ਕੁੱਲ 610.86 ਕਰੋੜ ਰੁਪਏ ਦਾ ਵਾਧਾ ਦਰਜ ਕੀਤਾ ਗਿਆ। ਉਨ੍ਹਾਂ ਕਿਹਾ ਕਿ ਨਵੰਬਰ ਤੱਕ ਵੈਟ, ਸੀ.ਐਸ.ਟੀ., ਜੀ.ਐਸ.ਟੀ., ਪੀ.ਐਸ.ਡੀ.ਟੀ. ਅਤੇ ਆਬਕਾਰੀ ਤੋਂ ਪ੍ਰਾਪਤ ਮਾਲੀਏ ਵਿੱਚ ਨੈੱਟ 13.89 ਪ੍ਰਤੀਸ਼ਤ ਦੇ ਵਾਧਾ ਪ੍ਰਾਪਤ ਹੋਇਆ ਹੈ।
 ਚੀਮਾ ਨੇ ਕਿਹਾ ਕਿ ਸੂਬਾ ਸਰਕਾਰ ਨੇ ਕਰ ਚੋਰੀ ਕਰਨ ਵਾਲਿਆਂ ‘ਤੇ ਸ਼ਿਕੰਜਾ ਕੱਸ ਕੇ ਅਤੇ ਕਰ ਪ੍ਰਣਾਲੀ ਨੂੰ ਸਰਲ ਬਣਾ ਕੇ ਇਮਾਨਦਾਰ ਕਰਦਾਤਾਵਾਂ ਨੂੰ ਸਹੂਲਤ ਦਿੰਦਿਆਂ ਆਪਣੇ ਕਰ ਮਾਲੀਆ ਵਿੱਚ ਵਾਧਾ ਦਰਜ਼ ਕੀਤਾ ਹੈ। ਉਨ੍ਹਾਂ ਕਿਹਾ ਕਿ ਜੀਐਸਟੀ ਲਾਗੂ ਹੋਣ ਤੋਂ ਬਾਅਦ ਪਹਿਲੀ ਵਾਰ ਰਾਜ ਦੀਆਂ 8 ਮਹੀਨਿਆਂ ਦੀਆਂ ਕਰ ਪ੍ਰਾਪਤੀਆਂ ਨੇ 25 ਹਜ਼ਾਰ ਕਰੋੜ ਦੇ ਅੰਕੜੇ ਨੂੰ ਛੂਹਿਆ ਹੈ। ਉਨ੍ਹਾਂ ਕਿਹਾ ਕਿ ਸੂਬੇ ਨੂੰ ਇਸ ਵਿੱਤੀ ਵਰ੍ਹੇ ਦੌਰਾਨ ਨਵੰਬਰ ਮਹੀਨੇ ਦੇ ਅੰਤ ਤੱਕ ਵੈਟ, ਸੀ.ਐਸ.ਟੀ., ਜੀ.ਐਸ.ਟੀ., ਪੀ.ਐਸ.ਡੀ.ਟੀ. ਅਤੇ ਆਬਕਾਰੀ ਤੋਂ 24965.59 ਕਰੋੜ ਦਾ ਮਾਲੀਆ ਪ੍ਰਾਪਤ ਹੋਇਆ ਹੈ।
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪਿਛਲੇ ਸਾਲ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਪ੍ਰਸ਼ਾਸਨ ਵਿੱਚ ਪਾਰਦਰਸ਼ਤਾ ਅਤੇ ਕੁਸ਼ਲਤਾ ਲਿਆ ਕੇ ਸੂਬੇ ਦੇ ਆਪਣੇ ਮਾਲੀਏ ਵਿੱਚ ਭਾਰੀ ਵਾਧਾ ਕੀਤਾ ਹੈ ਅਤੇ ਸੂਬੇ ਦੀ ਆਰਥਿਕਤਾ ਨੂੰ ਹੋਰ ਮਜ਼ਬੂਤ ਕਰਨ ਲਈ ਇਸ ਵਾਧੇ ਨੂੰ ਬਰਕਰਾਰ ਰੱਖਣ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਸੂਬੇ ਨੂੰ ਵਿਕਾਸ ਅਤੇ ਖੁਸ਼ਹਾਲੀ ਦੀਆਂ ਬੁਲੰਦੀਆਂ ‘ਤੇ ਪਹੁੰਚਾਉਣ ਦੀ ਵਚਨਬੱਧਤਾ ਨੂੰ ਦੁਹਰਾਇਆ।

ਚਾਚੇ ਨੇ 7 ਸਾਲਾ ਮਸੂਮ ਭਤੀਜੀ ਦਾ…

2 ਮਾਰਚ 2024: ਹਰਿਆਣਾ ਦੇ ਨੂਹ ਜ਼ਿਲ੍ਹੇ ‘ਚ ਚਾਚੇ ਨੇ 7 ਸਾਲਾ ਭਤੀਜੀ ਦਾ ਕਤਲ ਕਰ ਦਿਤਾ। ਇਸ ਤੋਂ…

ਤੇਜ਼ਧਾਰ ਹਥਿਆਰਾਂ ਨਾਲ ਭਾਜਪਾ ਨੇਤਾ…

ਛੱਤੀਸਗੜ੍ਹ 2 ਮਾਰਚ 2024 : ਛੱਤੀਸਗੜ੍ਹ ‘ਚ…

ਸ਼ਾਨਨ ਪਾਵਰ ਪ੍ਰੋਜੈਕਟ ਦੀ ਲੀਜ਼…

ਚੰਡੀਗੜ੍ਹ, 2 ਮਾਰਚ 2024 – ਸ਼ਾਨਨ ਪਾਵਰ…

ਗੌਤਮ ਗੰਭੀਰ ਵੱਲੋਂ ਰਾਜਨੀਤੀ ਤੋਂ…

ਨਵੀਂ ਦਿੱਲੀ, 2 ਮਾਰਚ 2024: ਸਾਬਕਾ ਕ੍ਰਿਕਟਰ…

Listen Live

Subscription Radio Punjab Today

6 ਮੰਜ਼ਿਲਾ ਰੈਸਟੋਰੈਂਟ ‘ਚ ਲੱਗੀ ਭਿਆਨਕ ਅੱਗ,…

ਢਾਕਾ 1 ਮਾਰਚ 2024 – ਢਾਕਾ – ਬੰਗਲਾਦੇਸ਼ ਦੀ ਰਾਜਧਾਨੀ ਢਾਕਾ ਦੇ ਬੈਲੀ ਰੋਡ ਸਥਿਤ ਇਕ 6 ਮੰਜ਼ਿਲਾ ਰੈਸਟੋਰੈਂਟ ‘ਚ…

ਭਿਆਨਕ ਹਾਦਸਾ: ਪੁਲ ਤੋਂ ਹੇਠਾਂ…

28 ਫਰਵਰੀ 2024: ਅਫਰੀਕੀ ਦੇਸ਼ ਮਾਲੀ ‘ਚ…

ਅਮਰੀਕਾ ‘ਚ ਅਣਪਛਾਤਿਆਂ ਨੇ ਗੋ.ਲੀਆਂ…

ਨਿਊਯਾਰਕ, 26 ਫਰਵਰੀ 2024 – ਬੀਤੇ ਦਿਨ…

ਯੂਕੇ ਦੀ ਸੰਸਦ ‘ਚ ਸਿੱਖ…

ਲੰਡਨ: 23 ਫਰਵਰੀ 2024- ਭਾਰਤ ਵਿਚ ਇੱਕ…

Our Facebook

Social Counter

  • 38861 posts
  • 0 comments
  • 0 fans