3, ਦਸੰਬਰ – ਪੰਜਾਬ ਦੇ ਜ਼ਿਲ੍ਹਾ ਬਠਿੰਡਾ ਦੇ ਪਿੰਡ ਕੋਟਸ਼ਮੀਰ ਵਿਖੇ ਨਸ਼ੇ ਦੀ ਓਵਰਡੋਜ਼ ਕਾਰਨ ਇਕ ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਕ ਨੌਜਵਾਨ ਲਵਪ੍ਰੀਤ ਸਿੰਘ (20) ਪਿਛਲੇ ਕਾਫ਼ੀ ਸਮੇਂ ਤੋਂ ਨਸ਼ੇ ਦਾ ਆਦੀ ਸੀ। ਮ੍ਰਿਤਕ ਨੌਜਵਾਨ ਦੇ ਘਰ ਭੈਣ ਦਾ ਵਿਆਹ ਸੀ ਅਤੇ ਰਾਤੀਂ ਨੌਜਵਾਨ ਦੀ ਓਵਰਡੋਜ਼ ਕਾਰਨ ਮੌ.ਤ ਹੋ ਗਈ। ਜਿਸ ਘਰ ਵਿਚ ਵਿਆਹ ਦੀਆਂ ਖ਼ੁਸ਼ੀਆਂ ਮਨਾਈਆਂ ਜਾ ਰਹੀਆਂ ਸਨ ਉੱਥੇ ਹੀ ਅਚਾਨਕ ਪਰਿਵਾਰ ‘ਤੇ ਦੁੱਖਾਂ ਦਾ ਪਹਾੜ ਟੁੱਟ ਪਿਆ ਅਤੇ ਪਰਿਵਾਰਿਕ ਮੈਂਬਰਾਂ ਦਾ ਰੋ-ਰੋ ਕੇ ਬੁਰਾ ਹਾਲ ਹੈ।