Menu

ਪੰਜਾਬ ਪੁਲਿਸ ਕੌਮੀ ਸੰਪੱਤੀ ਤੇਲ ਅਤੇ ਗੈਸ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਵਚਨਬੱਧ

03, ਦਸੰਬਰ : ਪੰਜਾਬ ਰਾਜ ਲਈ ਚੌਥੀ ਓਨਸ਼ੋਰ ਸਕਿਊਰਟੀ ਕੋਆਰਡੀਨੇਸ਼ਨ ਕਮੇਟੀ (ਓ.ਐਸ.ਸੀ.ਸੀ.) ਦੀ ਮੀਟਿੰਗ ਵੀਰਵਾਰ ਨੂੰ ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਿਸ (ਏ.ਡੀ.ਜੀ.ਪੀ.) ਸੁਰੱਖਿਆ ਐਸ.ਐਸ. ਸ੍ਰੀਵਾਸਤਵ ਦੀ ਪ੍ਰਧਾਨਗੀ ਹੇਠ ਹੋਈ। ਡੀਜੀਪੀ ਪੰਜਾਬ ਗੌਰਵ ਯਾਦਵ ਦੀ ਤਰਫੋਂ ਏਡੀਜੀਪੀ ਸੁਰੱਖਿਆ ਇਸ ਮੀਟਿੰਗ ਦੀ ਪ੍ਰਧਾਨਗੀ ਕਰ ਰਹੇ ਸਨ। ਜ਼ਿਕਰਯੋਗ ਹੈ ਕਿ ਇਸ ਮੀਟਿੰਗ ਵਿੱਚ ਏਡੀਜੀਪੀ ਕਾਊਂਟਰ ਇੰਟੈਲੀਜੈਂਸ ਅਮਿਤ ਪ੍ਰਸਾਦ, ਗੇਲ ਦੇ ਕਾਰਜਕਾਰੀ ਸਲਾਹਕਾਰ (ਸੁਰੱਖਿਆ) ਸੌਰਭ ਟੋਲੰਬੀਆ ਅਤੇ ਵੱਖ-ਵੱਖ ਸੰਸਥਾਵਾਂ ਜਿਹਨਾਂ ਵਿੱਚ ਗੇਲ, ਆਈਓਸੀਐਲ, ਐਚਪੀਸੀਐਲ, ਬੀਪੀਸੀਐਲ, ਐਚਐਮਈਐਲ, ਥਿੰਕ ਗੈਸ ਅਤੇ ਟੋਰੈਂਟ ਗੈਸ ਦੇ ਨੁਮਾਇੰਦੇ ਸ਼ਾਮਲ ਸਨ, ਇਸ ਦੇ ਨਾਲ ਹੀ ਸੂਬੇ ਦੀ ਇੰਟੈਲੀਜੈਂਸ ਬਿਊਰੋ, ਬੀਐਸਐਫ, ਫਾਇਰ ਵਿਭਾਗ, ਸੀ.ਆਰ.ਪੀ. ਅਤੇ ਮਾਈਨਿੰਗ ਵਿਭਾਗ ਦੇ ਨੁਮਾਇੰਦੇ ਮੌਜੂਦ ਸਨ।
ਮੀਟਿੰਗ ਦੌਰਾਨ ਭਾਈਵਾਲਾਂ ਨੇ ਜਾਣਕਾਰੀ ਅਤੇ ਸੁਝਾਵਾਂ ਦੇ ਆਦਾਨ-ਪ੍ਰਦਾਨ ਦੌਰਾਨ, ਸਟੈਂਡਰਡ ਓਪਰੇਟਿੰਗ ਪ੍ਰਕਿਰਿਆਵਾਂ (ਐਸ.ਓ.ਪੀਜ਼), ਸੁਰੱਖਿਆ ਨੂੰ ਵਧਾਉਣ, ਸੀਸੀਟੀਵੀ ਅਤੇ ਡਰੋਨ ਨਿਗਰਾਨੀ ਦੁਆਰਾ ਚੌਕਸੀ ਰੱਖਣ ਬਾਰੇ ਵੀ ਚਰਚਾ ਕੀਤੀ। ਇਸ ਤੋਂ ਇਲਾਵਾ ਕਾਰਪੋਰੇਟ ਸਮਾਜਿਕ ਜ਼ਿੰਮੇਵਾਰੀ (ਸੀ.ਐਸ.ਆਰ.) ਫੰਡਾਂ ਅਤੇ ਓਆਇਲ ਪੀ.ਐਸ.ਯੂਸ. ਦੇ ਵੱਖ-ਵੱਖ ਪ੍ਰੋਜੈਕਟਾਂ ‘ਤੇ ਇੱਕ ਇੰਟਰਐਕਟਿਵ ਸੈਸ਼ਨ ਵੀ ਆਯੋਜਿਤ ਕੀਤਾ ਗਿਆ, ਜਿਸਦਾ ਉਦੇਸ਼ ਸਬੰਧਤ ਖੇਤਰਾਂ ਵਿੱਚ ਉੱਭਰਦੀਆਂ ਚੁਣੌਤੀਆਂ ਨਾਲ ਨਜਿੱਠਣ ਲਈ ਉਹਨਾਂ ਦੇ ਹੱਲਾਂ ਵਾਸਤੇ ਪ੍ਰਭਾਵਸ਼ਾਲੀ ਤਾਲਮੇਲ ਕਰਨਾ ਸੀ। ਬਿਹਤਰੀਨ ਤਿਆਰੀਆਂ ਲਈ ਸਬੰਧਤ ਮੁਖੀਆਂ ਨਾਲ ਇਨਪੁਟਸ ਦਾ ਆਦਾਨ-ਪ੍ਰਦਾਨ ਕਰਦਿਆਂ ਡੀ.ਆਈ.ਜੀ./ਬੀ.ਐਸ.ਐਫ. ਸ਼ਸ਼ਾਂਕ ਵੱਲੋਂ ਕਈ ਸੁਝਾਅ ਵੀ ਦਿੱਤੇ ਗਏ।
ਗੇਲ ਦੇ ਨੁਮਾਇੰਦਿਆਂ ਵੱਲੋਂ ਦਿੱਤੀ ਗਈ ਪੇਸ਼ਕਾਰੀ ਵਿੱਚ ਸੁਰੱਖਿਆ ਮਾਮਲਿਆਂ ਨਾਲ ਸਬੰਧਤ ਘਟਨਾਵਾਂ ਨੂੰ ਰੋਕਣ ਲਈ ਪੰਜਾਬ ਪੁਲਿਸ ਵੱਲੋਂ ਕੀਤੇ ਜਾ ਰਹੇ ਯਤਨਾਂ ਅਤੇ ਸਹਿਯੋਗ ਦੀ ਵਿਸ਼ੇਸ਼ ਤੌਰ ‘ਤੇ ਸ਼ਲਾਘਾ ਕੀਤੀ ਗਈ, ਜਿਸ ਦੇ ਨਤੀਜੇ ਵਜੋਂ ਪਿਛਲੇ ਦੋ ਸਾਲਾਂ ਵਿੱਚ ਅਜਿਹੀਆਂ ਘਟਨਾਵਾਂ ਲਗਭਗ ਖ਼ਤਮ ਹੋ ਗਈਆਂ ਹਨ। ਚੇਅਰਮੈਨ ਨੇ ਸਾਰੀਆਂ ਤੇਲ ਅਤੇ ਗੈਸ ਕੰਪਨੀਆਂ ਨੂੰ ਕਿਸੇ ਵੀ ਤਰ੍ਹਾਂ ਦੀ ਸਹਾਇਤਾ ਲਈ ਪੰਜਾਬ ਪੁਲਿਸ ਨਾਲ ਬੇਝਿਜਕ ਸੰਪਰਕ ਕਰਨ ਲਈ ਵੀ ਕਿਹਾ।

8 ਰੇਲਵੇ ਸਟੇਸ਼ਨਾਂ ਨੂੰ ਬੰਬ ਨਾਲ ਉਡਾਣ…

ਰਾਜਸਥਾਨ, 2 ਅਕਤੂਬਰ: ਰਾਜਸਥਾਨ ਵਿੱਚ ਜੈਪੁਰ, ਜੋਧਪੁਰ, ਬੀਕਾਨੇਰ, ਹਨੂੰਮਾਨਗੜ੍ਹ, ਸ਼੍ਰੀਗੰਗਾਨਗਰ, ਬੂੰਦੀ, ਅਲਵਰ ਅਤੇ ਉਦੈਪੁਰ ਇਨ੍ਹਾਂ ਅੱਠ ਰੇਲਵੇ ਸਟੇਸ਼ਨਾਂ ਨੂੰ…

ਜਾਅਲੀ ਦਸਤਾਵੇਜ਼ਾਂ ‘ਤੇ ਗੈਰ-ਕਾਨੂੰਨੀ ਢੰਗ…

30 ਸਤੰਬਰ 2024 : ਬੰਗਲਾਦੇਸ਼ੀ ਪੋਰਨ ਸਟਾਰ…

ਬੈਂਗਲੁਰੂ ਕੋਰਟ ਨੇ ਵਿੱਤ ਮੰਤਰੀ…

ਬੈਂਗਲੁਰੂ : ਬੈਂਗਲੁਰੂ ਦੀ ਇਕ ਵਿਸ਼ੇਸ਼ ਅਦਾਲਤ…

ਕੈਨੇਡਾ ‘ਚ ਮਹਾਰਾਜਾ ਰਣਜੀਤ ਸਿੰਘ…

ਚੰਡੀਗੜ੍ਹ, 28 ਸਤੰਬਰ 2024 – ਕੈਨੇਡਾ ਦੇ…

Listen Live

Subscription Radio Punjab Today

Subscription For Radio Punjab Today

ਥਾਈਲੈਂਡ ‘ਚ ਸਕੂਲ ਬੱਸ ਨੂੰ ਲੱਗੀ ਅੱਗ,…

ਥਾਈਲੈਂਡ 1 ਅਕਤੂਬਰ : ਥਾਈਲੈਂਡ ਵਿੱਚ ਇੱਕ ਸਕੂਲ ਬੱਸ ਵਿੱਚ ਅੱਗ ਲੱਗਣ ਕਾਰਨ 25 ਵਿਦਿਆਰਥੀਆਂ ਦੀ ਮੌਤ ਹੋ ਗਈ…

ਕੈਨੇਡਾ ‘ਚ ਮਹਾਰਾਜਾ ਰਣਜੀਤ ਸਿੰਘ…

ਚੰਡੀਗੜ੍ਹ, 28 ਸਤੰਬਰ 2024 – ਕੈਨੇਡਾ ਦੇ…

ਲਾਈਵ ਓਕ (ਯੂਬਾ ਸਿਟੀ) ਦੀਆਂ…

ਸੈਕਰਾਮੈਂਟੋ ( ਹੁਸਨ ਲੜੋਆ ਬੰਗਾ) ਪੰਜਾਬੀ ਹੈਰੀਟੇਜ…

ਕੈਲੀਫੋਰਨੀਆ ਦੀ ਅਦਾਲਤ ‘ਚ ਬਰੂਦ…

ਸੈਕਰਾਮੈਂਟੋ,ਕੈਲੀਫੋਰਨੀਆ, 27 ਸਤੰਬਰ  (ਹੁਸਨ ਲੜੋਆ ਬੰਗਾ)- ਹਥਿਆਰਾਂ…

Our Facebook

Social Counter

  • 43083 posts
  • 0 comments
  • 0 fans