Menu

ਪਾਰਦਰਸ਼ੀ ਆਨਲਾਈਨ ਟੈਂਡਰਿੰਗ ਪ੍ਰਕ੍ਰਿਆ ਸਦਕਾ 158 ਕਰੋੜ ਰੁਪਏ ਦੀ ਬਚਤ- ਹਰਭਜਨ ਸਿੰਘ ਈ.ਟੀ.ਓ

03, ਦਸੰਬਰ – ਪੰਜਾਬ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਦੱਸਿਆ ਕਿ  ਪੰਜਾਬ ਸਰਕਾਰ ਵੱਲੋਂ ਅਪਣਾਈ ਗਈ ਪਾਰਦਰਸ਼ੀ ਆਨਲਾਈਨ ਟੈਂਡਰਿੰਗ ਪ੍ਰਕ੍ਰਿਆ ਸਦਕਾ ਨਾਬਾਰਡ-28 ਸਕੀਮ ਵਿੱਚ 35 ਕਰੋੜ, 5054 ਆਰ.ਬੀ 10 ਸੜਕਾਂ ਅਧੀਨ 87 ਕਰੋੜ, ਸੀ.ਆਰ.ਆਈ.ਐਫ ਅਧੀਨ 36 ਕਰੋੜ ਰੁਪਏ ਦੀ ਬਚਤ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਸ ਵਿੱਤੀ ਵਰ੍ਹੇ ਲਈ 5054 ਆਰ.ਬੀ. 10 ਸੜਕਾਂ ਦੇ 1000 ਕਰੋੜ ਰੁਪਏ ਦੇ ਬਜਟ ਉਪਬੰਧ ਅਨੁਸਾਰ 776 ਕਰੋੜ ਰੁਪਏ ਦੀ ਪ੍ਰਸ਼ਾਸ਼ਕੀ ਪ੍ਰਵਾਨਗੀ ਜਾਰੀ ਹੋ ਚੁਕੀ ਹੈ ਅਤੇ ਬਾਕੀ ਰਹਿੰਦੀਆਂ ਪ੍ਰਵਾਨਗੀਆਂ ਵੀ ਇਸੇ ਹਫਤੇ ਜਾਰੀ ਕਰਨ ਦੇ ਨਿਰਦੇਸ਼ ਦਿੱਤੇ ਗਏ ਤਾਂ ਜੋ ਕੰਮ ਸਮੇ ਸਿਰ ਮੁਕੰਮਲ ਕੀਤੇ ਜਾ ਸਕਣ।
ਲੋਕ ਨਿਰਮਾਣ ਮੰਤਰੀ ਨੇ ਦੱਸਿਆ ਕਿ ਵਿਭਾਗ ਵੱਲੋਂ ਕੀਤੀ ਗਈ ਇਸ ਬਚਤ ਲਈ ਜਿੱਥੇ ਸਬੰਧਤ ਅਧਿਕਾਰੀਆਂ ਦੀ ਪ੍ਰਸੰਸਾ ਕੀਤੀ ਗਈ ਹੈ ਉਥੇ ਵਿਭਾਗ ਨੂੰ ਅਗੇ ਤੋਂ ਹੋਰ ਸੁਚੇਤ ਰਹਿ ਕੇ ਤਨਦੇਹੀ ਨਾਲ ਕੰਮ ਕਰਨ ਦੀ ਹਦਾਇਤ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਜਿਨ੍ਹਾਂ ਕਾਰਜਾਂ ‘ਤੇ 20 ਪ੍ਰਤੀਸ਼ਤ ਤੋਂ ਜ਼ਿਆਦਾ ਦੀ ਬਚਤ ਕੀਤੀ ਗਈ ਹੈ, ਉਸ ਬਾਰੇ ਖਾਸ ਹਿਦਾਇਤ ਕੀਤੀ ਗਈ ਕਿ ਇੰਨ੍ਹਾ ਕੰਮਾਂ ਵਿੱਚ ਮਿਆਰ ਪੱਖੋਂ ਕੋਈ ਵੀ ਕਮੀ ਨਾ ਰਹੇ।
ਮੀਟਿੰਗ ਦੌਰਾਨ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਕਿਹਾ ਕਿ ਜੇਕਰ ਇਕ ਏਜੇਂਸੀ ਨੂੰ ਕਈ ਕੰਮ ਅਲਾਟ ਹੋਏ ਹੋਣ ਤਾਂ ਇਹ ਜਿੰਮੇਵਾਰੀ ਸਬੰਧਤ ਅਧਿਕਾਰੀਆਂ ਦੀ ਹੋਵੇਗੀ ਕਿ ਏਜੇਂਸੀ ਸਭ ਜਗ੍ਹਾ ਨਾਲੋ ਨਾਲ ਕੰਮ ਕਰੇ ਕਿਉਕਿ ਇਹ ਵੇਖਣ ਵਿੱਚ ਆਇਆ ਹੈ ਕਿ ਏਜੇਂਸੀ ਇਕ ਕੰਮ ਮੁਕੰਮਲ ਕਰਨ ਉਪਰੰਤ ਹੀ ਦੂਸਾਰਾ ਸ਼ੁਰੂ ਕਰਦੀਆ ਹਨ ਜਿਸ ਕਾਰਨ ਆਮ ਜਨਤਾ ਨੂੰ ਤੰਗੀ ਹੁੰਦੀ ਹੈ। ਉਨ੍ਹਾਂ ਕਿਹਾ ਕਿ ਕੰਮ ਨੂੰ ਮੁਕੰਮਲ ਕਰਨ ਵਿਚ ਕੀਤੀ ਕੋਈ ਵੀ ਦੇਰੀ ਬਰਦਾਸ਼ਤ ਨਹੀਂ ਹੋਵੇਗੀ। ਉਨ੍ਹਾਂ ਕਿਹਾ ਕਿ ਇਕਰਾਰਨਾਮੇ ਅਨੁਸਾਰ ਬਣਦਾ ਜੁਰਮਾਨਾ ਲਗਾਉਣਾ ਵੀ ਯਕੀਨੀ ਬਣਾਈ ਜਾਵੇ, ਅਤੇ ਇਸ ਲਈ ਸਮਾਂ ਸੀਮਾ ਵਿੱਚ ਵਾਧਾ ਬਹੁਤ ਸੋਚ ਵਿਚਾਰ ਕੇ ਜਾਇਜ਼ ਕੇਸਾਂ ਵਿਚ ਹੀ ਵਿਚਾਰਿਆ ਜਾਵੇ । ਲੋਕ ਨਿਰਮਾਣ ਮੰਤਰੀ ਨੇ ਇਹ ਵੀ ਹਦਾਇਤ ਕੀਤੀ ਕਿ ਪਲੈਂਨ ਸੜਕਾਂ ‘ਤੇ ਜਿਥੇ ਵੀ ਮੁਰੰਮਤ ਦੀ ਲੋੜ ਹੈ ਉਹ ਜਲਦੀ ਮੁਕੰਮਲ ਕੀਤੀ ਜਾਵੇ ਤਾਂ ਜੋ ਸੜਕਾਂ ਨੂੰ ਟੋਇਆਂ ਤੋਂ ਮੁਕਤ ਰੱਖਿਆ ਜਾ ਸਕੇ।

ਕੇਂਦਰੀ ਮੰਤਰੀ ਨੂੰ ਮਿਲੀ ਜਬਰੀ ਵਸੂਲੀ ਦੀ…

ਝਾਰਖੰਡ, 7 ਦਸੰਬਰ : ਕੇਂਦਰੀ ਰੱਖਿਆ ਰਾਜ ਮੰਤਰੀ ਸੰਜੇ ਸੇਠ ਨੇ ਸ਼ਨੀਵਾਰ ਨੂੰ ਕਿਹਾ ਕਿ ਉਨ੍ਹਾਂ ਨੂੰ ਫਿਰੌਤੀ ਦੀ…

ਕਦੋਂ ਤੱਕ ਸਾਡੇ ਤੋਂ ਦੂਰ…

ਲਖਨਊ , 7 ਦਸੰਬਰ :  ਗੁਰੂ ਸ੍ਰੀ…

ਸ਼ਾਹਦਰਾ ‘ਚ ਸੈਰ ਕਰਨ ਆਏ…

ਨਵੀਂ ਦਿੱਲੀ,: ਅੱਜ ਸਵੇਰੇ ਦਿੱਲੀ ਦੇ ਫਰਸ਼…

ਕੈਨੇਡਾ ਤੋਂ ਮੰਦਭਾਗੀ ਖਬਰ- ਦੋ…

ਤਰਨਤਾਰਨ, 6 ਦਸੰਬਰ : ਕੈਨੇਡਾ ਦੇ ਸ਼ਹਿਰ…

Listen Live

Subscription Radio Punjab Today

Subscription For Radio Punjab Today

ਕੈਨੇਡਾ ਤੋਂ ਮੰਦਭਾਗੀ ਖਬਰ- ਦੋ ਪੰਜਾਬੀ ਭਰਾਵਾਂ…

ਤਰਨਤਾਰਨ, 6 ਦਸੰਬਰ : ਕੈਨੇਡਾ ਦੇ ਸ਼ਹਿਰ ਬਰੈਂਪਟਨ ‘ਚ ਗੈਂਗਸਟਰਾਂ ਵੱਲੋਂ ਪਿੰਡ ਨੰਦਪੁਰ ਦੇ ਰਹਿਣ ਵਾਲੇ ਪ੍ਰਿਤਪਾਲ ਸਿੰਘ ਨਾਂ…

ਕੈਨੇਡਾ-ਬਰੈਂਪਟਨ ’ਚ ਘਰ ਬਾਹਰ ਗੋਲੀਬਾਰੀ,…

ਕੈਨੇਡਾ, 6 ਦਸੰਬਰ- ਕੈਨੇਡਾ ਵਿਚ ਪੰਜਾਬੀਆਂ ਦੀ…

ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ…

ਚੰਡੀਗੜ੍ਹ/ਜੀਂਉਗੀ ਡੂ , 3 ਦਸੰਬਰ: ਯੂਨੈਸਕੋ ਵਲੋਂ…

ਰਾਸ਼ਟਰਪਤੀ ਬਾਈਡਨ ਵੱਲੋਂ ਆਪਣੇ ਪੁੱਤਰ…

ਸੈਕਰਾਮੈਂਟੋ,ਕੈਲੀਫੋਰਨੀਆ (ਹੁਸਨ ਲੜੋਆ ਬੰਗਾ)- ਰਾਸ਼ਟਰਪਤੀ ਜੋ ਬਾਈਡਨ…

Our Facebook

Social Counter

  • 44424 posts
  • 0 comments
  • 0 fans