03, ਦਸੰਬਰ -ਨਗਰ ਕੌਂਸਲ ਜਲਾਲਾਬਾਦ ਵੱਲੋਂ ਦਫ਼ਤਰ ਨਗਰ ਕੌਂਸਲ ਜਲਾਲਾਬਾਦ ਵਿਖੇ ਕਾਰਜ ਸਾਧਕ ਅਫ਼ਸਰ ਗੁਰਦਾਸ ਸਿੰਘ ਦੀ ਅਗਵਾਈ ਵਿੱਚ ਨਗਰ ਕੌਂਸਲ ਦੇ ਸਫਾਈ ਸੇਵਕਾ, ਵੇਸਟ ਕੁਲੈਕਟਰਾਂ, ਸੀਵਰਮੈਨਾ ਨੂੰ ਸਰਕਾਰ ਦੀਆਂ ਹਦਾਇਤਾ ਅਨੁਸਾਰ ਕੰਪੈਸਿਟੀ ਬਿਲਡਿੰਗ ਟਰੇਨਿੰਗ ਦਿੱਤੀ ਗਈ ਅਤੇ ਸਵੈ ਸੁਰੱਖਿਆ ਕਿੱਟਾ ਵੰਡੀਆਂ ਗਈਆਂ।
ਇਸ ਦੌਰਾਨ ਗੁਰਵਿੰਦਰ ਸਿੰਘ ਆਈ.ਈ.ਸੀ. ਐਕਸਪਰਟ ਅਤੇ ਅਮਨਦੀਪ ਪ੍ਰੋਗਰਾਮ ਕੁਆਰਡੀਨੇਟਰ ਜਲਾਲਾਬਾਦ ਨੇ ਸਫ਼ਾਈ ਕਰਮਚਾਰੀਆਂ ਨੂੰ ਸੁਰੱਖਿਆ ਕਿੱਟਾ ਪਾਉਣ ਦਾ ਤਰੀਕਾ ਅਤੇ ਇਸ ਦੇ ਫਾਇਦੇ ਤੋਂ ਜਾਣੂ ਕਰਵਾਇਆ । ਟਰੈਨਿੰਗ ਵਿੱਚ ਪ੍ਰੋਜੈਕਟਰ ਦੀ ਮਦਦ ਨਾਲ ਸਵੱਛਤਾ ਸਬੰਧੀ ਵੀਡਿਊ ਕਲਿਪ ਦਿਖਾਏ ਗਏ । ਇਸ ਦੇ ਨਾਲ ਹੀ ਸਰਕਾਰ ਦੁਆਰਾ ਚਲਾਈਆਂ ਜਾ ਰਹੀਆਂ ਵੱਖ-ਵੱਖ ਲੋਕ ਭਲਾਈ ਸਕੀਮਾਂ ਜਿਵੇਂ ਕਿ ਆਯੁਸ਼ਮਾਨ ਭਾਰਤ, ਲੇਬਰ ਕਾਰਡ ਆਦਿ ਸਕੀਮਾਂ ਬਾਰੇ ਜਾਣਕਾਰੀ ਦਿੱਤੀ ਗਈ ।