Menu

ਹਾਈਕੋਰਟ ਵੱਲੋਂ ਸਰਕਾਰ ਨੂੰ ਭਰਤ ਇੰਦਰ ਸਿੰਘ ਚਾਹਲ ਦੀ ਡਾਕਟਰੀ ਜਾਂਚ ਪ੍ਰੋਫੈਸਰ ਪੱਧਰ ਦੇ ਡਾਕਟਰਾਂ ਤੋਂ ਕਰਵਾਉਣ ਦੇ ਨਿਰਦੇਸ਼

5 ਦਸੰਬਰ 2023- : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਮੀਡੀਆ ਸਲਾਹਕਾਰ ਰਹੇ ਭਰਤ ਇੰਦਰ ਸਿੰਘ ਚਾਹਲ ਵਿਰੁਧ ਸਖ਼ਤ ਕਾਰਵਾਈ ਨਾ ਕਰਨ ਦੀ ਰਾਹਤ ਜਾਰੀ ਰਖਦਿਆਂ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਸਰਕਾਰ ਨੂੰ ਹਦਾਇਤ ਕੀਤੀ ਹੈ ਕਿ ਉਨ੍ਹਾਂ ਦੀ ਡਾਕਟਰੀ ਜਾਂਚ ਪ੍ਰੋਫ਼ੈਸਰ ਪੱਧਰ ਦੇ ਤਿੰਨ ਡਾਕਟਰਾਂ ਕੋਲੋਂ ਪਟਿਆਲਾ ਦੇ ਰਾਜਿੰਦਰਾ ਹਸਪਤਾਲ ਵਿਚ ਕਰਵਾਈ ਜਾਵੇ।ਇਸ ਦੀ ਰਿਪੋਰਟ ਅਗਲੀ ਸੁਣਵਾਈ ’ਤੇ 12 ਦਸੰਬਰ ਨੂੰ ਪੇਸ਼ ਕਰਨ ਦੀ ਹਦਾਇਤ ਕੀਤੀ ਗਈ ਹੈ। ਵਿਜੀਲੈਂਸ ਬਿਊਰੋ ਵਲੋਂ ਦਰਜ ਕੀਤੇ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ਤੋਂ ਪਹਿਲਾਂ ਸੰਮਨ ਨੂੰ ਚੁਨੌਤੀ ਦਿੰਦਿਆਂ ਚਾਹਲ ਨੇ ਅਗਾਉਂ ਜ਼ਮਾਨਤ ਮੰਗੀ ਸੀ ਤੇ ਕਿਹਾ ਸੀ ਕਿ ਉਹ ਦਿਲ ਦੇ ਮਰੀਜ਼ ਹਨ ਤੇ ਜਾਂਚ ਵਿਚ ਸ਼ਾਮਲ ਹੋ ਕੇ ਸਹਿਯੋਗ ਦੇਣ ਲਈ ਵੀ ਤਿਆਰ ਹਨ।

ਇਸੇ ’ਤੇ ਸਰਕਾਰ ਨੇ ਚਾਹਲ ਦੀ ਡਾਕਟਰੀ ਜਾਂਚ ਦਾ ਹਵਾਲਾ ਦਿੰਦਿਆਂ ਕਿਹਾ ਸੀ ਕਿ ਉਹ ਤੰਦਰੁਸਤ ਹਨ ਪਰ ਚਾਹਲ ਵਲੋਂ ਪੇਸ਼ ਹੋਏ ਐਡਵੋਕੇਟ ਕੇਐਸ ਨਲਵਾ ਤੇ ਹੋਰਨਾਂ ਨੇ ਦਲੀਲ ਦਿਤੀ ਕਿ ਸਰਕਾਰ ਨੇ ਇਹ ਰਿਪੋਰਟ ਡਾਕਟਰਾਂ ’ਤੇ ਪ੍ਰਭਾਵ ਪਾ ਕੇ ਤਿਆਰ ਕਰਵਾਈ ਹੈ, ਲਿਹਾਜਾ ਡਾਕਟਰੀ ਜਾਂਚ ਪੀਜੀਆਈ ਦੇ ਡਾਕਟਰਾਂ ਤੋਂ ਜਾਂ ਫਿਰ ਪੰਜਾਬ ਤੋਂ ਬਾਹਰ ਪੰਚਕੂਲਾ ਦੇ ਸਰਕਾਰੀ ਡਾਕਟਰਾਂ ਕੋਲੋਂ ਕਰਵਾਈ ਜਾਵੇ। ਇਸੇ ’ਤੇ ਹਾਈ ਕੋਰਟ ਨੇ ਰਾਜਿੰਦਰਾ ਹਸਪਤਾਲ ਦੇ ਪ੍ਰੋਫ਼ੈਸਰ ਪੱਧਰ ਦੇ ਡਾਕਟਰਾਂ ਕੋਲੋਂ ਜਾਂਚ ਕਰਵਾਉਣ ਦੀ ਹਦਾਇਤ ਕੀਤੀ ਹੈ।

AAP ਆਗੂ ਮਨੀਸ਼ ਸਿਸੋਦੀਆ ਨੂੰ ਨਹੀਂ ਮਿਲੀ…

ਨਵੀਂ ਦਿੱਲੀ, 30 ਅਪ੍ਰੈਲ- ਦਿੱਲੀ ਆਬਕਾਰੀ ਨੀਤੀ ਮਾਮਲੇ ‘ਚ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਜ਼ਮਾਨਤ…

ਗੁਰਬਖ਼ਸ਼ ਸਿੰਘ ਸਿੱਧੂ ਨੇ ਅਮਰੀਕਾ…

ਫਰਿਜਨੋ /ਕੈਲੀਫੋਰਨੀਆਂ- (ਗੁਰਿੰਦਰਜੀਤ ਨੀਟਾ ਮਾਛੀਕੇ)-ਫਰਿਜਨੋ ਨਿਵਾਸੀ ਐਥਲੀਟ…

CM ਮਾਨ ਨੇ ਜੇਲ੍ਹ ‘ਚ…

ਚੰਡੀਗੜ੍ਹ  30 ਅਪ੍ਰੈਲ 2024-: ਪੰਜਾਬ ਦੇ ਮੁੱਖ ਮੰਤਰੀ ਭਗਵੰਤ…

ਪਤੰਜਲੀ ਇਸਤਿਹਾਰ ਮਾਮਲਾ! ਅਦਾਲਤ ਨੇ…

ਨਵੀਂ ਦਿੱਲੀ, 30 ਅਪ੍ਰੈਲ 2024: ਸੁਪਰੀਮ ਕੋਰਟ…

Listen Live

Subscription Radio Punjab Today

ਗੁਰਬਖ਼ਸ਼ ਸਿੰਘ ਸਿੱਧੂ ਨੇ ਅਮਰੀਕਾ ਦੇ ਮੋਰਪਾਰਕ…

ਫਰਿਜਨੋ /ਕੈਲੀਫੋਰਨੀਆਂ- (ਗੁਰਿੰਦਰਜੀਤ ਨੀਟਾ ਮਾਛੀਕੇ)-ਫਰਿਜਨੋ ਨਿਵਾਸੀ ਐਥਲੀਟ ਗੁਰਬਖ਼ਸ਼ ਸਿੰਘ ਸਿੱਧੂ ਅਮਰੀਕਾ ਵਿੱਚ ਅਕਸਰ ਸੀਨੀਅਰ ਖੇਡਾਂ ਵਿੱਚ ਭਾਗ ਲੈਕੇ ਭਾਈਚਾਰੇ…

ਕ੍ਰਦ੍ਰਜ਼ ਦੇ ਵਿਸਾਖੀ ਮੇਲੇ ‘ਤੇ…

ਫਰਿਜ਼ਨੋ, ਕੈਲੇਫੋਰਨੀਆਂ, 30 ਅਪ੍ਰੈਲ- (ਕੁਲਵੰਤ ਧਾਲੀਆਂ /…

ਮੰਦਭਾਗੀ ਖਬਰ ਕੈਨੇਡਾ ‘ਚ ਇੱਕ…

29 ਅਪ੍ਰੈਲ 2024- ਮੰਦਭਾਗੀ ਖਬਰ ਕੈਨੇਡਾ ਤੋਂ…

UK ‘ਚ ਸਾਬਕਾ ਪ੍ਰੇਮਿਕਾ ਦਾ…

29 ਅਪ੍ਰੈਲ 2024-: ਬ੍ਰਿਟੇਨ ‘ਚ ਆਪਣੀ ਸਾਬਕਾ…

Our Facebook

Social Counter

  • 40031 posts
  • 0 comments
  • 0 fans