Menu

ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਡੇਰਾ ਬੱਸੀ ਬਲਾਕ ਵਿੱਚ 100 ਏਕੜ ਪੰਚਾਇਤੀ ਜ਼ਮੀਨ ਦੇ ਕਬਜ਼ੇ ਛੁਡਵਾਏ

5, ਦਸੰਬਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਚਾਇਤੀ ਜ਼ਮੀਨਾਂ ਦਾ ਇਕ-ਇਕ ਇੰਚ ਨਾਜਾਇਜ਼ ਕਬਜ਼ਿਆਂ ਤੋਂ ਖ਼ਾਲੀ ਕਰਵਾਉਣ ਦੇ ਨਿਰਦੇਸ਼ਾਂ ਦੀ ਪਾਲਣਾ ਦੇ ਸਿਲਸਿਲੇ ਵਿੱਚ ਅੱਜ ਪੇਂਡੂ ਵਿਕਾਸ ਅਤੇ ਪੰਚਾਇਤਾਂ ਬਾਰੇ ਮੰਤਰੀ  ਲਾਲਜੀਤ ਸਿੰਘ ਭੁੱਲਰ ਨੇ ਡੇਰਾ ਬੱਸੀ ਬਲਾਕ ਦੇ ਪਿੰਡ ਸੁੰਡਰਾਂ ਵਿਖੇ 100 ਏਕੜ ਪੰਚਾਇਤੀ ਜ਼ਮੀਨ ਨਾਜਾਇਜ਼ ਕਬਜ਼ੇ ਹੇਠੋਂ ਖ਼ੁਦ ਟਰੈਕਟਰ ਚਲਾ ਕੇ ਛੁਡਵਾਈ।
ਜ਼ਮੀਨ ਖ਼ਾਲੀ ਕਰਾਉਣ ਦੀ ਪ੍ਰਕਿਰਿਆ ਪੂਰੀ ਕਰਨ ਤੋਂ ਬਾਅਦ ਕੈਬਨਿਟ ਮੰਤਰੀ  ਭੁੱਲਰ ਨੇ ਦੱਸਿਆ ਕਿ 100 ਏਕੜ ਦੇ ਕਰੀਬ ਪੰਚਾਇਤੀ ਜ਼ਮੀਨ ‘ਤੇ ਵਸਨੀਕਾਂ ਵੱਲੋਂ ਕਬਜ਼ਾ ਕੀਤਾ ਹੋਇਆ ਸੀ। ਉਨ੍ਹਾਂ ਕਿਹਾ ਕਿ ਇਹ ਜ਼ਮੀਨ ਰਿਹਾਇਸ਼ੀ ਅਤੇ ਉਦਯੋਗਿਕ ਖੇਤਰਾਂ ਵਿੱਚ ਆਉਂਦੀ ਹੈ ਅਤੇ ਇਸ ਦੀ ਬਾਜ਼ਾਰੀ ਕੀਮਤ ਕਰੀਬ 100 ਕਰੋੜ ਰੁਪਏ ਹੈ। ਉਨ੍ਹਾਂ ਕਿਹਾ ਕਿ ਬਾਕੀ ਦੀ 12 ਏਕੜ ਜ਼ਮੀਨ ਅਦਾਲਤੀ ਸਟੇਅ ਅਧੀਨ ਹੈ ਅਤੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਵਿਭਾਗ ਦਾ ਹੱਕ ਵਾਪਸ ਦਿਵਾਉਣ ਲਈ ਇਸ ਕੇਸ ਦੀ ਜ਼ੋਰਦਾਰ ਢੰਗ ਨਾਲ ਪੈਰਵੀ ਕਰਨ।
ਭੁੱਲਰ ਨੇ ਦੱਸਿਆ ਕਿ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਵੱਲੋਂ ਸੂਬੇ ਵਿੱਚ ਕਬਜ਼ਿਆਂ ਵਿਰੁੱਧ ਵਿੱਢੀ ਮੁਹਿੰਮ ਵਿੱਚ ਵੱਡੀ ਸਫ਼ਲਤਾ ਹਾਸਲ ਕੀਤੀ ਗਈ ਹੈ ਅਤੇ ਹੁਣ ਤੱਕ ਕੁੱਲ 12100 ਏਕੜ ਜ਼ਮੀਨ ਨਾਜਾਇਜ਼ ਕਬਜ਼ਿਆਂ ਤੋਂ ਵਾਪਸ ਲੈ ਕੇ ਸਬੰਧਤ ਪਿੰਡਾਂ ਦੀਆਂ ਗ੍ਰਾਮ ਪੰਚਾਇਤਾਂ ਨੂੰ ਸੌਂਪ ਦਿੱਤੀ ਗਈ ਹੈ ਤਾਂ ਜੋ ਇਸ ਨੂੰ ਸਥਾਨਕ ਵਸਨੀਕਾਂ ਨੂੰ ਚਕੌਤੇ ‘ਤੇ ਦੇਣ ਦੇ ਨਾਲ-ਨਾਲ ਪੰਚਾਇਤ ਦੀ ਆਮਦਨ ਵਧਾਈ ਜਾ ਸਕੇ।
ਕੈਬਨਿਟ ਮੰਤਰੀ ਨੇ ਕਿਹਾ ਕਿ ਕਾਬਜ਼ਕਾਰਾਂ ਤੋਂ ਜ਼ਮੀਨਾਂ ਕਬਜ਼ੇ ਵਿੱਚ ਲੈ ਕੇ ਵਿਭਾਗ ਨੂੰ ਮਾਲੀਏ ਦੇ ਹੋਰ ਸਰੋਤ ਪੈਦਾ ਕਰਨ ਵਿੱਚ ਮਦਦ ਮਿਲੀ ਹੈ ਅਤੇ ਵਿਭਾਗ ਵੱਲੋਂ ਕਬਜ਼ਿਆਂ ਵਿਰੁੱਧ ਮੁਹਿੰਮ ਜਾਰੀ ਰੱਖੀ ਜਾਵੇਗੀ। ਕੈਬਨਿਟ ਮੰਤਰੀ ਨੇ ਕਾਬਜ਼ਕਾਰਾਂ ਨੂੰ ਵੀ ਸੁਚੇਤ ਕੀਤਾ ਕਿ ਜੇਕਰ ਉਨ੍ਹਾਂ ਨੇ ਫਿਰ ਤੋਂ ਖ਼ਾਲੀ ਕਰਵਾਈ ਜ਼ਮੀਨ ‘ਤੇ ਨਾਜਾਇਜ਼ ਕਬਜ਼ਾ ਕਰਨ ਦੀ ਕੋਸ਼ਿਸ਼ ਕੀਤੀ ਤਾਂ ਉਨ੍ਹਾਂ ਖ਼ਿਲਾਫ਼ ਐਫ ਆਈ ਆਰ ਦਰਜ ਕਰਵਾਈ ਜਾਵੇਗੀ।
ਇਸ ਮੌਕੇ ਹਾਜ਼ਰ ਅਧਿਕਾਰੀਆਂ ਵਿੱਚ ਏ.ਡੀ.ਸੀ (ਪੇਂਡੂ ਵਿਕਾਸ) ਸੋਨਮ ਚੌਧਰੀ, ਸੰਯੁਕਤ ਡਾਇਰੈਕਟਰ (ਸ਼ਾਮਲਤ ਸੈੱਲ) ਜਗਵਿੰਦਰਜੀਤ ਸਿੰਘ ਸੰਧੂ, ਐਸ.ਪੀ (ਦਿਹਾਤੀ) ਮਨਪ੍ਰੀਤ ਸਿੰਘ, ਏ ਐਸ ਪੀ ਡੇਰਾਬੱਸੀ ਮਿਸ ਦਰਪਨ ਆਹਲੂਵਾਲੀਆ, ਡੀ.ਡੀ.ਪੀ.ਓ ਅਮਨਿੰਦਰਪਾਲ ਸਿੰਘ ਚੌਹਾਨ, ਬੀ.ਡੀ.ਪੀ.ਓ ਰਵਨੀਤ ਕੌਰ ਅਤੇ ਨਾਇਬ ਤਹਿਸੀਲਦਾਰ ਹਰਿੰਦਰਜੀਤ ਸਿੰਘ ਹਾਜ਼ਰ ਸਨ।

ਭਾਜਪਾ ਨੇ ਦਿੱਲੀ ਲਈ ਸਟਾਰ ਪ੍ਰਚਾਰਕਾਂ ਦੀ…

ਨਵੀਂ ਦਿੱਲੀ, 6 ਮਈ : ਦੇਸ਼ ਦੀਆਂ ਸਾਰੀਆਂ ਪਾਰਟੀਆਂ ਵੱਲੋਂ ਲੋਕ ਸਭਾ ਚੋਣਾਂ ਦੀਆਂ ਤਿਆਰੀਆਂ ‘ਜੋਰਾਂ ਸ਼ੋਰਾਂ ‘ਤੇ ਚੱਲ…

ਸਾਂਸਦ ਬ੍ਰਿਜ ਭੂਸ਼ਣ ਦੇ ਪੁੱਤਰ…

ਲਖਨਊ, 6 ਮਈ 2024 : ਪ੍ਰਸ਼ਾਸਨ ਨੇ…

ਹਵਾਈ ਫੌਜ ਦੇ ਕਾਫਲੇ ‘ਤੇ…

6 ਮਈ 2024: 4 ਮਈ ਨੂੰ ਜੰਮੂ-ਕਸ਼ਮੀਰ ਦੇ…

ਬੱਚੇ ਨੇ ਗੇਂਦ ਸਮਝ ਕੇ…

6 ਮਈ 2024- : ਪੱਛਮੀ ਬੰਗਾਲ ਦੇ…

Listen Live

Subscription Radio Punjab Today

ਮੰਦਭਾਗੀ ਖਬਰ-ਆਸਟ੍ਰੇਲੀਆ ‘ਚ ਇੱਕ ਭਾਰਤੀ ਨੌਜਵਾਨ ਦਾ…

6 ਮਈ 2024-ਆਸਟ੍ਰੇਲੀਆ ਤੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਇਥੇ ਮੈਲਬੌਰਨ ‘ਚ ਇੱਕ ਭਾਰਤੀ ਨੌਜਵਾਨ ਦੀ ਚਾਕੂ ਮਾਰ…

ਗੋਲਡੀ ਬਰਾੜ ਦੀ ਮੌਤ ਦੀ…

2 ਮਈ 2024-: ਬੀਤੇ ਦਿਨੀਂ ਖਬਰ ਆਈ…

ਕੀ ਗੋਲਡੀ ਬਰਾੜ ਅਮਰੀਕਾ ਦੇ…

1 ਮਈ 2024-ਅਮਰੀਕਾ ਵਿਚ ਗੈਂਗਸਟਰ ਗੋਲਡੀ ਬਰਾੜ …

ਗੁਰਬਖ਼ਸ਼ ਸਿੰਘ ਸਿੱਧੂ ਨੇ ਅਮਰੀਕਾ…

ਫਰਿਜਨੋ /ਕੈਲੀਫੋਰਨੀਆਂ- (ਗੁਰਿੰਦਰਜੀਤ ਨੀਟਾ ਮਾਛੀਕੇ)-ਫਰਿਜਨੋ ਨਿਵਾਸੀ ਐਥਲੀਟ…

Our Facebook

Social Counter

  • 40155 posts
  • 0 comments
  • 0 fans