Menu

ਕੈਬਨਿਟ ਸਬ-ਕਮੇਟੀ ਵੱਲੋਂ ਕਿਸਾਨ ਤੇ ਮੁਲਾਜ਼ਮ ਜਥੇਬੰਦੀਆਂ ਨਾਲ ਮੀਟਿੰਗ

06, ਦਸੰਬਰ- ਪੰਜਾਬ ਭਵਨ ਵਿਚ ਕੈਬਨਿਟ ਮੰਤਰੀਆਂ ਐਡਵੋਕੇਟ ਹਰਪਾਲ ਸਿੰਘ ਚੀਮਾ, ਕੁਲਦੀਪ ਸਿੰਘ ਧਾਲੀਵਾਲ ਅਤੇ ਗੁਰਮੀਤ ਸਿੰਘ ਖੁੱਡੀਆਂ ਦੀ ਅਗਵਾਈ ਵਾਲੀ ਕੈਬਨਿਟ ਸਬ-ਕਮੇਟੀ ਵੱਲੋਂ ਕਿਸਾਨ ਅਤੇ ਮੁਲਾਜ਼ਮ ਜਥੇਬੰਦੀਆਂ ਨਾਲ ਮੀਟਿੰਗਾਂ ਦੌਰਾਨ ਉਨ੍ਹਾਂ ਦੇ ਮੁੱਦਿਆਂ ਅਤੇ ਮੰਗਾਂ ਬਾਰੇ ਚਰਚਾ ਕੀਤੀ ਗਈ, ਉਥੇ ਹੀ ਇੰਨ੍ਹਾਂ ਦੇ ਹੱਲ ਲਈ ਅਗਲੇਰੀ ਰਣਨੀਤੀ ਤੈਅ ਕੀਤੀ ਗਈ।
ਮੀਟਿੰਗਾਂ ਦੌਰਾਨ ਕੈਬਨਿਟ ਸਬ-ਕਮੇਟੀ ਵੱਲੋਂ ਸੰਯੁਕਤ ਕਿਸਾਨ ਮੋਰਚਾ (ਨਾਨ-ਪੌਲੀਟੀਕਲ), ਭਾਰਤੀ ਕਿਸਾਨ ਯੂਨੀਅਨ ਏਕਤਾ, ਸਿੱਧੂਪੁਰ ਅਤੇ ਸੰਯੁਕਤ ਗੰਨਾ ਸੰਘਰਸ਼ ਮੋਰਚਾ ਦੇ ਆਗੂਆਂ ਨਾਲ ਮੀਟਿੰਗ ਦੌਰਾਨ ਫਸਲਾਂ ਦੇ ਖਰਾਬੇ, ਹਾਈਵੇਅਜ ਲਈ ਇਕਵਾਇਰ ਹੋਣ ਵਾਲੀਆਂ ਜ਼ਮੀਨਾਂ ਸੰਬੰਧੀ ਮਸਲੇ ਅਤੇ ਗੰਨੇ ਦੀ ਕੀਮਤ ਸਮੇਤ ਕਈ ਅਹਿਮ ਮੁੱਦਿਆਂ ‘ਤੇ ਚਰਚਾ ਕੀਤੀ ਗਈ। ਜਿਸ ‘ਤੇ ਕਮੇਟੀ ਨੇ ਕਿਸਾਨਾਂ ਨੂੰ ਵਿਸ਼ਵਾਸ ਦਿਵਾਇਆ ਕਿ ਫ਼ਸਲਾਂ ਦੇ ਖਰਾਬੇ ਦੇ ਮੁਆਵਜ਼ੇ ਸੰਬੰਧੀ ਸਟੇਟ ਕਾਰਜਕਾਰੀ ਕਮੇਟੀ ਦੀ ਮੀਟਿੰਗ ਵਿੱਚ ਜਲਦ ਹੀ ਫੈਸਲਾ ਲਿਆ ਜਾਵੇਗਾ ਅਤੇ ਹਾਈਵੇਅਜ ਲਈ ਇਕਵਾਇਰ ਹੋਣ ਵਾਲੀਆਂ ਜ਼ਮੀਨਾਂ ਦੇ ਮੁਆਵਜ਼ੇ  ਸੰਬੰਧੀ ਸੂਬੇ ਦੇ ਸਾਰੇ ਕਮਿਸ਼ਨਰਾਂ ਨਾਲ ਮੀਟਿੰਗ ਕਰਕੇ ਕੇਸਾਂ ਦੇ ਨਿਪਟਾਰੇ ਨੂੰ 3 ਮਹੀਨਿਆਂ ਅੰਦਰ ਯਕੀਨੀ ਬਣਾਇਆ ਜਾਵੇਗਾ।
ਗੰਨੇ ਦੇ ਭਾਅ ਸੰਬੰਧੀ ਕੈਬਨਿਟ ਸਬ-ਕਮੇਟੀ ਨੇ ਕਿਸਾਨਾਂ ਨੂੰ ਕਿਹਾ ਕਿ ਪੰਜਾਬ ਵੱਲੋਂ ਪਹਿਲਾਂ ਹੀ ਦੇਸ਼ ਭਰ ਵਿੱਚ ਗੰਨੇ ਦੀ ਸੱਭ ਤੋਂ ਵੱਧ ਕੀਮਤ ਐਲਾਨੀ ਗਈ ਹੈ। ਕੈਬਨਿਟ ਸਬ-ਕਮੇਟੀ ਨੇ ਖੇਤੀਬਾੜੀ ਵਿਭਾਗ ਨੂੰ ਨਿਰਦੇਸ਼ ਦਿੱਤੇ ਕਿ ਵਿਭਾਗ ਦੇ ਅਧਿਕਾਰੀਆਂ, ਗੰਨਾ ਮਾਹਿਰਾਂ ਅਤੇ ਗੰਨਾ ਕਿਸਾਨਾਂ ਤੇ ਆਧਾਰਤ ਇੱਕ ਕਮੇਟੀ ਦਾ ਗਠਨ ਕੀਤਾ ਜਾਵੇ ਤਾਂ ਜੋ ਗੰਨੇ ਦੀ ਲਾਗਤ ਕੀਮਤ, ਪੰਜਾਬ ਲਈ ਗੰਨੇ ਦੀ ਢੁਕਵੀ ਕਿਸਮ ਸਮੇਤ ਕਿਸਾਨਾਂ ਦੀਆਂ ਹੋਰਨਾਂ ਚਿੰਤਾਵਾਂ ਦੇ ਹੱਲ ਦੀ ਦਿਸ਼ਾ ਵਿੱਚ ਠੋਸ ਕਦਮ ਪੁੱਟੇ ਜਾ ਸਕਣ।
ਕਿਸਾਨਾਂ ਵੱਲੋਂ ਗੰਨੇ ਦਾ ਮੁੱਲ ਫਰਵਰੀ ਵਿੱਚ ਹੀ ਐਲਾਨੇ ਜਾਣ ਦੀ ਮੰਗ ਦੇ ਜਵਾਬ ਵਿੱਚ ਕੈਬਨਿਟ ਸਬ-ਕਮੇਟੀ ਨੇ ਕਿਹਾ ਕਿ ਇਸ ਬਾਰੇ ਵੀ ਫੈਸਲਾ ਵੀ ਮਾਹਿਰਾਂ ਤੇ ਕਿਸਾਨਾਂ ਤੇ ਆਧਾਰਤ ਇਸ ਕਮੇਟੀ ਵੱਲੋਂ ਵਿਚਾਰ-ਚਰਚਾ ਰਾਹੀਂ ਕੀਤਾ ਜਾਵੇ।
ਇਸ ਤੋਂ ਪਹਿਲਾਂ ਪੰਜਾਬ ਪੁਲਿਸ ਕੋਰੋਨਾ ਵਲੰਟੀਅਰਾਂ ਨਾਲ ਹੋਈ ਮੀਟਿੰਗ ਦੌਰਾਨ ਕੈਬਨਿਟ ਸਬ-ਕਮੇਟੀ ਨੇ ਉਨ੍ਹਾਂ ਦੇ ਮਾਮਲੇ ਨੂੰ ਵਾਚਣ ਲਈ ਏ.ਡੀ.ਜੀ.ਪੀ (ਐਚ.ਆਰ) ਦੀ ਅਗਵਾਈ ਹੇਠ ਆਈ.ਜੀ. ਪੱਧਰ ਦੇ ਦੋ ਅਧਿਕਾਰੀਆਂ ਦੀ ਕਮੇਟੀ ਗਠਿਤ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਮੇਟੀ ਨੂੰ ਕੋਰੋਨਾ ਵਲੰਟੀਅਰਾਂ ਦੇ ਮਸਲਿਆਂ ਅਤੇ ਮੰਗਾਂ ਤੇ ਗੰਭੀਰਤਾ ਨਾਲ ਅਧਿਅਨ ਕਰਕੇ ਆਪਣੀ ਰਿਪੋਰਟ ਪੇਸ਼ ਕਰਨ ਲਈ ਕਿਹਾ।
ਪੰਜਾਬ ਸਟੇਟ ਮਨਿਸਟੀਰਅਲ ਸਰਵੀਸਿਜ ਯੂਨੀਅਨ ਦੇ ਆਗੂਆਂ ਨਾਲ ਮੀਟਿੰਗ ਦੌਰਾਨ ਕੈਬਨਿਟ ਸਬ-ਕਮੇਟੀ ਵੱਲੋਂ ਉਨ੍ਹਾਂ ਦੇ ਮੰਗ ਪੱਤਰ ‘ਤੇ ਨੁਕਤਾ ਵਾਰ ਚਰਚਾ ਕੀਤੀ ਗਈ। ਕੈਬਨਿਟ ਸਬ-ਕਮੇਟੀ ਨੇ ਯੂਨੀਅਨ ਨੂੰ ਵਿਸ਼ਵਾਸ ਦਿਵਾਇਆ ਕਿ ਉਨ੍ਹਾਂ ਦੀਆਂ ਮੁੱਖ ਮੰਗਾਂ ਨੂੰ ਆਉਂਦੇ ਕੁਝ ਦਿਨਾਂ ਵਿੱਚ ਹੱਲ ਕਰ ਦਿੱਤਾ ਜਾਵੇਗਾ। ਇਸੇ ਦੌਰਾਨ ਵੈਟਨਰੀ ਏ.ਆਈ. ਵਰਕਰ ਯੂਨੀਅਨ ਪੰਜਾਬ ਨਾਲ ਮੀਟਿੰਗ ਦੌਰਾਨ ਕੈਬਨਿਟ ਸਬ-ਕਮੇਟੀ ਨੇ ਪਸ਼ੂ ਪਾਲਣ ਵਿਭਾਗ ਦੇ ਅਧਿਕਾਰੀਆਂ ਨੂੰ ਯੂਨੀਅਨ ਦੀ ਜਾਇਜ਼ ਮੁੱਦਿਆਂ ਤੇ ਹਮਦਰਦੀ ਨਾਲ ਵਿਚਾਰ ਕਰਦਿਆਂ ਇੰਨ੍ਹਾਂ ਨੂੰ ਜਲਦੀ ਹਲ ਕਰਨ ਲਈ ਕਿਹਾ।

ਵੋਟਿੰਗ ਦੌਰਾਨ ਫਤਿਹਪੁਰ ‘ਚ ਬੂਥ ਦੇ ਬਾਹਰ…

ਫਤਿਹਪੁਰ (ਯੂਪੀ),  20 ਮਈ 2024 : ਲੋਕ ਸਭਾ ਚੋਣਾਂ-2024 ਦੇ ਪੰਜਵੇਂ ਪੜਾਅ ਤਹਿਤ ਸੋਮਵਾਰ ਨੂੰ ਵੋਟਿੰਗ ਜਾਰੀ ਹੈ। ਇਸ…

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ…

ਨਵੀਂ ਦਿੱਲੀ, 20 ਮਈ 2024 : ਭਾਰਤ…

ਵਿਦਿਆਰਥੀਆਂ ਲਈ ਜ਼ਰੂਰੀ ਖਬਰ, ਵਧਦੀ…

ਹਰਿਆਣਾ, 20 ਮਈ : ਹਰਿਆਣਾ ‘ਚ ਗਰਮੀ…

ਈਰਾਨ ਦੇ ਰਾਸ਼ਟਰਪਤੀ ਦੇ ਹੈਲੀਕਾਪਟਰ…

20 ਮਈ 2024: ਈਰਾਨ ਦੇ ਰਾਸ਼ਟਰਪਤੀ ਇਬਰਾਹਿਮ…

Listen Live

Subscription Radio Punjab Today

ਈਰਾਨ ਦੇ ਰਾਸ਼ਟਰਪਤੀ ਦੇ ਹੈਲੀਕਾਪਟਰ ਦਾ ਮਿਲਿਆ…

20 ਮਈ 2024: ਈਰਾਨ ਦੇ ਰਾਸ਼ਟਰਪਤੀ ਇਬਰਾਹਿਮ ਰਈਸੀ ਅਤੇ ਉਨ੍ਹਾਂ ਦੇ ਵਿਦੇਸ਼ ਮੰਤਰੀ ਨੂੰ ਲੈ ਕੇ ਜਾ ਰਹੇ ਹੈਲੀਕਾਪਟਰ…

ਕੇਂਦਰੀ ਵਿਦੇਸ਼ ਮੰਤਰੀ ਐਸ ਜੈਸ਼ੰਕਰ…

17 ਮਈ 2024: ਕੇਂਦਰੀ ਵਿਦੇਸ਼ ਮੰਤਰੀ ਐਸ…

ਚਾਰ ਲੋਕਾਂ ਦੀ ਮੌਤ ਦੇ…

ਫਰਿਜਨੋ (ਕੈਲੀਫੋਰਨੀਆਂ) ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ…

ਸ਼ਹੀਦ ਭਾਈ ਪੰਜਵੜ੍ਹ ਦੇ ਸ਼ਹੀਦੀ…

ਫਰੈਂਕਫੋਰਟ (ਜਰਮਨੀ), 14 ਮਈ –  ਸ਼ਹੀਦ ਭਾਈ…

Our Facebook

Social Counter

  • 40492 posts
  • 0 comments
  • 0 fans