Menu

ਨਸ਼ਾ ਤਸਕਰੀ, ਸ਼ਰਾਬ ਤਸਕਰੀ ਨੂੰ ਠੱਲ੍ਹ ਪਾਉਣ ਲਈ 10 ਸਰਹੱਦੀ ਜ਼ਿਲ੍ਹਿਆਂ ਦੇ ਐਂਟਰੀ ਪੁਆਇੰਟਾਂ ਨੂੰ ਕੀਤਾ ਸੀਲ

07, ਦਸੰਬਰ : ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚਲਾਈ ਜਾ ਰਹੀ ਮੁਹਿੰਮ ਤਹਿਤ ਪੰਜਾਬ ਪੁਲਿਸ ਵੱਲੋਂ ਵਿਸ਼ੇਸ਼ ਆਪ੍ਰੇਸ਼ਨ ‘ਆਪ੍ਰੇਸ਼ਨ ਸੀਲ-5’ ਦੌਰਾਨ ਸਰਹੱਦੀ ਰਾਜ ਵਿੱਚ ਦਾਖਲ ਹੋਣ ਜਾਂ ਬਾਹਰ ਜਾਣ ਵਾਲੇ ਸਾਰੇ ਵਾਹਨਾਂ ਦੀ ਚੈਕਿੰਗ ਕੀਤੀ ਗਈ ਤਾਂ ਜੋ ਪੰਜਾਬ ਵਿੱਚ ਨਸ਼ਾ ਤਸਕਰੀ ਅਤੇ ਸ਼ਰਾਬ ਤਸਕਰੀ ’ਤੇ ਨਜ਼ਰ ਰੱਖਣ ਦੇ ਨਾਲ-ਨਾਲ ਗੈਂਗਸਟਰਾਂ ਅਤੇ ਸਮਾਜ ਵਿਰੋਧੀ ਤੱਤਾਂ ਦੀਆਂ ਗਤੀਵਿਧੀਆਂ ’ਤੇ  ਵੀ ਬਾਜ਼ ਅੱਖ ਰੱਖੀ ਜਾ ਸਕੇ ।
ਇਹ ਚੈਕਿੰਗ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ’ਤੇ ਇੱਕੋ ਸਮੇਂ ’ਤੇ ਸਵੇਰੇ 8 ਵਜੇ ਤੋਂ ਦੁਪਹਿਰ 2 ਵਜੇ ਤੱਕ  ਕੀਤੀ ਗਈ।
ਵਿਸ਼ੇਸ਼ ਡੀਜੀਪੀ ਕਾਨੂੰਨ ਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਦੱਸਿਆ ਕਿ ਬਠਿੰਡਾ, ਪਟਿਆਲਾ ਅਤੇ ਰੂਪਨਗਰ ਰੇਂਜ ਦੇ ਏ.ਡੀ.ਜੀ. ਪੀ, ਫ਼ਰੀਦਕੋਟ ਰੇਂਜ ਦੇ ਆਈਜੀਐਸਪੀ ਅਤੇ ਬਾਰਡਰ, ਜਲੰਧਰ ਅਤੇ ਫ਼ਿਰੋਜ਼ਪੁਰ ਰੇਂਜ  ਦੇ ਡੀਆਈਜੀ ਨੂੰ ਸਰਹੱਦੀ ਰਾਜਾਂ ਦੇ ਆਪਣੇ ਹਮਰੁਤਬਾ ਰੇਂਜ ਆਈਜੀਐਸਪੀ ਨਾਲ ਤਾਲਮੇਲ ਕਰਨ ਲਈ ਕਿਹਾ ਗਿਆ ਸੀ ਤਾਂ ਜੋ ਪ੍ਰਭਾਵਸ਼ਾਲੀ ਢੰਗ ਨਾਲ ‘ਸੀਲ-5’ ਦੇ ਹਿੱਸੇ ਵਜੋਂ ਨਾਕਾਬੰਦੀ ਨੂੰ ਯਕੀਨੀ ਬਣਾਇਆ ਜਾ ਸਕੇ।
ਉਨ੍ਹਾਂ ਕਿਹਾ ਕਿ 10 ਜ਼ਿਲ੍ਹਿਆਂ ਦੇ ਸਾਰੇ 131 ਐਂਟਰੀ/ਐਗਜ਼ਿਟ ਪੁਆਇੰਟਾਂ, ਜੋ ਕਿ ਚਾਰ ਸਰਹੱਦੀ ਰਾਜਾਂ ਅਤੇ ਯੂਟੀ ਚੰਡੀਗੜ੍ਹ ਨਾਲ ਲੱਗਦੇ ਹਨ, ’ਤੇ ਇੰਸਪੈਕਟਰਾਂ/ਡੀ.ਐਸ.ਪੀ ਦੀ ਨਿਗਰਾਨੀ ਹੇਠ 1200 ਤੋਂ ਵੱਧ ਪੁਲਿਸ ਮੁਲਾਜ਼ਮਾਂ ਨਾਲ ਲੈਸ ਮਜ਼ਬੂਤ ਨਾਕੇ ਲਗਾਏ ਗਏ । 10 ਅੰਤਰ-ਰਾਜੀ ਸਰਹੱਦੀ ਜ਼ਿਲ੍ਹਿਆਂ ਵਿੱਚ ਪਠਾਨਕੋਟ, ਸ੍ਰੀ ਮੁਕਤਸਰ ਸਾਹਿਬ, ਫ਼ਾਜ਼ਿਲਕਾ, ਰੋਪੜ, ਐਸਏਐਸ ਨਗਰ, ਪਟਿਆਲਾ, ਸੰਗਰੂਰ, ਮਾਨਸਾ, ਹੁਸ਼ਿਆਰਪੁਰ ਅਤੇ ਬਠਿੰਡਾ ਸ਼ਾਮਲ ਹਨ।
ਉਨ੍ਹਾਂ ਦੱਸਿਆ ਕਿ ਇਸ ਅਪ੍ਰੇਸ਼ਨ ਦੌਰਾਨ ਸ਼ੱਕੀ ਵਾਹਨਾਂ/ਵਿਅਕਤੀਆਂ ਦੀ ਬਾਰੀਕੀ ਨਾਲ ਤਲਾਸ਼ੀ ਲਈ ਗਈ ਅਤੇ ਆਮ ਲੋਕਾਂ ਦੀ ਘੱਟੋ-ਘੱਟ ਅਸੁਵਿਧਾਵਾਂ ਨੂੰ ਯਕੀਨੀ ਬਣਾਇਆ ਗਿਆ। ਉਨ੍ਹਾਂ ਕਿਹਾ ਕਿ ਵਾਹਨਾਂ ਦੀ ਜਾਂਚ ਕਰਨ ਤੋਂ ਇਲਾਵਾ, ਪੁਲਿਸ ਟੀਮਾਂ ਨੇ ‘ਵਾਹਨ’ ਮੋਬਾਈਲ ਐਪ ਦੀ ਵਰਤੋਂ ਕਰਕੇ ਉਨ੍ਹਾਂ ਦੇ ਰਜਿਸਟਰੇਸ਼ਨ ਨੰਬਰਾਂ ਦੀ ਵੀ ਪੁਸ਼ਟੀ ਕੀਤੀ ।
ਵਿਸ਼ੇਸ਼ ਡੀਜੀਪੀ ਨੇ ਦੱਸਿਆ ਕਿ ਸੂਬੇ ਵਿੱਚ ਦਾਖਲ/ਬਾਹਰ ਜਾਣ ਵਾਲੇ 3760 ਵਾਹਨਾਂ ਦੀ ਚੈਕਿੰਗ ਕੀਤੀ ਗਈ, ਜਿਨ੍ਹਾਂ ਵਿੱਚੋਂ 271 ਦੇ ਚਲਾਨ ਕੀਤੇ ਗਏ ਅਤੇ 46 ਨੂੰ ਜ਼ਬਤ ਕੀਤਾ ਗਿਆ। ਪੁਲਿਸ ਨੇ 23 ਐਫਆਈਆਰ ਦਰਜ ਕਰਕੇ 26 ਵਿਅਕਤੀਆਂ ਨੂੰ ਗ੍ਰਿਫਤਾਰ ਵੀ ਕੀਤਾ। ਇਸ ਦੌਰਾਨ ਪੁਲਿਸ ਟੀਮਾਂ ਨੇ 211 ਸ਼ੱਕੀ ਵਿਅਕਤੀਆਂ ਨੂੰ ਪੁੱਛਗਿੱਛ ਲਈ ਹਿਰਾਸਤ ਵਿੱਚ ਲਿਆ  ਹੈ। ਜ਼ਿਕਰਯੋਗ ਹੈ ਕਿ ਅਜਿਹੇ ਆਪ੍ਰੇਸ਼ਨ ਇਲਾਕੇ ਵਿੱਚ ਪੁਲਿਸ ਦੀ ਮੌਜੂਦਗੀ ਨੂੰ ਦਰਸਾਉਣ ਦੇ ਨਾਲ-ਨਾਲ ਸਮਾਜ ਵਿਰੋਧੀ ਅਨਸਰਾਂ ਵਿੱਚ ਪੁਲਿਸ ਦਾ ਖ਼ੌਫ਼ ਪੈਦਾ ਕਰਨ ਅਤੇ ਆਮ ਲੋਕਾਂ ਵਿੱਚ ਸੁਰੱਖਿਆ ਦੀ ਭਾਵਨਾ ਪੈਦਾ ਕਰਨ ਵਿੱਚ ਮਦਦਗਾਰ ਹੁੰਦੇ ਹਨ।

ਭਲਕੇ ਭਾਜਪਾ ਹੈੱਡਕੁਆਰਟਰ ਜਾਣਗੇ ਅਰਵਿੰਦ ਕੇਜਰੀਵਾਲ

 ਨਵੀਂ ਦਿੱਲੀ , 18 ਮਈ- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸ਼ਨੀਵਾਰ ਨੂੰ ਕਿਹਾ ਕਿ ਭਾਜਪਾ ਨੂੰ ਜੇਲ੍ਹ-ਜੇਲ੍ਹ…

ਸ਼ਰਧਾਲੂਆਂ ਨਾਲ ਭਰੀ ਬੱਸ ਨੂੰ…

 ਹਰਿਆਣਾ, 18 ਮਈ: ਹਰਿਆਣਾ ‘ਚ ਕੁੰਡਲੀ-ਮਾਨੇਸਰ-ਪਲਵਲ ਐਕਸਪ੍ਰੈਸਵੇਅ…

NIA ਵੱਲੋਂ ਪਾਕਿਸਤਾਨੀ ਖੁਫੀਆ ਯੂਨਿਟ…

17 ਮਈ 2024- : ਪਾਕਿਸਤਾਨ ਦੀ ਖੁਫੀਆ…

ਭਾਬੀ ਨੇ ਪ੍ਰੇਮੀ ਨਾਲ ਮਿਲ…

17 ਮਈ 2024: ਰਾਜਸਥਾਨ ਦੇ ਕੋਟਾ ਸ਼ਹਿਰ…

Listen Live

Subscription Radio Punjab Today

ਕੇਂਦਰੀ ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਇਕ…

17 ਮਈ 2024: ਕੇਂਦਰੀ ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਇਕ ਵਾਰ ਫਿਰ ਕੈਨੇਡਾ ‘ਤੇ ਨਿਸ਼ਾਨਾ ਸਾਧਿਆ ਹੈ। ਮਹਾਰਾਸ਼ਟਰ ਦੇ…

ਚਾਰ ਲੋਕਾਂ ਦੀ ਮੌਤ ਦੇ…

ਫਰਿਜਨੋ (ਕੈਲੀਫੋਰਨੀਆਂ) ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ…

ਸ਼ਹੀਦ ਭਾਈ ਪੰਜਵੜ੍ਹ ਦੇ ਸ਼ਹੀਦੀ…

ਫਰੈਂਕਫੋਰਟ (ਜਰਮਨੀ), 14 ਮਈ –  ਸ਼ਹੀਦ ਭਾਈ…

ਜ਼ਫ਼ਰਨਾਮਾ ਨਾਟਕ ਦੀ ਫਰਿਜਨੋ ਵਿਖੇ…

ਫਰਿਜਨੋ /ਕੈਲੀਫੋਰਨੀਆਂ 14 ਮਈ (ਗੁਰਿੰਦਰਜੀਤ ਨੀਟਾ ਮਾਛੀਕੇ…

Our Facebook

Social Counter

  • 40462 posts
  • 0 comments
  • 0 fans