Menu

ਨੌਜਵਾਨਾਂ ਨੂੰ ਰੋਜ਼ਗਾਰ ਪ੍ਰਾਪਤੀ ਦੇ ਸਮਰੱਥ ਬਣਾਉਣ ਲਈ ਸ਼ੁਰੂ ਕੀਤੀ ਜਾਵੇਗੀ ਪੰਜਾਬ ਹੁਨਰ ਸਿਖਲਾਈ ਸਕੀਮ

7, ਦਸੰਬਰ : ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਅਮਨ ਅਰੋੜਾ ਨੇ ਪੰਜਾਬ ਹੁਨਰ ਸਿਖਲਾਈ ਸਕੀਮ ਨੂੰ ਅੰਤਿਮ ਰੂਪ ਦੇਣ ਲਈ ਵਿਭਾਗ ਦੇ ਅਧਿਕਾਰੀਆਂ ਨੂੰ ਵਰਕਿੰਗ ਗਰੁੱਪ ਬਣਾਉਣ ਦੇ ਨਿਰਦੇਸ਼ ਦਿੱਤੇ ਹਨ ਤਾਂ ਜੋ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ ਸੋਚ ਅਨੁਸਾਰ ਸੂਬੇ ਦੇ ਨੌਜਵਾਨਾਂ ਦੇ ਹੁਨਰ ਨੂੰ ਤਰਾਸ਼ ਕੇ ਉਨ੍ਹਾਂ ਨੂੰ ਰੋਜ਼ਗਾਰ ਪ੍ਰਾਪਤੀ ਦੇ ਸਮਰੱਥ ਬਣਾਇਆ ਜਾ ਸਕੇ।
ਪੇਡਾ ਕੰਪਲੈਕਸ ਵਿਖੇ ਅਮਨ ਅਰੋੜਾ ਨੇ ਪ੍ਰਸਤਾਵਿਤ ਸਟੇਟ ਸਕਿੱਲ ਟਰੇਨਿੰਗ ਸਕੀਮ ਅਤੇ ਮਲਟੀ ਸਕਿੱਲ ਡਿਵੈਲਪਮੈਂਟ ਸੈਂਟਰਾਂ ਦੀ ਹੋਰ ਸੁਚੱਜੀ ਵਰਤੋਂ ਬਾਰੇ ਓਪਨ ਹਾਊਸ ਚਰਚਾ ਸੈਸ਼ਨ ਦੌਰਾਨ ਭਾਈਵਾਲਾਂ ਅਤੇ ਟ੍ਰੇਨਿੰਗ ਪਾਰਟਨਰਾਂ ਨੂੰ ਸੰਬੋਧਨ ਕੀਤਾ। ਪ੍ਰਸਤਾਵਿਤ ਹੁਨਰ ਸਿਖਲਾਈ ਸਕੀਮ ਬਾਰੇ ਅਮਨ ਅਰੋੜਾ ਨੇ ਦੱਸਿਆ ਕਿ ਇਸ ਸਕੀਮ ਤਹਿਤ ਸਮਾਜ ਦੇ ਕਮਜ਼ੋਰ ਵਰਗ ਦੇ ਉਮੀਦਵਾਰਾਂ ਨੂੰ ਸਿਖਲਾਈ ਦੇਣ ਤੋਂ ਇਲਾਵਾ ਸਰਕਾਰੀ ਸਕੂਲਾਂ, ਕਾਲਜਾਂ, ਯੂਨੀਵਰਸਿਟੀਆਂ, ਆਈ.ਟੀ.ਆਈਜ਼., ਪੌਲੀਟੈਕਨਿਕ, ਮਲਟੀ ਸਕਿੱਲ ਡਿਵੈਲਪਮੈਂਟ ਸੈਂਟਰਾਂ (ਐਮ.ਐਸ.ਡੀ.ਸੀਜ਼), ਹੈਲਥ ਸੈਕਟਰ ਡਿਵੈਲਪਮੈਂਟ ਸੈਂਟਰਾਂ (ਐਚ.ਐਸ.ਡੀ.ਸੀਜ਼), ਰੂਰਲ ਸਕਿੱਲ ਸੈਂਟਰਾਂ (ਆਰ.ਐਸ.ਸੀਜ਼) ਦੇ ਵਿਦਿਆਰਥੀਆਂ/ਉਮੀਦਵਾਰਾਂ ਅਤੇ ਉਹਨਾਂ ਤਜ਼ਰਬੇਕਾਰ ਉਮੀਦਵਾਰਾਂ, ਜਿਹਨਾਂ ਕੋਲ ਹੁਨਰ ਪ੍ਰਮਾਣ ਪੱਤਰ ਨਹੀਂ ਹਨ, ਨੂੰ ਥੋੜ੍ਹੇ ਸਮੇਂ (ਦੋ ਮਹੀਨੇ ਤੋਂ ਇੱਕ ਸਾਲ) ਦੇ ਸਿਖਲਾਈ ਕੋਰਸ ਕਰਵਾਏ ਜਾਣਗੇ।
ਕੈਬਨਿਟ ਮੰਤਰੀ ਨੇ ਮਲਟੀ ਸਕਿੱਲ ਡਿਵੈਲਪਮੈਂਟ ਸੈਂਟਰਾਂ (ਐਮ.ਐਸ.ਡੀ.ਸੀਜ਼) ਦੀ ਸਰਬੋਤਮ ਵਰਤੋਂ ਨੂੰ ਯਕੀਨੀ ਬਣਾਉਣ ਲਈ ਭਾਈਵਾਲਾਂ ਨਾਲ ਵਿਚਾਰ ਵਟਾਂਦਰਾ ਵੀ ਕੀਤਾ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਪੰਜ ਮਲਟੀ ਸਕਿੱਲ ਡਿਵੈਲਪਮੈਂਟ ਸੈਂਟਰ, ਤਿੰਨ ਹੈਲਥ ਸਕਿੱਲ ਡਿਵੈਲਪਮੈਂਟ ਸੈਂਟਰ ਅਤੇ 198 ਰੂਰਲ ਸਕਿੱਲ ਸੈਂਟਰ ਕਾਰਜਸ਼ੀਲ ਹਨ।
ਸਨਅਤੀ ਲੋੜਾਂ ਅਤੇ ਹੁਨਰਮੰਦ ਸਟਾਫ਼ ਦਰਮਿਆਨ ਪਾੜੇ ਨੂੰ ਪੂਰਨ ‘ਤੇ ਧਿਆਨ ਕੇਂਦਰਿਤ ਕਰਨ ਦੀ ਲੋੜ ‘ਤੇ ਜ਼ੋਰ ਦਿੰਦਿਆਂ ਸ੍ਰੀ ਅਮਨ ਅਰੋੜਾ ਨੇ ਅਧਿਕਾਰੀਆਂ ਨੂੰ ਉਦਯੋਗ ਦੀਆਂ ਲੋੜਾਂ ਅਨੁਸਾਰ ਕੋਰਸਾਂ ਨੂੰ ਡਿਜ਼ਾਈਨ ਕਰਨ ਲਈ ਕਿਹਾ। ਉਨ੍ਹਾਂ ਨੇ ਪ੍ਰਸਤਾਵਿਤ ਹੁਨਰ ਸਿਖਲਾਈ ਸਕੀਮ ਬਾਰੇ ਭਾਈਵਾਲਾਂ ਤੋਂ ਸੁਝਾਅ ਵੀ ਮੰਗੇ।
ਪ੍ਰਮੁੱਖ ਸਕੱਤਰ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਸ੍ਰੀਮਤੀ ਜਸਪ੍ਰੀਤ ਤਲਵਾੜ ਨੇ ਸਾਰੇ ਭਾਈਵਾਲਾਂ ਅਤੇ ਟ੍ਰੇਨਿੰਗ ਪਾਰਟਨਰਾਂ ਦਾ ਸਵਾਗਤ ਕੀਤਾ। ਇਸ ਮੌਕੇ ਉਪ ਚੇਅਰਪਰਸਨ ਪੰਜਾਬ ਵਿਕਾਸ ਕਮਿਸ਼ਨ ਸੀਮਾ ਬਾਂਸਲ, ਡਾਇਰੈਕਟਰ ਮਿਸ ਅੰਮ੍ਰਿਤ ਸਿੰਘ ਅਤੇ ਤਕਨੀਕੀ ਸਿੱਖਿਆ, ਉਦਯੋਗ, ਉਚੇਰੀ ਸਿੱਖਿਆ, ਸਕੂਲ ਸਿੱਖਿਆ ਵਿਭਾਗਾਂ ਦੇ ਹੋਰ ਅਧਿਕਾਰੀ ਵੀ ਹਾਜ਼ਰ ਸਨ। ਇਸ ਸਮਾਗਮ ਵਿੱਚ ਉਦਯੋਗਿਕ ਐਸੋਸੀਏਸ਼ਨਾਂ, ਐਨ.ਐਸ.ਡੀ.ਸੀ., ਸੀ.ਆਈ.ਆਈ., ਫਿੱਕੀ (ਐਫ.ਆਈ.ਸੀ.ਸੀ.ਆਈ.), ਨਾਬਾਰਡ, ਸੀ-ਪਾਇਟ, ਟ੍ਰੇਨਿੰਗ ਪਾਰਟਨਰਜ਼, ਐਸ.ਐਸ.ਸੀਜ਼ ਦੇ ਨੁਮਾਇੰਦਿਆਂ ਨੇ ਵੀ ਹਿੱਸਾ ਲਿਆ।

ਬ੍ਰਿਜ ਭੂਸ਼ਣ ਸ਼ਰਨ ਸਿੰਘ ਦੀਆਂ ਮੁਸ਼ਕਿਲਾਂ ‘ਚ…

10 ਮਈ 2024- : ਮਹਿਲਾ ਪਹਿਲਵਾਨਾਂ ਨਾਲ ਜਿਨਸੀ ਸ਼ੋਸ਼ਣ ਦੇ ਮਾਮਲੇ ‘ਚ ਭਾਜਪਾ ਦੇ ਸੰਸਦ ਮੈਂਬਰ ਬ੍ਰਿਜ ਭੂਸ਼ਣ ਸ਼ਰਨ…

ਅਰਵਿੰਦ ਕੇਜਰੀਵਾਲ ਨੂੰ ਮਿਲੀ ਜ਼ਮਾਨਤ,…

ਨਵੀਂ ਦਿੱਲੀ, 10 ਮਈ 2024 – ਸੁਪਰੀਮ…

ਸ਼ਾਤਰ ਚੋਰ ਪੁਲਿਸ ਨੂੰ ਹੀ…

10 ਮਈ 2024: ਰਾਜਗੜ੍ਹ ਜ਼ਿਲ੍ਹੇ ਦੇ ਪਚੌਰ…

ਜੇਲ੍ਹ ਤੋਂ ਨਮਜ਼ਦਗੀ ਪੱਤਰ ਭਰਨਗੇ…

10 ਮਈ 2024- : ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ…

Listen Live

Subscription Radio Punjab Today

ਮਨੁੱਖੀ ਤਸਕਰੀ ਰੈਕੇਟ ‘ਚ ਸ਼ਾਮਲ ਰੂਸ ਦੇ…

8 ਮਈ 2024: ਕੇਂਦਰੀ ਜਾਂਚ ਬਿਊਰੋ (ਸੀਬੀਆਈ) ਨੇ ਰੂਸ ਦੇ ਰੱਖਿਆ ਮੰਤਰਾਲੇ ‘ਚ ਅਨੁਵਾਦਕ ਦੇ ਤੌਰ ‘ਤੇ ਕੰਮ ਕਰਨ…

ਏਅਰ ਇੰਡੀਆ ਦੀਆਂ 70 ਤੋਂ…

ਨਵੀਂ ਦਿੱਲੀ, 8 ਅਪ੍ਰੈਲ 2024- ਏਅਰ ਇੰਡੀਆ ਐਕਸਪ੍ਰੈਸ…

ਗੁਰਦੁਆਰਾ ਗੁਰੂ ਨਾਨਕ ਪ੍ਰਕਾਸ਼ ਫਰਿਜਨੋ…

ਫਰਿਜਨੋ ( ਕੈਲੀਫੋਰਨੀਆਂ) ਗੁਰਿੰਦਰਜੀਤ ਨੀਟਾ ਮਾਛੀਕੇ /…

Our Facebook

Social Counter

  • 40261 posts
  • 0 comments
  • 0 fans