Menu

ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਸਾਲਾਸਰ ਧਾਮ ਤੇ ਖਾਟੂ ਸ਼ਿਆਮ ਧਾਮ ਲਈ ਵਿਧਾਇਕ ਨੇ ਬੱਸ ਨੂੰ ਕੀਤਾ ਰਵਾਨਾ

12, ਦਸੰਬਰ- ਸੂਬਾ ਸਰਕਾਰ ਵੱਲੋਂ ਸ਼ੁਰੂ ਕੀਤੀ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਦੀ ਸ਼ੁਰੂਆਤ ਫ਼ਾਜ਼ਿਲਕਾ ਵਿਚ ਵੀ ਹੋ ਗਈ ਹੈ। ਇੱਥੋ 43 ਸ਼ਰਧਾਲੂਆਂ ਨੂੰ ਲੈਕੇ ਇਕ ਬੱਸ ਸਾਲਾਸਰ ਧਾਮ ਅਤੇ ਸ੍ਰੀ ਖਾਟੂ ਸ਼ਿਆਮ ਜੀ ਧਾਮ (ਰਾਜਸਥਾਨ) ਲਈ ਰਵਾਨਾ ਹੋਈ ਹੈ। ਇਸ ਬੱਸ ਨੂੰ ਹਲਕਾ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਨੇ ਝੰਡੀ ਵਿਖਾ ਕੇ ਰਵਾਨਾ ਕੀਤਾ। ਇਸ ਮੌਕੇ ਵਿਧਾਇਕ ਸਵਨਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਮਾਜ ਦੇ ਹਰ ਵਰਗ ਲਈ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਤਹਿਤ ਵੱਖ-ਵੱਖ ਧਾਰਮਿਕ ਸਥਾਨਾਂ ਦੀ ਯਾਤਰਾ ਲਈ ਪੰਜਾਬ ਸਰਕਾਰ ਨੇ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਸ਼ੁਰੂ ਕੀਤੀ ਹੈ। ਇਸ ਤਹਿਤ ਵੱਖ ਵੱਖ ਧਾਰਮਿਕ ਸਥਾਨਾਂ ਦੀ ਪੰਜਾਬ ਸਰਕਾਰ ਵੱਲੋਂ ਮੁਫ਼ਤ ਯਾਤਰਾ ਕਰਵਾਈ ਜਾ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਇਸ ਨਾਲ ਆਮ ਲੋਕਾਂ ਨੂੰ ਵੱਡੀ ਸਹੁਲਤ ਮਿਲੇਗੀ ਜੋ ਕਿ ਕਿਸੇ ਨਾ ਕਿਸੇ ਕਾਰਨ ਆਪਣੀ ਸ਼ਰਧਾ ਵਾਲੀ ਥਾਂ ਦੀ ਯਾਤਰਾ ਕਰਨ ਤੋਂ ਅਸਮਰੱਥ ਸਨ ਪਰ ਪੰਜਾਬ ਸਰਕਾਰ ਨੇ ਲੋਕਾਂ ਨੂੰ ਇਹ ਯਾਤਰਾ ਕਰਵਾ ਕੇ ਸਲਾਘਾਯੋਗ ਕਾਰਜ ਕੀਤਾ ਹੈ।
ਇਸ ਮੌਕੇ ਯਾਤਰਾ ਤੇ ਗਏ ਸ਼ਰਧਾਲੂਆਂ ਨੇ ਵੀ ਪੰਜਾਬ ਸਰਕਾਰ ਦੇ ਇਸ ਉਪਰਾਲੇ ਦਾ ਜੋਰਦਾਰ ਸਵਾਗਤ ਕੀਤਾ ਅਤੇ ਕਿਹਾ ਕਿ ਮੁੱਖ ਮੰਤਰੀ  ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਇਹ ਇਕ ਨੇਕ ਕਾਰਜ ਹੈ।

NIA ਵੱਲੋਂ ਪਾਕਿਸਤਾਨੀ ਖੁਫੀਆ ਯੂਨਿਟ ਦੇ ਮੁੱਖ…

17 ਮਈ 2024- : ਪਾਕਿਸਤਾਨ ਦੀ ਖੁਫੀਆ ਏਜੰਸੀ ਭਾਰਤੀ ਜਲ ਸੈਨਾ ਦੇ ਜਵਾਨਾਂ ਨੂੰ ਹਨੀਟ੍ਰੈਪ ‘ਚ ਫਸਾਉਣ ਦੀ ਸਾਜ਼ਿਸ਼…

ਭਾਬੀ ਨੇ ਪ੍ਰੇਮੀ ਨਾਲ ਮਿਲ…

17 ਮਈ 2024: ਰਾਜਸਥਾਨ ਦੇ ਕੋਟਾ ਸ਼ਹਿਰ…

ਦਿੱਲੀ ਪੁਲਿਸ ਮੁਕਾਬਲੇ ‘ਚ ਮਾਰਿਆ…

ਨਵੀਂ ਦਿੱਲੀ17 ਮਈ : ਵਿਦੇਸ਼ ਸਥਿਤ ਗੈਂਗਸਟਰ…

ਕੇਂਦਰੀ ਵਿਦੇਸ਼ ਮੰਤਰੀ ਐਸ ਜੈਸ਼ੰਕਰ…

17 ਮਈ 2024: ਕੇਂਦਰੀ ਵਿਦੇਸ਼ ਮੰਤਰੀ ਐਸ…

Listen Live

Subscription Radio Punjab Today

ਕੇਂਦਰੀ ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਇਕ…

17 ਮਈ 2024: ਕੇਂਦਰੀ ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਇਕ ਵਾਰ ਫਿਰ ਕੈਨੇਡਾ ‘ਤੇ ਨਿਸ਼ਾਨਾ ਸਾਧਿਆ ਹੈ। ਮਹਾਰਾਸ਼ਟਰ ਦੇ…

ਚਾਰ ਲੋਕਾਂ ਦੀ ਮੌਤ ਦੇ…

ਫਰਿਜਨੋ (ਕੈਲੀਫੋਰਨੀਆਂ) ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ…

ਸ਼ਹੀਦ ਭਾਈ ਪੰਜਵੜ੍ਹ ਦੇ ਸ਼ਹੀਦੀ…

ਫਰੈਂਕਫੋਰਟ (ਜਰਮਨੀ), 14 ਮਈ –  ਸ਼ਹੀਦ ਭਾਈ…

ਜ਼ਫ਼ਰਨਾਮਾ ਨਾਟਕ ਦੀ ਫਰਿਜਨੋ ਵਿਖੇ…

ਫਰਿਜਨੋ /ਕੈਲੀਫੋਰਨੀਆਂ 14 ਮਈ (ਗੁਰਿੰਦਰਜੀਤ ਨੀਟਾ ਮਾਛੀਕੇ…

Our Facebook

Social Counter

  • 40425 posts
  • 0 comments
  • 0 fans