Menu

ਸਵੀਪ ਗਤੀਵਿਧੀਆਂ ਤਹਿਤ ਸਿੱਖਿਆ ਵਿਭਾਗ ਵੱਲੋਂ ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਕਰਵਾਏ ਭਾਸ਼ਣ ਅਤੇ ਮਹਿੰਦੀ ਮੁਕਾਬਲੇ

12, ਦਸੰਬਰ – ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਤੇ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਡਾ.ਸੇਨੂ ਦੁੱਗਲ ਆਈ.ਏ.ਐੱਸ ਦੇ ਨਿਰਦੇਸ਼ਾ ਤੇ ਸਿੱਖਿਆ ਵਿਭਾਗ ਫ਼ਾਜ਼ਿਲਕਾ ਵੱਲੋਂ ਸਵੀਪ ਗਤੀਵਿਧੀਆਂ ਤਹਿਤ ਜ਼ਿਲ੍ਹੇ ਦੇ ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਭਾਸ਼ਣ ਅਤੇ ਮਹਿੰਦੀ ਮੁਕਾਬਲੇ ਕਰਵਾਏ ਗਏ। ਸਕੂਲੀ ਵਿਦਿਆਰਥੀਆਂ ਨੇ ਇਨ੍ਹਾਂ ਮੁਕਾਬਲਿਆਂ ਰਾਹੀਂ ਜ਼ਿਲ੍ਹੇ ਦੇ ਲੋਕਾਂ ਨੂੰ ਵੋਟਾਂ ਦੀ ਮਹੱਤਤਾ ਬਾਰੇ ਜਾਗਰੂਕ ਕੀਤਾ।
ਜ਼ਿਲ੍ਹਾ ਚੋਣ ਅਫ਼ਸਰ ਡਾ. ਸੇਨੂ ਦੁੱਗਲ ਨੇ ਦੱਸਿਆ ਕਿ ਸਿੱਖਿਆ ਵਿਭਾਗ ਫ਼ਾਜ਼ਿਲਕਾ ਵੱਲੋਂ ਜ਼ਿਲ੍ਹੇ ਦੇ ਲੋਕਾਂ ਨੂੰ ਵੋਟ ਦੇ ਹੱਕ ਪ੍ਰਤੀ ਜਾਗਰੂਕ ਕਰਨ ਲਈ ਜ਼ਿਲ੍ਹੇ ਦੇ ਸਰਕਾਰੀ ਸਕੂਲਾਂ ਵਿੱਚ ਸਵੀਪ ਤਹਿਤ ਵੱਖ-ਵੱਖ ਗਤੀਵਿਧੀਆਂ ਜਾਰੀ ਹਨ। । ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦਾ ਕੋਈ ਵੀ ਨੌਜਵਾਨ ਵਿਦਿਆਰਥੀ ਵੋਟ ਦੇ ਅਧਿਕਾਰ ਤੋਂ ਵਾਂਝਾਂ ਨਾ ਰਹੇ। ਉਨ੍ਹਾਂ ਕਿਹਾ ਕਿ ਵੋਟ ਹਰੇਕ ਨਾਗਰਿਕ ਦਾ ਅਧਿਕਾਰ ਹੈ, ਪਰ ਬਿਨ੍ਹਾਂ ਕਿਸੇ ਲਾਲਚ, ਡਰ ਅਤੇ ਭੈਅ ਤੋਂ ਵੋਟ ਦਾ ਇਸਤੇਮਾਲ ਕਰਨਾ ਵੀ ਹਰੇਕ ਨਾਗਰਿਕ ਦਾ ਫਰਜ਼ ਹੈ, ਜਿਸਨੂੰ ਖਾਸ ਕਰਕੇ ਨੌਜਵਾਨ ਪੀੜ੍ਹੀ ਨੂੰ ਜਿੰਨੀ ਜਲਦ ਸਮਝ ਆ ਜਾਵੇ ਤਾਂ ਬਹੁਤ ਵਧੀਆ ਹੋਵੇਗਾ।
ਸਵੀਪ ਪ੍ਰੋਜੈਕਟ ਦੇ ਇੰਚਾਰਜ ਰਜਿੰਦਰ ਵਿਖੋਣਾ ਨੇ ਸਵੀਪ ਪ੍ਰੋਗਰਾਮ ਦੌਰਾਨ ਵੱਖ-ਵੱਖ ਗਤੀਵਿਧੀਆ ‘ਚ ਭਾਗ ਲੈਣ ਵਾਲੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਸਵੀਪ ਗਤੀਵਿਧੀਆਂ ਤਹਿਤ ਮਹਿੰਦੀ ਅਤੇ ਭਾਸ਼ਣ ਮੁਕਾਬਲਿਆਂ ਦੇ ਵਿਦਿਆਰਥੀਆਂ ਦੇ ਜੇਤੂ ਵਿਦਿਆਰਥੀਆਂ ਨੂੰ ਸਨਮਾਨਿਤ ਵੀ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਸਕੂਲ ਪੱਧਰ ਦੇ ਜੇਤੂ ਵਿਦਿਆਰਥੀ ਤਹਿਸੀਲ ਪੱਧਰ ਦੇ ਸਵੀਪ ਮੁਕਾਬਲਿਆਂ ਵਿੱਚ ਭਾਗ ਲੈਣਗੇ ਤੇ ਤਹਿਸੀਲ ਪੱਧਰ ਦੇ ਜੇਤੂ ਜ਼ਿਲ੍ਹਾ ਪੱਧਰ ਦੇ ਮੁਕਾਬਲਿਆਂ ਵਿੱਚ ਭਾਗ ਲੈਣਗੇ।

NIA ਵੱਲੋਂ ਪਾਕਿਸਤਾਨੀ ਖੁਫੀਆ ਯੂਨਿਟ ਦੇ ਮੁੱਖ…

17 ਮਈ 2024- : ਪਾਕਿਸਤਾਨ ਦੀ ਖੁਫੀਆ ਏਜੰਸੀ ਭਾਰਤੀ ਜਲ ਸੈਨਾ ਦੇ ਜਵਾਨਾਂ ਨੂੰ ਹਨੀਟ੍ਰੈਪ ‘ਚ ਫਸਾਉਣ ਦੀ ਸਾਜ਼ਿਸ਼…

ਭਾਬੀ ਨੇ ਪ੍ਰੇਮੀ ਨਾਲ ਮਿਲ…

17 ਮਈ 2024: ਰਾਜਸਥਾਨ ਦੇ ਕੋਟਾ ਸ਼ਹਿਰ…

ਦਿੱਲੀ ਪੁਲਿਸ ਮੁਕਾਬਲੇ ‘ਚ ਮਾਰਿਆ…

ਨਵੀਂ ਦਿੱਲੀ17 ਮਈ : ਵਿਦੇਸ਼ ਸਥਿਤ ਗੈਂਗਸਟਰ…

ਕੇਂਦਰੀ ਵਿਦੇਸ਼ ਮੰਤਰੀ ਐਸ ਜੈਸ਼ੰਕਰ…

17 ਮਈ 2024: ਕੇਂਦਰੀ ਵਿਦੇਸ਼ ਮੰਤਰੀ ਐਸ…

Listen Live

Subscription Radio Punjab Today

ਕੇਂਦਰੀ ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਇਕ…

17 ਮਈ 2024: ਕੇਂਦਰੀ ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਇਕ ਵਾਰ ਫਿਰ ਕੈਨੇਡਾ ‘ਤੇ ਨਿਸ਼ਾਨਾ ਸਾਧਿਆ ਹੈ। ਮਹਾਰਾਸ਼ਟਰ ਦੇ…

ਚਾਰ ਲੋਕਾਂ ਦੀ ਮੌਤ ਦੇ…

ਫਰਿਜਨੋ (ਕੈਲੀਫੋਰਨੀਆਂ) ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ…

ਸ਼ਹੀਦ ਭਾਈ ਪੰਜਵੜ੍ਹ ਦੇ ਸ਼ਹੀਦੀ…

ਫਰੈਂਕਫੋਰਟ (ਜਰਮਨੀ), 14 ਮਈ –  ਸ਼ਹੀਦ ਭਾਈ…

ਜ਼ਫ਼ਰਨਾਮਾ ਨਾਟਕ ਦੀ ਫਰਿਜਨੋ ਵਿਖੇ…

ਫਰਿਜਨੋ /ਕੈਲੀਫੋਰਨੀਆਂ 14 ਮਈ (ਗੁਰਿੰਦਰਜੀਤ ਨੀਟਾ ਮਾਛੀਕੇ…

Our Facebook

Social Counter

  • 40425 posts
  • 0 comments
  • 0 fans