Menu

ਸਾਈਬਰ ਕ੍ਰਾਈਮ ਨਾਲ ਨਜਿੱਠਣ ਲਈ ਸੀ.ਬੀ.ਆਈ. ਅਤੇ ਐਫ.ਬੀ.ਆਈ. ਦੇ ਮੁਖੀਆਂ ਨੇ ਕੀਤੀ ਮੁਲਾਕਾਤ

ਨਵੀਂ ਦਿੱਲੀ 12 ਦਸੰਬਰ 2023: ਫੈਡਰਲ ਬਿਊਰੋ ਆਫ ਇਨਵੈਸਟੀਗੇਸ਼ਨ (ਐੱਫ.ਬੀ.ਆਈ.) ਦੇ ਡਾਇਰੈਕਟਰ ਕ੍ਰਿਸਟੋਫਰ ਰੇ ਨੇ ਸੋਮਵਾਰ ਨੂੰ ਕੇਂਦਰੀ ਜਾਂਚ ਬਿਊਰੋ (ਸੀ.ਬੀ.ਆਈ.) ਦੇ ਡਾਇਰੈਕਟਰ ਪ੍ਰਵੀਨ ਸੂਦ ਨਾਲ ਮੁਲਾਕਾਤ ਕੀਤੀ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿਤੀ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਸਾਈਬਰ ਸਪੇਸ ਨਾਲ ਜੁੜੇ ਵਿੱਤੀ ਅਪਰਾਧਾਂ ਨਾਲ ਨਜਿੱਠਣ ਅਤੇ ਅਪਰਾਧੀਆਂ ਅਤੇ ਭਗੌੜਿਆਂ ਨੂੰ ਨਿਆਂ ਦੇ ਕਟਹਿਰੇ ਵਿਚ ਲਿਆਉਣ ਵਿਚ ਵਧੇਰੇ ਸਹਿਯੋਗ ਲਈ ਸਬੂਤ ਸਾਂਝੇ ਕਰਨ ’ਤੇ ਚਰਚਾ ਕੀਤੀ।

ਅਧਿਕਾਰੀਆਂ ਨੇ ਦਸਿਆ ਕਿ ਰੇ ਅਤੇ ਹੋਰ ਅਮਰੀਕੀ ਅਧਿਕਾਰੀ ਦੁਪਹਿਰ ਕਰੀਬ 2 ਵਜੇ ਸੀ.ਬੀ.ਆਈ. ਹੈੱਡਕੁਆਰਟਰ ਪਹੁੰਚੇ ਅਤੇ ਇਕ ਘੰਟੇ ਤਕ ਚੱਲੀ ਬੈਠਕ ਦੌਰਾਨ ਦੋਹਾਂ ਧਿਰਾਂ ਨੇ ਸੰਗਠਿਤ ਅਪਰਾਧ ਨੈੱਟਵਰਕ, ਸਾਈਬਰ ਸਮਰੱਥ ਵਿੱਤੀ ਅਪਰਾਧ, ਰੈਨਸਮਵੇਅਰ ਧਮਕੀਆਂ, ਆਰਥਕ ਅਪਰਾਧ ਅਤੇ ਅੰਤਰਰਾਸ਼ਟਰੀ ਅਪਰਾਧ ਤੋਂ ਪੈਦਾ ਹੋਈਆਂ ਚੁਨੌਤੀਆਂ ’ਤੇ ਚਰਚਾ ਕੀਤੀ। ਸੀ.ਬੀ.ਆਈ. ਦੇ ਇਕ ਬੁਲਾਰੇ ਨੇ ਇਕ ਬਿਆਨ ਵਿਚ ਕਿਹਾ ਕਿ ਬੈਠਕ ਵਿਚ ਇਹ ਫੈਸਲਾ ਲਿਆ ਗਿਆ ਕਿ ਦੋਵਾਂ ਜਾਂਚ ਏਜੰਸੀਆਂ ਦੀਆਂ ਸਿਖਲਾਈ ਅਕੈਡਮੀਆਂ ਇਕ-ਦੂਜੇ ਨਾਲ ਵਧੀਆ ਅਭਿਆਸਾਂ ਨੂੰ ਸਾਂਝਾ ਕਰਨਗੀਆਂ। ਅਧਿਕਾਰੀ ਨੇ ਦਸਿਆ ਕਿ ਰੇ ਦੋ ਦਿਨਾਂ ਦੌਰੇ ’ਤੇ ਅੱਜ ਸ਼ਾਮ ਦਿੱਲੀ ਪਹੁੰਚੇ ਅਤੇ ਉਨ੍ਹਾਂ ਦਾ ਭਾਰਤੀ ਕਾਨੂੰਨ ਵਿਵਸਥਾ ਦੇ ਬੁਨਿਆਦੀ ਢਾਂਚੇ ਦੇ ਉੱਚ ਅਧਿਕਾਰੀਆਂ ਨਾਲ ਵੀ ਮੁਲਾਕਾਤ ਕਰਨ ਦਾ ਪ੍ਰੋਗਰਾਮ ਹੈ।

ਉਨ੍ਹਾਂ ਕਿਹਾ ਕਿ ਰੇ ਅਤੇ ਸੂਦ ਵਿਚਾਲੇ ਬੈਠਕਾਂ ਅਪਰਾਧਕ ਮਾਮਲਿਆਂ ’ਤੇ ਸੂਚਨਾ ਦੇ ਆਦਾਨ-ਪ੍ਰਦਾਨ ਨੂੰ ਮਜ਼ਬੂਤ ਕਰਨ, ਅੰਤਰਰਾਸ਼ਟਰੀ ਅਪਰਾਧਾਂ ਨਾਲ ਨਜਿੱਠਣ ਵਿਚ ਬਿਹਤਰ ਤਾਲਮੇਲ ਅਤੇ ਤਕਨਾਲੋਜੀ ਨਾਲ ਜੁੜੇ ਅਪਰਾਧਾਂ ਦੀ ਜਾਂਚ ਵਿਚ ਮੁਹਾਰਤ ਸਾਂਝੀ ਕਰਨ ’ਤੇ ਕੇਂਦਰਿਤ ਸਨ। ਬਿਆਨ ਵਿਚ ਕਿਹਾ ਗਿਆ ਹੈ ਕਿ ਰੇ ਨੇ ਸੀ.ਬੀ.ਆਈ. ਨਾਲ ਐਫ.ਬੀ.ਆਈ. ਦੇ ਲੰਮੇ ਸਬੰਧਾਂ ਦੌਰਾਨ ਸਹਿਯੋਗੀ ਭਾਵਨਾ ਅਤੇ ਸਥਾਈ ਸਹਿਯੋਗ ਲਈ ਭਾਰਤੀ ਜਾਂਚ ਏਜੰਸੀ ਦਾ ਧੰਨਵਾਦ ਕੀਤਾ। ਬਿਆਨ ’ਚ ਕਿਹਾ ਗਿਆ ਹੈ ਕਿ ਨਿਰਦੇਸ਼ਕ ਰੇ ਦਾ ਦੌਰਾ ਅੰਤਰਰਾਸ਼ਟਰੀ ਪੁਲਸ ਸਹਿਯੋਗ ਦੀ ਭਾਵਨਾ ਦੇ ਤਹਿਤ ਅਪਰਾਧ ਨਾਲ ਨਜਿੱਠਣ ਲਈ ਸਹਿਯੋਗ ਨੂੰ ਮਜ਼ਬੂਤ ਕਰਨ ਦੀ ਵਚਨਬੱਧਤਾ ਦਾ ਪ੍ਰਤੀਕ ਹੈ।ਇਹ ਉੱਚ ਪੱਧਰੀ ਦੌਰਾ ਵਾਸ਼ਿੰਗਟਨ ਵਲੋਂ ਅਮਰੀਕੀ ਧਰਤੀ ’ਤੇ ਵੱਖਵਾਦੀ ਗੁਰਪਤਵੰਤ ਸਿੰਘ ਪੰਨੂੰ ਦੇ ਕਤਲ ਦੀ ਨਾਕਾਮ ਸਾਜ਼ਸ਼ ’ਚ ਭਾਰਤ ਦੀ ਕਥਿਤ ਸ਼ਮੂਲੀਅਤ ਦੇ ਦੋਸ਼ਾਂ ਦੇ ਪਿਛੋਕੜ ’ਚ ਹੋ ਰਿਹਾ ਹੈ।  ਭਾਰਤ ਨੇ ਦੋਸ਼ਾਂ ਦੀ ਜਾਂਚ ਲਈ ਪਹਿਲਾਂ ਹੀ ਇਕ ਜਾਂਚ ਟੀਮ ਦਾ ਗਠਨ ਕੀਤਾ ਹੈ।

ਮਨੀਸ਼ ਸਿਸੋਦੀਆ ਦੀ ਪਟੀਸ਼ਨ ’ਤੇ ਹਾਈ ਕੋਰਟ…

ਨਵੀਂ ਦਿੱਲੀ, 3 ਮਈ 2024-ਦਿੱਲੀ ਹਾਈ ਕੋਰਟ ਨੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਵਲੋਂ ਦਿੱਲੀ ਆਬਕਾਰੀ…

ਸ਼ਿਆਮ ਰੰਗੀਲਾ ਨੇ ਪ੍ਰਧਾਨ ਮੰਤਰੀ…

2 ਮਈ 2024- :ਪ੍ਰਧਾਨ ਮੰਤਰੀ ਮੋਦੀ ਦੀ…

ਜ਼ਮਾਨਤ ਲਈ ਮਨੀਸ਼ ਸਿਸੋਦੀਆ ਨੇ…

ਨਵੀਂ ਦਿੰਲੀ, 2 ਮਈ 2024: ਦਿੱਲੀ ਦੇ…

Listen Live

Subscription Radio Punjab Today

ਗੋਲਡੀ ਬਰਾੜ ਦੀ ਮੌਤ ਦੀ ਖਬਰ ਦਾ…

2 ਮਈ 2024-: ਬੀਤੇ ਦਿਨੀਂ ਖਬਰ ਆਈ ਸੀ ਕਿ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦਾ ਮਾਸਟਰ ਮਾਈਂਡ ਅਤੇ…

ਕੀ ਗੋਲਡੀ ਬਰਾੜ ਅਮਰੀਕਾ ਦੇ…

1 ਮਈ 2024-ਅਮਰੀਕਾ ਵਿਚ ਗੈਂਗਸਟਰ ਗੋਲਡੀ ਬਰਾੜ …

ਗੁਰਬਖ਼ਸ਼ ਸਿੰਘ ਸਿੱਧੂ ਨੇ ਅਮਰੀਕਾ…

ਫਰਿਜਨੋ /ਕੈਲੀਫੋਰਨੀਆਂ- (ਗੁਰਿੰਦਰਜੀਤ ਨੀਟਾ ਮਾਛੀਕੇ)-ਫਰਿਜਨੋ ਨਿਵਾਸੀ ਐਥਲੀਟ…

ਕ੍ਰਦ੍ਰਜ਼ ਦੇ ਵਿਸਾਖੀ ਮੇਲੇ ‘ਤੇ…

ਫਰਿਜ਼ਨੋ, ਕੈਲੇਫੋਰਨੀਆਂ, 30 ਅਪ੍ਰੈਲ- (ਕੁਲਵੰਤ ਧਾਲੀਆਂ /…

Our Facebook

Social Counter

  • 40086 posts
  • 0 comments
  • 0 fans